< مزامیر 72 >

مزمور سلیمان ای خدا انصاف خود را به پادشاه ده وعدالت خویش را به پسر پادشاه! ۱ 1
ਸੁਲੇਮਾਨ ਦਾ ਗੀਤ। ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ।
و او قوم تو را به عدالت داوری خواهد نمود و مساکین تو را به انصاف. ۲ 2
ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ।
آنگاه کوهها برای قوم سلامتی را بار خواهند‌آورد و تلها نیز در عدالت. ۳ 3
ਪਰਬਤ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਖੁਸ਼ਹਾਲੀ ਲਿਆਉਣਗੇ।
مساکین قوم را دادرسی خواهد کرد؛ و فرزندان فقیر رانجات خواهد داد؛ و ظالمان را زبون خواهدساخت. ۴ 4
ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਕੁਚਲੇਂਗਾ।
از تو خواهند ترسید، مادامی که آفتاب باقی است و مادامی که ماه هست تا جمیع طبقات. ۵ 5
ਜਿੰਨਾਂ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ, ਲੋਕ ਪੀੜ੍ਹੀਓਂ ਪੀੜ੍ਹੀ ਤੇਰਾ ਭੈਅ ਮੰਨਦੇ ਰਹਿਣਗੇ।
او مثل باران برعلف زار چیده شده فرود خواهدآمد، و مثل بارشهایی که زمین را سیراب می‌کند. ۶ 6
ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਘਾਹ ਦੇ ਵੱਢ ਉੱਤੇ ਪਵੇ, ਅਤੇ ਝੜ੍ਹੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ।
در زمان او صالحان خواهند شکفت و وفورسلامتی خواهد بود، مادامی که ماه نیست نگردد. ۷ 7
ਉਹ ਦੇ ਦਿਨਾਂ ਵਿੱਚ ਧਰਮੀ ਲਹਿਲਹਾਉਣਗੇ, ਅਤੇ ਜਿੰਨਾਂ ਚਿਰ ਚੰਦਰਮਾ ਜਾਂਦਾ ਨਾ ਰਹੇ ਸ਼ਾਂਤੀ ਭਰਪੂਰੀ ਨਾਲ ਵਾਸ ਕਰੇਗੀ।
و او حکمرانی خواهد کرد از دریا تا دریا واز نهر تا اقصای جهان. ۸ 8
ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ।
به حضور وی صحرانشینان گردن خواهند نهاد و دشمنان اوخاک را خواهند لیسید. ۹ 9
ਉਜਾੜ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖਾਕ ਚੱਟਣਗੇ!
پادشاهان ترشیش وجزایر هدایا خواهند‌آورد. پادشاهان شبا و سباارمغانها خواهند رسانید. ۱۰ 10
੧੦ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,
جمیع سلاطین او راتعظیم خواهند کرد و جمیع امت‌ها او را بندگی خواهند نمود. ۱۱ 11
੧੧ਸਗੋਂ ਸਾਰੇ ਰਾਜੇ ਉਹ ਦੇ ਅੱਗੇ ਮੱਥਾ ਟੇਕਣਗੇ, ਸਾਰੀਆਂ ਕੌਮਾਂ ਉਸ ਦੀ ਸੇਵਾ ਕਰਨਗੀਆਂ।
زیرا چون مسکین استغاثه کند، او را رهایی خواهد داد و فقیری را که رهاننده‌ای ندارد. ۱۲ 12
੧੨ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਅਤੇ ਅਨਾਥ ਨੂੰ ਬਚਾਵੇਗਾ।
بر مسکین و فقیر کرم خواهد فرمود وجانهای مساکین را نجات خواهد بخشید. ۱۳ 13
੧੩ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ, ਅਤੇ ਕੰਗਾਲ ਦੀਆਂ ਜਾਨਾਂ ਨੂੰ ਬਚਾਵੇਗਾ।
جانهای ایشان را از ظلم و ستم فدیه خواهدداد و خون ایشان در نظر وی گران بها خواهد بود. ۱۴ 14
੧੪ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਛੁਟਕਾਰਾ ਦੇਵੇਗਾ, ਅਤੇ ਉਨ੍ਹਾਂ ਦਾ ਜੀਵਨ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ,
و او زنده خواهد ماند و از طلای شبا بدوخواهد داد. دائم برای وی دعا خواهد کرد وتمامی روز او را مبارک خواهد خواند. ۱۵ 15
੧੫ਅਤੇ ਉਹ ਜਿਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ।
وفراوانی غله در زمین بر قله کوهها خواهد بود که ثمره آن مثل لبنان جنبش خواهد کرد. و اهل شهرها مثل علف زمین نشو و نما خواهند کرد. ۱۶ 16
੧੬ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ!
نام او تا ابدالاباد باقی خواهد ماند. اسم او پیش آفتاب دوام خواهد کرد. آدمیان در او برای یکدیگر برکت خواهند خواست و جمیع امت های زمین او را خوشحال خواهند خواند. ۱۷ 17
੧੭ਉਹ ਦਾ ਨਾਮ ਸਦਾ ਰਹੇ, ਜਿੰਨਾਂ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।
متبارک باد یهوه خدا که خدای اسرائیل است. که او فقط کارهای عجیب می‌کند. ۱۸ 18
੧੮ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ਼ ਕੰਮ ਕਰਦਾ ਹੈ,
و متبارک بادنام مجید او تا ابدالاباد. و تمامی زمین از جلال اوپر بشود. آمین و آمین. دعاهای داود بن یسی تمام شد. ۱۹ 19
੧੯ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!। ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।
۲۰ 20
੨੦(ਇਸ ਨਾਲ ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾ ਖ਼ਤਮ ਹੁੰਦੀਆਂ ਹਨ)

< مزامیر 72 >