< ایّوب 3 >
و بعد از آن ایوب دهان خود را باز کرده، روز خود را نفرین کرد. | ۱ 1 |
੧ਇਹ ਦੇ ਬਾਅਦ, ਅੱਯੂਬ ਨੇ ਆਪਣਾ ਮੂੰਹ ਖੋਲ੍ਹ ਕੇ ਆਪਣੇ ਜੰਮਣ ਦੇ ਦਿਨ ਨੂੰ ਸਰਾਪ ਦਿੱਤਾ।
و ایوب متکلم شده، گفت: | ۲ 2 |
੨ਅਤੇ ਅੱਯੂਬ ਆਖਣ ਲੱਗਾ,
«روزی که در آن متولد شدم، هلاک شود و شبی که گفتند مردی در رحم قرار گرفت، | ۳ 3 |
੩“ਨਾਸ ਹੋਵੇ ਉਹ ਦਿਨ ਜਿਸ ਦੇ ਵਿੱਚ ਮੈਂ ਜੰਮਿਆ ਸੀ, ਅਤੇ ਉਹ ਰਾਤ ਜਦੋਂ ਕਿਹਾ ਗਿਆ ਕਿ ਬੱਚਾ ਗਰਭ ਵਿੱਚ ਪਿਆ!
آن روز تاریکی شود. و خدا از بالا بر آن اعتنانکند و روشنایی بر او نتابد. | ۴ 4 |
੪ਉਹ ਦਿਨ ਹਨ੍ਹੇਰਾ ਹੋ ਜਾਵੇ, ਪਰਮੇਸ਼ੁਰ ਉੱਪਰੋਂ ਉਹ ਦੀ ਸਾਰ ਨਾ ਲਵੇ, ਨਾ ਉਸ ਉੱਤੇ ਚਾਨਣ ਚਮਕੇ!
تاریکی و سایه موت، آن را به تصرف آورند. ابر بر آن ساکن شود. کسوفات روز آن را بترساند. | ۵ 5 |
੫ਹਨੇਰ ਅਤੇ ਮੌਤ ਦਾ ਸਾਯਾ ਉਹ ਨੂੰ ਆਪਣਾ ਲੈਣ, ਉਹ ਦੇ ਉੱਤੇ ਬੱਦਲ ਛਾਇਆ ਰਹੇ, ਦਿਨ ਦਾ ਹਨ੍ਹੇਰਾ ਉਸ ਨੂੰ ਡਰਾਵੇ!
و آن شب را ظلمت غلیظ فروگیرد و در میان روزهای سال شادی نکند، و به شماره ماهها داخل نشود. | ۶ 6 |
੬ਘੁੱਪ ਹਨ੍ਹੇਰਾ ਉਹ ਨੂੰ ਆ ਫੜ੍ਹੇ, ਉਹ ਸਾਲ ਦੇ ਦਿਨਾਂ ਵਿੱਚ ਅਨੰਦ ਨਾ ਮਨਾਵੇ, ਅਤੇ ਨਾ ਉਹ ਮਹੀਨਿਆਂ ਦੀ ਗਿਣਤੀ ਵਿੱਚ ਆਵੇ!
اینک آن شب نازاد باشد. و آواز شادمانی در آن شنیده نشود. | ۷ 7 |
੭ਵੇਖੋ, ਉਹ ਰਾਤ ਬਾਂਝ ਰਹਿ ਜਾਵੇ, ਉਸ ਵਿੱਚ ਕੋਈ ਜੈਕਾਰੇ ਦੀ ਗੂੰਜ ਸੁਣਾਈ ਨਾ ਦੇਵੇ!
لعنت کنندگان روز، آن را نفرین نمایند، که در برانگیزانیدن لویاتان ماهر میباشند. | ۸ 8 |
੮ਦਿਨ ਨੂੰ ਫਿਟਕਾਰਣ ਵਾਲੇ ਅਤੇ ਜਿਹੜੇ ਲਿਵਯਾਥਾਨ ਨੂੰ ਛੇੜਨ ਵਿੱਚ ਨਿਪੁੰਨ ਹਨ, ਉਸ ਦਿਨ ਨੂੰ ਫਿਟਕਾਰਣ!
ستارگان شفق آن، تاریک گردد و انتظار نوربکشد و نباشد، و مژگان سحر را نبیند، | ۹ 9 |
੯ਉਹ ਦੇ ਸ਼ਾਮ ਦੇ ਤਾਰੇ ਕਾਲੇ ਹੋ ਜਾਣ, ਉਹ ਚਾਨਣ ਨੂੰ ਉਡੀਕੇ ਪਰ ਉਹ ਹੋਵੇ ਨਾ, ਉਹ ਸਵੇਰ ਦੀਆਂ ਕਿਰਨਾਂ ਨੂੰ ਨਾ ਵੇਖੇ,
چونکه درهای رحم مادرم را نبست، و مشقت را ازچشمانم مستور نساخت. | ۱۰ 10 |
੧੦ਕਿਉਂ ਜੋ ਉਹ ਨੇ ਮੇਰੀ ਮਾਂ ਦੀ ਕੁੱਖ ਨੂੰ ਬੰਦ ਨਾ ਕੀਤਾ, ਅਤੇ ਨਾ ਕਸ਼ਟ ਨੂੰ ਮੇਰੀਆਂ ਅੱਖਾਂ ਤੋਂ ਛੁਪਾਇਆ!
«چرا از رحم مادرم نمردم؟ و چون از شکم بیرون آمدم چرا جان ندادم؟ | ۱۱ 11 |
੧੧“ਮੈਂ ਕੁੱਖ ਵਿੱਚ ਹੀ ਕਿਉਂ ਨਾ ਮਰ ਗਿਆ, ਪੇਟ ਵਿੱਚੋਂ ਨਿੱਕਲਦਿਆਂ ਹੀ ਮੈਂ ਪ੍ਰਾਣ ਕਿਉਂ ਨਾ ਛੱਡ ਦਿੱਤੇ?
چرا زانوها مراقبول کردند، و پستانها تا مکیدم؟ | ۱۲ 12 |
੧੨ਗੋਡਿਆਂ ਨੇ ਮੈਨੂੰ ਕਿਉਂ ਕਬੂਲ ਕੀਤਾ, ਅਤੇ ਦੁੱਧੀਆਂ ਨੂੰ ਮੈਂ ਕਿਉਂ ਚੁੰਘ ਸਕਿਆ?
زیرا تا بحال میخوابیدم و آرام میشدم. در خواب میبودم واستراحت مییافتم. | ۱۳ 13 |
੧੩ਨਹੀਂ ਤਾਂ ਹੁਣ ਮੈਂ ਚੈਨ ਨਾਲ ਪਿਆ ਹੁੰਦਾ, ਮੈਂ ਸੁੱਤਾ ਹੁੰਦਾ ਅਤੇ ਮੈਨੂੰ ਅਰਾਮ ਮਿਲਦਾ,
با پادشاهان و مشیران جهان، که خرابهها برای خویشتن بنا نمودند، | ۱۴ 14 |
੧੪ਮੈਂ ਧਰਤੀ ਦੇ ਉਨ੍ਹਾਂ ਰਾਜਿਆਂ ਅਤੇ ਹਾਕਮਾਂ ਨਾਲ ਹੁੰਦਾ, ਜਿਹੜੇ ਆਪਣੇ ਲਈ ਕਬਰਾਂ ਨੂੰ ਉਸਾਰਦੇ ਹਨ,
یابا سروران که طلا داشتند، و خانه های خود را ازنقره پر ساختند. | ۱۵ 15 |
੧੫ਜਾਂ ਉਨ੍ਹਾਂ ਰਾਜਕੁਮਾਰਾਂ ਨਾਲ ਹੁੰਦਾ, ਜਿਨ੍ਹਾਂ ਦੇ ਕੋਲ ਸੋਨਾ ਸੀ, ਜਿਨ੍ਹਾਂ ਨੇ ਆਪਣੇ ਘਰਾਂ ਨੂੰ ਚਾਂਦੀ ਨਾਲ ਭਰਿਆ ਸੀ।
یا مثل سقط پنهان شده نیست میبودم، مثل بچه هایی که روشنایی را ندیدند. | ۱۶ 16 |
੧੬ਜਾਂ ਮੈਂ ਸਮੇਂ ਤੋਂ ਪਹਿਲਾਂ ਜੰਮੇ ਹੋਏ ਬੱਚੇ ਵਾਂਗੂੰ ਹੁੰਦਾ, ਜਾਂ ਅਜਿਹੇ ਬੱਚਿਆਂ ਵਾਂਗੂੰ ਜਿਨ੍ਹਾਂ ਨੇ ਚਾਨਣਾ ਕਦੀ ਵੇਖਿਆ ਹੀ ਨਹੀਂ।
در آنجا شریران از شورش باز میایستند، و درآنجا خستگان میآرامند، | ۱۷ 17 |
੧੭ਉੱਥੇ ਦੁਸ਼ਟ ਦੁੱਖ ਦੇਣ ਤੋਂ ਰੁੱਕ ਜਾਂਦੇ ਹਨ, ਉੱਥੇ ਥੱਕੇ-ਮਾਂਦੇ ਅਰਾਮ ਪਾਉਂਦੇ ਹਨ।
در آنجا اسیران دراطمینان با هم ساکنند، و آواز کارگذاران رانمی شنوند. | ۱۸ 18 |
੧੮ਬੰਦੀ ਇਕੱਠੇ ਹੋ ਕੇ ਸ਼ਾਂਤੀ ਨਾਲ ਰਹਿੰਦੇ ਹਨ, ਉਹ ਦਰੋਗੇ ਦੀ ਅਵਾਜ਼ ਫੇਰ ਨਹੀਂ ਸੁਣਦੇ।
کوچک و بزرگ در آنجا یکاند. وغلام از آقایش آزاد است. | ۱۹ 19 |
੧੯ਛੋਟੇ ਅਤੇ ਵੱਡੇ ਸਾਰੇ ਉੱਥੇ ਰਹਿੰਦੇ ਹਨ, ਅਤੇ ਦਾਸ ਆਪਣੇ ਮਾਲਕ ਤੋਂ ਅਜ਼ਾਦ ਹੈ।
چرا روشنی به مستمند داده شود؟ و زندگی به تلخ جانان؟ | ۲۰ 20 |
੨੦“ਦੁਖਿਆਰਾਂ ਨੂੰ ਚਾਨਣ ਅਤੇ ਉਦਾਸ ਮਨ ਵਾਲਿਆਂ ਨੂੰ ਜੀਵਨ ਕਿਉਂ ਦਿੱਤਾ ਜਾਂਦਾ ਹੈ?
که انتظار موت را میکشند و یافت نمی شود، و برای آن حفره میزنند بیشتر از گنجها. | ۲۱ 21 |
੨੧ਜਿਹੜੇ ਮੌਤ ਨੂੰ ਉਡੀਕਦੇ ਹਨ ਪਰ ਉਹ ਆਉਂਦੀ ਨਹੀਂ, ਜਿਹੜੇ ਦੱਬੇ ਹੋਏ ਖ਼ਜ਼ਾਨਿਆਂ ਤੋਂ ਵੱਧ ਉਹ ਦੀ ਖੋਜ ਕਰਦੇ ਹਨ,
که شادی وابتهاج مینمایند و مسرور میشوند چون قبر رامی یابند؟ | ۲۲ 22 |
੨੨ਜਿਹੜੇ ਵਧੇਰੇ ਅਨੰਦ ਹੁੰਦੇ, ਅਤੇ ਖੁਸ਼ੀ ਮਨਾਉਂਦੇ ਹਨ, ਜਦ ਉਹ ਕਬਰ ਨੂੰ ਪਾ ਲੈਂਦੇ ਹਨ,
چرا نور داده میشود به کسیکه راهش مستور است، که خدا اطرافش را مستورساخته است؟ | ۲۳ 23 |
੨੩ਉਸ ਪੁਰਖ ਨੂੰ ਵੀ ਚਾਨਣ ਕਿਉਂ ਮਿਲਦਾ ਹੈ ਜਿਸ ਦਾ ਰਾਹ ਲੁਕਿਆ ਹੋਇਆ ਹੈ, ਅਤੇ ਜਿਸ ਦੇ ਚੁਫ਼ੇਰੇ ਪਰਮੇਸ਼ੁਰ ਨੇ ਵਾੜ ਲਾਈ ਹੋਈ ਹੈ?
زیرا که ناله من، پیش از خوراکم میآید و نعره من، مثل آب ریخته میشود، | ۲۴ 24 |
੨੪ਕਿਉਂਕਿ ਮੇਰੇ ਰੋਟੀ ਖਾਣ ਤੋਂ ਪਹਿਲਾਂ ਮੇਰੇ ਹਾਉਂਕੇ ਨਿੱਕਲਦੇ ਹਨ, ਅਤੇ ਮੇਰਾ ਵਿਰਲਾਪ ਪਾਣੀ ਵਾਂਗੂੰ ਵਗਦਾ ਹੈ।
زیرا ترسی که از آن میترسیدم، بر من واقع شد. و آنچه از آن بیم داشتم بر من رسید. | ۲۵ 25 |
੨੫ਜਿਸ ਗੱਲ ਤੋਂ ਮੈਂ ਡਰਦਾ ਹਾਂ, ਉਹ ਮੇਰੇ ਉੱਤੇ ਆ ਪੈਂਦੀ ਹੈ, ਅਤੇ ਜਿਸ ਤੋਂ ਮੈਂ ਭੈਅ ਖਾਂਦਾ ਹਾਂ ਉਹ ਵੀ ਮੇਰੇ ਉੱਤੇ ਆਉਂਦੀ ਹੈ।
مطمئن و آرام نبودم و راحت نداشتم وپریشانی بر من آمد.» | ۲۶ 26 |
੨੬ਨਾ ਮੈਨੂੰ ਸੁੱਖ ਹੈ, ਨਾ ਚੈਨ, ਨਾ ਅਰਾਮ ਹੈ, ਸਗੋਂ ਬੇਚੈਨੀ ਹੀ ਬੇਚੈਨੀ ਹੈ।”