< ایّوب 8 >
پس بلدد شوحی در جواب گفت: | ۱ 1 |
੧ਤਦ ਬਿਲਦਦ ਸ਼ੂਹੀ ਨੇ ਆਖਿਆ,
«تا به کی این چیزها را خواهی گفت و سخنان دهانت باد شدید خواهد بود؟ | ۲ 2 |
੨“ਤੂੰ ਕਦੋਂ ਤੱਕ ਇਨ੍ਹਾਂ ਗੱਲਾਂ ਨੂੰ ਕਰਦਾ ਰਹੇਂਗਾ ਅਤੇ ਤੇਰੇ ਮੂੰਹ ਦੀਆਂ ਗੱਲਾਂ ਇੱਕ ਤੂਫ਼ਾਨੀ ਹਵਾ ਵਰਗੀਆਂ ਹੋਣਗੀਆਂ?
آیا خداوندداوری را منحرف سازد؟ یا قادر مطلق انصاف رامنحرف نماید؟ | ۳ 3 |
੩ਕੀ ਪਰਮੇਸ਼ੁਰ ਨਿਆਂ ਨੂੰ ਵਿਗਾੜਦਾ ਹੈ, ਜਾਂ ਸਰਬ ਸ਼ਕਤੀਮਾਨ ਧਰਮ ਨੂੰ ਵਿਗਾੜਦਾ ਹੈ?
چون فرزندان تو به او گناه ورزیدند، ایشان را بهدست عصیان ایشان تسلیم نمود. | ۴ 4 |
੪ਜੇ ਤੇਰੇ ਪੁੱਤਰਾਂ ਨੇ ਉਹ ਦਾ ਪਾਪ ਕੀਤਾ, ਤਦ ਉਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਅਪਰਾਧ ਦੇ ਵੱਸ ਵਿੱਚ ਕਰ ਦਿੱਤਾ।
اگر تو به جد و جهد خدا را طلب میکردی و نزد قادر مطلق تضرع مینمودی، | ۵ 5 |
੫ਜੇ ਤੂੰ ਪਰਮੇਸ਼ੁਰ ਨੂੰ ਵੱਡੇ ਯਤਨ ਨਾਲ ਭਾਲਦਾ, ਅਤੇ ਸਰਬ ਸ਼ਕਤੀਮਾਨ ਅੱਗੇ ਬੇਨਤੀ ਕਰਦਾ,
اگر پاک و راست میبودی، البته برای تو بیدارمی شد، و مسکن عدالت تو را برخوردارمی ساخت. | ۶ 6 |
੬ਜੇ ਤੂੰ ਪਵਿੱਤਰ ਅਤੇ ਨੇਕ ਹੁੰਦਾ, ਤਦ ਹੁਣ ਉਹ ਤੇਰੇ ਲਈ ਜਾਗ ਉੱਠਦਾ, ਤੇਰੇ ਧਰਮ ਦੇ ਡੇਰੇ ਨੂੰ ਬਚਾਈ ਰੱਖਦਾ।
و اگرچه ابتدایت صغیر میبود، عاقبت تو بسیار رفیع میگردید. | ۷ 7 |
੭ਭਾਵੇਂ ਤੇਰਾ ਹਿੱਸਾ ਥੋੜ੍ਹਾ ਹੀ ਰਿਹਾ ਹੋਵੇ, ਪਰ ਅੰਤ ਵਿੱਚ ਉਹ ਤੈਨੂੰ ਬਹੁਤ ਵਧਾਉਂਦਾ।”
زیرا که ازقرنهای پیشین سوال کن، و به آنچه پدران ایشان تفحص کردند توجه نما، | ۸ 8 |
੮“ਤੂੰ ਪਹਿਲੀ ਪੀੜ੍ਹੀ ਦੇ ਲੋਕਾਂ ਨੂੰ ਪੁੱਛ, ਅਤੇ ਉਨ੍ਹਾਂ ਦੇ ਪੁਰਖਿਆਂ ਦੀਆਂ ਖੋਜ਼ਾਂ ਉੱਤੇ ਧਿਆਨ ਦੇ,
چونکه ما دیروزی هستیم و هیچ نمی دانیم، و روزهای ما سایهای برروی زمین است. | ۹ 9 |
੯ਆਪਾਂ ਤਾਂ ਕੱਲ ਦੇ ਹਾਂ, ਅਤੇ ਕੁਝ ਨਹੀਂ ਜਾਣਦੇ ਕਿਉਂ ਜੋ ਸਾਡੇ ਦਿਨ ਧਰਤੀ ਉੱਤੇ ਪਰਛਾਵੇਂ ਵਰਗੇ ਹੀ ਹਨ।
آیا ایشان تو را تعلیم ندهند وبا تو سخن نرانند؟ و از دل خود کلمات بیرون نیارند؟ | ۱۰ 10 |
੧੦ਕੀ ਉਹ ਤੈਨੂੰ ਨਾ ਸਿਖਾਉਣਗੇ ਅਤੇ ਤੈਨੂੰ ਨਾ ਦੱਸਣਗੇ, ਅਤੇ ਆਪਣੇ ਦਿਲੋਂ ਗੱਲਾਂ ਬਾਹਰ ਨਾ ਲਿਆਉਣਗੇ?
آیا نی، بیخلاب میروید، یا قصب، بیآب نمو میکند؟ | ۱۱ 11 |
੧੧ਕੀ, ਬਿਨ੍ਹਾਂ ਚਿੱਕੜ ਤੋਂ ਕਾਨਾ ਉੱਗੇਗਾ? ਕੀ, ਬਿਨ੍ਹਾਂ ਪਾਣੀ ਤੋਂ ਸਰਕੰਡਾ ਵਧੇਗਾ?
هنگامی که هنوز سبزاست و بریده نشده، پیش از هر گیاه خشک میشود. | ۱۲ 12 |
੧੨ਭਾਵੇਂ ਉਹ ਹਰਾ ਹੋਵੇ, ਅਤੇ ਵੱਢਿਆ ਵੀ ਨਾ ਗਿਆ ਹੋਵੇ, ਤਾਂ ਵੀ ਉਹ ਦੂਜੇ ਘਾਹ ਨਾਲੋਂ ਛੇਤੀ ਸੁੱਕ ਜਾਂਦਾ ਹੈ।
همچنین است راه جمیع فراموش کنندگان خدا. و امید ریاکار ضایع می شود، | ۱۳ 13 |
੧੩ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਸਾਰੇ ਭੁੱਲਣ ਵਾਲਿਆਂ ਦੇ ਰਾਹ ਹਨ, ਅਤੇ ਅਧਰਮੀ ਦੀ ਆਸ ਟੁੱਟ ਜਾਂਦੀ ਹੈ।
که امید او منقطع میشود، واعتمادش خانه عنکبوت است. | ۱۴ 14 |
੧੪ਉਸ ਦੀ ਆਸ ਦਾ ਮੁੱਢ ਟੁੱਟ ਜਾਂਦਾ ਹੈ, ਅਤੇ ਜਿਸ ਉੱਤੇ ਉਹ ਭਰੋਸਾ ਕਰਦਾ ਹੈ ਉਹ ਮੱਕੜੀ ਦਾ ਜਾਲਾ ਠਹਿਰਦਾ ਹੈ।
بر خانه خودتکیه میکند و نمی ایستد، به آن متمسک میشودو لیکن قایم نمی ماند. | ۱۵ 15 |
੧੫ਭਾਵੇਂ ਉਹ ਆਪਣੇ ਘਰ ਉੱਤੇ ਭਰੋਸਾ ਰੱਖੇ, ਪਰ ਉਹ ਖੜ੍ਹਾ ਨਹੀਂ ਰਹੇਗਾ, ਉਹ ਉਸ ਨੂੰ ਤਕੜਾਈ ਨਾਲ ਫੜ੍ਹ ਲਵੇਗਾ, ਪਰ ਉਹ ਕਾਇਮ ਨਹੀਂ ਰਹੇਗਾ।
پیش روی آفتاب، تر وتازه میشود و شاخه هایش در باغش پهن میگردد. | ۱۶ 16 |
੧੬ਉਹ ਧੁੱਪ ਵਿੱਚ ਹਰਾ-ਭਰਾ ਹੋ ਜਾਂਦਾ ਹੈ, ਅਤੇ ਉਸ ਦੀਆਂ ਡਾਲੀਆਂ ਉਹ ਦੇ ਬਾਗ਼ ਉੱਤੇ ਫੈਲ ਜਾਂਦੀਆਂ ਹਨ।
ریشه هایش بر توده های سنگ درهم بافته میشود، و بر سنگلاخ نگاه میکند. | ۱۷ 17 |
੧੭ਉਹ ਦੀਆਂ ਜੜ੍ਹਾਂ ਪੱਥਰਾਂ ਦੇ ਢੇਰ ਵਿੱਚ ਲਿਪਟੀਆਂ ਹੋਈਆਂ ਹਨ, ਉਹ ਪੱਥਰ ਦੇ ਘਰ ਨੂੰ ਲੱਭ ਲੈਂਦਾ ਹੈ।
اگر ازجای خود کنده شود، او را انکار کرده، میگوید: تو را نمی بینم. | ۱۸ 18 |
੧੮ਜੇ ਉਹ ਆਪਣੇ ਸਥਾਨ ਤੋਂ ਨਾਸ ਕੀਤਾ ਜਾਵੇ, ਤਾਂ ਉਹ ਇਹ ਆਖ ਕੇ ਉਸ ਦਾ ਇਨਕਾਰ ਕਰੇਗਾ ਕਿ ਮੈਂ ਇਸ ਨੂੰ ਵੇਖਿਆ ਹੀ ਨਹੀਂ।
اینک خوشی طریقش همین است و دیگران از خاک خواهند رویید. | ۱۹ 19 |
੧੯ਵੇਖ, ਉਸ ਦੀ ਖੁਸ਼ੀ ਰਾਤ ਭਰ ਲਈ ਹੁੰਦੀ ਹੈ! ਫਿਰ ਦੂਜੇ ਉਸੇ ਮਿੱਟੀ ਵਿੱਚੋਂ ਨਿੱਕਲਣਗੇ।”
هماناخدا مرد کامل را حقیر نمی شمارد، و شریر رادستگیری نمی نماید، | ۲۰ 20 |
੨੦“ਵੇਖ, ਪਰਮੇਸ਼ੁਰ ਖਰੇ ਆਦਮੀ ਨੂੰ ਨਾ ਤਿਆਗੇਗਾ, ਅਤੇ ਨਾ ਬੁਰਿਆਰਾਂ ਦੇ ਹੱਥ ਨੂੰ ਥੰਮੇਗਾ।
تا دهان تو را از خنده پرکند، و لبهایت را از آواز شادمانی. | ۲۱ 21 |
੨੧ਉਹ ਤੇਰੇ ਮੂੰਹ ਨੂੰ ਹਾਸੇ ਨਾਲ ਅਤੇ ਤੇਰੇ ਬੁੱਲ੍ਹਾਂ ਨੂੰ ਜੈਕਾਰਿਆਂ ਨਾਲ ਭਰੇਗਾ।
خصمان توبه خجالت ملبس خواهند شد، و خیمه شریران نابود خواهد گردید.» | ۲۲ 22 |
੨੨ਤੇਰੇ ਵੈਰੀ ਸ਼ਰਮ ਦਾ ਲਿਬਾਸ ਪਹਿਨਣਗੇ, ਅਤੇ ਦੁਸ਼ਟਾਂ ਦਾ ਤੰਬੂ ਹੋਵੇਗਾ ਹੀ ਨਹੀਂ!”