< حزقیال 37 >
دست خداوند بر من فرود آمده، مرا درروح خداوند بیرون برد و در همواری قرار داد و آن از استخوانها پر بود. | ۱ 1 |
੧ਯਹੋਵਾਹ ਦਾ ਹੱਥ ਮੇਰੇ ਉੱਤੇ ਸੀ, ਉਹ ਮੈਨੂੰ ਯਹੋਵਾਹ ਦੇ ਆਤਮਾ ਵਿੱਚ ਬਾਹਰ ਲੈ ਗਿਆ ਅਤੇ ਉਸ ਵਾਦੀ ਵਿੱਚ ਜਿਹੜੀ ਹੱਡੀਆਂ ਨਾਲ ਭਰੀ ਹੋਈ ਸੀ, ਮੈਨੂੰ ਉਤਾਰ ਦਿੱਤਾ।
و مرا به هرطرف آنها گردانید. و اینک آنها بر روی همواری بینهایت زیاده و بسیار خشک بود. | ۲ 2 |
੨ਮੈਨੂੰ ਉਹਨਾਂ ਦੇ ਆਲੇ-ਦੁਆਲੇ ਚਾਰੇ ਪਾਸੇ ਘੁਮਾਇਆ ਅਤੇ ਵੇਖੋ, ਉਹ ਉਸ ਵਾਦੀ ਦੇ ਮੂੰਹ ਉੱਤੇ ਬਹੁਤ ਸਾਰੀਆਂ ਸਨ ਅਤੇ ਵੇਖੋ, ਉਹ ਬਹੁਤ ਸੁੱਕੀਆਂ ਹੋਈਆਂ ਸਨ।
و او مراگفت: «ای پسر انسان آیا میشود که این استخوانها زنده گردد؟» گفتم: «ای خداوند یهوه تو میدانی.» | ۳ 3 |
੩ਉਹ ਨੇ ਮੇਰੇ ਕੋਲੋਂ ਪੁੱਛਿਆ, ਹੇ ਮਨੁੱਖ ਦੇ ਪੁੱਤਰ, ਕੀ ਇਹ ਹੱਡੀਆਂ ਜੀਉਂਦੀਆਂ ਹੋ ਸਕਦੀਆਂ ਹਨ? ਮੈਂ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਹੀ ਜਾਣਦਾ ਹੈ।
پس مرا فرمود: «براین استخوانها نبوت نموده، به اینها بگو: ای استخوانهای خشک کلام خداوند را بشنوید! | ۴ 4 |
੪ਫੇਰ ਉਸ ਮੈਨੂੰ ਆਖਿਆ, ਤੂੰ ਇਹਨਾਂ ਹੱਡੀਆਂ ਉੱਤੇ ਭਵਿੱਖਬਾਣੀ ਕਰ ਅਤੇ ਇਹਨਾਂ ਨੂੰ ਆਖ, ਹੇ ਸੁੱਕੀ ਹੱਡੀਓ, ਯਹੋਵਾਹ ਦਾ ਬਚਨ ਸੁਣੋ!
خداوند یهوه به این استخوانها چنین میگوید: اینک من روح به شمادرمی آورم تا زنده شوید. | ۵ 5 |
੫ਪ੍ਰਭੂ ਯਹੋਵਾਹ ਇਹਨਾਂ ਹੱਡੀਆਂ ਨੂੰ ਇਹ ਆਖਦਾ ਹੈ, ਵੇਖੋ! ਮੈਂ ਤੁਹਾਡੇ ਅੰਦਰ ਸਾਹ ਪਾਵਾਂਗਾ ਅਤੇ ਤੁਸੀਂ ਜੀਉਂਦੀਆਂ ਹੋ ਜਾਓਗੀਆਂ।
و پیهها بر شما خواهم نهاد و گوشت بر شما خواهم آورد و شما را به پوست خواهم پوشانید و در شما روح خواهم نهاد تا زنده شوید. پس خواهید دانست که من یهوه هستم.» | ۶ 6 |
੬ਮੈਂ ਤੁਹਾਡੇ ਉੱਤੇ ਨਾੜਾਂ ਦਿਆਂਗਾ, ਤੁਹਾਡੇ ਉੱਤੇ ਮਾਸ ਚੜ੍ਹਾਵਾਂਗਾ ਅਤੇ ਤੁਹਾਨੂੰ ਚੰਮ ਨਾਲ ਢੱਕਾਂਗਾ। ਤੁਹਾਡੇ ਵਿੱਚ ਆਤਮਾ ਪਾਵਾਂਗਾ, ਤੁਸੀਂ ਜੀ ਪਵੋਗੀਆਂ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ!
پس من چنانکه مامور شدم نبوت کردم. و چون نبوت نمودم، آوازی مسموع گردید. و اینک تزلزلی واقع شد و استخوانها به یکدیگر یعنی هر استخوانی به استخوانش نزدیک شد. | ۷ 7 |
੭ਇਸ ਲਈ ਮੈਂ ਹੁਕਮ ਅਨੁਸਾਰ ਭਵਿੱਖਬਾਣੀ ਕੀਤੀ ਅਤੇ ਜਿਸ ਵੇਲੇ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇੱਕ ਸ਼ੋਰ ਆਇਆ ਅਤੇ ਵੇਖੋ, ਇਹ ਭੂਚਾਲ ਸੀ ਅਤੇ ਹੱਡੀਆਂ ਇੱਕ ਦੂਜੀ ਨਾਲ ਜੁੜ ਗਈਆਂ, ਹਰੇਕ ਹੱਡੀ ਆਪਣੀ ਹੱਡੀ ਨਾਲ।
و نگریستم و اینک پیهها و گوشت به آنها برآمد و پوست آنها را از بالا پوشانید. امادر آنها روح نبود. | ۸ 8 |
੮ਮੈਂ ਵੇਖਿਆ ਤਾਂ ਕੀ ਵੇਖਦਾ ਹਾਂ, ਕਿ ਉਹਨਾਂ ਉੱਤੇ ਨਾੜਾਂ ਤੇ ਮਾਸ ਚੜ੍ਹ ਆਇਆ ਅਤੇ ਚੰਮ ਨੇ ਉਹਨਾਂ ਨੂੰ ਢੱਕ ਲਿਆ, ਪਰ ਉਹਨਾਂ ਵਿੱਚ ਸਾਹ ਨਹੀਂ ਸੀ।
پس او مرا گفت: «بر روح نبوت نما! ای پسر انسان بر روح نبوت کرده، بگو: خداوند یهوه چنین میفرماید کهای روح ازبادهای اربع بیا و به این کشتگان بدم تا ایشان زنده شوند.» | ۹ 9 |
੯ਤਦ ਉਹ ਨੇ ਮੈਨੂੰ ਆਖਿਆ ਕਿ ਸਾਹ ਲਈ ਭਵਿੱਖਬਾਣੀ ਕਰ, ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ! ਤੂੰ ਸਾਹ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਸਾਹ, ਤੁਸੀਂ ਚਾਰੇ ਪਾਸੇ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਸਾਹ ਪਾਓ, ਤਾਂ ਕਿ ਉਹ ਜੀਉਂਦੀਆਂ ਹੋ ਜਾਣ।
پس چنانکه مرا امر فرمود، نبوت نمودم. وروح به آنها داخل شد و آنها زنده گشته، بر پایهای خود لشکر بینهایت عظیمی ایستادند. | ۱۰ 10 |
੧੦ਇਸ ਲਈ ਮੈਂ ਉਹ ਦੇ ਹੁਕਮ ਦੇ ਅਨੁਸਾਰ ਭਵਿੱਖਬਾਣੀ ਅਤੇ ਉਹਨਾਂ ਵਿੱਚ ਸਾਹ ਪੈ ਗਿਆ। ਉਹ ਜੀਉਂਦੀਆਂ ਹੋ ਕੇ ਆਪਣੇ ਪੈਰਾਂ ਉੱਤੇ ਖੜੀਆਂ ਹੋ ਗਈਆਂ, ਇੱਕ ਬਹੁਤ ਹੀ ਵੱਡੀ ਫੌਜ ਸੀ।
و اومرا گفت: «ای پسر انسان این استخوانها تمامی خاندان اسرائیل میباشند. اینک ایشان میگویند: استخوانهای ما خشک شد و امید ما ضایع گردیدو خودمان منقطع گشتیم. | ۱۱ 11 |
੧੧ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ। ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਪੂਰੀ ਤਰ੍ਹਾਂ ਨਾਲ ਕੱਟੇ ਗਏ ਹਾਂ!
لهذا نبوت کرده، به ایشان بگو: خداوند یهوه چنین میفرماید: اینک من قبرهای شما را میگشایم. و شما راای قوم من از قبرهای شما درآورده، به زمین اسرائیل خواهم آورد. | ۱۲ 12 |
੧੨ਇਸ ਲਈ ਤੂੰ ਭਵਿੱਖਬਾਣੀ ਕਰ ਅਤੇ ਇਹਨਾਂ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮੇਰੇ ਲੋਕੋ, ਵੇਖੋ! ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਉਹਨਾਂ ਵਿੱਚੋਂ ਬਾਹਰ ਕੱਢਾਂਗਾ ਅਤੇ ਇਸਰਾਏਲ ਦੀ ਭੂਮੀ ਵਿੱਚ ਲਿਆਵਾਂਗਾ।
وای قوم من چون قبرهای شما رابگشایم و شما را از قبرهای شما بیرون آورم، آنگاه خواهید دانست که من یهوه هستم. | ۱۳ 13 |
੧੩ਹੇ ਮੇਰੇ ਲੋਕੋ, ਜਦੋਂ ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
وروح خود را در شما خواهم نهاد تا زنده شوید. وشما را در زمین خودتان مقیم خواهم ساخت. پس خواهید دانست که من یهوه تکلم نموده و بعمل آوردهام. قول خداوند این است.» | ۱۴ 14 |
੧੪ਮੈਂ ਆਪਣਾ ਸਾਹ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਉਂਦੇ ਹੋ ਜਾਵੋਗੇ। ਮੈਂ ਤੁਹਾਨੂੰ ਤੁਹਾਡੀ ਭੂਮੀ ਉੱਤੇ ਵਸਾਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਆਖਿਆ ਹੈ ਅਤੇ ਮੈਂ ਹੀ ਪੂਰਾ ਕੀਤਾ, ਯਹੋਵਾਹ ਦਾ ਵਾਕ ਹੈ।
و کلام خداوند بر من نازل شده، گفت: | ۱۵ 15 |
੧੫ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ
«وتوای پسر انسان یک عصا برای خود بگیر و بر آن بنویس برای یهودا و برای بنیاسرائیل رفقای وی. پس عصای دیگر بگیر و بر آن بنویس برای یوسف عصای افرایم و تمامی خاندان اسرائیل رفقای وی. | ۱۶ 16 |
੧੬ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, “ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ।” ਫੇਰ ਇੱਕ ਹੋਰ ਲੱਕੜੀ ਲੈ ਅਤੇ ਉਸ ਉੱਤੇ ਲਿਖ, “ਯੂਸੁਫ਼ ਲਈ, ਇਫ਼ਰਾਈਮ ਦੀ ਲੱਕੜੀ, ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ।”
و آنها را برای خودت با یکدیگریک عصا ساز تا در دستت یک باشد. | ۱۷ 17 |
੧੭ਉਹਨਾਂ ਨੂੰ ਇੱਕ ਦੂਜੀ ਨਾਲ ਜੋੜ ਦੇ, ਤਾਂ ਕਿ ਤੇਰੇ ਲਈ ਇੱਕੋ ਲੱਕੜੀ ਬਣ ਜਾਵੇ ਅਤੇ ਉਹ ਤੇਰੇ ਹੱਥ ਵਿੱਚ ਇੱਕ ਹੋਣਗੀਆਂ।
و چون ابناء قومت تو را خطاب کرده، گویند: آیا ما راخبر نمی دهی که از این کارها مقصود تو چیست؟ | ۱۸ 18 |
੧੮ਜਦ ਤੇਰੇ ਲੋਕਾਂ ਦੀ ਸੰਤਾਨ ਤੈਨੂੰ ਆਖੇ ਕਿ ਇਹਨਾਂ ਤੋਂ ਤੇਰਾ ਕੀ ਭਾਵ ਹੈ? ਕੀ ਤੂੰ ਸਾਨੂੰ ਨਹੀਂ ਦੱਸੇਂਗਾ?
آنگاه به ایشان بگو: خداوند یهوه چنین میفرماید: اینک من عصای یوسف را که در دست افرایم است و اسباط اسرائیل را که رفقای ویاند، خواهم گرفت و آنها را با وی یعنی با عصای یهودا خواهم پیوست و آنها را یک عصا خواهم ساخت و در دستم یک خواهد شد. | ۱۹ 19 |
੧੯ਤਦ ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਯੂਸੁਫ਼ ਦੀ ਲੱਕੜੀ ਨੂੰ ਜੋ ਇਫ਼ਰਾਈਮ ਦੇ ਹੱਥ ਵਿੱਚ ਹੈ ਅਤੇ ਇਸਰਾਏਲ ਦੇ ਗੋਤਾਂ ਨੂੰ ਉਹ ਦੇ ਸਾਥੀਆਂ ਨੂੰ ਲਵਾਂਗਾ। ਮੈਂ ਯਹੂਦਾਹ ਦੀ ਲੱਕੜੀ ਦੇ ਨਾਲ ਉਹ ਨੂੰ ਰੱਖਾਂਗਾ ਅਤੇ ਉਹਨਾਂ ਨੂੰ ਇੱਕੋ ਹੀ ਲੱਕੜੀ ਬਣਾਵਾਂਗਾ। ਉਹ ਮੇਰੇ ਹੱਥ ਵਿੱਚ ਇੱਕ ਹੋਣਗੀਆਂ।
پس آن عصاها که بر آنها نوشتی در دست تو در نظر ایشان باشد. | ۲۰ 20 |
੨੦ਉਹ ਲੱਕੜੀਆਂ ਜਿਹਨਾਂ ਉੱਤੇ ਤੂੰ ਲਿਖਦਾ ਹੈਂ, ਉਹਨਾਂ ਦੀਆਂ ਅੱਖਾਂ ਸਾਹਮਣੇ ਤੇਰੇ ਹੱਥ ਵਿੱਚ ਹੋਣਗੀਆਂ।
و به ایشان بگو: خداوند یهوه چنین میفرماید: اینک من بنیاسرائیل را از میان امت هایی که به آنها رفتهاند گرفته، ایشان را از هرطرف جمع خواهم کرد و ایشان را به زمین خودشان خواهم آورد. | ۲۱ 21 |
੨੧ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ-ਜਿੱਥੇ ਉਹ ਗਏ ਹਨ, ਲਵਾਂਗਾ ਅਤੇ ਹਰ ਪਾਸਿਓਂ ਉਹਨਾਂ ਨੂੰ ਇਕੱਠਾ ਕਰਾਂਗਾ। ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ।
و ایشان را در آن زمین بر کوههای اسرائیل یک امت خواهم ساخت. ویک پادشاه بر جمیع ایشان سلطنت خواهد نمودو دیگر دو امت نخواهند بود و دیگر به دومملکت تقسیم نخواهند شد. | ۲۲ 22 |
੨੨ਮੈਂ ਉਹਨਾਂ ਨੂੰ ਉਸ ਦੇਸ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਇੱਕੋ ਹੀ ਕੌਮ ਬਣਾਵਾਂਗਾ ਅਤੇ ਉਹਨਾਂ ਸਾਰਿਆਂ ਉੱਤੇ ਰਾਜ ਕਰਨ ਲਈ ਇੱਕੋ ਹੀ ਰਾਜਾ ਹੋਵੇਗਾ, ਉਹ ਅੱਗੇ ਲਈ ਨਾ ਦੋ ਕੌਮਾਂ ਹੋਣਗੀਆਂ ਅਤੇ ਨਾ ਹੀ ਅੱਗੇ ਨੂੰ ਦੋ ਰਾਜਾਂ ਵਿੱਚ ਵੰਡੇ ਜਾਣਗੇ।
و خویشتن رادیگر به بتها و رجاسات و همه معصیت های خودنجس نخواهند ساخت. بلکه ایشان را از جمیع مساکن ایشان که در آنها گناه ورزیدهاند نجات داده، ایشان را طاهر خواهم ساخت. و ایشان قوم من خواهند بود و من خدای ایشان خواهم بود. | ۲۳ 23 |
੨੩ਨਾ ਹੀ ਅੱਗੇ ਨੂੰ ਉਹ ਆਪਣੀਆਂ ਮੂਰਤੀਆਂ ਨਾਲ, ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕਰਨਗੇ, ਸਗੋਂ ਮੈਂ ਉਹਨਾਂ ਨੂੰ ਉਹਨਾਂ ਦੇ ਸਾਰਿਆਂ ਵਸੇਬਿਆਂ ਵਿੱਚੋਂ ਜਿੱਥੇ ਉਹਨਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਹਨਾਂ ਨੂੰ ਸ਼ੁੱਧ ਕਰਾਂਗਾ, ਇਸ ਲਈ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।
و بنده من داود، پادشاه ایشان خواهد بود. ویک شبان برای جمیع ایشان خواهد بود. و به احکام من سلوک نموده و فرایض مرا نگاه داشته، آنها را بجا خواهندآورد. | ۲۴ 24 |
੨੪ਮੇਰਾ ਦਾਸ ਦਾਊਦ ਉਹਨਾਂ ਉੱਤੇ ਰਾਜਾ ਹੋਵੇਗਾ ਅਤੇ ਉਹਨਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ। ਉਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਦੀ ਪਾਲਣਾ ਕਰਨਗੇ।
و در زمینی که به بنده خود یعقوب دادم و پدران ایشان در آن ساکن میبودند، ساکن خواهند شد. و ایشان و پسران ایشان و پسران پسران ایشان تا به ابد در آن سکونت خواهند نمود و بنده من داود تا ابدالابادرئیس ایشان خواهد بود. | ۲۵ 25 |
੨੫ਉਹ ਉਸ ਦੇਸ ਵਿੱਚ ਜਿਹੜਾ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤਾ ਸੀ, ਜਿਸ ਵਿੱਚ ਤੁਹਾਡੇ ਪਿਉ-ਦਾਦੇ ਵੱਸਦੇ ਸਨ, ਵੱਸਣਗੇ ਅਤੇ ਉਹ, ਉਹਨਾਂ ਦੀ ਸੰਤਾਨ ਅਤੇ ਉਹਨਾਂ ਦੀ ਸੰਤਾਨ ਦੀ ਸੰਤਾਨ ਸਦਾ ਤੱਕ ਉਸ ਵਿੱਚ ਸਦਾ ਲਈ ਵੱਸਣਗੇ। ਮੇਰਾ ਦਾਸ ਦਾਊਦ ਸਦਾ ਲਈ ਉਹਨਾਂ ਦਾ ਰਾਜਕੁਮਾਰ ਹੋਵੇਗਾ।
و با ایشان عهدسلامتی خواهم بست که برای ایشان عهدجاودانی خواهد بود و ایشان را مقیم ساخته، خواهم افزود و مقدس خویش را تا ابدالاباد در میان ایشان قرار خواهم داد. | ۲۶ 26 |
੨੬ਮੈਂ ਉਹਨਾਂ ਦੇ ਨਾਲ ਸ਼ਾਂਤੀ ਦਾ ਨੇਮ ਅਰਥਾਤ ਸਦਾ ਦਾ ਨੇਮ ਬੰਨ੍ਹਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਤੇ ਉਹਨਾਂ ਨੂੰ ਵਧਾਵਾਂਗਾ। ਉਹਨਾਂ ਦੇ ਵਿਚਕਾਰ ਆਪਣੇ ਪਵਿੱਤਰ ਸਥਾਨ ਨੂੰ ਸਦਾ ਲਈ ਕਾਇਮ ਕਰਾਂਗਾ।
و مسکن من برایشان خواهد بود و من خدای ایشان خواهم بود وایشان قوم من خواهند بود. | ۲۷ 27 |
੨੭ਮੇਰਾ ਡੇਰਾ ਵੀ ਉਹਨਾਂ ਦੇ ਵਿੱਚ ਹੋਵੇਗਾ, ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।
پس چون مقدس من در میان ایشان تا به ابد بر قرار بوده باشد، آنگاه امتها خواهند دانست که من یهوه هستم که اسرائیل را تقدیس مینمایم.» | ۲۸ 28 |
੨੮ਮੇਰਾ ਪਵਿੱਤਰ ਸਥਾਨ ਸਦਾ ਲਈ ਉਹਨਾਂ ਦੇ ਵਿਚਕਾਰ ਹੋਵੇਗਾ, ਤਾਂ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਜਿਹੜਾ ਇਸਰਾਏਲ ਨੂੰ ਪਵਿੱਤਰ ਕਰਦਾ ਹਾਂ!