< مزامیر 37 >
مزمور داود بهسبب شریران خویشتن را مشوش مساز و بر فتنه انگیزان حسد مبر. | ۱ 1 |
੧ਦਾਊਦ ਦਾ ਭਜਨ। ਬੁਰਿਆਂ ਦੇ ਕਾਰਨ ਨਾ ਕੁੜ੍ਹ, ਕੁਕਰਮੀਆਂ ਵੱਲੋਂ ਨਾ ਸੜ।
زیراکه مثل علف به زودی بریده میشوند و مثل علف سبز پژمرده خواهند شد. | ۲ 2 |
੨ਓਹ ਤਾਂ ਘਾਹ ਵਾਂਗੂੰ ਛੇਤੀ ਕੁਮਲਾ ਜਾਣਗੇ, ਅਤੇ ਸਾਗ ਪੱਤ ਵਾਂਗੂੰ ਮੁਰਝਾ ਜਾਣਗੇ।
بر خداوند توکل نما و نیکویی بکن. در زمین ساکن باش و از امانت پرورده شو. | ۳ 3 |
੩ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।
و در خداوندتمتع ببر، پس مسالت دل تو را به تو خواهد داد. | ۴ 4 |
੪ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।
طریق خود را به خداوند بسپار و بر وی توکل کن که آن را انجام خواهد داد. | ۵ 5 |
੫ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।
و عدالت تو رامثل نور بیرون خواهد آورد و انصاف تو را مانندظهر. | ۶ 6 |
੬ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ ਅਤੇ ਤੇਰੇ ਨਿਆਂ ਨੂੰ ਦੁਪਹਿਰ ਵਾਂਗੂੰ ਪ੍ਰਕਾਸ਼ਮਾਨ ਕਰੇਗਾ।
نزد خداوند ساکت شو و منتظر او باش واز شخص فرخنده طریق و مرد حیله گر خود رامشوش مساز. | ۷ 7 |
੭ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
از غضب برکنار شو و خشم راترک کن. خود را مشوش مساز که البته باعث گناه خواهد شد. | ۸ 8 |
੮ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ - ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ
زیرا که شریران منقطع خواهندشد. و اما منتظران خداوند وارث زمین خواهندبود. | ۹ 9 |
੯ਕੁਕਰਮੀ ਤਾਂ ਕੱਢ ਦਿੱਤੇ ਜਾਣਗੇ, ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਉਹ ਧਰਤੀ ਦੇ ਵਾਰਿਸ ਹੋਣਗੇ।
هان بعد از اندک زمانی شریر نخواهد بود. در مکانش تامل خواهی کرد و نخواهد بود. | ۱۰ 10 |
੧੦ਹੁਣ ਥੋੜਾ ਹੀ ਚਿਰ ਰਹਿੰਦਾ ਹੈ ਕਿ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੇ ਨਿਵਾਸ ਨੂੰ ਧਿਆਨ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ।
واما حلیمان وارث زمین خواهند شد و از فراوانی سلامتی متلذذ خواهند گردید. | ۱۱ 11 |
੧੧ਪਰ ਹਲੀਮ ਧਰਤੀ ਦੇ ਵਾਰਿਸ ਹੋਣਗੇ, ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।
شریر بر مرد عادل شورا میکند و دندانهای خود را بر او میافشرد. | ۱۲ 12 |
੧੨ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ।
خداوند بر او خواهدخندید، زیرا میبیند که روز او میآید. | ۱۳ 13 |
੧੩ਪ੍ਰਭੂ ਦੁਸ਼ਟ ਦੇ ਉੱਤੇ ਹੱਸੇਗਾ, ਕਿਉਂ ਜੋ ਵੇਖਦਾ ਹੈ ਕਿ ਨਿਆਂ ਦਾ ਦਿਨ ਆਉਂਦਾ ਪਿਆ ਹੈ।
شریران شمشیر را برهنه کرده و کمان راکشیدهاند تا مسکین و فقیر را بیندازند وراست روان را مقتول سازند. | ۱۴ 14 |
੧੪ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁੱਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।
شمشیر ایشان به دل خود ایشان فرو خواهد رفت و کمانهای ایشان شکسته خواهد شد. | ۱۵ 15 |
੧੫ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧੱਸੇਗੀ, ਅਤੇ ਉਨ੍ਹਾਂ ਦੇ ਧਣੁੱਖ ਭੰਨੇ ਜਾਣਗੇ।
نعمت اندک یک مردصالح بهتر است، از اندوخته های شریران کثیر. | ۱۶ 16 |
੧੬ਧਰਮੀ ਦਾ ਥੋੜਾ ਕਈਆਂ ਦੁਸ਼ਟਾਂ ਦੇ ਬਹੁਤੇ ਨਾਲੋਂ ਵੀ ਚੰਗਾ ਹੈ।
زیرا که بازوهای شریران، شکسته خواهد شد. و اما صالحان را خداوند تایید میکند. | ۱۷ 17 |
੧੭ਦੁਸ਼ਟਾਂ ਦੀਆਂ ਬਾਹਾਂ ਤਾਂ ਭੰਨੀਆਂ ਜਾਣਗੀਆਂ, ਪਰ ਧਰਮੀਆਂ ਨੂੰ ਯਹੋਵਾਹ ਸੰਭਾਲਦਾ ਹੈ।
خداوندروزهای کاملان را میداند و میراث ایشان خواهدبود تا ابدالاباد. | ۱۸ 18 |
੧੮ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ।
در زمان بلا خجل نخواهندشد، و در ایام قحط سیر خواهند بود. | ۱۹ 19 |
੧੯ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ।
زیراشریران هلاک میشوند و دشمنان خداوند مثل خرمی مرتعها فانی خواهند شد. بلی مثل دخان فانی خواهند گردید. | ۲۰ 20 |
੨੦ਦੁਸ਼ਟ ਨਾਸ ਹੋ ਜਾਣਗੇ, ਅਤੇ ਯਹੋਵਾਹ ਦੇ ਵੈਰੀ ਮੈਦਾਨ ਦੀ ਘਾਹ ਵਰਗੇ ਹੋਣਗੇ, ਉਹ ਮਿਟ ਜਾਣਗੇ ਸਗੋਂ ਧੂੰਏਂ ਵਾਂਗੂੰ ਮਿਟ ਜਾਣਗੇ।
شریر قرض میگیرد ووفا نمی کند و اما صالح رحیم و بخشنده است. | ۲۱ 21 |
੨੧ਦੁਸ਼ਟ ਉਧਾਰ ਲੈਂਦਾ ਹੈ ਅਤੇ ਮੋੜਦਾ ਨਹੀਂ, ਪਰ ਧਰਮੀ ਦਯਾ ਕਰਦਾ ਅਤੇ ਦਿੰਦਾ ਹੈ।
زیرا آنانی که از وی برکت یابند وارث زمین گردند. و اما آنانی که ملعون ویاند، منقطع خواهند شد. | ۲۲ 22 |
੨੨ਯਹੋਵਾਹ ਦੇ ਮੁਬਾਰਕ ਲੋਕ ਧਰਤੀ ਦੇ ਵਾਰਿਸ ਹੋਣਗੇ, ਪਰ ਉਹ ਦੇ ਸਰਾਪੀ ਕੱਢ ਦਿੱਤੇ ਜਾਣਗੇ।
خداوند قدمهای انسان رامستحکم میسازد، و در طریق هایش سرورمی دارد. | ۲۳ 23 |
੨੩ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ੍ਹ ਹੁੰਦੀ ਹੈ, ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ।
اگرچه بیفتد افکنده نخواهد شد زیراخداوند دستش را میگیرد. | ۲۴ 24 |
੨੪ਭਾਵੇਂ ਉਹ ਡਿੱਗ ਵੀ ਪਵੇ ਪਰ ਡਿੱਗਿਆ ਨਹੀਂ ਰਹੇਗਾ, ਕਿਉਂ ਜੋ ਯਹੋਵਾਹ ਉਸਦਾ ਹੱਥ ਸੰਭਾਲਦਾ ਹੈ।
من جوان بودم والان پیر هستم و مرد صالح را هرگز متروک ندیدهام و نه نسلش را که گدای نان بشوند. | ۲۵ 25 |
੨੫ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਹ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਵੇਖਿਆ ਹੈ।
تمامی روز رئوف است و قرض دهنده. وذریت او مبارک خواهند بود. | ۲۶ 26 |
੨੬ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ ਹੈ, ਉਸ ਦੀ ਅੰਸ ਮੁਬਾਰਕ ਹੈ।
از بدی برکنار شو و نیکویی بکن. پس ساکن خواهی بود تا ابدالاباد. | ۲۷ 27 |
੨੭ਬੁਰਿਆਈ ਤੋਂ ਹਟ, ਭਲਿਆਈ ਕਰ, ਅਤੇ ਸਦਾ ਤੱਕ ਵੱਸ।
زیرا خداوند انصاف را دوست میدارد و مقدسان خود را ترک نخواهدفرمود. ایشان محفوظ خواهند بود تا ابدالاباد. واما نسل شریر منقطع خواهد شد. | ۲۸ 28 |
੨੮ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।
صالحان وارث زمین خواهند بود و در آن تا به ابد سکونت خواهند نمود. | ۲۹ 29 |
੨੯ਧਰਮੀ ਧਰਤੀ ਦੇ ਵਾਰਿਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ।
دهان صالح حکمت را بیان میکند و زبان او انصاف را ذکر مینماید. | ۳۰ 30 |
੩੦ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਜੁਬਾਨ ਨਿਆਂ ਦੀ ਗੱਲ ਕਰਦੀ ਹੈ।
شریعت خدای وی در دل اوست. پس قدمهایش نخواهد لغزید. | ۳۱ 31 |
੩੧ਉਸ ਦੇ ਪਰਮੇਸ਼ੁਰ ਦੀ ਬਿਵਸਥਾ ਉਹ ਦੇ ਮਨ ਵਿੱਚ ਹੈ, ਉਹ ਦੇ ਪੈਰ ਕਦੀ ਨਾ ਤਿਲਕਣਗੇ।
شریر برای صالح کمین میکند و قصد قتل وی میدارد. | ۳۲ 32 |
੩੨ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ।
خداونداو را در دستش ترک نخواهد کرد و چون به داوری آید بر وی فتوا نخواهد داد. | ۳۳ 33 |
੩੩ਯਹੋਵਾਹ ਉਹ ਨੂੰ ਉਸ ਦੇ ਵੱਸ ਵਿੱਚ ਨਾ ਛੱਡੇਗਾ ਅਤੇ ਜਦ ਉਹ ਦਾ ਫੈਸਲਾ ਹੋ ਜਾਵੇਗਾ ਤਾਂ ਉਹ ਨੂੰ ਦੋਸ਼ੀ ਨਾ ਠਹਿਰਾਵੇਗਾ।
منتظرخداوند باش و طریق او را نگاه دار تا تو را به وراثت زمین برافرازد. چون شریران منقطع شوندآن را خواهی دید. | ۳۴ 34 |
੩੪ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਣਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਕਿ ਤੂੰ ਧਰਤੀ ਦਾ ਵਾਰਿਸ ਬਣੇਂ। ਤੂੰ ਦੁਸ਼ਟਾਂ ਦਾ ਛੇਕਿਆ ਜਾਣਾ ਵੇਖੇਂਗਾ।
شریر را دیدم که ظلم پیشه بود و مثل درخت بومی سبز خود را بهر سومی کشید. | ۳۵ 35 |
੩੫ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ, ਅਤੇ ਆਪਣੀ ਨਿੱਜ ਭੂਮੀ ਵਿੱਚ ਕੇਦਾਰ ਦੇ ਹਰੇ ਭਰੇ ਬੂਟੇ ਵਾਂਗੂੰ ਫੈਲਦਿਆਂ ਦੇਖਿਆ।
اما گذشت و اینک نیست گردید و اورا جستجو کردم و یافت نشد. | ۳۶ 36 |
੩੬ਪਰ ਉਹ ਲੰਘ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।
مرد کامل راملاحظه کن و مرد راست را ببین زیرا که عاقبت آن مرد سلامتی است. | ۳۷ 37 |
੩੭ਸੰਪੂਰਨ ਮਨੁੱਖ ਵੱਲ ਤੱਕ ਅਤੇ ਸਿੱਧੇ ਪੁਰਖ ਵੱਲ ਵੇਖ, ਕਿ ਸਲਾਮਤੀ ਦੇ ਮਨੁੱਖ ਦੀ ਅੰਸ ਰਹਿੰਦੀ ਹੈ।
اما خطاکاران جمیع هلاک خواهند گردید و عاقبت شریران منقطع خواهد شد | ۳۸ 38 |
੩੮ਪਰ ਅਪਰਾਧੀ ਇਕੱਠੇ ਹੀ ਨਾਸ ਹੋ ਜਾਣਗੇ, ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ!
و نجات صالحان از خداوند است و در وقت تنگی او قلعه ایشان خواهد بود. | ۳۹ 39 |
੩੯ਪਰ ਧਰਮੀਆਂ ਦਾ ਬਚਾਓ ਯਹੋਵਾਹ ਵੱਲੋਂ ਹੈ, ਅਤੇ ਦੁੱਖ ਦੇ ਸਮੇਂ ਉਹ ਉਨ੍ਹਾਂ ਦਾ ਗੜ੍ਹ ਹੈ,
وخداوند ایشان را اعانت کرده، نجات خواهد داد. ایشان را از شریران خلاص کرده، خواهد رهانید. زیرا بر او توکل دارند. | ۴۰ 40 |
੪੦ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ ਅਤੇ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਅਤੇ ਬਚਾਉਂਦਾ ਹੈ, ਕਿਉਂ ਜੋ ਉਹ ਉਸ ਦੀ ਸ਼ਰਨ ਆਏ ਹਨ।