< یوشع 21 >
آنگاه روسای آبای لاویان نزد العازرکاهن و نزد یوشع بن نون و نزد روسای آبای اسباط بنیاسرائیل آمدند. | ۱ 1 |
੧ਤਦ ਲੇਵੀਆਂ ਦੇ ਘਰਾਣਿਆਂ ਦੇ ਪ੍ਰਧਾਨ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਸਰਦਾਰਾਂ ਕੋਲ ਆਏ।
و ایشان را درشیلوه در زمین کنعان مخاطب ساخته، گفتند که «خداوند به واسطه موسیامر فرموده است که شهرها برای سکونت و حوالی آنها به جهت بهایم ما، به ما داده شود.» | ۲ 2 |
੨ਉਹਨਾਂ ਨੇ ਉਹਨਾਂ ਨਾਲ ਸ਼ੀਲੋਹ ਵਿੱਚ ਕਨਾਨ ਦੇ ਦੇਸ ਵਿੱਚ ਗੱਲ ਕੀਤੀ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਸਾਨੂੰ ਵੱਸਣ ਲਈ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟ ਸਾਡੇ ਡੰਗਰਾਂ ਲਈ ਦਿੱਤੀਆਂ ਜਾਣ।
پس بنیاسرائیل برحسب فرمان خداوند این شهرها را با حوالی آنها از ملک خود به لاویان دادند. | ۳ 3 |
੩ਇਸਰਾਏਲੀਆਂ ਨੇ ਲੇਵੀਆਂ ਨੂੰ ਆਪਣੀ ਮਿਲਖ਼ ਵਿੱਚੋਂ ਯਹੋਵਾਹ ਦੇ ਹੁਕਮ ਅਨੁਸਾਰ ਇਹ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟਾਂ ਦਿੱਤੀਆਂ।
و قرعه برای قبایل قهاتیان بیرون آمد، وبرای پسران هارون کاهن که ازجمله لاویان بودند سیزده شهر از سبط یهودا، و از سبط شمعون و ازسبط بنیامین به قرعه رسید. | ۴ 4 |
੪ਕਹਾਥੀਆਂ ਦੇ ਘਰਾਣਿਆਂ ਦਾ ਭਾਗ ਨਿੱਕਲਿਆ ਅਤੇ ਹਾਰੂਨ ਜਾਜਕ ਦੇ ਪੁੱਤਰਾਂ ਲਈ ਜਿਹੜੇ ਲੇਵੀ ਸਨ ਯਹੂਦਾਹ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗੁਣੇ ਨਾਲ ਤੇਰ੍ਹਾਂ ਸ਼ਹਿਰ ਮਿਲੇ।
و برای بقیه پسران قهات، ده شهر از قبایل سبط افرایم و از سبط دان و از نصف سبط منسی به قرعه رسید. | ۵ 5 |
੫ਬਾਕੀ ਕਹਾਥੀਆਂ ਲਈ ਇਫ਼ਰਾਈਮ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਦਾਨ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੁਣੇ ਨਾਲ ਦਸ ਸ਼ਹਿਰ ਮਿਲੇ।
و برای پسران جرشون سیزده شهر از قبایل سبط یساکار و از سبط اشیر و از سبط نفتالی و ازنصف سبط منسی در باشان به قرعه رسید. | ۶ 6 |
੬ਗੇਰਸ਼ੋਨੀਆਂ ਲਈ ਯਿੱਸਾਕਾਰ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਆਸ਼ੇਰ ਦੇ ਗੋਤ ਵਿੱਚੋਂ ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਬਾਸ਼ਾਨ ਵਿੱਚ ਗੁਣੇ ਨਾਲ ਤੇਰ੍ਹਾਂ ਸ਼ਹਿਰ ਮਿਲੇ।
و برای پسران مراری برحسب قبایل ایشان دوازده شهر از سبط روبین و از سبط جاد و از سبطزبولون رسید. | ۷ 7 |
੭ਮਰਾਰੀਆਂ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਰਊਬੇਨ ਦੇ ਗੋਤ ਵਿੱਚੋਂ ਅਤੇ ਗਾਦ ਦੇ ਗੋਤ ਵਿੱਚੋਂ ਅਤੇ ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਸ਼ਹਿਰ ਮਿਲੇ।
و بنیاسرائیل، این شهرها و حوالی آنها را به لاویان به قرعه دادند، چنانکه خداوند به واسطه موسیامر فرموده بود. | ۸ 8 |
੮ਸੋ ਇਸਰਾਏਲੀਆਂ ਨੇ ਲੇਵੀਆਂ ਨੂੰ ਇਹ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟ ਗੁਣੇ ਨਾਲ ਦਿੱਤੀਆਂ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ।
و از سبط بنی یهودا و از سبط بنی شمعون این شهرها را که به نامها ذکر میشود، دادند. | ۹ 9 |
੯ਅਤੇ ਉਹਨਾਂ ਨੇ ਯਹੂਦੀਆਂ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਇਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਮ ਦੱਸੇ ਗਏ।
واینها به پسران هارون که از قبایل قهاتیان ازبنی لاوی بودند رسید، زیرا که قرعه اول از ایشان بود. | ۱۰ 10 |
੧੦ਅਤੇ ਉਹ ਹਾਰੂਨ ਦੀ ਅੰਸ ਲਈ ਸਨ ਜੋ ਕਹਾਥੀਆਂ ਦੇ ਘਰਾਣਿਆਂ ਤੋਂ ਅਤੇ ਲੇਵੀਆਂ ਤੋਂ ਸਨ ਕਿਉਂ ਜੋ ਪਹਿਲਾ ਭਾਗ ਉਹਨਾਂ ਦਾ ਹੋਇਆ।
پس قریه اربع پدر عناق که حبرون باشددر کوهستان یهودا با حوالی که در اطراف آن بود، به ایشان دادند. | ۱۱ 11 |
੧੧ਉਸ ਤੋਂ ਬਾਅਦ ਉਹਨਾਂ ਨੇ ਉਹਨਾਂ ਨੂੰ ਕਿਰਯਥ-ਅਰਬਾ ਜਿਹੜਾ ਅਨਾਕ ਦਾ ਪਿਤਾ ਹੈ ਅਤੇ ਯਹੂਦਾਹ ਦੇ ਪਰਬਤ ਵਿੱਚ ਹਬਰੋਨ ਵੀ ਹੈ ਅਤੇ ਉਹ ਦੇ ਆਲੇ-ਦੁਆਲੇ ਦੀ ਸ਼ਾਮਲਾਟ ਦਿੱਤੀ।
لیکن مزرعه های شهر و دهات آن را به کالیب بن یفنه برای ملکیت دادند. | ۱۲ 12 |
੧੨ਪਰ ਸ਼ਹਿਰ ਦੀਆਂ ਪੈਲੀਆਂ ਅਤੇ ਉਸ ਦੇ ਪਿੰਡ ਉਹਨਾਂ ਨੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਜਗੀਰ ਵਿੱਚ ਦਿੱਤੇ।
و به پسران هارون کاهن، حبرون را که شهرملجای قاتلان است با حوالی آن، و لبنه را باحوالی آن دادند. | ۱۳ 13 |
੧੩ਅਤੇ ਹਾਰੂਨ ਜਾਜਕ ਦੀ ਅੰਸ ਨੂੰ ਉਹਨਾਂ ਨੇ ਹਬਰੋਨ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਦਿੱਤਾ ਨਾਲੇ ਲਿਬਨਾਹ ਉਹ ਦੀ ਸ਼ਾਮਲਾਟ ਸਣੇ।
و یتیر را با نواحی آن واشتموع را با نواحی آن. | ۱۴ 14 |
੧੪ਅਤੇ ਯੱਤੀਰ ਉਹ ਦੀ ਸ਼ਾਮਲਾਟ ਸਣੇ ਅਤੇ ਅਸ਼ਤਮੋਆ ਉਹ ਦੀ ਸ਼ਾਮਲਾਟ ਸਣੇ।
و حولون را با نواحی آن و دبیر را با نواحی آن. | ۱۵ 15 |
੧੫ਅਤੇ ਹੋਲੋਨ ਉਹ ਦੀ ਸ਼ਾਮਲਾਟ ਸਣੇ ਅਤੇ ਦਬੀਰ ਉਹ ਦੀ ਸ਼ਾਮਲਾਟ ਸਣੇ।
و عین را با نواحی آن و یطه را با نواحی آن و بیت شمس را با نواحی آن، یعنی از این دو سبط نه شهر را. | ۱۶ 16 |
੧੬ਅਤੇ ਆਇਨ ਉਹ ਦੀ ਸ਼ਾਮਲਾਟ ਸਣੇ ਅਤੇ ਯੁੱਤਾਹ ਉਹ ਦੀ ਸ਼ਾਮਲਾਟ ਸਣੇ ਅਤੇ ਬੈਤ ਸ਼ਮਸ਼ ਉਹ ਦੀ ਸ਼ਾਮਲਾਟ ਸਣੇ ਅਰਥਾਤ ਨੌ ਸ਼ਹਿਰ ਇਨ੍ਹਾਂ ਦੋਹਾਂ ਗੋਤਾਂ ਵਿੱਚੋਂ
و از سبطبنیامین جبعون را با نواحی آن و جبع را با نواحی آن. | ۱۷ 17 |
੧੭ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗਿਬਓਨ ਉਹ ਦੀ ਸ਼ਾਮਲਾਟ ਸਣੇ ਅਤੇ ਗਬਾ ਉਹ ਦੀ ਸ਼ਾਮਲਾਟ ਸਣੇ।
عناتوت را با نواحی آن و علمون را بانواحی آن، یعنی چهار شهر دادند. | ۱۸ 18 |
੧੮ਅਨਾਥੋਥ ਉਹ ਦੀ ਸ਼ਾਮਲਾਟ ਸਣੇ ਅਤੇ ਅਲਮੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
تمامی شهرهای پسران هارون کهنه سیزده شهر با نواحی آنها بود. | ۱۹ 19 |
੧੯ਸੋ ਹਾਰੂਨ ਦੀ ਅੰਸ ਦੇ ਜਿਹੜੇ ਜਾਜਕ ਸਨ ਸਾਰੇ ਸ਼ਹਿਰ ਤੇਰ੍ਹਾਂ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।
و اما قبایل بنی قهات لاویان، یعنی بقیه بنی قهات شهرهای قرعه ایشان از سبط افرایم بود. | ۲۰ 20 |
੨੦ਕਹਾਥੀਆਂ ਦੇ ਘਰਾਣਿਆਂ ਲਈ ਜਿਹੜੇ ਲੇਵੀ ਸਨ ਅਰਥਾਤ ਬਾਕੀ ਕਹਾਥੀਆਂ ਲਈ ਉਹਨਾਂ ਦੇ ਗੁਣੇ ਦੇ ਸ਼ਹਿਰ ਇਫ਼ਰਾਈਮ ਦੇ ਗੋਤ ਵਿੱਚੋਂ ਸਨ।
پس شکیم را در کوهستان افرایم که شهرملجای قاتلان است با نواحی آن و جازر را بانواحی آن به ایشان دادند. | ۲۱ 21 |
੨੧ਉਹਨਾਂ ਨੇ ਉਹਨਾਂ ਨੂੰ ਸ਼ਕਮ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਇਫ਼ਰਾਈਮ ਦੇ ਪਰਬਤ ਵਿੱਚ ਦਿੱਤਾ ਅਤੇ ਗਜ਼ਰ ਉਹ ਦੀ ਸ਼ਾਮਲਾਟ ਸਣੇ।
و قبصایم را بانواحی آن و بیت حورون را با نواحی آن، یعنی چهار شهر. | ۲۲ 22 |
੨੨ਅਤੇ ਕਿਬਸੈਮ ਉਹ ਦੀ ਸ਼ਾਮਲਾਟ ਸਣੇ ਅਤੇ ਬੈਤ-ਹੋਰੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
و از سبط دان التقی را با نواحی آن و جبتون را با نواحی آن. | ۲۳ 23 |
੨੩ਅਤੇ ਦਾਨ ਦੇ ਗੋਤ ਵਿੱਚੋਂ ਅਲਤਕੇਹ ਉਹ ਦੀ ਸ਼ਾਮਲਾਟ ਸਣੇ, ਗਿਬਥੋਨ ਉਹ ਦੀ ਸ਼ਾਮਲਾਟ ਸਣੇ,
و ایلون را با نواحی آن و جت رمون را با نواحی آن، یعنی چهار شهر. | ۲۴ 24 |
੨੪ਅੱਯਾਲੋਨ ਉਹ ਦੀ ਸ਼ਾਮਲਾਟ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
و از نصف سبط منسی تعنک را با نواحی آن وجت رمون را با نواحی آن، یعنی دو شهر دادند. | ۲۵ 25 |
੨੫ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਤਆਨਾਕ ਉਹ ਦੀ ਸ਼ਾਮਲਾਟ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਦੋ ਸ਼ਹਿਰ।
تمامی شهرهای قبایل بقیه بنی قهات با نواحی آنها ده بود. | ۲۶ 26 |
੨੬ਬਾਕੀ ਕਹਾਥੀਆਂ ਦੇ ਘਰਾਣਿਆਂ ਲਈ ਸਾਰੇ ਸ਼ਹਿਰ ਦਸ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।
و به بنی جرشون که از قبایل لاویان بودند ازنصف سبط منسی جولان را در باشان که شهرملجای قاتلان است با نواحی آن و بعشتره را بانواحی آن، یعنی دو شهر دادند. | ۲۷ 27 |
੨੭ਗੇਰਸ਼ੋਨੀਆਂ ਲਈ ਜਿਹੜੇ ਲੇਵੀ ਦੇ ਘਰਾਣਿਆਂ ਵਿੱਚੋਂ ਸਨ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਅਰਥਾਤ ਰਊਬੇਨੀਆਂ ਦਾ ਬਸਰ ਸ਼ਹਿਰ ਜੋ ਉਜਾੜ ਵਿੱਚ ਉੱਚੇ ਮੈਦਾਨ ਦੇ ਦੇਸ਼ ਵਿੱਚ ਹੈ ਅਤੇ ਗਾਦੀਆਂ ਲਈ ਗਿਲਆਦ ਵਿੱਚ ਰਾਮੋਥ ਅਤੇ ਮਨੱਸ਼ੀਆਂ ਲਈ ਬਾਸ਼ਾਨ ਵਿੱਚ ਗੋਲਾਨ ਬਾਸ਼ਾਨ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਅਤੇ ਬਅਸ਼ਤਰਾਹ ਉਹ ਦੀ ਸ਼ਾਮਲਾਟ ਸਣੇ ਅਰਥਾਤ ਦੋ ਸ਼ਹਿਰ।
و از سبطیساکار قشیون را با نواحی آن و دابره را با نواحی آن. | ۲۸ 28 |
੨੮ਯਿੱਸਾਕਾਰ ਦੇ ਗੋਤ ਵਿੱਚੋਂ ਕਿਸ਼ਯੋਨ ਉਹ ਦੀ ਸ਼ਾਮਲਾਟ ਸਣੇ, ਦਾਬਰਥ ਉਹ ਦੀ ਸ਼ਾਮਲਾਟ ਸਣੇ,
و یرموت را با نواحی آن و عین جنیم را بانواحی آن، یعنی چهار شهر. | ۲۹ 29 |
੨੯ਯਰਮੂਥ ਉਹ ਦੀ ਸ਼ਾਮਲਾਟ ਸਣੇ ਅਤੇ ਏਨ-ਗਨੀਮ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
و از سبط اشیرمشال را با نواحی آن و عبدون را با نواحی آن. | ۳۰ 30 |
੩੦ਅਤੇ ਆਸ਼ੇਰ ਦੇ ਗੋਤ ਵਿੱਚੋਂ ਮਿਸ਼ਾਲ ਉਹ ਦੀ ਸ਼ਾਮਲਾਟ ਸਣੇ, ਅਬਦੋਨ ਉਹ ਦੀ ਸ਼ਾਮਲਾਟ ਸਣੇ,
و حلقات را با نواحی آن و رحوب را با نواحی آن، یعنی چهار شهر. | ۳۱ 31 |
੩੧ਹਲਕਾਥ ਉਹ ਦੀ ਸ਼ਾਮਲਾਟ ਸਣੇ ਅਤੇ ਰਹੋਬ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
و از سبط نفتالی قادش رادر جلیل که شهر ملجای قاتلان است با نواحی آن و حموت دور را با نواحی آن و قرتان را، یعنی سه شهر دادند. | ۳۲ 32 |
੩੨ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਕਾਦੇਸ਼ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਗਲੀਲ ਵਿੱਚ ਉਹ ਦੀ ਸ਼ਾਮਲਾਟ ਸਣੇ ਅਤੇ ਹੱਮੋਥ ਦੋਰ ਉਹ ਦੀ ਸ਼ਾਮਲਾਟ ਸਣੇ ਅਤੇ ਕਰਤਾਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਤਿੰਨ ਸ਼ਹਿਰ।
و تمامی شهرهای جرشونیان برحسب قبایل ایشان سیزده شهر بود با نواحی آنها. | ۳۳ 33 |
੩੩ਗੇਰਸ਼ੋਨੀਆਂ ਦੇ ਸਾਰੇ ਸ਼ਹਿਰ ਉਹਨਾਂ ਦੇ ਘਰਾਣਿਆਂ ਅਨੁਸਾਰ ਤੇਰ੍ਹਾਂ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।
و به قبایل بنی مراری که از لاویان باقیمانده بودند، از سبط زبولون یقنعام را با نواحی آن و قرته را با نواحی آن. | ۳۴ 34 |
੩੪ਮਰਾਰੀਆਂ ਦੇ ਘਰਾਣਿਆਂ ਲਈ ਜਿਹੜੇ ਬਾਕੀ ਦੇ ਲੇਵੀ ਸਨ ਜ਼ਬੂਲੁਨ ਦੇ ਗੋਤ ਵਿੱਚੋਂ ਯਾਕਨੁਆਮ ਉਹ ਦੀ ਸ਼ਾਮਲਾਟ ਸਣੇ, ਕਰਤਾਹ ਉਹ ਦੀ ਸ਼ਾਮਲਾਟ ਸਣੇ,
و دمنه را با نواحی آن و نحلال را با نواحی، یعنی چهار شهر. | ۳۵ 35 |
੩੫ਦਿਮਨਾਹ ਉਹ ਦੀ ਸ਼ਾਮਲਾਟ ਸਣੇ ਅਤੇ ਨਹਲਾਲ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ
و از سبطروبین، باصر را با نواحی آن و یهصه را با نواحی آن. | ۳۶ 36 |
੩੬ਅਤੇ ਰਊਬੇਨ ਦੇ ਗੋਤ ਵਿੱਚੋਂ ਬਸਰ ਉਹ ਦੀ ਸ਼ਾਮਲਾਟ ਸਣੇ ਅਤੇ ਯਹਾਸ ਉਹ ਦੀ ਸ਼ਾਮਲਾਟ ਸਣੇ
و قدیموت را با نواحی آن و میفعه را بانواحی آن، یعنی چهار شهر. | ۳۷ 37 |
੩੭ਕਦੇਮੋਥ ਉਹ ਦੀ ਸ਼ਾਮਲਾਟ ਸਣੇ ਅਤੇ ਮੇਫ਼ਾਅਥ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ
و از سبط جادراموت را در جلعاد که شهر ملجای قاتلان است بانواحی آن و محنایم را با نواحی آن. | ۳۸ 38 |
੩੮ਅਤੇ ਗਾਦ ਦੀ ਗੋਤ ਵਿੱਚੋਂ ਰਾਮੋਥ ਗਿਲਆਦ ਵਿੱਚ ਜਿਹੜਾ ਖੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ, ਅਤੇ ਮਹਨਇਮ ਉਹ ਦੀ ਸ਼ਾਮਲਾਟ ਸਣੇ,
و حشبون را با نواحی آن و یعزیر را با نواحی آن؛ همه این شهرها چهار میباشد. | ۳۹ 39 |
੩੯ਹਸ਼ਬੋਨ ਉਹ ਦੀ ਸ਼ਾਮਲਾਟ ਸਣੇ ਅਤੇ ਯਾਜ਼ੇਰ ਉਹ ਦੀ ਸ਼ਾਮਲਾਟ ਸਣੇ ਅਰਥਾਤ ਸਾਰੇ ਸ਼ਹਿਰ ਚਾਰ ਸਨ
همه اینها شهرهای بنی مراری برحسب قبایل ایشان بود، یعنی بقیه قبایل لاویان و قرعه ایشان دوازده شهر بود. | ۴۰ 40 |
੪੦ਇਹ ਸਾਰੇ ਸ਼ਹਿਰ ਮਰਾਰੀਆਂ ਦੇ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ ਜਿਹੜੇ ਲੇਵੀਆਂ ਦੇ ਬਾਕੀ ਘਰਾਣਿਆਂ ਵਿੱਚੋਂ ਸਨ ਅਤੇ ਉਹਨਾਂ ਦੇ ਗੁਣੇ ਦੇ ਬਾਰਾਂ ਸ਼ਹਿਰ ਸਨ।
و جمیع شهرهای لاویان در میان ملک بنیاسرائیل چهل و هشت شهر با نواحی آنها بود. | ۴۱ 41 |
੪੧ਲੇਵੀਆਂ ਦੇ ਸਾਰੇ ਸ਼ਹਿਰ ਜਿਹੜੇ ਇਸਰਾਏਲੀਆਂ ਦੀ ਮਿਲਖ਼ ਵਿੱਚ ਸਨ ਅਠੱਤਾਲੀ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।
این شهرها هر یکی با نواحی آن به هر طرفش بود، و برای همه این شهرها چنین بود. | ۴۲ 42 |
੪੨ਇਨ੍ਹਾਂ ਸਾਰੇ ਸ਼ਹਿਰਾਂ ਵਿੱਚੋਂ ਹਰ ਇੱਕ ਸ਼ਹਿਰ ਦੀ ਸ਼ਾਮਲਾਟ ਆਲੇ-ਦੁਆਲੇ ਹੁੰਦੀ ਸੀ ਇਉਂ ਇਨ੍ਹਾਂ ਸਾਰੇ ਸ਼ਹਿਰਾਂ ਨਾਲ ਵੀ ਸੀ।
پس خداوند تمامی زمین را که برای پدران ایشان قسم خورده بود که به ایشان بدهد به اسرائیل داد، و آن را به تصرف آورده، در آن ساکن شدند. | ۴۳ 43 |
੪੩ਸੋ ਯਹੋਵਾਹ ਨੇ ਇਸਰਾਏਲ ਨੂੰ ਉਹ ਸਾਰਾ ਦੇਸ ਦਿੱਤਾ ਜਿਹ ਦੇ ਦੇਣ ਦੀ ਸਹੁੰ ਉਹਨਾਂ ਦੇ ਪੁਰਖਿਆਂ ਨਾਲ ਖਾਧੀ ਸੀ ਅਤੇ ਉਹਨਾਂ ਨੇ ਉਸ ਉੱਤੇ ਕਬਜ਼ਾ ਕੀਤਾ ਅਤੇ ਉਸ ਵਿੱਚ ਵਾਸ ਕੀਤਾ।
و خداوند ایشان را از هر طرف آرامی داد چنانکه به پدران ایشان قسم خورده بود، واحدی از دشمنان ایشان نتوانست با ایشان مقاومت نماید، زیرا که خداوند جمیع دشمنان ایشان را بهدست ایشان سپرده بود. | ۴۴ 44 |
੪੪ਯਹੋਵਾਹ ਨੇ ਉਹਨਾਂ ਨੂੰ ਸਭ ਤਰ੍ਹਾਂ ਦਾ ਸੁੱਖ ਦਿੱਤਾ ਜਿਵੇਂ ਉਸ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਉਹਨਾਂ ਦੇ ਵੈਰੀਆਂ ਵਿੱਚੋਂ ਕੋਈ ਮਨੁੱਖ ਉਹਨਾਂ ਦੇ ਅੱਗੇ ਨਾ ਖੜ੍ਹਾ ਰਿਹਾ। ਯਹੋਵਾਹ ਨੇ ਉਹਨਾਂ ਦੇ ਸਾਰੇ ਵੈਰੀਆਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ।
و از جمیع سخنان نیکویی که خداوند به خاندان اسرائیل گفته بود، سخنی به زمین نیفتاد بلکه همه واقع شد. | ۴۵ 45 |
੪੫ਉਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚੋਂ ਜਿਹੜੇ ਯਹੋਵਾਹ ਨੇ ਇਸਰਾਏਲ ਦੇ ਘਰਾਣੇ ਨਾਲ ਕੀਤੇ ਇੱਕ ਬਚਨ ਵੀ ਰਹਿ ਨਾ ਗਿਆ, ਸਾਰੇ ਪੂਰੇ ਹੋਏ।