< دوم تواریخ 22 >
اهالی اورشلیم اخزیا، پسر کوچک یهورام را به پادشاهی خود انتخاب کردند، زیرا مهاجمانی که همراه عَرَبها به یهودا حمله کردند، پسران بزرگ او را کشته بودند. | 1 |
੧ਯਰੂਸ਼ਲਮ ਦੇ ਵਾਸੀਆਂ ਨੇ ਉਸ ਦੇ ਸਭ ਤੋਂ ਛੋਟੇ ਪੁੱਤਰ ਅਹਜ਼ਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਕਿਉਂ ਜੋ ਲੋਕਾਂ ਦੇ ਉਸ ਜੱਥੇ ਨੇ ਜੋ ਅਰਬੀਆਂ ਦੇ ਨਾਲ ਛਾਉਣੀ ਵਿੱਚ ਆਇਆ ਸੀ ਸਾਰੇ ਵੱਡੇ ਪੁੱਤਰਾਂ ਨੂੰ ਕਤਲ ਕਰ ਦਿੱਤਾ ਸੀ ਸੋ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ
اخزیا بیست و دو ساله بود که پادشاه شد، ولی فقط یک سال در اورشلیم سلطنت کرد. مادرش عتلیا نام داشت و نوهٔ عمری بود. | 2 |
੨ਅਹਜ਼ਯਾਹ ਬਿਆਲੀ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਇੱਕ ਸਾਲ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਥਲਯਾਹ ਸੀ ਜੋ ਆਮਰੀ ਦੀ ਧੀ ਸੀ
او نیز مانند خاندان اَخاب نسبت به خداوند گناه ورزید، زیرا مادرش او را به کارهای زشت ترغیب میکرد. | 3 |
੩ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਤੁਰਿਆ ਕਿਉਂ ਜੋ ਉਹ ਦੀ ਮਾਤਾ ਉਹ ਨੂੰ ਬੁਰਿਆਈ ਦੀ ਸਲਾਹ ਦਿੰਦੀ ਸੀ
آری، اخزیا نیز مثل اَخاب شرور بود، زیرا بعد از مرگ پدرش، خانوادهٔ اَخاب مشاوران او بودند و او را به طرف نابودی سوق دادند. | 4 |
੪ਅਤੇ ਉਹ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਜਿਵੇਂ ਅਹਾਬ ਦੇ ਘਰਾਣੇ ਨੇ ਕੀਤੀ ਸੀ ਕਿਉਂ ਜੋ ਉਹ ਦੇ ਪਿਤਾ ਦੇ ਮਰਨ ਦੇ ਮਗਰੋਂ ਉਹ ਦੇ ਉਹੀ ਸਲਾਹਕਾਰ ਸਨ ਜਿਸ ਤੋਂ ਉਹ ਦੀ ਤਬਾਹੀ ਹੋਈ
اخزیا بر اثر مشورت آنها، با یورام (پسر اَخاب) پادشاه اسرائیل، متحد شد و برای جنگ با حزائیل، پادشاه سوریه، به راموت جلعاد لشکر کشید. در این جنگ یورام مجروح شد. | 5 |
੫ਅਤੇ ਉਹ ਉਨ੍ਹਾਂ ਦੀ ਸਲਾਹ ਉੱਤੇ ਚੱਲਿਆ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯਹੋਰਾਮ ਸਣੇ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਰਾਮੋਥ ਗਿਲਆਦ ਵਿੱਚ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫੱਟੜ ਕੀਤਾ
پس برای معالجه به یزرعیل بازگشت. وقتی در آنجا بستری بود، اخزیا به عیادتش رفت. | 6 |
੬ਅਤੇ ਉਹ ਉਨ੍ਹਾਂ ਫੱਟਾਂ ਦਾ ਇਲਾਜ ਕਰਾਉਣ ਲਈ ਯਿਜ਼ਰਾਏਲ ਵੱਲ ਮੁੜਿਆ ਜਿਹੜੇ ਉਹ ਨੂੰ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਲੜਨ ਦੇ ਸਮੇਂ ਉਨ੍ਹਾਂ ਲੋਕਾਂ ਦੇ ਹੱਥੋਂ ਲੱਗੇ ਸਨ ਅਤੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਜ਼ਰਯਾਹ ਅਹਾਬ ਦੇ ਪੁੱਤਰ ਯਹੋਰਾਮ ਨੂੰ ਯਿਜ਼ਰਏਲ ਵਿੱਚ ਵੇਖਣ ਲਈ ਆਇਆ ਕਿਉਂ ਜੋ ਉਹ ਬਿਮਾਰ ਸੀ।
خدا بهوسیلۀ این دیدار، سقوط اخزیا را فراهم آورد. وقتی اخزیا با یورام بود، ییهو (پسر نمشی) که از طرف خداوند مأمور شده بود دودمان اَخاب را براندازد، به سراغ آنها رفت. | 7 |
੭ਅਹਜ਼ਯਾਹ ਦਾ ਨਾਸ ਪਰਮੇਸ਼ੁਰ ਵੱਲੋਂ ਇਸ ਤਰ੍ਹਾਂ ਹੋਇਆ ਕਿ ਉਹ ਯੋਰਾਮ ਦੇ ਕੋਲ ਗਿਆ, ਕਿਉਂ ਜੋ ਜਦ ਉਹ ਪਹੁੰਚਿਆ ਤਾਂ ਨਿਮਸ਼ੀ ਦੇ ਪੁੱਤਰ ਯੇਹੂ ਦੇ ਨਾਲ ਲੜਨ ਲਈ, ਯਹੋਰਾਮ ਦੇ ਨਾਲ ਗਿਆ, ਜਿਸ ਨੂੰ ਯਹੋਵਾਹ ਨੇ ਅਹਾਬ ਦੇ ਘਰਾਣੇ ਨੂੰ ਮਿਟਾਉਣ ਲਈ ਠਹਿਰਾਇਆ ਸੀ।
زمانی که ییهو در پی کشتار اعضای خانوادهٔ اَخاب بود، با عدهای از سران یهودا و برادرزادههای اخزیا روبرو شد و ایشان را کشت. | 8 |
੮ਜਦ ਯੇਹੂ ਅਹਾਬ ਦੇ ਘਰਾਣੇ ਦਾ ਨਿਆਂ ਕਰ ਰਿਹਾ ਸੀ ਤਾਂ ਉਸ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਉਨ੍ਹਾਂ ਨੂੰ ਕਤਲ ਕਰ ਸੁੱਟਿਆ
ییهو در جستجوی اخزیا بود؛ سرانجام او را که در سامره پنهان شده بود دستگیر نموده، نزد ییهو آوردند و ییهو او را نیز کشت. با وجود این، اخزیا را با احترام به خاک سپردند، چون نوهٔ یهوشافاط پادشاه بود که با تمام دل از خداوند پیروی میکرد. از خاندان اخزیا کسی که قادر باشد سلطنت کند، نماند. | 9 |
੯ਅਤੇ ਉਹ ਨੇ ਅਹਜ਼ਯਾਹ ਨੂੰ ਲੱਭਿਆ ਜਿਹੜਾ ਸਾਮਰਿਯਾ ਵਿੱਚ ਲੁੱਕਿਆ ਹੋਇਆ ਸੀ ਸੋ ਉਹ ਉਸ ਨੂੰ ਫੜ੍ਹ ਕੇ ਯੇਹੂ ਕੋਲ ਲਿਆਏ ਅਤੇ ਉਸ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਉਸ ਨੂੰ ਦੱਬਿਆ ਕਿਉਂ ਜੋ ਉਹ ਆਖਣ ਲੱਗੇ ਕਿ ਇਹ ਯਹੋਸ਼ਾਫ਼ਾਤ ਦਾ ਪੁੱਤਰ ਹੈ ਜੋ ਆਪਣੇ ਸਾਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਸੋ ਅਹਜ਼ਯਾਹ ਦੇ ਘਰਾਣੇ ਵਿੱਚ ਰਾਜ ਨੂੰ ਸੰਭਾਲਣ ਦੀ ਸ਼ਕਤੀ ਨਾ ਰਹੀ।
وقتی عتلیا، مادر اخزیا از کشته شدن پسرش باخبر شد، دستور قتل عام تمام اعضای خاندان سلطنتی یهودا را صادر کرد. | 10 |
੧੦ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤਰ ਮਰ ਗਿਆ ਤਾਂ ਉਸ ਨੇ ਉੱਠ ਕੇ ਯਹੂਦਾਹ ਦੇ ਘਰਾਣੇ ਦੇ ਸਾਰੇ ਰਾਜਵੰਸ਼ ਦਾ ਨਾਸ ਕਰ ਦਿੱਤਾ
تنها کسی که جان به در برد یوآش پسر کوچک اخزیا بود، زیرا یهوشبع، عمه یوآش، که دختر یهورام پادشاه و خواهر ناتنی اخزیا بود، او را نجات داد. یهوشبع طفل را از میان سایر فرزندان پادشاه که در انتظار مرگ بودند، دزدید و او را با دایهاش در خانهٔ خداوند در اتاقی پنهان کرد. (یهوشبع زن یهویاداع کاهن بود.) | 11 |
੧੧ਪਰ ਪਾਤਸ਼ਾਹ ਦੀ ਧੀ ਯਹੋਸ਼ਬਥ ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਚੋਰੀ ਲੈ ਗਈ ਅਤੇ ਉਹ ਨੂੰ ਅਤੇ ਉਹ ਦੀ ਦਾਈ ਨੂੰ ਸੌਂਣ ਵਾਲੀ ਕੋਠੜੀ ਵਿੱਚ ਰੱਖਿਆ ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਇਸਤਰੀ ਯਹੋਸ਼ਬਥ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਥਲਯਾਹ ਤੋਂ ਅਜਿਹਾ ਲੁਕਾਇਆ ਕਿ ਉਹ ਉਸ ਨੂੰ ਕਤਲ ਨਾ ਕਰ ਸਕੀ
در مدت شش سالی که عتلیا در مقام ملکه فرمانروایی میکرد، یوآش زیر نظر عمهاش در خانهٔ خدا پنهان ماند. | 12 |
੧੨ਅਤੇ ਉਹ ਉਨ੍ਹਾਂ ਦੇ ਕੋਲ ਪਰਮੇਸ਼ੁਰ ਦੇ ਭਵਨ ਵਿੱਚ ਛੇ ਸਾਲ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਸੀ।