< هوشع 11 >

زمانی که اسرائیل کودک بود او را دوست داشتم، و پسر خود را از مصر فرا خواندم. 1
ਜਦ ਇਸਰਾਏਲ ਬੱਚਾ ਸੀ ਮੈਂ ਉਹ ਨੂੰ ਪਿਆਰ ਕੀਤਾ, ਅਤੇ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ।
ولی هر چه بیشتر او را به سوی خود خواندم، بیشتر از من دور شد و برای بعل قربانی کرد و برای بتها بخور سوزانید. 2
ਜਿੰਨਾਂ ਉਨ੍ਹਾਂ ਨੇ ਇਸਰਾਏਲ ਨੂੰ ਬੁਲਾਇਆ, ਉੱਨੀ ਦੂਰ ਉਹ ਉਨ੍ਹਾਂ ਤੋਂ ਚੱਲੇ ਗਏ, ਉਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਫ਼ ਧੁਖਾਈ।
از بچگی او را تربیت کردم، او را در آغوش گرفتم و راه رفتن را به او یاد دادم؛ ولی او نخواست بفهمد که این من بودم که او را شفا دادم. 3
ਮੈਂ ਇਫ਼ਰਾਈਮ ਨੂੰ ਤੁਰਨਾ ਸਿਖਾਇਆ, ਮੈਂ ਉਹਨਾਂ ਨੂੰ ਆਪਣੀਆਂ ਬਾਹਾਂ ਉੱਤੇ ਚੁੱਕ ਲਿਆ, ਪਰ ਉਹਨਾਂ ਨਾ ਜਾਣਿਆ ਕਿ ਮੈਂ ਉਹਨਾਂ ਨੂੰ ਚੰਗਾ ਕੀਤਾ।
با کمند محبت، اسرائیل را به سوی خود کشیدم؛ بار از دوشش برداشتم و خم شده، او را خوراک دادم. 4
ਮੈਂ ਉਹਨਾਂ ਨੂੰ ਆਦਮੀ ਦੇ ਰੱਸਿਆਂ ਨਾਲ ਅਤੇ ਪ੍ਰੇਮ ਦੇ ਬੰਧਨਾਂ ਨਾਲ ਖਿੱਚਿਆ। ਮੈਂ ਉਹਨਾਂ ਲਈ ਉਹ ਬਣਿਆ ਜੋ ਉਹਨਾਂ ਦੇ ਜਬਾੜਿਆਂ ਉੱਤੋਂ ਲਗਾਮ ਖੋਲ੍ਹਦਾ ਹੈ, ਮੈਂ ਉਹਨਾਂ ਦੀ ਵੱਲ ਝੁੱਕ ਕੇ ਖੁਆਇਆ।
ولی او به سوی من بازگشت نمی‌کند، پس دوباره به مصر خواهد رفت و آشور بر او سلطنت خواهد کرد. 5
ਉਹ ਮਿਸਰ ਦੇਸ ਵਿੱਚ ਨਾ ਮੁੜਨਗੇ, ਪਰ ਅੱਸ਼ੂਰ ਉਹਨਾਂ ਦਾ ਰਾਜਾ ਹੋਵੇਗਾ, ਕਿਉਂ ਜੋ ਉਹਨਾਂ ਨੇ ਮੁੜਨ ਦਾ ਇਨਕਾਰ ਕੀਤਾ।
آتش جنگ در شهرهایش شعله‌ور خواهد شد. دشمنانش به دروازه‌های او حمله خواهند کرد و او در میان سنگرهای خود به دام دشمن خواهد افتاد. 6
ਤਲਵਾਰ ਉਹਨਾਂ ਦੇ ਸ਼ਹਿਰਾਂ ਉੱਤੇ ਆ ਪਵੇਗੀ, ਅਤੇ ਉਹਨਾਂ ਦੇ ਅਰਲਾਂ ਨੂੰ ਮੁਕਾ ਦੇਵੇਗੀ, ਅਤੇ ਉਹਨਾਂ ਦੀਆਂ ਯੋਜਨਾਵਾਂ ਦੇ ਕਾਰਨ ਉਹਨਾਂ ਨੂੰ ਖਾ ਲਵੇਗੀ।
قوم من تصمیم گرفته‌اند مرا ترک کنند، پس هرچند مرا قادر متعال خطاب کنند، اما من به فریادشان نخواهم رسید. 7
ਮੇਰੇ ਲੋਕ ਮੇਰੇ ਤੋਂ ਫਿਰ ਜਾਣ ਲਈ ਦ੍ਰਿੜ੍ਹ ਹਨ, ਉਹ ਅੱਤ ਮਹਾਨ ਨੂੰ ਪੁਕਾਰਦੇ ਹਨ, ਪਰ ਉਹ ਮਿਲ ਕੇ ਉਹ ਨੂੰ ਨਾ ਵਡਿਆਉਣਗੇ।
ای اسرائیل، چگونه تو را از دست بدهم؟ چگونه بگذارم بروی؟ چگونه می‌توانم تو را مثل ادمه و صبوئیم هلاک کنم؟ دل من آشوب است و شفقت من در درونم می‌جوشد! 8
ਹੇ ਇਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ? ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ? ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ? ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਓ ਕਰਾਂ? ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ।
در شدت خشم خود تو را مجازات نخواهم کرد و دیگر تو را از بین نخواهم برد؛ زیرا من خدا هستم، نه انسان. من خدایی مقدّس هستم و در میان شما ساکنم. من دیگر با خشم به سراغ شما نخواهم آمد. 9
ਮੈਂ ਆਪਣੇ ਤੇਜ਼ ਕ੍ਰੋਧ ਅਨੁਸਾਰ ਵਿਹਾਰ ਨਹੀਂ ਕਰਾਂਗਾ, ਮੈਂ ਇਫ਼ਰਾਈਮ ਦੇ ਨਾਸ ਕਰਨ ਲਈ ਨਹੀਂ ਮੁੜਾਂਗਾ। ਮੈਂ ਪਰਮੇਸ਼ੁਰ ਹਾਂ, ਇਨਸਾਨ ਨਹੀਂ, ਮੈਂ ਤੇਰੇ ਵਿਚਕਾਰ ਪਵਿੱਤਰ ਪੁਰਖ ਹਾਂ, ਮੈਂ ਕ੍ਰੋਧ ਨਾਲ ਨਹੀਂ ਆਵਾਂਗਾ।
«قوم من از من پیروی خواهند کرد و من مثل شیر بر دشمنانشان خواهم غرید. ایشان لرزان از غرب باز خواهند گشت؛ 10
੧੦ਉਹ ਯਹੋਵਾਹ ਦੇ ਪਿੱਛੇ ਚੱਲਣਗੇ, ਉਹ ਬੱਬਰ ਸ਼ੇਰ ਵਾਂਗੂੰ ਗੱਜੇਗਾ, ਜਦ ਉਹ ਗੱਜੇਗਾ, ਉਹ ਦੇ ਪੁੱਤਰ ਕੰਬਦੇ ਹੋਏ ਪੱਛਮ ਵੱਲੋਂ ਆਉਣਗੇ।
آنها لرزان خواهند آمد، مثل دستهٔ بزرگی از پرندگان از مصر و مانند کبوتران از آشور پرواز خواهند کرد. من دوباره ایشان را به خانه‌شان باز می‌گردانم.» این وعده‌ای است از جانب خداوند. 11
੧੧ਉਹ ਮਿਸਰ ਵਿੱਚੋਂ ਪੰਛੀ ਵਾਂਗੂੰ, ਅਤੇ ਅੱਸ਼ੂਰ ਦੇ ਦੇਸ ਵਿੱਚੋਂ ਘੁੱਗੀ ਵਾਂਗੂੰ ਕੰਬਦੇ ਹੋਏ ਆਉਣਗੇ, ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਘਰਾਂ ਵਿੱਚ ਵਸਾਵਾਂਗਾ, ਯਹੋਵਾਹ ਦਾ ਵਾਕ ਹੈ।
خداوند می‌فرماید: «خاندان اسرائیل با دروغ و فریب مرا احاطه کرده است، اما یهودا هنوز نسبت به من که خدای امین و مقدّس هستم، وفادار است.» 12
੧੨ਇਫ਼ਰਾਈਮ ਨੇ ਮੈਨੂੰ ਝੂਠ ਨਾਲ, ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ। ਪਰ ਯਹੂਦਾਹ ਹੁਣ ਤੱਕ ਪਰਮੇਸ਼ੁਰ ਨਾਲ ਚੱਲਦਾ ਰਿਹਾ, ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ।

< هوشع 11 >