< خروج 31 >
سپس خداوند به موسی فرمود: | 1 |
੧ਯਹੋਵਾਹ ਨੇ ਮੂਸਾ ਨੂੰ ਆਖਿਆ ਕਿ
«من بِصَلئیل را که پسر اوری و نوهٔ حور از قبیلهٔ یهودا است انتخاب کردهام | 2 |
੨ਵੇਖ ਮੈਂ ਬਸਲਏਲ ਨੂੰ ਜਿਹੜਾ ਊਰੀ ਦਾ ਪੁੱਤਰ ਅਤੇ ਹੂਰ ਦਾ ਪੋਤਾ ਅਤੇ ਯਹੂਦਾਹ ਦੇ ਗੋਤ ਦਾ ਹੈ ਨਾਮ ਲੈ ਕੇ ਬੁਲਾਇਆ ਹੈ।
و او را از روح خود پر ساختهام و به او حکمت، فهم، دانش و تجربه در همه زمینهها بخشیدهام. | 3 |
੩ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ
او در ساختن ظروف طلا و نقره و مفرغ، | 4 |
੪ਕਿ ਉਹ ਚਤਰਾਈ ਦੇ ਕੰਮ ਦੀ ਵਿਚਾਰ ਕਰੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ
همچنین در کار خراطی و جواهر سازی و هر صنعتی استاد است. | 5 |
੫ਨਾਲੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਤੇ ਸਾਰੀ ਕਾਰੀਗਰੀ ਨਾਲ ਕੰਮ ਕਰੇ।
«در ضمن اهولیاب، پسر اخیسامک از قبیلهٔ دان را نیز انتخاب کردهام تا دستیار او باشد. علاوه بر این به تمام صنعتگرانی که با او کار میکنند، مهارت مخصوصی بخشیدهام تا بتوانند همهٔ آن چیزهایی را که به تو دستور دادهام بسازند | 6 |
੬ਅਤੇ ਵੇਖ ਮੈਂ ਉਹ ਦੇ ਨਾਲ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਜਿਹੜਾ ਦਾਨ ਦੇ ਗੋਤ ਦਾ ਹੈ ਥਾਪਿਆ ਅਤੇ ਸਾਰੇ ਸਿਆਣਿਆਂ ਦੇ ਮਨਾਂ ਵਿੱਚ ਬੁੱਧ ਪਾ ਦਿੱਤੀ ਤਾਂ ਜੋ ਉਹ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਬਣਾਉਣ,
خیمهٔ ملاقات، صندوق عهد با تخت رحمت که بر آن است، تمام ابزار و وسایل خیمهٔ عبادت، | 7 |
੭ਅਰਥਾਤ ਮੰਡਲੀ ਦਾ ਤੰਬੂ ਅਤੇ ਸਾਖੀ ਦਾ ਸੰਦੂਕ ਅਤੇ ਪ੍ਰਾਸਚਿਤ ਦਾ ਸਰਪੋਸ਼ ਜਿਹੜਾ ਉਹ ਦੇ ਉੱਤੇ ਹੈ ਅਤੇ ਤੰਬੂ ਦਾ ਸਾਰਾ ਸਮਾਨ
میز و ظروف آن، چراغدان طلای خالص و لوازم آن، مذبح بخور، | 8 |
੮ਨਾਲੇ ਮੇਜ਼ ਅਤੇ ਉਸ ਦਾ ਸਮਾਨ ਅਤੇ ਖ਼ਾਲਸ ਸ਼ਮਾਦਾਨ ਅਤੇ ਉਸ ਦਾ ਸਾਰਾ ਸਮਾਨ ਅਤੇ ਧੂਪ ਦੀ ਜਗਵੇਦੀ
مذبح قربانی سوختنی با لوازم آن، حوض و پایهاش، | 9 |
੯ਅਤੇ ਹੋਮ ਦੀ ਜਗਵੇਦੀ ਅਤੇ ਉਸ ਦਾ ਸਾਰਾ ਸਮਾਨ ਅਤੇ ਹੌਦ ਅਤੇ ਉਸ ਦੀ ਚੌਂਕੀ
لباسهای مخصوص هارون کاهن و پسرانش برای خدمت در مقام کاهنی، | 10 |
੧੦ਅਤੇ ਮਹੀਨ ਉਣੇ ਹੋਏ ਬਸਤਰ ਅਤੇ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਜਦ ਉਹ ਜਾਜਕਾਈ ਦੀ ਉਪਾਸਨਾ ਕਰਨ
روغن مسح و بخور معطر برای قدس. همهٔ اینها را باید درست مطابق آنچه به تو دستور دادهام بسازند.» | 11 |
੧੧ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧ ਵਾਲੀ ਧੂਪ ਪਵਿੱਤਰ ਸਥਾਨ ਲਈ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਉਸ ਦੇ ਅਨੁਸਾਰ ਉਹ ਕਰਨ।
سپس خداوند به موسی فرمود | 12 |
੧੨ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ
«به بنیاسرائیل بگو:”روز شَبّات را که برای شما تعیین کردهام نگاه دارید، زیرا این روز نشانی بین من و شما و تمام نسلهای شما خواهد بود تا بدانید من که خداوند هستم، شما را برای خود جدا ساختهام. | 13 |
੧੩ਤੂੰ ਇਸਰਾਏਲੀਆਂ ਨੂੰ ਬੋਲ ਕਿ ਮੇਰੇ ਸਬਤਾਂ ਦੀ ਜ਼ਰੂਰ ਮਨੌਤ ਕਰਿਓ ਕਿਉਂ ਜੋ ਉਹ ਮੇਰੇ ਵਿੱਚ ਅਤੇ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਨਿਸ਼ਾਨ ਹੈ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਵਿੱਤਰ ਕਰਨ ਵਾਲਾ ਹਾਂ।
پس روز شَبّات را نگاه دارید، چون برای شما روز مقدّسی است. هر که احترام آن را بجا نیاورد، باید کشته شود؛ هر که در آن روز کار کند باید از میان قوم خود منقطع شود. | 14 |
੧੪ਅਤੇ ਤੁਸੀਂ ਸਬਤ ਦੀ ਮਨੌਤ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਪਵਿੱਤਰ ਹੈ। ਜਿਹੜਾ ਉਹ ਨੂੰ ਭਰਿਸ਼ਟ ਕਰੇ ਉਹ ਜ਼ਰੂਰ ਮਾਰਿਆ ਜਾਵੇ ਕਿਉਂਕਿ ਜੇ ਕੋਈ ਉਸ ਵਿੱਚ ਕੰਮ ਕਰੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
در هفته فقط شش روز کار کنید و روز هفتم که روز مقدّس خداوند است استراحت نمایید. هر کسی در این روز کار کند کشته خواهد شد. | 15 |
੧੫ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸ਼ਰਾਮ ਦਾ ਸਬਤ ਯਹੋਵਾਹ ਲਈ ਪਵਿੱਤਰ ਹੈ। ਜੋ ਕੋਈ ਸਬਤ ਦੇ ਦਿਨ ਵਿੱਚ ਕੰਮ ਕਰੇ ਉਹ ਜ਼ਰੂਰ ਮਾਰਿਆ ਜਾਵੇ।
این قانون، عهدی جاودانی است و رعایت آن برای بنیاسرائیل نسل اندر نسل واجب است. | 16 |
੧੬ਉਪਰੰਤ ਇਸਰਾਏਲੀ ਸਬਤ ਦੀ ਮਨੌਤ ਕਰਨ ਅਤੇ ਆਪਣੀਆਂ ਪੀੜ੍ਹੀਆਂ ਤੱਕ ਇੱਕ ਵਿਸ਼ਰਾਮ ਦਾ ਦਿਨ ਕਰ ਕੇ ਮੰਨਣ ਕਿਉਂ ਜੋ ਉਹ ਸਦਾ ਲਈ ਇੱਕ ਨੇਮ ਹੈ।
این نشانهٔ همیشگی آن عهدی است که من با بنیاسرائیل بستهام، چون من در شش روز آسمان و زمین را آفریدم و در روز هفتم استراحت کردم.“» | 17 |
੧੭ਉਹ ਮੇਰੇ ਵਿੱਚ ਅਤੇ ਇਸਰਾਏਲੀਆਂ ਵਿੱਚ ਸਦਾ ਲਈ ਇੱਕ ਨਿਸ਼ਾਨ ਹੈ ਕਿਉਂਕਿ ਛੇ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ ਅਤੇ ਸੱਤਵੇਂ ਦਿਨ ਵਿਸ਼ਰਾਮ ਕੀਤਾ ਅਤੇ ਸ਼ਾਂਤ ਪਾਈ।
وقتی خدا در کوه سینا گفتگوی خود را با موسی به پایان رسانید، آن دو لوح سنگی را که با انگشت خود ده فرمان را روی آنها نوشته بود، به موسی داد. | 18 |
੧੮ਫੇਰ ਉਸ ਨੇ ਮੂਸਾ ਨੂੰ ਜਦ ਉਸ ਨਾਲ ਗੱਲਾਂ ਕਰ ਚੁੱਕਿਆ ਸੀਨਈ ਪਰਬਤ ਉੱਤੇ ਸਾਖੀ ਦੀਆਂ ਦੋਵੇਂ ਫੱਟੀਆਂ ਅਰਥਾਤ ਪੱਥਰ ਦੀਆਂ ਫੱਟੀਆਂ ਪਰਮੇਸ਼ੁਰ ਦੀ ਉਂਗਲੀ ਨਾਲ ਲਿਖੀਆਂ ਹੋਈਆਂ ਦਿੱਤੀਆਂ।