< تثنیه 24 >
اگر مردی پس از ازدواج با زنی، از او راضی نباشد، و طلاقنامهای نوشته، به دستش دهد و او را رها سازد | 1 |
੧ਜਦ ਕੋਈ ਪੁਰਖ ਕਿਸੇ ਇਸਤਰੀ ਨਾਲ ਵਿਆਹ ਕਰ ਲਵੇ ਅਤੇ ਬਾਅਦ ਵਿੱਚ ਉਹ ਉਸ ਤੋਂ ਪ੍ਰਸੰਨ ਨਾ ਹੋਵੇ ਕਿਉਂ ਜੋ ਉਹ ਨੇ ਉਸ ਵਿੱਚ ਬੇਸ਼ਰਮੀ ਦੀ ਕੋਈ ਗੱਲ ਵੇਖੀ ਤਾਂ ਉਹ ਉਸ ਨੂੰ ਤਿਆਗ ਪੱਤਰ ਲਿਖ ਕੇ ਉਸ ਦੇ ਹੱਥ ਦੇ ਦੇਵੇ ਅਤੇ ਉਸ ਨੂੰ ਆਪਣੇ ਘਰੋਂ ਕੱਢ ਦੇਵੇ।
و آن زن دوباره ازدواج کند | 2 |
੨ਜਦ ਉਹ ਉਸ ਦੇ ਘਰ ਤੋਂ ਨਿੱਕਲ ਜਾਵੇ ਤਾਂ ਉਹ ਜਾ ਕੇ ਕਿਸੇ ਹੋਰ ਪੁਰਖ ਦੀ ਪਤਨੀ ਹੋ ਸਕਦੀ ਹੈ।
و شوهر دومی نیز از او راضی نباشد و او را طلاق دهد یا بمیرد، | 3 |
੩ਪਰ ਜੇਕਰ ਉਹ ਦੂਜਾ ਪੁਰਖ ਵੀ ਉਸ ਨੂੰ ਨਾਪਸੰਦ ਕਰੇ ਅਤੇ ਉਹ ਉਸ ਲਈ ਤਿਆਗ ਪੱਤਰ ਲਿਖ ਕੇ ਉਸ ਦੇ ਹੱਥ ਦੇ ਦੇਵੇ ਅਤੇ ਉਹ ਨੂੰ ਆਪਣੇ ਘਰੋਂ ਕੱਢ ਦੇਵੇ ਜਾਂ ਫਿਰ ਉਹ ਦੂਜਾ ਪੁਰਖ ਜਿਸ ਨੇ ਉਸ ਨਾਲ ਵਿਆਹ ਕੀਤਾ ਸੀ, ਮਰ ਜਾਵੇ,
آنگاه شوهر اولش نمیتواند دوباره با او ازدواج کند، زیرا آن زن نجس شده است. خداوند از چنین ازدواجی متنفر است و این عمل باعث میشود زمینی که خداوند، خدایتان به شما داده است به گناه آلوده شود. | 4 |
੪ਤਾਂ ਉਸ ਦਾ ਪਹਿਲਾ ਪਤੀ, ਜਿਸ ਨੇ ਉਹ ਨੂੰ ਕੱਢ ਦਿੱਤਾ ਸੀ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਨਹੀਂ ਲੈ ਸਕਦਾ, ਜਦ ਕਿ ਉਹ ਭਰਿਸ਼ਟ ਹੋ ਚੁੱਕੀ ਹੈ, ਕਿਉਂ ਜੋ ਇਹ ਯਹੋਵਾਹ ਦੇ ਸਨਮੁਖ ਇੱਕ ਘਿਣਾਉਣਾ ਕੰਮ ਹੈ। ਇਸ ਤਰ੍ਹਾਂ ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਪਾਪੀ ਨਾ ਬਣਾਇਓ।
مردی را که تازه ازدواج کرده است نباید به سربازی احضار نمود و یا مسئولیتهای بخصوص دیگری به وی محول کرد، بلکه مدت یک سال در خانهٔ خود آزاد بماند و زنش را خوشحال کند. | 5 |
੫ਜਦ ਕੋਈ ਪੁਰਖ ਦਾ ਨਵਾਂ ਵਿਆਹ ਹੋਇਆ ਹੋਵੇ, ਤਾਂ ਉਹ ਸੈਨਾਂ ਨਾਲ ਬਾਹਰ ਨਾ ਜਾਵੇ, ਨਾ ਉਸ ਉੱਤੇ ਕਿਸੇ ਕੰਮ ਦੀ ਜ਼ਿੰਮੇਵਾਰੀ ਦਿੱਤੀ ਜਾਵੇ, ਉਹ ਇੱਕ ਸਾਲ ਆਪਣੇ ਘਰ ਵਿੱਚ ਵਿਹਲਾ ਰਹੇ ਅਤੇ ਆਪਣੀ ਵਿਆਹੀ ਹੋਈ ਪਤਨੀ ਨੂੰ ਖੁਸ਼ ਕਰੇ।
گرو گرفتن سنگ آسیاب خلاف قانون است، چون وسیلهٔ امرار معاش صاحبش میباشد. | 6 |
੬ਕੋਈ ਮਨੁੱਖ ਕਿਸੇ ਦੀ ਚੱਕੀ ਜਾਂ ਉਸ ਦੇ ਪੁੜ ਗਿਰਵੀ ਨਾ ਰੱਖੇ, ਕਿਉਂ ਜੋ ਜਾਣੋ ਉਹ ਉਸ ਦੀ ਜਾਨ ਨੂੰ ਗਿਰਵੀ ਰੱਖਦਾ ਹੈ।
اگر کسی یکی از برادران اسرائیلی خود را بدزدد و با او مثل برده رفتار کند و یا او را بفروشد، این آدم دزد باید کشته شود تا شرارت از میان شما پاک گردد. | 7 |
੭ਜੇ ਕੋਈ ਮਨੁੱਖ ਆਪਣੇ ਇਸਰਾਏਲੀ ਭਰਾਵਾਂ ਵਿੱਚੋਂ ਕਿਸੇ ਨੂੰ ਚੁਰਾਉਂਦਾ ਪਾਇਆ ਜਾਵੇ ਤਾਂ ਜੋ ਉਹ ਉਸ ਨੂੰ ਗੁਲਾਮ ਬਣਾਏ ਜਾਂ ਉਸ ਨੂੰ ਵੇਚੇ, ਤਾਂ ਉਹ ਚੋਰ ਮਾਰਿਆ ਜਾਵੇ। ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ।
هرگاه کسی به مرض جذام مبتلا شود، باید به دقت آنچه را که کاهنان لاوی به او میگویند انجام دهد؛ او باید از دستورهایی که من به کاهنان دادهام پیروی کند. | 8 |
੮ਕੋੜ੍ਹ ਦੀ ਬਿਮਾਰੀ ਵਿੱਚ ਚੌਕਸ ਰਹੋ ਅਤੇ ਜੋ ਕੁਝ ਲੇਵੀ ਜਾਜਕ ਤੁਹਾਨੂੰ ਦੱਸਣ, ਤੁਸੀਂ ਉਸੇ ਦੇ ਅਨੁਸਾਰ ਸਭ ਕੁਝ ਕਰਿਓ, ਜਿਵੇਂ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਤੁਸੀਂ ਉਸੇ ਤਰ੍ਹਾਂ ਪੂਰਾ ਕਰਨ ਦੀ ਚੌਕਸੀ ਕਰਿਓ।
به خاطر بیاورید آنچه را که خداوند، هنگامی که از مصر بیرون میآمدید با مریم کرد. | 9 |
੯ਯਾਦ ਰੱਖੋ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਰਯਮ ਨਾਲ ਕੀਤਾ, ਜਦ ਤੁਸੀਂ ਮਿਸਰ ਤੋਂ ਨਿੱਕਲ ਕੇ ਰਾਹ ਵਿੱਚ ਆਉਂਦੇ ਸੀ।
اگر به کسی چیزی قرض میدهید نباید برای گرفتن گرو به خانهاش وارد شوید. | 10 |
੧੦ਜਦ ਤੂੰ ਆਪਣੇ ਗੁਆਂਢੀ ਨੂੰ ਕੋਈ ਚੀਜ਼ ਉਧਾਰ ਦੇਵੇਂ, ਤਾਂ ਤੂੰ ਉਸ ਦੇ ਘਰ ਵਿੱਚ ਗਿਰਵੀ ਰੱਖਣ ਦੀ ਚੀਜ਼ ਲੈਣ ਲਈ ਨਾ ਵੜੀਂ,
بیرون خانه بایستید تا صاحب خانه آن را برایتان بیاورد. | 11 |
੧੧ਤੂੰ ਬਾਹਰ ਹੀ ਖੜ੍ਹਾ ਰਹੀਂ, ਅਤੇ ਜਿਸ ਮਨੁੱਖ ਨੂੰ ਤੂੰ ਉਧਾਰ ਦਿੱਤਾ ਹੈ, ਉਹ ਹੀ ਆਪਣੀ ਗਿਰਵੀ ਚੀਜ਼ ਤੇਰੇ ਕੋਲ ਬਾਹਰ ਲੈ ਆਵੇ।
اگر آن مرد، فقیر بوده، ردایش را که در آن میخوابد به عنوان گرو به شما بدهد نباید تا روز بعد، پیش خود نگه دارید بلکه هنگام غروب آفتاب آن را به او بازگردانید تا بتواند شب در آن بخوابد. آنگاه او برای شما دعای خیر خواهد کرد و خداوند، خدایتان از شما راضی خواهد بود. | 12 |
੧੨ਜੇਕਰ ਉਹ ਮਨੁੱਖ ਕੰਗਾਲ ਹੋਵੇ, ਤਾਂ ਤੂੰ ਉਸ ਦੀ ਗਿਰਵੀ ਚੀਜ਼ ਆਪਣੇ ਕੋਲ ਰੱਖੇ ਹੋਏ ਸੌਂ ਨਾ ਜਾਵੀਂ,
੧੩ਸੂਰਜ ਡੁੱਬਣ ਤੱਕ ਤੂੰ ਜ਼ਰੂਰ ਉਹ ਗਿਰਵੀ ਰੱਖੀ ਚੀਜ਼ ਉਸ ਨੂੰ ਮੋੜ ਦੇਵੀਂ, ਤਾਂ ਜੋ ਉਹ ਆਪਣੇ ਕੱਪੜੇ ਵਿੱਚ ਸੌਂਵੇ ਅਤੇ ਤੈਨੂੰ ਅਸੀਸ ਦੇਵੇ ਅਤੇ ਇਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਸਨਮੁਖ ਤੇਰੇ ਲਈ ਧਰਮ ਗਿਣਿਆ ਜਾਵੇਗਾ।
هرگز به یک کارگر روزمزد فقیر و محتاج ظلم نکنید، چه اسرائیلی باشد و چه غریبی که در شهر شما زندگی میکند. مزدش را هر روز قبل از غروب آفتاب به وی پرداخت کنید، چون او فقیر است و چشم امیدش به آن مزد است. اگر چنین نکنید، ممکن است نزد خداوند از دست شما ناله کند و این برای شما گناه محسوب شود. | 14 |
੧੪ਤੂੰ ਕਿਸੇ ਮਜ਼ਦੂਰ ਉੱਤੇ ਜੋ ਕੰਗਾਲ ਅਤੇ ਜ਼ਰੂਰਤਮੰਦ ਹੈ ਜ਼ੁਲਮ ਨਾ ਕਰੀਂ, ਉਹ ਭਾਵੇਂ ਤੇਰੇ ਭਰਾਵਾਂ ਵਿੱਚੋਂ ਹੋਵੇ, ਭਾਵੇਂ ਪਰਦੇਸੀਆਂ ਵਿੱਚੋਂ ਜਿਹੜੇ ਤੇਰੇ ਦੇਸ਼ ਵਿੱਚ ਤੇਰੇ ਫਾਟਕਾਂ ਦੇ ਅੰਦਰ ਰਹਿੰਦੇ ਹਨ।
੧੫ਤੂੰ ਇਹ ਜਾਣ ਕੇ ਕਿ ਉਹ ਕੰਗਾਲ ਹੈ ਅਤੇ ਉਸਦਾ ਦਿਲ ਮਜ਼ਦੂਰੀ ਵਿੱਚ ਲੱਗਦਾ ਹੈ, ਉਸ ਦੀ ਮਜ਼ਦੂਰੀ ਉਸੇ ਦਿਨ ਹੀ ਸੂਰਜ ਡੁੱਬਣ ਤੋਂ ਪਹਿਲਾਂ ਦੇ ਦੇਵੀਂ, ਕਿਤੇ ਅਜਿਹਾ ਨਾ ਹੋਵੇ ਕਿ ਉਹ ਤੇਰੇ ਵਿਰੁੱਧ ਯਹੋਵਾਹ ਦੇ ਅੱਗੇ ਦੁਹਾਈ ਦੇਵੇ ਅਤੇ ਇਹ ਤੇਰੇ ਲਈ ਪਾਪ ਠਹਿਰੇ।
پدران نباید به سبب گناهان پسرانشان کشته شوند، و نه پسران به سبب گناهان پدرانشان. هر کس باید به سبب گناه خودش کشته شود. | 16 |
੧੬ਪੁੱਤਰਾਂ ਦੇ ਕਾਰਨ ਪਿਤਾ ਨਾ ਮਾਰੇ ਜਾਣ, ਅਤੇ ਨਾ ਪਿਤਾ ਦੇ ਕਾਰਨ ਪੁੱਤਰ ਮਾਰੇ ਜਾਣ। ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।
با غریبان و یتیمان به عدالت رفتار کنید و هرگز لباس بیوهزنی را در مقابل قرضی که به او دادهاید گرو نگیرید. | 17 |
੧੭ਤੂੰ ਪਰਦੇਸੀ ਅਤੇ ਯਤੀਮ ਦਾ ਨਿਆਂ ਨਾ ਵਿਗਾੜੀਂ, ਨਾ ਕਿਸੇ ਵਿਧਵਾ ਦਾ ਕੱਪੜਾ ਗਿਰਵੀ ਰੱਖੀਂ।
همیشه به یاد داشته باشید که در مصر برده بودید و خداوند، خدایتان شما را نجات داد. به همین دلیل است که من این دستور را به شما میدهم. | 18 |
੧੮ਤੂੰ ਯਾਦ ਰੱਖੀਂ ਕਿ ਤੂੰ ਮਿਸਰ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਉੱਥੋਂ ਛੁਟਕਾਰਾ ਦਿੱਤਾ ਹੈ, ਇਸ ਲਈ ਮੈਂ ਤੈਨੂੰ ਇਹ ਹੁਕਮ ਦਿੰਦਾ ਹਾਂ।
اگر هنگام درو کردن محصول فراموش کردید یکی از بافهها را از مزرعه بیاورید، برای برداشتن آن به مزرعه باز نگردید. آن را برای غریبان، یتیمان و بیوهزنان بگذارید تا خداوند، خدایتان دسترنج شما را برکت دهد. | 19 |
੧੯ਜਦ ਤੂੰ ਆਪਣੀ ਪੈਲੀ ਵਿੱਚੋਂ ਫ਼ਸਲ ਵੱਢੇ ਅਤੇ ਇੱਕ ਪੂਲਾ ਉੱਥੇ ਹੀ ਭੁੱਲ ਜਾਵੇਂ, ਤਾਂ ਤੂੰ ਉਸ ਦੇ ਲੈਣ ਨੂੰ ਵਾਪਸ ਨਾ ਮੁੜੀਂ। ਉਸ ਨੂੰ ਪਰਦੇਸੀ, ਯਤੀਮ ਅਤੇ ਵਿਧਵਾ ਲਈ ਛੱਡ ਦੇਵੀਂ, ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਹੱਥ ਦੇ ਸਾਰੇ ਕੰਮਾਂ ਵਿੱਚ ਤੈਨੂੰ ਬਰਕਤ ਦੇਵੇ।
وقتی که محصول زیتون خود را از درخت میتکانید شاخهها را برای بار دوم تکان ندهید، بلکه باقیمانده را برای غریبان، یتیمان و بیوهزنان بگذارید. | 20 |
੨੦ਜਦ ਤੂੰ ਆਪਣੇ ਜ਼ੈਤੂਨ ਦੇ ਰੁੱਖਾਂ ਨੂੰ ਝਾੜੇਂ ਤਾਂ ਤੂੰ ਦੂਜੀ ਵਾਰੀ ਉਸ ਦੀਆਂ ਟਹਿਣੀਆਂ ਨੂੰ ਨਾ ਝਾੜੀਂ, ਸਗੋਂ ਉਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ।
در مورد انگور تاکستانتان نیز چنین عمل کنید. دوباره سراغ تاکی که انگورهایش را چیدهاید نروید، بلکه آنچه را که از انگورها باقی مانده است برای نیازمندان بگذارید. | 21 |
੨੧ਜਦ ਤੂੰ ਆਪਣੇ ਅੰਗੂਰੀ ਬਾਗ਼ ਦੇ ਅੰਗੂਰ ਇਕੱਠੇ ਕਰੇਂ ਤਾਂ ਤੂੰ ਉਸ ਦੇ ਸਾਰੇ ਗੁੱਛੇ ਨਾ ਤੋੜੀਂ ਸਗੋਂ ਉਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ।
یادتان باشد که در سرزمین مصر برده بودید. به همین سبب است که من این دستور را به شما میدهم. | 22 |
੨੨ਯਾਦ ਰੱਖੀਂ ਕਿ ਤੂੰ ਮਿਸਰ ਦੇਸ਼ ਵਿੱਚ ਗੁਲਾਮ ਸੀ, ਇਸ ਲਈ ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਹ ਕੰਮ ਕਰੀਂ।