< نحمیا 5 >
و قوم و زنان ایشان، بر برادران یهود خودفریاد عظیمی برآوردند. | ۱ 1 |
੧ਤਦ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਦੇ ਵੱਲੋਂ ਉਨ੍ਹਾਂ ਦੇ ਯਹੂਦੀ ਭਰਾਵਾਂ ਦੇ ਵਿਰੁੱਧ ਇੱਕ ਵੱਡੀ ਦੁਹਾਈ ਮੱਚ ਗਈ।
و بعضی ازایشان گفتند که «ما و پسران و دختران ما بسیاریم. پس گندم بگیریم تا بخوریم و زنده بمانیم.» | ۲ 2 |
੨ਕੁਝ ਤਾਂ ਕਹਿੰਦੇ ਸਨ, “ਅਸੀਂ ਆਪਣੇ ਪੁੱਤਰ ਅਤੇ ਧੀਆਂ ਸਮੇਤ ਬਹੁਤ ਸਾਰੇ ਹਾਂ। ਸਾਨੂੰ ਅੰਨ ਦਿੱਤਾ ਜਾਵੇ, ਜੋ ਅਸੀਂ ਖਾ ਕੇ ਜੀਉਂਦੇ ਰਹੀਏ।”
وبعضی گفتند: «مزرعهها و تاکستانها و خانه های خود را گرو میدهیم تا بهسبب قحط، گندم بگیریم.» | ۳ 3 |
੩ਅਤੇ ਕੁਝ ਹੋਰ ਸਨ ਜਿਹੜੇ ਕਹਿੰਦੇ ਸਨ, “ਅਸੀਂ ਆਪਣੇ ਖੇਤ, ਆਪਣੇ ਅੰਗੂਰੀ ਬਾਗ਼ ਅਤੇ ਆਪਣੇ ਘਰ ਗਿਰਵੀ ਰੱਖ ਦਿੱਤੇ ਹਨ ਤਾਂ ਜੋ ਅਸੀਂ ਕਾਲ ਦੇ ਸਮੇਂ ਅੰਨ ਲੈ ਸਕੀਏ।”
و بعضی گفتند که «نقره را به عوض مزرعهها و تاکستانهای خود برای جزیه پادشاه قرض گرفتیم. | ۴ 4 |
੪ਪਰ ਕੁਝ ਹੋਰ ਕਹਿੰਦੇ ਸਨ, “ਅਸੀਂ ਆਪਣੇ ਖੇਤਾਂ ਅਤੇ ਆਪਣੇ ਅੰਗੂਰੀ ਬਾਗ਼ਾਂ ਨੂੰ ਗਿਰਵੀ ਰੱਖ ਕੇ ਰਾਜਾ ਦਾ ਲਗਾਨ ਚੁਕਾਉਣ ਲਈ ਚਾਂਦੀ ਉਧਾਰ ਲਈ ਹੈ।
و حال جسد ما مثل جسدهای برادران ماست و پسران ما مثل پسران ایشان واینک ما پسران و دختران خود را به بندگی میسپاریم و بعضی از دختران ما کنیز شدهاند ودر دست ما هیچ استطاعتی نیست زیرا که مزرعهها و تاکستانهای ما از آن دیگران شده است.» | ۵ 5 |
੫ਹੁਣ ਸਾਡਾ ਸਰੀਰ, ਸਾਡੇ ਭਰਾਵਾਂ ਦੇ ਸਰੀਰ ਵਰਗਾ ਅਤੇ ਸਾਡੇ ਬੱਚੇ ਉਨ੍ਹਾਂ ਦੇ ਬੱਚਿਆਂ ਵਰਗੇ ਹਨ, ਤਾਂ ਵੀ ਅਸੀਂ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਗ਼ੁਲਾਮੀ ਵਿੱਚ ਦਿੰਦੇ ਹਾਂ ਸਗੋਂ ਸਾਡੀਆਂ ਧੀਆਂ ਵਿੱਚੋਂ ਕੁਝ ਦਾਸੀਆਂ ਵੀ ਬਣ ਚੁੱਕੀਆਂ ਹਨ ਅਤੇ ਸਾਡਾ ਕੁਝ ਵੱਸ ਨਹੀਂ ਚਲਦਾ ਕਿਉਂ ਜੋ ਸਾਡੇ ਖੇਤ ਅਤੇ ਅੰਗੂਰੀ ਬਾਗ਼ ਦੂਜਿਆਂ ਦੇ ਹੱਥ ਵਿੱਚ ਹਨ।”
پس چون فریاد ایشان و این سخنان را شنیدم بسیار غضبناک شدم. | ۶ 6 |
੬ਜਦੋਂ ਮੈਂ ਉਨ੍ਹਾਂ ਦੀ ਦੁਹਾਈ ਨੂੰ ਅਤੇ ਇਨ੍ਹਾਂ ਗੱਲਾਂ ਨੂੰ ਸੁਣਿਆ ਤਾਂ ਮੈਨੂੰ ਬਹੁਤ ਗੁੱਸਾ ਚੜ੍ਹਿਆ
و با دل خود مشورت کرده، بزرگان و سروران را عتاب نمودم و به ایشان گفتم: «شما هر کس از برادر خود ربا میگیرید!» وجماعتی عظیم به ضد ایشان جمع نمودم. | ۷ 7 |
੭ਅਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਅਤੇ ਸਾਮੰਤਾਂ ਅਤੇ ਹਾਕਮਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਕਿਹਾ, “ਤੁਹਾਡੇ ਵਿੱਚੋਂ ਹਰ ਇੱਕ ਮਨੁੱਖ ਆਪਣੇ ਭਰਾ ਤੋਂ ਬਿਆਜ ਲੈਂਦਾ ਹੈ।” ਤਦ ਮੈਂ ਉਨ੍ਹਾਂ ਦੇ ਵਿਰੁੱਧ ਇੱਕ ਵੱਡੀ ਸਭਾ ਇਕੱਠੀ ਕੀਤੀ
و به ایشان گفتم: «ما برادران یهود خود را که به امت هافروخته شدهاند، حتی المقدور فدیه کردهایم. وآیا شما برادران خود را میفروشید و آیا میشودکه ایشان به ما فروخته شوند؟» پس خاموش شده، جوابی نیافتند. | ۸ 8 |
੮ਅਤੇ ਉਨ੍ਹਾਂ ਨੂੰ ਕਿਹਾ, “ਅਸੀਂ ਆਪਣੀ ਸਮਰੱਥਾ ਦੇ ਅਨੁਸਾਰ ਆਪਣੇ ਯਹੂਦੀ ਭਰਾਵਾਂ ਨੂੰ ਜਿਹੜੇ ਗੈਰ ਕੌਮਾਂ ਦੇ ਹੱਥ ਵੇਚੇ ਗਏ ਸਨ ਛੁਡਾਇਆ ਹੈ, ਹੁਣ ਕੀ ਤੁਸੀਂ ਆਪਣੇ ਭਰਾਵਾਂ ਨੂੰ ਵੇਚੋਗੇ? ਕੀ ਉਹ ਫਿਰ ਸਾਡੇ ਹੱਥਾਂ ਤੋਂ ਵੇਚੇ ਜਾਣਗੇ?” ਤਦ ਉਹ ਚੁੱਪ ਹੋ ਗਏ ਅਤੇ ਕੁਝ ਨਾ ਬੋਲੇ
و گفتم: «کاری که شما میکنید خوب نیست، آیا نمی باید شما بهسبب ملامت امت هایی که دشمن ما میباشند، در ترس خدای ما سلوک نمایید؟ | ۹ 9 |
੯ਮੈਂ ਫਿਰ ਕਿਹਾ, “ਇਹ ਕੰਮ ਜੋ ਤੁਸੀਂ ਕਰਦੇ ਹੋ ਉਹ ਚੰਗਾ ਨਹੀਂ ਹੈ, ਕੀ ਤੁਹਾਨੂੰ ਇਸ ਕਾਰਨ ਆਪਣੇ ਪਰਮੇਸ਼ੁਰ ਦੇ ਭੈਅ ਵਿੱਚ ਨਹੀਂ ਚੱਲਣਾ ਚਾਹੀਦਾ ਤਾਂ ਜੋ ਸਾਡੇ ਗੈਰ-ਕੌਮੀ ਦੁਸ਼ਮਣ ਸਾਡਾ ਨਿਰਾਦਰ ਨਾ ਕਰਨ?
و نیز من و برادران و بندگانم نقره و غله به ایشان قرض دادهایم. پس سزاواراست که این ربا را ترک نماییم. | ۱۰ 10 |
੧੦ਮੈਂ ਅਤੇ ਮੇਰੇ ਭਰਾ ਅਤੇ ਮੇਰੇ ਜੁਆਨ ਵੀ ਉਨ੍ਹਾਂ ਨੂੰ ਰੁਪਿਆ ਅਤੇ ਅੰਨ ਉਧਾਰ ਦਿੰਦੇ ਹਾਂ। ਪਰ ਬਿਆਜ ਲੈਣਾ ਬੰਦ ਕੀਤਾ ਜਾਵੇ!
و الان امروزمزرعهها و تاکستانها و باغات زیتون و خانه های ایشان و صد یک از نقره و غله و عصیر انگور وروغن که بر ایشان نهادهاید به ایشان رد کنید.» | ۱۱ 11 |
੧੧ਕਿਰਪਾ ਕਰ ਕੇ ਅੱਜ ਹੀ ਉਨ੍ਹਾਂ ਦੇ ਖੇਤ, ਅੰਗੂਰੀ ਬਾਗ਼, ਜ਼ੈਤੂਨ ਦੇ ਬਾਗ਼ ਅਤੇ ਨਾਲ ਹੀ ਉਨ੍ਹਾਂ ਦੇ ਘਰ ਉਨ੍ਹਾਂ ਨੂੰ ਮੋੜ ਦਿਉ, ਅਤੇ ਜੋ ਰੁਪਿਆ, ਅੰਨ, ਨਵੀਂ ਮਧ ਅਤੇ ਤੇਲ ਜੋ ਤੁਸੀਂ ਜ਼ਬਰਦਸਤੀ ਉਨ੍ਹਾਂ ਤੋਂ ਲਿਆ ਹੈ, ਉਸ ਦਾ ਸੌਵਾਂ ਹਿੱਸਾ ਉਨ੍ਹਾਂ ਨੂੰ ਮੋੜ ਦਿਉ।”
پس جواب دادند که «رد خواهیم کرد و ازایشان مطالبه نخواهیم نمود و چنانکه تو فرمودی به عمل خواهیم آورد.» آنگاه کاهنان را خوانده، به ایشان قسم دادم که بروفق این کلام رفتارنمایند. | ۱۲ 12 |
੧੨ਤਦ ਉਨ੍ਹਾਂ ਨੇ ਕਿਹਾ, “ਅਸੀਂ ਮੋੜ ਦਿਆਂਗੇ ਅਤੇ ਉਨ੍ਹਾਂ ਤੋਂ ਕੁਝ ਵੀ ਨਹੀਂ ਲਵਾਂਗੇ, ਜਿਵੇਂ ਤੁਸੀਂ ਕਿਹਾ ਹੈ, ਅਸੀਂ ਉਸੇ ਤਰ੍ਹਾਂ ਹੀ ਕਰਾਂਗੇ।” ਤਦ ਮੈਂ ਜਾਜਕਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਸਹੁੰ ਖੁਆਈ ਕਿ ਉਹ ਇਸੇ ਵਾਇਦੇ ਦੇ ਅਨੁਸਾਰ ਕਰਨ।
پس دامن خود را تکانیده گفتم: «خداهر کس را که این کلام را ثابت ننماید، از خانه وکسبش چنین بتکاند و به این قسم تکانیده و خالی بشود.» پس تمامی جماعت گفتند آمین وخداوند را تسبیح خواندند و قوم برحسب این کلام عمل نمودند. | ۱۳ 13 |
੧੩ਫਿਰ ਮੈਂ ਆਪਣਾ ਪੱਲਾ ਝਾੜਿਆ ਅਤੇ ਕਿਹਾ, “ਹਰ ਮਨੁੱਖ ਜਿਹੜਾ ਇਸ ਵਾਇਦੇ ਅਨੁਸਾਰ ਨਾ ਕਰੇ, ਉਸ ਨੂੰ ਪਰਮੇਸ਼ੁਰ ਇਸੇ ਤਰ੍ਹਾਂ ਹੀ ਉਸ ਦੇ ਘਰ ਤੋਂ ਅਤੇ ਉਸ ਦੀ ਕਮਾਈ ਤੋਂ ਝਾੜ ਦੇਵੇ, ਉਹ ਇਸੇ ਤਰ੍ਹਾਂ ਹੀ ਝਾੜਿਆ ਜਾਵੇ ਅਤੇ ਸੱਖਣਾ ਕੀਤਾ ਜਾਵੇ!” ਤਦ ਸਾਰੀ ਸਭਾ ਨੇ ਕਿਹਾ, “ਆਮੀਨ!” ਅਤੇ ਯਹੋਵਾਹ ਦੀ ਉਸਤਤ ਕੀਤੀ। ਤਦ ਲੋਕਾਂ ਨੇ ਇਸ ਵਾਇਦੇ ਦੇ ਅਨੁਸਾਰ ਕੰਮ ਕੀਤਾ।
و نیز از روزی که به والی بودن زمین یهوه مامور شدم، یعنی از سال بیستم تا سال سی و دوم ارتحشستا پادشاه، که دوازده سال بود من وبرادرانم وظیفه والیگری را نخوردیم. | ۱۴ 14 |
੧੪ਫਿਰ ਜਦ ਤੋਂ ਮੈਂ ਯਹੂਦਾਹ ਦੇ ਦੇਸ਼ ਉੱਤੇ ਹਾਕਮ ਬਣਾਇਆ ਗਿਆ ਅਰਥਾਤ ਅਰਤਹਸ਼ਸ਼ਤਾ ਦੇ ਰਾਜ ਦੇ ਵੀਹਵੇਂ ਸਾਲ ਤੋਂ ਲੈ ਕੇ ਬੱਤੀਵੇਂ ਸਾਲ ਤੱਕ, ਇਨ੍ਹਾਂ ਬਾਰਾਂ ਸਾਲਾਂ ਵਿੱਚ ਮੈਂ ਅਤੇ ਮੇਰੇ ਭਰਾਵਾਂ ਨੇ ਹਾਕਮ ਦੇ ਹੱਕ ਦੀ ਰੋਟੀ ਨਾ ਖਾਧੀ,
اماوالیان اول که قبل از من بودند بر قوم بار سنگین نهاده، علاوه بر چهل مثقال نقره، نان و شراب نیزاز ایشان میگرفتند و خادمان ایشان بر قوم حکمرانی میکردند. لیکن من بهسبب ترس خداچنین نکردم. | ۱۵ 15 |
੧੫ਪਰ ਜਿਹੜੇ ਹਾਕਮ ਮੇਰੇ ਤੋਂ ਪਹਿਲਾਂ ਸਨ, ਉਹ ਲੋਕਾਂ ਉੱਤੇ ਬੋਝ ਪਾਉਂਦੇ ਸਨ, ਅਤੇ ਉਹ ਉਨ੍ਹਾਂ ਤੋਂ ਰੋਟੀ ਅਤੇ ਮਧ, ਨਾਲੇ ਚਾਲ੍ਹੀ ਸ਼ਕੇਲ ਚਾਂਦੀ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਵੀ ਲੋਕਾਂ ਉੱਤੇ ਹਕੂਮਤ ਕਰਦੇ ਸਨ, ਪਰ ਮੈਂ ਅਜਿਹਾ ਨਹੀਂ ਕੀਤਾ ਕਿਉਂ ਜੋ ਮੈਂ ਪਰਮੇਸ਼ੁਰ ਦਾ ਭੈਅ ਮੰਨਦਾ ਸੀ।
و من نیز در ساختن حصارمشغول میبودم و هیچ مزرعه نخریدیم و همه بندگان من در آنجا بهکار جمع بودند. | ۱۶ 16 |
੧੬ਨਾਲੇ ਮੈਂ ਸ਼ਹਿਰ ਪਨਾਹ ਦੇ ਕੰਮ ਵਿੱਚ ਤਕੜਾਈ ਨਾਲ ਲੱਗਿਆ ਰਿਹਾ, ਅਤੇ ਅਸੀਂ ਕੋਈ ਖੇਤ ਮੁੱਲ ਨਾ ਲਿਆ ਅਤੇ ਮੇਰੇ ਸਾਰੇ ਜੁਆਨ ਕੰਮ ਕਰਨ ਲਈ ਉੱਥੇ ਇਕੱਠੇ ਰਹਿੰਦੇ ਸਨ।
و صد وپنجاه نفر از یهودیان و سروران، سوای آنانی که ازامت های مجاور ما نزد ما میآمدند، بر سفره من خوراک میخوردند. | ۱۷ 17 |
੧੭ਮੇਰੀ ਮੇਜ਼ ਤੋਂ ਖਾਣ ਵਾਲੇ ਇੱਕ ਸੌ ਪੰਜਾਹ ਯਹੂਦੀ ਅਤੇ ਹਾਕਮ ਸਨ, ਅਤੇ ਉਹ ਵੀ ਜਿਹੜੇ ਆਲੇ-ਦੁਆਲੇ ਦੀਆਂ ਕੌਮਾਂ ਵਿੱਚੋਂ ਸਾਡੇ ਕੋਲ ਆਏ ਸਨ।
و آنچه برای هر روز مهیامی شد، یک گاو و شش گوسفند پرواری میبود ومرغها نیز برای من حاضر میکردند و هر ده روز مقداری کثیر از هر گونه شراب. اما معهذا وظیفه والیگری را نطلبیدم زیرا که بندگی سخت بر این قوم میبود. | ۱۸ 18 |
੧੮ਜਿਹੜਾ ਭੋਜਨ ਇੱਕ ਦਿਨ ਲਈ ਤਿਆਰ ਕੀਤਾ ਜਾਂਦਾ ਸੀ ਉਹ ਇਹ ਸੀ, - ਇੱਕ ਬਲ਼ਦ, ਛੇ ਪਲੀਆਂ ਹੋਇਆਂ ਭੇਡਾਂ ਜਾਂ ਬੱਕਰੀਆਂ ਅਤੇ ਕੁਝ ਮੁਰਗੀਆਂ ਮੇਰੇ ਲਈ ਤਿਆਰ ਹੁੰਦੀਆਂ ਸਨ ਅਤੇ ਦਸ ਦਿਨਾਂ ਵਿੱਚ ਇੱਕ ਵਾਰੀ ਹਰ ਕਿਸਮ ਦੀ ਮਧ ਭਰਪੂਰ ਮਾਤਰਾ ਵਿੱਚ ਦਿੱਤੀ ਜਾਂਦੀ ਸੀ। ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਵੀ ਮੈਂ ਹਾਕਮ ਦੇ ਹੱਕ ਦੀ ਰੋਟੀ ਨਾ ਮੰਗੀ ਕਿਉਂਕਿ ਲੋਕਾਂ ਉੱਤੇ ਇਸ ਕੰਮ ਦਾ ਵੱਡਾ ਭਾਰ ਸੀ।
ای خدایم موافق هرآنچه به این قوم عمل نمودم مرا به نیکویی یاد آور. | ۱۹ 19 |
੧੯ਹੇ ਮੇਰੇ ਪਰਮੇਸ਼ੁਰ, ਉਸ ਸਾਰੀ ਭਲਿਆਈ ਲਈ ਜਿਹੜੀ ਮੈਂ ਇਨ੍ਹਾਂ ਲੋਕਾਂ ਨਾਲ ਕੀਤੀ ਹੈ, ਮੈਨੂੰ ਯਾਦ ਰੱਖੀਂ।