< حِزِقیال 18 >
بار دیگر خداوند به من پیغامی داد و فرمود: | 1 |
੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
«چرا مردم در سرزمین اسرائیل این مَثَل را به کار میبرند که”غوره را پدران خوردند و دندان فرزندانشان کُند شد“؟ | 2 |
੨ਤੁਸੀਂ ਇਸਰਾਏਲ ਦੀ ਭੂਮੀ ਦੇ ਵਿਰੁੱਧ ਕਿਉਂ ਇਹ ਕਹਾਉਤ ਆਖਦੇ ਹੋ ਕਿ ਪਿਤਾਵਾਂ ਨੇ ਖੱਟੇ ਅੰਗੂਰ ਖਾਧੇ ਅਤੇ ਬੱਚਿਆਂ ਦੇ ਦੰਦ ਖੱਟੇ ਪਏ?
به حیات خود قسم که شما دیگر در اسرائیل این مَثَل را به کار نخواهید برد، | 3 |
੩ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਤੁਸੀਂ ਫੇਰ ਇਸਰਾਏਲ ਵਿੱਚ ਇਹ ਕਹਾਉਤ ਨਹੀਂ ਆਖੋਗੇ।
چون جان همه، برای داوری و محاکمه در دست من است، چه جان پدران، چه جان پسران؛ و قانون من برای داوری این است: هر که گناه کند، فقط خودش خواهد مرد. | 4 |
੪ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜਿਹੀ ਪਿਉ ਦੀ ਜਾਨ, ਤਿਹੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ।
«کسی که عادل و با انصاف و درستکار باشد، | 5 |
੫ਪਰ ਜਿਹੜਾ ਮਨੁੱਖ ਧਰਮੀ ਹੈ ਅਤੇ ਉਹ ਦੇ ਕੰਮ ਨਿਆਂ ਅਤੇ ਧਰਮ ਦੇ ਹਨ।
و به کوهها برای پرستش بتهای اسرائیل نرود؛ زنا نکند و با زنی که در دوران قاعدگیاش است، همبستر نشود؛ | 6 |
੬ਜਿਸ ਨੇ ਪਹਾੜਾਂ ਉੱਤੇ ਨਹੀਂ ਖਾਧਾ, ਨਾ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਅੱਖ ਚੁੱਕੀ, ਨਾ ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਕੀਤਾ, ਨਾ ਮਾਸਿਕ ਧਰਮ ਵਾਲੀ ਔਰਤ ਦੇ ਨੇੜੇ ਗਿਆ,
ظلم نکند؛ گرو بدهکار را به او برگرداند؛ مال مردم را نخورد، بلکه گرسنگان را سیر کند و برهنگان را بپوشاند؛ | 7 |
੭ਨਾ ਕਿਸੇ ਨੂੰ ਦੁੱਖੀ ਕੀਤਾ, ਕਰਜ਼ਾਈ ਦੀ ਗਿਰਵੀ ਰੱਖੀ ਹੋਈ ਚੀਜ਼ ਮੋੜ ਦਿੱਤੀ ਅਤੇ ਜਬਰ ਕਰ ਕੇ ਕੁਝ ਖੋਹ ਨਹੀਂ ਲਿਆ ਪਰ ਭੁੱਖਿਆਂ ਨੂੰ ਆਪਣੀ ਰੋਟੀ ਖੁਆਈ ਅਤੇ ਨੰਗਿਆਂ ਨੂੰ ਕੱਪੜੇ ਪਵਾਏ।
قرض بدهد و سود نگیرد؛ از ستم دوری کند و در مورد دیگران درست و بدون غرض قضاوت نماید؛ | 8 |
੮ਵਿਆਜ ਉੱਤੇ ਲੈਣ-ਦੇਣ ਨਹੀਂ ਕੀਤਾ, ਨਾ ਵਿਆਜ ਲਿਆ ਅਤੇ ਆਪਣਾ ਹੱਥ ਬਦੀ ਵੱਲ ਮੋੜਿਆ ਅਤੇ ਮਨੁੱਖਾਂ ਵਿੱਚ ਸੱਚਾ ਨਿਆਂ ਕੀਤਾ।
و خلاصه تمام دستورها و قوانین مرا اطاعت کند، چنین شخص درستکار و نیکوکردار است و به یقین زنده خواهد ماند. این را خداوند یهوه میگوید. | 9 |
੯ਮੇਰੀਆਂ ਬਿਧੀਆਂ ਉੱਤੇ ਤੁਰਿਆ ਅਤੇ ਮੇਰੇ ਹੁਕਮਾਂ ਦੀ ਪਾਲਣਾ ਕੀਤੀ, ਤਾਂ ਜੋ ਸੱਚਾਈ ਨਾਲ ਕੰਮ ਚਲਾਵੇ, ਉਹ ਧਰਮੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਜ਼ਰੂਰ ਜੀਉਂਦਾ ਰਹੇਗਾ।
«ولی اگر یک چنین شخصی، پسری ستمپیشه و یا آدمکش داشته باشد و مرتکب تمام این کارهای زشت بشود، | 10 |
੧੦ਪਰ ਜੇਕਰ ਉਸ ਦੇ ਘਰ ਪੁੱਤਰ ਜੰਮੇ ਜਿਹੜਾ ਲੁਟੇਰਾ ਹੋਵੇ, ਖੂਨ ਕਰੇ ਅਤੇ ਇਹਨਾਂ ਕੰਮਾਂ ਵਿੱਚੋਂ ਕੋਈ ਇੱਕ ਕੰਮ ਕਰੇ
و نخواهد آن اعمال نیک را بجا آورد، بلکه بر کوهها بتپرستی نماید؛ همسر مرد دیگری را اغفال کند؛ | 11 |
੧੧ਅਤੇ ਇਹਨਾਂ ਬਿਧੀਆਂ ਨੂੰ ਪੂਰਾ ਨਾ ਕਰੇ, ਸਗੋਂ ਪਹਾੜਾਂ ਉੱਤੇ ਖਾਵੇ ਅਤੇ ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਕਰੇ,
به فقرا و مستمندان ظلم کند؛ مال مردم را بخورد؛ گرو بدهکاران را پس ندهد؛ بتها را دوست بدارد و آنها را بپرستد؛ | 12 |
੧੨ਦੀਨ ਅਤੇ ਕੰਗਾਲ ਉੱਤੇ ਜ਼ੁਲਮ ਕਰੇ, ਜ਼ੁਲਮ ਕਰ ਕੇ ਲੁੱਟ-ਖੋਹ ਕਰੇ, ਗਿਰਵੀ ਰੱਖੀ ਹੋਈ ਚੀਜ਼ ਮੋੜ ਕੇ ਨਾ ਦੇਵੇ, ਮੂਰਤੀਆਂ ਵੱਲ ਆਪਣੀਆਂ ਅੱਖਾਂ ਚੁੱਕੇ ਅਤੇ ਘਿਣਾਉਣਾ ਕੰਮ ਕਰੇ,
و رباخوار باشد؛ آیا این شخص زنده خواهد ماند؟ به هیچ وجه! او به سبب همه کارهای زشتی که انجام داده است، خواهد مرد و خونش بر گردن خودش خواهد بود. | 13 |
੧੩ਵਿਆਜ ਉੱਤੇ ਲੈਣ-ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਜ਼ਰੂਰ ਮਰੇਗਾ, ਉਸ ਦਾ ਖੂਨ ਉਹ ਦੇ ਉੱਤੇ ਹੋਵੇਗਾ।
«ولی اگر این پسر گناهکار نیز پسری داشته باشد که تمام گناهان پدرش را ببیند و تصمیم بگیرد خداترس باشد و برخلاف روش پدرش زندگی کند؛ | 14 |
੧੪ਵੇਖੋ, ਜੇਕਰ ਉਸ ਦੇ ਘਰ ਅਜਿਹਾ ਪੁੱਤਰ ਜੰਮੇ ਜਿਹੜਾ ਆਪਣੇ ਪਿਉ ਦੇ ਸਾਰੇ ਪਾਪ ਵੇਖੇ, ਜਿਹੜੇ ਉਸ ਕੀਤੇ ਅਤੇ ਭੈਅ ਖਾ ਕੇ ਉਹ ਜਿਹੇ ਕੰਮ ਨਾ ਕਰੇ
برای پرستش بتها به کوهها نرود؛ زنا نکند؛ | 15 |
੧੫ਅਤੇ ਪਹਾੜਾਂ ਉੱਤੇ ਨਾ ਖਾਵੇ ਅਤੇ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਆਪਣੀਆਂ ਅੱਖਾਂ ਨਾ ਚੁੱਕੇ, ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਨਾ ਕਰੇ
ظلم نکند؛ گرو نگیرد؛ مال دیگران را نخورد، بلکه گرسنگان را سیر کند و برهنگان را بپوشاند؛ | 16 |
੧੬ਅਤੇ ਕਿਸੇ ਉੱਤੇ ਜ਼ੁਲਮ ਨਾ ਕਰੇ, ਕੋਈ ਚੀਜ਼ ਗਿਰਵੀ ਨਾ ਰੱਖੇ, ਜ਼ੁਲਮ ਕਰ ਕੇ ਕੁਝ ਖੋਹ ਨਾ ਲਵੇ, ਪਰ ਭੁੱਖੇ ਨੂੰ ਆਪਣੀ ਰੋਟੀ ਖੁਆਵੇ ਅਤੇ ਨੰਗੇ ਨੂੰ ਕੱਪੜੇ ਪਵਾਵੇ,
مستمندان را دستگیری نماید و رباخوار نباشد و دستورها و قوانین مرا اطاعت کند، او به سبب گناهان پدرش نخواهد مرد، بلکه بیگمان زنده خواهد ماند. | 17 |
੧੭ਕੰਗਾਲ ਉੱਤੇ ਦੋਸ਼ ਲਾਉਣ ਤੋਂ ਆਪਣਾ ਹੱਥ ਮੋੜ ਲਵੇ, ਵਿਆਜ ਤੇ ਵਾਧਾ ਨਾ ਲਵੇ, ਪਰ ਮੇਰੇ ਹੁਕਮਾਂ ਨੂੰ ਪੂਰਾ ਕਰੇ ਅਤੇ ਮੇਰੀਆਂ ਬਿਧੀਆਂ ਵਿੱਚ ਤੁਰੇ, ਉਹ ਆਪਣੇ ਪਿਉ ਦੀ ਬਦੀ ਕਾਰਨ ਨਹੀਂ ਮਰੇਗਾ, ਉਹ ਜ਼ਰੂਰ ਜੀਉਂਦਾ ਰਹੇਗਾ।
اما پدرش به سبب گناهان خودش خواهد مرد، چون نسبت به دیگران بیرحم بوده و مال مردم را غصب کرده و اعمال نادرست در میان قوم انجام داده است. | 18 |
੧੮ਪਰ ਉਸ ਦਾ ਪਿਉ ਆਪਣੀ ਬਦੀ ਦੇ ਕਾਰਨ ਮਰੇਗਾ, ਕਿਉਂ ਜੋ ਉਸ ਨੇ ਬੇਤਰਸੀ ਨਾਲ ਜ਼ੁਲਮ ਕੀਤੇ, ਆਪਣੇ ਭਰਾਵਾਂ ਨੂੰ ਜ਼ੁਲਮ ਨਾਲ ਲੁੱਟਿਆ ਅਤੇ ਆਪਣੇ ਲੋਕਾਂ ਦੇ ਵਿਚਕਾਰ ਕੁਕਰਮ ਕੀਤੇ।
«ممکن است بپرسید که چرا پسر برای گناهان پدرش مجازات نمیشود؟ به این دلیل که پسر درستکار و راستکردار بوده و احکام و قوانین مرا اطاعت نموده است. بنابراین بیگمان زنده خواهد ماند. | 19 |
੧੯ਫਿਰ ਵੀ ਤੁਸੀਂ ਆਖਦੇ ਹੋ ਕਿ ਪੁੱਤਰ ਪਿਉ ਦੀ ਬਦੀ ਕਿਉਂ ਨਹੀਂ ਚੁੱਕਦਾ? ਜਦੋਂ ਪੁੱਤਰ ਨੇ ਨਿਆਂ ਤੇ ਧਰਮ ਕੀਤਾ, ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਣਾ ਕੀਤੀ ਅਤੇ ਉਹਨਾਂ ਉੱਤੇ ਅਮਲ ਕੀਤਾ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ।
هر که گناه کند، خودش خواهد مرد! نه پسر برای گناهان پدرش مجازات خواهد شد و نه پدر برای گناهان پسرش. انسان خوب و درستکار، پاداش خوبی و نیکوکاری خود را خواهد یافت و انسان بدکردار نیز به سزای اعمال خود خواهد رسید. | 20 |
੨੦ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। ਪੁੱਤਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤਰ ਦੀ ਬਦੀ ਚੁੱਕੇਗਾ। ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ ਉਹ ਦੇ ਉੱਤੇ ਹੋਵੇਗੀ।
اما اگر شخص شروری از تمام بدیها و گناهان خود دست بکشد و مطیع احکام و قوانین من گردد و راستی و انصاف را پیشهٔ خود سازد، به یقین زنده مانده، نخواهد مرد. | 21 |
੨੧ਪਰ ਜੇਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਕਰੇ ਅਤੇ ਨਿਆਂ ਅਤੇ ਧਰਮ ਉੱਤੇ ਅਮਲ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।
تمام گناهان گذشته او آمرزیده خواهد شد و به سبب راستکرداریاش، زنده خواهد ماند.» | 22 |
੨੨ਉਹ ਸਾਰੇ ਅਪਰਾਧ ਜੋ ਉਸ ਨੇ ਕੀਤੇ ਹਨ, ਉਹ ਦੇ ਲਈ ਚੇਤੇ ਨਾ ਕੀਤੇ ਜਾਣਗੇ। ਉਹ ਆਪਣੇ ਧਰਮ ਵਿੱਚ ਜਿਹੜਾ ਉਸ ਕੀਤਾ, ਜੀਉਂਦਾ ਰਹੇਗਾ।
خداوند یهوه میفرماید: «آیا فکر میکنید که من از مردن شخص شریر، شاد میشوم؟ هرگز! شادی من در این است که او از راههای بد خویش بازگردد و زنده بماند. | 23 |
੨੩ਪ੍ਰਭੂ ਯਹੋਵਾਹ ਦਾ ਵਾਕ ਹੈ, ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਕੀ ਇਸ ਵਿੱਚ ਨਹੀਂ ਕਿ ਉਹ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ?
اما اگر شخص درستکار عدالت را ترک گوید و مرتکب گناه گردد و مانند سایر گناهکاران رفتار کند، آیا او زنده خواهد ماند؟ البته که نه! تمام خوبیهای گذشتهاش نادیده گرفته میشود و به سبب خیانت و گناهانی که کرده است، خواهد مرد. | 24 |
੨੪ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ। ਉਹ ਆਪਣੀ ਬੇਈਮਾਨੀ ਅਤੇ ਪਾਪ ਵਿੱਚ ਜੋ ਉਸ ਨੇ ਕੀਤਾ, ਮਰੇਗਾ।
«ولی شما میگویید:”روش خداوند منصفانه نیست!“ای قوم اسرائیل به من گوش دهید! آیا من بیانصافم یا شما؟ | 25 |
੨੫ਫਿਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ। ਹੇ ਇਸਰਾਏਲ ਦੇ ਘਰਾਣੇ, ਸੁਣੋ! ਕੀ ਮੇਰਾ ਮਾਰਗ ਠੀਕ ਨਹੀਂ ਹੈ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?
وقتی شخص خوب از درستکاری دست کشد و به گناه روی آورد، بهیقین خواهد مرد؛ او به سبب گناهانی که کرده است، خواهد مرد. | 26 |
੨੬ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਸ ਵਿੱਚ ਮਰੇ, ਤਾਂ ਉਹ ਆਪਣੀ ਬਦੀ ਵਿੱਚ ਜੋ ਉਸ ਕੀਤੀ ਮਰੇਗਾ।
و اگر شخص بدکار از بدیهایش دست بکشد و درستکار و با انصاف گردد، جان خود را نجات خواهد داد، | 27 |
੨੭ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ।
زیرا به وضع بد خود پی برده و تصمیم گرفته است که از گناهان خود دست بکشد و زندگی درستی را در پیش بگیرد. بنابراین، او زنده مانده، نخواهد مرد. | 28 |
੨੮ਇਸ ਲਈ ਕਿ ਉਸ ਨੇ ਸੋਚਿਆ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਤੋਂ ਜੋ ਉਹ ਕਰਦਾ ਸੀ ਮੁੜਿਆ, ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।
«با وجود این، شما ای قوم اسرائیل میگویید:”روش خداوند منصفانه نیست!“ای قوم اسرائیل، آیا روش من غیرمنصفانه است، یا روش شما؟ | 29 |
੨੯ਫਿਰ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੂ ਦਾ ਮਾਰਗ ਠੀਕ ਨਹੀਂ। ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?
ای بنیاسرائیل، من هر یک از شما را مطابق اعمالتان داوری خواهم نمود. پس تا فرصت دارید توبه کنید و از گناهان خود دست بکشید، تا باعث هلاکتتان نگردد! | 30 |
੩੦ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ।
گناهانتان را از خود دور نمایید و دل و روحی تازه در خود ایجاد کنید! ای قوم اسرائیل، چرا باید هلاک شوید؟ | 31 |
੩੧ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ?
من از مرگ شما شاد نمیشوم. پس توبه کنید و زنده بمانید!» این را خداوند یهوه میگوید. | 32 |
੩੨ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਤੋਂ ਖੁਸ਼ੀ ਨਹੀਂ, ਇਸ ਲਈ ਮੁੜੋ ਅਤੇ ਜੀਉਂਦੇ ਰਹੋ।