< ایّوب 42 >
و ایوب خداوند را جواب داده، گفت: | ۱ 1 |
੧ਫੇਰ ਅੱਯੂਬ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ,
«میدانم که به هر چیز قادر هستی، وابدا قصد تو را منع نتوان نمود. | ۲ 2 |
੨ਹੇ ਯਹੋਵਾਹ, “ਮੈਂ ਜਾਣਦਾ ਹਾਂ ਕਿ ਤੂੰ ਸਭ ਕੁਝ ਕਰ ਸਕਦਾ ਹੈਂ, ਅਤੇ ਤੇਰਾ ਕੋਈ ਕਾਰਜ ਰੁੱਕ ਨਹੀਂ ਸਕਦਾ।
کیست که مشورت را بیعلم مخفی میسازد. لکن من به آنچه نفهمیدم تکلم نمودم. به چیزهایی که فوق ازعقل من بود و نمی دانستم. | ۳ 3 |
੩ਤੂੰ ਪੁੱਛਿਆ, ਇਹ ਕੌਣ ਹੈ ਜਿਹੜਾ ਅਗਿਆਨਤਾ ਨਾਲ ਮੇਰੀ ਯੋਜਨਾ ਨੂੰ ਢੱਕਦਾ ਹੈ? ਮੈਂ ਤਾਂ ਉਹ ਹੀ ਬੋਲਿਆ ਜਿਸ ਨੂੰ ਮੈਂ ਨਹੀਂ ਸਮਝਦਾ, ਜੋ ਗੱਲਾਂ ਮੇਰੇ ਲਈ ਅਚਰਜ਼ ਗੱਲਾਂ ਸਨ ਅਤੇ ਜਿਹਨਾਂ ਨੂੰ ਮੈਂ ਨਹੀਂ ਜਾਣਦਾ ਸੀ!
الان بشنو تا من سخن گویم. از تو سوال مینمایم مرا تعلیم بده. | ۴ 4 |
੪“ਤੂੰ ਆਖਿਆ, ਜ਼ਰਾ ਸੁਣ ਅਤੇ ਮੈਂ ਬੋਲਾਂਗਾ, ਮੈਂ ਤੇਰੇ ਤੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ!
ازشنیدن گوش درباره تو شنیده بودم لیکن الان چشم من تو را میبیند. | ۵ 5 |
੫ਮੇਰੇ ਕੰਨਾਂ ਨੇ ਤੇਰੇ ਵਿਖੇ ਗੱਲਾਂ ਸੁਣੀਆਂ ਸਨ, ਪਰ ਹੁਣ ਮੇਰੀਆਂ ਅੱਖਾਂ ਤੈਨੂੰ ਵੇਖਦੀਆਂ ਹਨ।
از این جهت از خویشتن کراهت دارم و در خاک و خاکستر توبه مینمایم.» | ۶ 6 |
੬ਇਸ ਲਈ ਮੈਂ ਆਪਣੇ ਆਪ ਤੋਂ ਨਫ਼ਰਤ ਕਰਦਾ ਹਾਂ, ਅਤੇ ਮੈਂ ਮਿੱਟੀ ਤੇ ਸੁਆਹ ਵਿੱਚ ਬੈਠ ਕੇ ਪਛਤਾਉਂਦਾ ਹਾਂ।”
و واقع شد بعد از اینکه خداوند این سخنان را به ایوب گفته بود که خداوند به الیفاز تیمانی فرمود: «خشم من بر تو و بر دو رفیقت افروخته شده، زیرا که درباره من آنچه راست است مثل بندهام ایوب نگفتید. | ۷ 7 |
੭ਫੇਰ ਅਜਿਹਾ ਹੋਇਆ ਕਿ ਜਦ ਯਹੋਵਾਹ ਇਹ ਗੱਲਾਂ ਅੱਯੂਬ ਨਾਲ ਕਰ ਚੁੱਕਿਆ, ਤਦ ਯਹੋਵਾਹ ਨੇ ਅਲੀਫਾਜ਼ ਤੇਮਾਨੀ ਨੂੰ ਆਖਿਆ, “ਮੇਰਾ ਕ੍ਰੋਧ ਤੇਰੇ ਉੱਤੇ ਅਤੇ ਤੇਰੇ ਦੋਹਾਂ ਮਿੱਤਰਾਂ ਉੱਤੇ ਭੜਕ ਉੱਠਿਆ ਹੈ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅੱਯੂਬ ਬੋਲਿਆ।
پس حال هفت گوساله وهفت قوچ برای خود بگیرید و نزد بنده من ایوب رفته، قربانی سوختنی به جهت خویشتن بگذرانید و بندهام ایوب به جهت شما دعا خواهدنمود، زیرا که او را مستجاب خواهم فرمود، مباداپاداش حماقت شما را به شما برسانم چونکه درباره من آنچه راست است مثل بندهام ایوب نگفتید.» | ۸ 8 |
੮ਇਸ ਲਈ ਹੁਣ ਆਪਣੇ ਲਈ ਸੱਤ ਬਲ਼ਦ ਅਤੇ ਸੱਤ ਮੇਂਢੇ ਲਓ, ਅਤੇ ਮੇਰੇ ਦਾਸ ਅੱਯੂਬ ਕੋਲ ਜਾਓ ਅਤੇ ਆਪਣੇ ਲਈ ਹੋਮ ਦੀ ਬਲੀ ਚੜ੍ਹਾਓ ਅਤੇ ਮੇਰਾ ਦਾਸ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ। ਮੈਂ ਤਾਂ ਉਸੇ ਦੀ ਪ੍ਰਾਰਥਨਾ ਕਬੂਲ ਕਰਾਂਗਾ, ਤਾਂ ਜੋ ਮੈਂ ਤੁਹਾਡੇ ਨਾਲ ਤੁਹਾਡੀ ਮੂਰਖਤਾਈ ਦੇ ਅਨੁਸਾਰ ਵਰਤਾਓ ਨਾ ਕਰਾਂ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅੱਯੂਬ ਬੋਲਿਆ।”
پس الیفاز تیمانی و بلدد شوحی و صوفرنعماتی رفته، به نوعی که خداوند به ایشان امر فرموده بود عمل نمودند و خداوند ایوب رامستجاب فرمود. | ۹ 9 |
੯ਤਦ ਅਲੀਫਾਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਗਏ ਅਤੇ ਜਿਵੇਂ ਯਹੋਵਾਹ ਨੇ ਆਖਿਆ ਸੀ, ਉਸੇ ਤਰ੍ਹਾਂ ਹੀ ਕੀਤਾ ਅਤੇ ਯਹੋਵਾਹ ਨੇ ਅੱਯੂਬ ਦੀ ਪ੍ਰਾਰਥਨਾ ਨੂੰ ਕਬੂਲ ਕੀਤਾ।
و چون ایوب برای اصحاب خود دعا کرد خداوند مصیبت او را دور ساخت وخداوند به ایوب دو چندان آنچه پیش داشته بودعطا فرمود. | ۱۰ 10 |
੧੦ਜਦ ਅੱਯੂਬ ਆਪਣੇ ਮਿੱਤਰਾਂ ਲਈ ਪ੍ਰਾਰਥਨਾ ਕਰ ਚੁੱਕਿਆ, ਤਦ ਯਹੋਵਾਹ ਨੇ ਅੱਯੂਬ ਦੇ ਦੁੱਖਾਂ ਨੂੰ ਦੂਰ ਕਰ ਦਿੱਤਾ ਅਤੇ ਜੋ ਕੁਝ ਅੱਯੂਬ ਦੇ ਕੋਲ ਸੀ, ਉਸ ਦਾ ਦੁੱਗਣਾ ਯਹੋਵਾਹ ਨੇ ਉਸ ਨੂੰ ਦੇ ਦਿੱਤਾ।
و جمیع برادرانش و همه خواهرانش و تمامی آشنایان قدیمش نزد وی آمده، در خانهاش با وی نان خوردند و او را درباره تمامی مصیبتی که خداوند به او رسانیده بودتعزیت گفته، تسلی دادند و هرکس یک قسیطه وهرکس یک حلقه طلا به او داد. | ۱۱ 11 |
੧੧ਤਦ ਉਸ ਦੇ ਸਾਰੇ ਭਰਾ, ਸਾਰੀਆਂ ਭੈਣਾਂ ਅਤੇ ਉਹ ਦੇ ਸਾਰੇ ਜਾਣ-ਪਹਿਚਾਣ ਵਾਲੇ ਉਸ ਦੇ ਕੋਲ ਆਏ ਅਤੇ ਉਹਨਾਂ ਨੇ ਉਸ ਦੇ ਨਾਲ ਉਸ ਦੇ ਘਰ ਵਿੱਚ ਭੋਜਨ ਕੀਤਾ ਅਤੇ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਉਸ ਦੇ ਉੱਤੇ ਆਉਣ ਦਿੱਤੀ ਸੀ, ਅਫ਼ਸੋਸ ਕੀਤਾ ਅਤੇ ਉਸ ਨੂੰ ਤਸੱਲੀ ਦਿੱਤੀ ਅਤੇ ਹਰੇਕ ਨੇ ਉਹ ਨੂੰ ਇੱਕ-ਇੱਕ ਚਾਂਦੀ ਦਾ ਸਿੱਕਾ ਅਤੇ ਇੱਕ-ਇੱਕ ਸੋਨੇ ਦੀ ਅੰਗੂਠੀ ਦਿੱਤੀ।
و خداوند آخرایوب را بیشتر از اول او مبارک فرمود، چنانکه او را چهارده هزار گوسفند و شش هزار شتر و هزارجفت گاو و هزار الاغ ماده بود. | ۱۲ 12 |
੧੨ਯਹੋਵਾਹ ਨੇ ਅੱਯੂਬ ਦੀ ਪਿਛਲੇ ਦਿਨਾਂ ਵਿੱਚ ਉਸ ਦੇ ਪਹਿਲੇ ਦਿਨਾਂ ਨਾਲੋਂ ਵੱਧ ਬਰਕਤ ਦਿੱਤੀ, ਅਤੇ ਉਹ ਦੇ ਕੋਲ ਚੌਦਾਂ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲ਼ਦ ਅਤੇ ਇੱਕ ਹਜ਼ਾਰ ਗਧੀਆਂ ਹੋ ਗਈਆਂ।
و او را هفت پسر و سه دختر بود. | ۱۳ 13 |
੧੩ਅਤੇ ਉਹ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਪੈਦਾ ਹੋਈਆਂ।
و دختر اول را یمیمه ودوم را قصیعه و سوم را قرن هفوک نام نهاد. | ۱۴ 14 |
੧੪ਉਸ ਨੇ ਪਹਿਲੀ ਧੀ ਦਾ ਨਾਮ ਯਮੀਮਾਹ, ਦੂਜੀ ਦਾ ਨਾਮ ਕਸੀਆਹ ਅਤੇ ਤੀਜੀ ਦਾ ਨਾਮ ਕਰਨ-ਹਪੂਕ ਰੱਖਿਆ,
و در تمامی زمین مثل دختران ایوب زنان نیکوصورت یافت نشدند و پدر ایشان، ایشان رادر میان برادرانشان ارثی داد. | ۱۵ 15 |
੧੫ਅਤੇ ਸਾਰੇ ਦੇਸ ਵਿੱਚ ਅਜਿਹੀਆਂ ਇਸਤਰੀਆਂ ਨਹੀਂ ਸਨ, ਜੋ ਅੱਯੂਬ ਦੀਆਂ ਧੀਆਂ ਨਾਲੋਂ ਰੂਪਵੰਤ ਹੋਣ, ਅਤੇ ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਹਿੱਸਾ ਦਿੱਤਾ।
و بعد از آن ایوب صد و چهل سال زندگانی نمود و پسران خود و پسران پسران خود را تا پشت چهارم دید. | ۱۶ 16 |
੧੬ਇਸ ਤੋਂ ਬਾਅਦ ਅੱਯੂਬ ਇੱਕ ਸੌ ਚਾਲ੍ਹੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਨੇ ਆਪਣੇ ਪੁੱਤਰ ਅਤੇ ਆਪਣੇ ਪੋਤਰੇ ਚੌਥੀ ਪੀੜ੍ਹੀ ਤੱਕ ਵੇਖੇ।
پس ایوب پیر و سالخورده شده، وفات یافت. | ۱۷ 17 |
੧੭ਤਦ ਅੱਯੂਬ ਬਜ਼ੁਰਗ ਅਤੇ ਪੂਰੀ ਉਮਰ ਦਾ ਹੋ ਕੇ ਮਰ ਗਿਆ।