< مزامیر 27 >
مزمور داود خداوند نور من و نجات من است از که بترسم؟ خداوند ملجای جان من است از که هراسان شوم؟ | ۱ 1 |
੧ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ?
چون شریران بر من نزدیک آمدند تا گوشت مرا بخورند، یعنی خصمان ودشمنانم، ایشان لغزیدند و افتادند. | ۲ 2 |
੨ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ।
اگر لشکری بر فرود آید دلم نخواهد ترسید. اگر جنگ بر من برپا شود، در این نیز اطمینان خواهم داشت. | ۳ 3 |
੩ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ, ਇਸ ਵਿੱਚ ਵੀ ਮੈਂ ਆਸਵੰਤ ਹਾਂ।
یک چیز از خداوند خواستم و آن را خواهم طلبید: که تمام ایام عمرم در خانه خداوند ساکن باشم تاجمال خداوند را مشاهده کنم و در هیکل او تفکرنمایم. | ۴ 4 |
੪ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
زیرا که در روز بلا مرا در سایبان خودنهفته، در پرده خیمه خود مرا مخفی خواهدداشت و مرا بر صخره بلند خواهد ساخت. | ۵ 5 |
੫ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ।
والان سرم بر دشمنانم گرداگردم برافراشته خواهدشد. قربانی های شادکامی را در خیمه او خواهم گذرانید و برای خداوند سرود و تسبیح خواهم خواند. | ۶ 6 |
੬ਹੁਣ ਮੇਰਾ ਸਿਰ ਮੇਰੇ ਆਲੇ-ਦੁਆਲੇ ਦੇ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ-ਜੈਕਾਰ ਦੇ ਚੜਾਵੇ ਚੜ੍ਹਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ।
ای خداوند چون به آواز خود میخوانم مرابشنو و رحمت فرموده، مرا مستجاب فرما. | ۷ 7 |
੭ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇ।
دل من به تو میگوید (که گفتهای ): «روی مرا بطلبید.» بلی روی تو راای خداوند خواهم طلبید. | ۸ 8 |
੮“ਮੇਰੇ ਦਰਸ਼ਣ ਦੀ ਖੋਜ ਕਰੋ,” ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ।
روی خود را از من مپوشان و بنده خود را در خشم برمگردان. تو مددکار من بودهای. ای خدای نجاتم، مرا رد مکن و ترک منما. | ۹ 9 |
੯ਆਪਣਾ ਮੁੱਖ ਮੇਰੇ ਤੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਦੂਰ ਨਾ ਕਰ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ!
چون پدر ومادرم مرا ترک کنند، آنگاه خداوند مرا برمی دارد. | ۱۰ 10 |
੧੦ਜਦ ਮੇਰੇ ਮਾਤਾ-ਪਿਤਾ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸੰਭਾਲੇਗਾ।
ای خداوند طریق خود را به من بیاموز و بهسبب دشمنانم مرا به راه راست هدایت فرما. | ۱۱ 11 |
੧੧ਹੇ ਯਹੋਵਾਹ, ਆਪਣਾ ਰਾਹ ਮੈਨੂੰ ਸਿਖਾ, ਅਤੇ ਮੇਰੇ ਘਾਤੀਆਂ ਦੇ ਕਾਰਨ ਸਿੱਧੇ ਰਾਹ ਉੱਤੇ ਮੇਰੀ ਅਗਵਾਈ ਕਰ।
مرا به خواهش خصمانم مسپار، زیرا که شهودکذبه و دمندگان ظلم بر من برخاستهاند. | ۱۲ 12 |
੧੨ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁੱਧ ਉੱਠੇ ਹਨ, ਅਤੇ ਉਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ।
اگرباور نمی کردم که احسان خداوند را در زمین زندگان ببینم. | ۱۳ 13 |
੧੩ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ ।
برای خداوند منتظر باش و قوی شو و دلت را تقویت خواهد داد. بلی منتظرخداوند باش. | ۱۴ 14 |
੧੪ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!