< پیدایش 4 >
و آدم، زن خود حوا را بشناخت و او حامله شده، قائن را زایید. و گفت: «مردی از یهوه حاصل نمودم.» | ۱ 1 |
੧ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ।
و بار دیگر برادر او هابیل رازایید. و هابیل گله بان بود، و قائن کارکن زمین بود. | ۲ 2 |
੨ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ।
و بعد از مرور ایام، واقع شد که قائن هدیهای ازمحصول زمین برای خداوند آورد. | ۳ 3 |
੩ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ।
و هابیل نیزاز نخست زادگان گله خویش و پیه آنها هدیهای آورد. و خداوند هابیل و هدیه او را منظورداشت، | ۴ 4 |
੪ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ।
اما قائن و هدیه او را منظور نداشت. پس خشم قائن به شدت افروخته شده، سر خود رابزیر افکند. | ۵ 5 |
੫ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ।
آنگاه خداوند به قائن گفت: «چراخشمناک شدی؟ و چرا سر خود را بزیرافکندی؟ | ۶ 6 |
੬ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ?
اگر نیکویی میکردی، آیا مقبول نمی شدی؟ و اگر نیکویی نکردی، گناه بر در، درکمین است و اشتیاق تو دارد، اما تو بر وی مسلطشوی.» | ۷ 7 |
੭ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।
و قائن با برادر خود هابیل سخن گفت. و واقع شد چون در صحرا بودند، قائن بر برادر خودهابیل برخاسته او را کشت. | ۸ 8 |
੮ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ।
پس خداوند به قائن گفت: «برادرت هابیل کجاست؟» گفت: «نمی دانم، مگر پاسبان برادرم هستم؟» | ۹ 9 |
੯ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ?
گفت: «چه کردهای؟ خون برادرت از زمین نزد من فریادبرمی آورد! | ۱۰ 10 |
੧੦ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ।
و اکنون تو ملعون هستی از زمینی که دهان خود را باز کرد تا خون برادرت را ازدستت فرو برد. | ۱۱ 11 |
੧੧ਇਸ ਲਈ ਹੁਣ ਤੂੰ ਜ਼ਮੀਨ ਤੋਂ, ਜਿਸ ਨੇ ਆਪਣਾ ਮੂੰਹ ਤੇਰੇ ਭਰਾ ਦਾ ਲਹੂ ਤੇਰੇ ਹੱਥੋਂ ਲੈਣ ਲਈ ਖੋਲ੍ਹਿਆ ਹੈ, ਸਰਾਪੀ ਹੋਇਆ ਹੈਂ।
هر گاه کار زمین کنی، هماناقوت خود را دیگر به تو ندهد. و پریشان و آواره در جهان خواهی بود.» | ۱۲ 12 |
੧੨ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ।
قائن به خداوند گفت: «عقوبتم از تحملم زیاده است. | ۱۳ 13 |
੧੩ਕਾਇਨ ਨੇ ਯਹੋਵਾਹ ਨੂੰ ਆਖਿਆ, ਮੇਰੀ ਸਜ਼ਾ ਸਹਿਣ ਤੋਂ ਬਾਹਰ ਹੈ।
اینک مراامروز بر روی زمین مطرود ساختی، و از روی تو پنهان خواهم بود. و پریشان و آواره درجهان خواهم بود و واقع میشود هرکه مرایابد، مرا خواهد کشت.» | ۱۴ 14 |
੧੪ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ।
خداوند به وی گفت: «پس هرکه قائن را بکشد، هفت چندان انتقام گرفته شود.» و خداوند به قائن نشانیای داد که هرکه او را یابد، وی را نکشد. | ۱۵ 15 |
੧੫ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱਭ ਕੇ ਮਾਰ ਸੁੱਟੇ।
پس قائن از حضور خداوند بیرون رفت ودر زمین نود، بطرف شرقی عدن، ساکن شد. | ۱۶ 16 |
੧੬ਸੋ ਕਾਇਨ ਯਹੋਵਾਹ ਦੇ ਹਜ਼ੂਰੋਂ ਚੱਲਿਆ ਗਿਆ ਅਤੇ ਅਦਨ ਦੇ ਪੂਰਬ ਵੱਲ ਨੋਦ ਦੇਸ਼ ਵਿੱਚ ਜਾ ਕੇ ਵੱਸ ਗਿਆ।
و قائن زوجه خود را شناخت. پس حامله شده، خنوخ را زایید. و شهری بنا میکرد، و آن شهر را به اسم پسر خود، خنوخ نام نهاد. | ۱۷ 17 |
੧੭ਕਾਇਨ ਨੇ ਆਪਣੀ ਪਤਨੀ ਨਾਲ ਸੰਗ ਕੀਤਾ, ਅਤੇ ਉਹ ਗਰਭਵਤੀ ਹੋਈ, ਉਸ ਨੇ ਹਨੋਕ ਨੂੰ ਜਨਮ ਦਿੱਤਾ ਅਤੇ ਉਸ ਨੇ ਇੱਕ ਨਗਰ ਬਣਾਇਆ, ਉਸ ਨੇ ਉਸ ਨਗਰ ਦਾ ਨਾਮ ਆਪਣੇ ਪੁੱਤਰ ਦੇ ਨਾਮ ਉੱਤੇ ਹਨੋਕ ਰੱਖਿਆ।
وبرای خنوخ عیراد متولد شد، و عیراد، محویائیل را آورد، و محویائیل، متوشائیل را آورد، ومتوشائیل، لمک را آورد. | ۱۸ 18 |
੧੮ਹਨੋਕ ਤੋਂ ਈਰਾਦ ਜੰਮਿਆ, ਈਰਾਦ ਤੋਂ ਮਹੂਯਾਏਲ ਜੰਮਿਆ, ਮਹੂਯਾਏਲ ਤੋਂ ਮਥੂਸ਼ਾਏਲ ਜੰਮਿਆ ਅਤੇ ਮਥੂਸ਼ਾਏਲ ਤੋਂ ਲਾਮਕ ਜੰਮਿਆ।
و لمک، دو زن برای خود گرفت، یکی را عاده نام بود و دیگری را ظله. | ۱۹ 19 |
੧੯ਲਾਮਕ ਨੇ ਆਪਣੇ ਲਈ ਦੋ ਪਤਨੀਆਂ ਰੱਖੀਆਂ, ਇੱਕ ਦਾ ਨਾਮ ਆਦਾਹ ਸੀ ਅਤੇ ਦੂਸਰੀ ਦਾ ਨਾਮ ਜ਼ਿੱਲਾਹ ਸੀ।
و عاده، یابال را زایید. وی پدر خیمه نشینان وصاحبان مواشی بود. | ۲۰ 20 |
੨੦ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਤੇ ਪਸ਼ੂ ਪਾਲਦੇ ਸਨ।
و نام برادرش یوبال بود. وی پدر همه نوازندگان بربط و نی بود. | ۲۱ 21 |
੨੧ਅਤੇ ਉਸ ਦੇ ਭਰਾ ਦਾ ਨਾਮ ਜ਼ੂਬਲ ਸੀ। ਉਹ ਉਹਨਾਂ ਸਾਰਿਆਂ ਦਾ ਪਿਤਾ ਸੀ ਜਿਹੜੇ ਬਰਬਤ ਅਤੇ ਬੀਨ ਵਜਾਉਂਦੇ ਸਨ।
و ظله نیز توبل قائن را زایید، که صانع هر آلت مس وآهن بود. و خواهر توبل قائن، نعمه بود. | ۲۲ 22 |
੨੨ਜ਼ਿੱਲਾਹ ਨੇ ਵੀ ਤੂਬਲ ਕਾਇਨ ਨੂੰ ਜਨਮ ਦਿੱਤਾ। ਉਹ ਲੋਹੇ, ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਨੂੰ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ ਕਾਇਨ ਦੀ ਭੈਣ ਨਾਮਾਹ ਸੀ।
و لمک به زنان خود گفت: «ای عاده و ظله، قول مرابشنوید! ای زنان لمک، سخن مرا گوش گیرید! زیرا مردی را کشتم بسبب جراحت خود، وجوانی را بسبب ضرب خویش. | ۲۳ 23 |
੨੩ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ - ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ, ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ।
اگر برای قائن هفت چندان انتقام گرفته شود، هر آینه برای لمک، هفتاد و هفت چندان.» | ۲۴ 24 |
੨੪ਜੇ ਕਾਇਨ ਦਾ ਬਦਲਾ ਸੱਤ ਗੁਣਾ ਹੈ ਤਾਂ ਲਾਮਕ ਦਾ ਸਤੱਤਰ ਗੁਣਾ ਲਿਆ ਜਾਵੇਗਾ।
پس آدم بار دیگرزن خود را شناخت، و او پسری بزاد و او را شیث نام نهاد، زیرا گفت: «خدا نسلی دیگر به من قرارداد، به عوض هابیل که قائن او را کشت.» | ۲۵ 25 |
੨੫ਆਦਮ ਨੇ ਫੇਰ ਆਪਣੀ ਪਤਨੀ ਨਾਲ ਸੰਗ ਕੀਤਾ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਹਾਬਲ ਦੀ ਥਾਂ ਇੱਕ ਹੋਰ ਪੁੱਤਰ ਦਿੱਤਾ ਜਿਸ ਨੂੰ ਕਾਇਨ ਨੇ ਮਾਰ ਸੁੱਟਿਆ ਸੀ।
وبرای شیث نیز پسری متولد شد و او را انوش نامید. در آنوقت به خواندن اسم یهوه شروع کردند. | ۲۶ 26 |
੨੬ਅਤੇ ਸੇਥ ਤੋਂ ਵੀ ਇੱਕ ਪੁੱਤਰ ਜੰਮਿਆ ਅਤੇ ਉਸ ਨੇ ਉਹ ਦਾ ਨਾਮ ਅਨੋਸ਼ ਰੱਖਿਆ। ਉਸ ਵੇਲੇ ਤੋਂ ਲੋਕ ਯਹੋਵਾਹ ਦਾ ਨਾਮ ਲੈਣ ਲੱਗੇ।