< خروج 40 >
آنگاه خداوند به موسی فرمود: | 1 |
੧ਫੇਰ ਯਹੋਵਾਹ ਮੂਸਾ ਨੂੰ ਬੋਲਿਆ ਕਿ
«در نخستین روز ماه اول، خیمهٔ ملاقات را بر پا کن | 2 |
੨ਪਹਿਲੇ ਮਹੀਨੇ ਦੇ ਪਹਿਲੇ ਦਿਨ ਤੂੰ ਡੇਰੇ ਦੀ ਮੰਡਲੀ ਦਾ ਤੰਬੂ ਖੜਾ ਕਰੀਂ।
و صندوق عهد را که ده فرمان در آن قرار دارد، در داخل خیمه بگذار و پردهٔ مخصوص را جلوی آن آویزان کن. | 3 |
੩ਤੂੰ ਉਸ ਵਿੱਚ ਸਾਖੀ ਦਾ ਸੰਦੂਕ ਰੱਖੀਂ ਅਤੇ ਸੰਦੂਕ ਨੂੰ ਪਰਦੇ ਨਾਲ ਵੱਖਰਾ ਕਰੀਂ।
سپس میز را در خیمه بگذار و لوازمش را روی آن قرار بده. چراغدان را نیز در خیمه بگذار و چراغهایش را روشن کن. | 4 |
੪ਤੂੰ ਮੇਜ਼ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਸਮਾਨ ਨੂੰ ਸੁਆਰ ਕੇ ਰੱਖੀਂ। ਤੂੰ ਸ਼ਮਾਦਾਨ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਦੀਵੇ ਜਗਾਵੀਂ
«مذبح طلا را برای سوزاندن بخور روبروی صندوق عهد بگذار. پردهٔ مدخل خیمه را بیاویز. | 5 |
੫ਅਤੇ ਧੂਪ ਦੀ ਸੋਨੇ ਦੀ ਜਗਵੇਦੀ ਸਾਖੀ ਦੇ ਸੰਦੂਕ ਦੇ ਅੱਗੇ ਰੱਖੀਂ ਅਤੇ ਡੇਰੇ ਦੇ ਦਰਵਾਜ਼ੇ ਦੀ ਓਟ ਲਮਕਾਈਂ।
مذبح قربانی سوختنی را مقابل مدخل خیمۀ ملاقات بگذار. | 6 |
੬ਤੂੰ ਹੋਮ ਦੀ ਜਗਵੇਦੀ ਨੂੰ ਡੇਰੇ ਦੀ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਅੱਗੇ ਰੱਖੀਂ
حوض را بین خیمهٔ ملاقات و مذبح قرار بده و آن را پر از آب کن. | 7 |
੭ਅਤੇ ਤੂੰ ਹੌਦ ਨੂੰ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖੀਂ ਅਤੇ ਉਸ ਵਿੱਚ ਪਾਣੀ ਪਾਈਂ।
دیوار پردهای حیاط اطراف خیمه را بر پا نما و پردهٔ مدخل حیاط را آویزان کن. | 8 |
੮ਫੇਰ ਤੂੰ ਵਿਹੜੇ ਨੂੰ ਚੁਫ਼ੇਰੇ ਖੜਾ ਕਰੀਂ ਅਤੇ ਵਿਹੜੇ ਦੇ ਫਾਟਕ ਦੀ ਓਟ ਲਮਕਾਈਂ।
«روغن مسح را بردار و خیمه و تمام لوازم و وسایل آن را مسح کرده، تقدیس نما تا مقدّس شوند. | 9 |
੯ਤੂੰ ਮਲਣ ਦਾ ਤੇਲ ਲੈ ਕੇ ਡੇਰੇ ਨੂੰ ਅਤੇ ਜੋ ਕੁਝ ਉਸ ਵਿੱਚ ਹੈ ਉਸ ਨੂੰ ਮਲੀਂ ਇਸ ਲਈ ਤੂੰ ਉਹ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਪਵਿੱਤਰ ਕਰੀਂ ਤਾਂ ਉਹ ਪਵਿੱਤਰ ਹੋਵੇਗਾ।
سپس مذبح قربانی سوختنی و وسایل آن را مسح نموده، تقدیس کن و مذبح، جایگاه بسیار مقدّسی خواهد شد. | 10 |
੧੦ਤੂੰ ਹੋਮ ਦੀ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਤੇਲ ਮਲੀਂ। ਇਸ ਤਰ੍ਹਾਂ ਤੂੰ ਜਗਵੇਦੀ ਨੂੰ ਪਵਿੱਤਰ ਕਰੀਂ ਤਾਂ ਉਹ ਜਗਵੇਦੀ ਬਹੁਤ ਪਵਿੱਤਰ ਹੋਵੇਗੀ।
بعد، حوض و پایهاش را مسح نموده، تقدیس کن. | 11 |
੧੧ਫੇਰ ਤੂੰ ਹੌਦ ਨੂੰ ਅਤੇ ਉਸ ਦੀ ਚੌਂਕੀ ਨੂੰ ਮਲੀਂ। ਤੂੰ ਉਹ ਨੂੰ ਪਵਿੱਤਰ ਕਰੀਂ।
«سپس هارون و پسرانش را کنار مدخل خیمهٔ ملاقات بیاور و آنها را با آب شستشو بده. | 12 |
੧੨ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨਹਲਾਈਂ।
لباس مقدّس را بر هارون بپوشان و او را مسح کرده تقدیس نما تا در مقام کاهنی مرا خدمت کند. | 13 |
੧੩ਤੂੰ ਹਾਰੂਨ ਨੂੰ ਪਵਿੱਤਰ ਬਸਤਰ ਪੁਆਈਂ ਅਤੇ ਤੂੰ ਉਹ ਨੂੰ ਮਸਹ ਕਰ ਕੇ ਪਵਿੱਤਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਸੇਵਾ ਕਰੇ।
سپس پسرانش را بیاور و لباسهایشان را به ایشان بپوشان. | 14 |
੧੪ਤੂੰ ਉਸ ਦੇ ਪੁੱਤਰਾਂ ਨੂੰ ਨੇੜੇ ਲਿਆ ਕੇ ਕੁੜਤੇ ਪੁਆਈਂ
آنها را نیز مانند پدرشان مسح کن تا در مقام کاهنی مرا خدمت کنند. این مسح به منزلهٔ انتخاب ابدی آنها و نسلهای ایشان است به مقام کاهنی.» | 15 |
੧੫ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਜਿਵੇਂ ਤੂੰ ਉਨ੍ਹਾਂ ਦੇ ਪਿਤਾ ਨੂੰ ਮਸਹ ਕੀਤਾ ਤਾਂ ਜੋ ਉਹ ਮੇਰੇ ਜਾਜਕ ਹੋਣ ਅਤੇ ਇਸ ਤਰ੍ਹਾਂ ਉਨ੍ਹਾਂ ਦਾ ਮਸਹ ਹੋਣਾ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਜਾਜਕਾਈ ਹੋਵੇਗੀ।
موسی هر چه را که خداوند به او فرموده بود بجا آورد. | 16 |
੧੬ਮੂਸਾ ਨੇ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਸਭ ਕੁਝ ਕੀਤਾ।
در نخستین روز ماه اول سال دوم، بعد از بیرون آمدن از مصر، خیمهٔ عبادت بر پا شد. | 17 |
੧੭ਉਪਰੰਤ ਇਸ ਤਰ੍ਹਾਂ ਹੋਇਆ ਕਿ ਦੂਜੇ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਉਹ ਡੇਰਾ ਖੜਾ ਕੀਤਾ ਗਿਆ।
موسی خیمهٔ عبادت را به این ترتیب بر پا کرد: اول پایههای آن را گذاشت، سپس تختههای چوببست را در پایهها نهاده، پشتبندهای آنها را نصب کرد و ستونها را بر پا نمود. | 18 |
੧੮ਅਤੇ ਮੂਸਾ ਨੇ ਡੇਰੇ ਨੂੰ ਖੜਾ ਕੀਤਾ ਅਤੇ ਉਸ ਨੇ ਉਹ ਦੀਆਂ ਚੀਥੀਆਂ ਅਤੇ ਉਸ ਦੇ ਫੱਟੇ ਲਾਏ ਅਤੇ ਉਸ ਦੇ ਹੋੜੇ ਰੱਖੇ ਅਤੇ ਉਸ ਦੀਆਂ ਥੰਮ੍ਹੀਆਂ ਖੜੀਆਂ ਕੀਤੀਆਂ।
آنگاه، همانطور که خداوند فرموده بود، پوشش داخلی سقف را روی چوبها کشید و پوششهای خارجی را روی آن گسترانید. | 19 |
੧੯ਫੇਰ ਡੇਰੇ ਉੱਤੇ ਉਸ ਨੇ ਤੰਬੂ ਤਾਣਿਆ ਅਤੇ ਤੰਬੂ ਉੱਤੇ ਉਤਾਹਾਂ ਢੱਕਣਾ ਲਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
بعد، دو لوح سنگی را که ده فرمان خدا روی آنها نوشته بود در صندوق عهد گذاشت و چوبهای حامل را درون حلقهها قرار داد و سرپوش صندوق را که «تخت رحمت» بود، روی آن نهاد. | 20 |
੨੦ਫੇਰ ਉਸ ਸਾਖੀ ਨੂੰ ਲੈ ਕੇ ਸੰਦੂਕ ਵਿੱਚ ਪਾਇਆ ਅਤੇ ਚੋਬਾਂ ਸੰਦੂਕ ਉੱਤੇ ਰੱਖੀਆਂ ਅਤੇ ਪ੍ਰਾਸਚਿਤ ਦਾ ਸਰਪੋਸ਼ ਉਤਾਹਾਂ ਸੰਦੂਕ ਦੇ ਉੱਤੇ ਰੱਖਿਆ।
آنگاه صندوق عهد را به درون خیمهٔ عبادت برد و پردهٔ مخصوص را جلو آن کشید، درست همانگونه که خداوند فرموده بود. | 21 |
੨੧ਉਹ ਸੰਦੂਕ ਨੂੰ ਡੇਰੇ ਦੇ ਅੰਦਰ ਲਿਆਇਆ ਅਤੇ ਓਟ ਦਾ ਪੜਦਾ ਲਮਕਾਇਆ ਅਤੇ ਸਾਖੀ ਦੇ ਸੰਦੂਕ ਨੂੰ ਓਟ ਵਿੱਚ ਰੱਖਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
سپس موسی میز را در سمت شمالی خیمهٔ ملاقات، بیرون پرده گذاشت، | 22 |
੨੨ਫੇਰ ਉਸ ਨੇ ਮੇਜ਼ ਨੂੰ ਮੰਡਲੀ ਦੇ ਤੰਬੂ ਵਿੱਚ ਡੇਰੇ ਦੇ ਉੱਤਰ ਵੱਲ ਦੇ ਪਾਸੇ ਪਰਦੇ ਤੋਂ ਬਾਹਰ ਰੱਖਿਆ
و همانطور که خداوند به او فرموده بود، نان حضور را روی میز در حضور خداوند قرار داد. | 23 |
੨੩ਅਤੇ ਉਸ ਨੇ ਉਸ ਉੱਤੇ ਯਹੋਵਾਹ ਅੱਗੇ ਰੋਟੀ ਸੁਆਰ ਕੇ ਰੱਖੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
چراغدان را مقابل میز در سمت جنوبی خیمۀ ملاقات گذاشت | 24 |
੨੪ਤਾਂ ਉਸ ਨੇ ਸ਼ਮਾਦਾਨ ਮੰਡਲੀ ਦੇ ਤੰਬੂ ਵਿੱਚ ਮੇਜ਼ ਦੇ ਸਾਹਮਣੇ ਡੇਰੇ ਦੇ ਦੱਖਣ ਵੱਲ ਦੇ ਪਾਸੇ ਰੱਖਿਆ
و مطابق دستور خداوند چراغهای چراغدان را در حضور خداوند روشن کرد. | 25 |
੨੫ਅਤੇ ਉਸ ਨੇ ਯਹੋਵਾਹ ਦੇ ਅੱਗੇ ਦੀਵੇ ਜਗਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
مذبح طلا را در خیمۀ ملاقات، بیرون پرده گذاشت | 26 |
੨੬ਫੇਰ ਉਸ ਨੇ ਸੋਨੇ ਦੀ ਜਗਵੇਦੀ ਨੂੰ ਮੰਡਲੀ ਦੇ ਤੰਬੂ ਵਿੱਚ ਪਰਦੇ ਦੇ ਸਾਹਮਣੇ ਰੱਖਿਆ
و مطابق دستور خداوند بر آن بخور معطر سوزاند. | 27 |
੨੭ਅਤੇ ਉਸ ਉੱਤੇ ਸੁਗੰਧੀ ਧੂਪ ਜਲਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
موسی پردهٔ مدخل خیمهٔ عبادت را آویزان کرد. | 28 |
੨੮ਫੇਰ ਉਸ ਨੇ ਡੇਰੇ ਦੇ ਦਰਵਾਜ਼ੇ ਦੀ ਓਟ ਲਮਕਾਈ।
مذبح قربانی سوختنی را مقابل مدخل خیمۀ ملاقات گذاشت و روی آن قربانی سوختنی و هدیه آردی تقدیم کرد، درست همانطور که خداوند فرموده بود. | 29 |
੨੯ਤਾਂ ਉਸ ਨੇ ਹੋਮ ਦੀ ਜਗਵੇਦੀ ਨੂੰ ਡੇਰੇ ਦੀ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਰੱਖਿਆ ਅਤੇ ਉਸ ਉੱਤੇ ਹੋਮ ਦੀ ਭੇਟ ਅਤੇ ਮੈਦੇ ਦੀ ਭੇਟ ਚੜ੍ਹਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
حوض را بین خیمهٔ ملاقات و مذبح قرار داد و آن را پر از آب کرد. | 30 |
੩੦ਫੇਰ ਉਸ ਨੇ ਹੌਦ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖਿਆ ਅਤੇ ਉਸ ਵਿੱਚ ਨਹਾਉਣ ਦਾ ਪਾਣੀ ਪਾਇਆ
موسی، هارون و پسرانش از آن آب برای شستن دست و پایشان استفاده میکردند. | 31 |
੩੧ਅਤੇ ਮੂਸਾ ਤੇ ਹਾਰੂਨ ਅਤੇ ਉਸ ਦੇ ਪੁੱਤਰ ਉਸ ਵਿੱਚ ਹੱਥ-ਪੈਰ ਧੋਂਦੇ ਹੁੰਦੇ ਸਨ
آنها هر وقت میخواستند به داخل خیمۀ ملاقات بروند و یا به مذبح نزدیک شوند، مطابق دستور خداوند خود را میشستند. | 32 |
੩੨ਅਰਥਾਤ ਜਦ ਉਹ ਸਾਖੀ ਦੇ ਤੰਬੂ ਵਿੱਚ ਜਾਂਦੇ ਅਤੇ ਜਦ ਉਹ ਜਗਵੇਦੀ ਦੇ ਨੇੜੇ ਆਉਂਦੇ ਸਨ ਤਾਂ ਉਹ ਅਸ਼ਨਾਨ ਕਰਦੇ ਹੁੰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
موسی دیوار پردهای دور خیمه و مذبح را بر پا نموده پردهٔ مدخل حیاط را آویزان کرد. به این ترتیب او همهٔ کار را به پایان رسانید. | 33 |
੩੩ਫੇਰ ਉਸ ਨੇ ਵਿਹੜਾ ਡੇਰੇ ਅਤੇ ਜਗਵੇਦੀ ਦੇ ਚੁਫ਼ੇਰੇ ਖੜਾ ਕੀਤਾ ਅਤੇ ਉਸ ਨੇ ਓਟ ਨੂੰ ਵਿਹੜੇ ਦੇ ਫਾਟਕ ਉੱਤੇ ਲਮਕਾਇਆ। ਇਸ ਤਰ੍ਹਾਂ ਮੂਸਾ ਨੇ ਉਸ ਕੰਮ ਨੂੰ ਸੰਪੂਰਨ ਕੀਤਾ।
آنگاه ابر، خیمهٔ ملاقات را پوشانید و حضور پرجلال خداوند آن را پر ساخت. | 34 |
੩੪ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ।
موسی نتوانست وارد خیمۀ ملاقات شود، زیرا ابر بر آن نشسته بود و حضور پرجلال خداوند خیمۀ عبادت را پر ساخته بود. | 35 |
੩੫ਫਿਰ ਮੂਸਾ ਮੰਡਲੀ ਦੇ ਤੰਬੂ ਵਿੱਚ ਵੜ ਨਾ ਸਕਿਆ ਕਿਉਂ ਜੋ ਬੱਦਲ ਉਸ ਉੱਤੇ ਛਾਇਆ ਹੋਇਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ।
از آن پس، هر وقت ابر از روی خیمه برمیخاست قوم اسرائیل کوچ میکردند و به راهنمایی آن به سفر ادامه میدادند. | 36 |
੩੬ਜਦੋਂ ਵੀ ਬੱਦਲ ਡੇਰੇ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਦ ਇਸਰਾਏਲੀ ਆਪਣੇ ਸਾਰੇ ਸਫ਼ਰ ਵਿੱਚ ਅੱਗੇ ਕੂਚ ਕਰਦੇ ਸਨ
اما تا وقتی که ابر روی خیمه باقی بود، قوم همچنان در جای خود میماندند. | 37 |
੩੭ਪਰ ਜਦ ਬੱਦਲ ਚੁੱਕਿਆ ਨਹੀਂ ਜਾਂਦਾ ਦਾ ਸੀ ਤਾਂ ਉਹ ਨਹੀਂ ਚੱਲਦੇ ਸਨ ਜਦ ਤੱਕ ਬੱਦਲ ਚੁੱਕਿਆ ਨਾ ਜਾਵੇ।
در روز، ابر روی خیمهٔ عبادت قرار داشت و در شب، آتش در ابر پدیدار میشد و قوم میتوانستند آن را ببینند. به این طریق، ابر خداوند بنیاسرائیل را در تمام سفرهایشان هدایت میکرد. | 38 |
੩੮ਕਿਉਂਕਿ ਦਿਨ ਨੂੰ ਯਹੋਵਾਹ ਦਾ ਬੱਦਲ ਡੇਰੇ ਉੱਤੇ ਹੁੰਦਾ ਸੀ ਅਤੇ ਰਾਤ ਨੂੰ ਉਸ ਵਿੱਚ ਅੱਗ ਹੁੰਦੀ ਸੀ। ਇਸਰਾਏਲ ਦੇ ਸਾਰੇ ਘਰਾਣੇ ਦੀ ਨਿਗਾਹ ਵਿੱਚ ਉਨ੍ਹਾਂ ਦੇ ਸਾਰੇ ਸਫ਼ਰ ਵਿੱਚ ਇਸ ਤਰ੍ਹਾਂ ਹੀ ਹੁੰਦਾ ਰਿਹਾ।