< ارمیا 7 >
آنگاه خداوند به ارمیا فرمود | 1 |
੧ਇਹ ਉਹ ਬਚਨ ਹੈ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਕਿ
که کنار دروازهٔ خانهٔ خداوند بایستد و این پیام را به گوش مردم برساند: ای مردم یهودا، ای تمام کسانی که در اینجا خداوند را عبادت میکنید، به کلام خداوند گوش فرا دهید! | 2 |
੨ਤੂੰ ਯਹੋਵਾਹ ਦੇ ਭਵਨ ਦੇ ਫਾਟਕ ਵਿੱਚ ਖਲੋ ਕੇ ਉੱਥੇ ਇਸ ਗੱਲ ਲਈ ਪੁਕਾਰ ਅਤੇ ਆਖ ਕਿ ਹੇ ਯਹੂਦਾਹ ਦੇ ਸਾਰਿਓ, ਯਹੋਵਾਹ ਦਾ ਬਚਨ ਸੁਣੋ, ਤੁਸੀਂ ਜਿਹੜੇ ਇਹਨਾਂ ਫਾਟਕਾਂ ਥਾਣੀ ਯਹੋਵਾਹ ਨੂੰ ਮੱਥਾ ਟੇਕਣ ਲਈ ਵੜਦੇ ਹੋ
خداوند لشکرهای آسمان، خدای قوم اسرائیل میفرماید: «اگر راهها و اعمالتان را تغییر داده، اصلاح کنید، اجازه خواهم داد در سرزمین خود باقی بمانید. | 3 |
੩ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਵੱਸਣ ਦਿਆਂਗਾ
فریب سخنان دروغ را نخورید، فکر نکنید که چون خانهٔ من در اینجاست نخواهم گذاشت که اورشلیم ویران شود. | 4 |
੪ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ!
من فقط در صورتی اجازه خواهم داد در این سرزمینی که جاودانه به پدرانتان دادهام باقی بمانید که از کردار و رفتار بد دست کشیده، با یکدیگر با درستی و انصاف رفتار کنید، از یتیمان، بیوهزنان و غریبان بهرهکشی نکنید، از ریختن خون بیگناهان دست بردارید و از پیروی خدایان دیگر که باعث زیان و لطمهٔ شماست روی گردان شوید. | 5 |
੫ਜੇ ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਪੱਕੀ ਤਰ੍ਹਾਂ ਨਾਲ ਠੀਕ ਕਰੋ ਅਤੇ ਜੇ ਤੁਸੀਂ ਪੱਕੀ ਤਰ੍ਹਾਂ ਨਾਲ ਮਨੁੱਖ ਅਤੇ ਉਸ ਦੇ ਗੁਆਂਢੀ ਵਿੱਚ ਇਨਸਾਫ਼ ਕਰੋ
੬ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁੱਖ ਨਾ ਦਿਓ ਅਤੇ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦੇਵਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ
੭ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਅਤੇ ਇਸ ਦੇਸ ਵਿੱਚ ਜਿਹੜਾ ਮੈਂ ਤੁਹਾਡਿਆਂ ਪੁਰਖਿਆਂ ਨੂੰ ਸਦਾ ਲਈ ਦਿੱਤਾ ਹੈ ਵੱਸਣ ਦਿਆਂਗਾ।
«اما شما به سخنان دروغ و بیپایه امید بستهاید؛ | 8 |
੮ਵੇਖੋ, ਤੁਸੀਂ ਝੂਠੀਆਂ ਗੱਲਾਂ ਉੱਤੇ ਭਰੋਸਾ ਕਰਦੇ ਹੋ ਜਿਹਨਾਂ ਤੋਂ ਕੁਝ ਲਾਭ ਨਹੀਂ
دزدی میکنید، مرتکب زنا و قتل میشوید، به دروغ قسم میخورید، برای بت بعل بخور میسوزانید و خدایان بیگانه را میپرستید، | 9 |
੯ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਵਿਭਚਾਰ ਕਰੋਗੇ, ਝੂਠੀ ਸਹੁੰ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ?
و بعد به خانهای که به نام من نامیده شده آمده، در حضور من میایستید و میگویید:”ما در امن و امانیم!“و باز برمیگردید و غرق کارهای زشتتان میشوید. | 10 |
੧੦ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁਖ ਇਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸੀਂ ਛੁਟਕਾਰਾ ਪਾਇਆ ਹੈ, ਭਈ ਇਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ?
مگر خانهای که نام مرا بر خود دارد، آشیانهٔ دزدان است؟ هر آنچه در آنجا میکنید، میبینم. | 11 |
੧੧ਕੀ ਇਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਇਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ।
«به شیلوه بروید، به شهری که نخستین عبادتگاه من در آن قرار داشت، و ببینید به سبب گناهان قومم اسرائیل، با آن چه کردم! | 12 |
੧੨ਪਰ ਹੁਣ ਤੁਸੀਂ ਉਸ ਸਥਾਨ ਨੂੰ ਜਾਓ ਜਿਹੜਾ ਸ਼ੀਲੋਹ ਵਿੱਚ ਹੈ ਜਿੱਥੇ ਮੈਂ ਪਹਿਲਾਂ ਆਪਣੇ ਨਾਮ ਨੂੰ ਵਸਾਇਆ ਸੀ ਅਤੇ ਵੇਖੋ ਕਿ ਮੈਂ ਆਪਣੀ ਪਰਜਾ ਇਸਰਾਏਲ ਦੀ ਬੁਰਿਆਈ ਦੇ ਬਦਲੇ ਕੀ ਕੀਤਾ!
به سبب تمام گناهانی که مرتکب شدهاید همان بلا را بر سر شما نیز خواهم آورد. با اینکه بارها در این مورد با شما سخن گفته، هشدار دادم و شما را فرا خواندم، ولی شما نه گوش کردید و نه جواب دادید. پس همانطور که اجازه دادم خانهٔ مرا در شیلوه خراب کنند، اجازه خواهم داد تا این خانه را نیز خراب کنند. بله، این خانه را که به نام من بوده و چشم امیدتان به آن است و این سرزمین را که به شما و به پدرانتان دادهام، ویران خواهم کرد؛ | 13 |
੧੩ਹੁਣ ਇਸ ਲਈ ਕਿ ਤੁਸੀਂ ਇਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸੀਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸੀਂ ਉੱਤਰ ਨਾ ਦਿੱਤਾ
੧੪ਤਦ ਮੈਂ ਇਸ ਘਰ ਨਾਲ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਜਿਹ ਦੇ ਉੱਤੇ ਤੁਹਾਡਾ ਭਰੋਸਾ ਹੈ, ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਉਹ ਕਰਾਂਗਾ ਜੋ ਮੈਂ ਸ਼ੀਲੋਹ ਵਿੱਚ ਕੀਤਾ
همانطور که برادران افرایمی شما را تبعید نمودم، شما را نیز تبعید خواهم کرد. | 15 |
੧੫ਮੈਂ ਤੁਹਾਨੂੰ ਆਪਣੇ ਅੱਗੋਂ ਕੱਢ ਦਿਆਂਗਾ ਜਿਵੇਂ ਮੈਂ ਤੁਹਾਡੇ ਸਾਰੇ ਭਰਾਵਾਂ ਨੂੰ ਇਫ਼ਰਾਈਮ ਦੀ ਸਾਰੀ ਅੰਸ ਨੂੰ ਕੱਢ ਦਿੱਤਾ ਹੈ।
«پس تو ای ارمیا، دیگر برای این قوم دعای خیر نکن و برای آنها گریه و زاری و شفاعت ننما، چون نخواهم پذیرفت. | 16 |
੧੬ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰੀਂ, ਨਾ ਉਹਨਾਂ ਲਈ ਆਪਣੀ ਅਵਾਜ਼ ਚੁੱਕੀ, ਨਾ ਪ੍ਰਾਰਥਨਾ ਕਰੀਂ, ਨਾ ਮੇਰੇ ਕੋਲ ਅਰਦਾਸ ਕਰੀਂ, ਮੈਂ ਤੇਰੀ ਨਹੀਂ ਸੁਣਾਂਗਾ
مگر نمیبینی در تمام شهرهای یهودا و در کوچههای اورشلیم چه میکنند؟ | 17 |
੧੭ਕੀ ਤੂੰ ਨਹੀਂ ਦੇਖਦਾ ਜੋ ਕੁਝ ਉਹ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕਰ ਰਹੇ ਹਨ?
ببین چطور بچهها هیزم جمع میکنند، پدرها آتش میافروزند، زنها خمیر درست میکنند تا برای بت”ملکۀ آسمان“گردههای نان بپزند و برای سایر خدایانشان هدایای نوشیدنی تقدیم کنند و به این ترتیب مرا به خشم آورند! | 18 |
੧੮ਬੱਚੇ ਲੱਕੜੀਆਂ ਚੁੱਗਦੇ ਹਨ, ਪਿਉ ਅੱਗ ਧੁਖਾਉਂਦੇ ਹਨ ਅਤੇ ਔਰਤਾਂ ਆਟਾ ਗੁੰਨ੍ਹਦੀਆਂ ਹਨ ਜੋ ਦੇਵੀ ਲਈ ਰੋਟੀਆਂ ਪਕਾਉਣ ਕਿ ਦੂਜੇ ਦੇਵਤਿਆਂ ਅੱਗੇ ਪੀਣ ਦੀ ਭੇਟ ਚੜ੍ਹਾਉਣ ਅਤੇ ਮੇਰੇ ਗੁੱਸੇ ਨੂੰ ਭੜਕਾਉਣ!
آیا این کارها، به من لطمه میزنند؟ بیشتر از همه به خودشان ضرر میرسانند و خودشان را رسوا میکنند. | 19 |
੧੯ਕੀ ਉਹ ਮੈਂ ਹਾਂ ਜਿਹ ਨੂੰ ਉਹ ਗੁੱਸਾ ਚੜ੍ਹਾਉਂਦੇ ਹਨ? ਯਹੋਵਾਹ ਦਾ ਵਾਕ ਹੈ, ਕੀ ਉਹ ਆਪਣੀ ਗੜਬੜ ਲਈ ਆਪਣੇ ਆਪ ਨੂੰ ਗੁੱਸਾ ਨਹੀਂ ਚੜ੍ਹਾਉਂਦੇ?
پس من آتش خشم و غضب خود را فرو خواهم ریخت. بله، شعلههای خشم و غضب من، این عبادتگاه را سوزانده، مردم، حیوانات، درختان و محصولات زمین را از میان خواهد برد و کسی نخواهد توانست آن را خاموش کند!» | 20 |
੨੦ਇਸ ਲਈ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ। ਉਹ ਬਲ ਉੱਠੇਗਾ ਅਤੇ ਬੁਝੇਗਾ ਨਹੀਂ।
خداوند لشکرهای آسمان، خدای اسرائیل میفرماید: «گوشت قربانیهایی را که ذبح میکنید چه آنهایی را که مجاز به خوردنشان هستید، چه آنهایی که خوردنشان ممنوع است، همه را بخورید، | 21 |
੨੧ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਆਪਣੀਆਂ ਹੋਮ ਦੀਆਂ ਭੇਟਾਂ ਨਾਲ ਆਪਣੀਆਂ ਬਲੀਆਂ ਵਧਾਓ ਅਤੇ ਮਾਸ ਖਾਓ।
چون وقتی پدران شما را از مصر بیرون آوردم، و با ایشان سخن گفته، دستورهای خود را به ایشان دادم از ایشان هدیه و قربانی نخواستم، | 22 |
੨੨ਕਿਉਂਕਿ ਜਿਸ ਦਿਨ ਮੈਂ ਉਹਨਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਂਦਾ ਮੈਂ ਉਹਨਾਂ ਦੇ ਪੁਰਖਿਆਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਦੇ ਬਾਰੇ ਨਾ ਆਖਿਆ, ਨਾ ਹੁਕਮ ਦਿੱਤਾ
بلکه آنچه به ایشان فرموده بودم این بود: از من پیروی کنید تا من خدای شما باشم و شما قوم من! فقط به هر راهی که من میگویم، بروید تا سعادتمند شوید. | 23 |
੨੩ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ
ولی ایشان گوش فرا ندادند و توجهی ننمودند، بلکه به دنبال هوس دل خود رفتند و به جای پیشرفت و بهتر شدن، وضعشان بدتر شد. | 24 |
੨੪ਨਾ ਉਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਉਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ। ਉਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵਧੇ।
از روزی که پدران شما از مصر بیرون آمدند تا به امروز، خادمین یعنی انبیای خود را هر روز نزد شما فرستادم. | 25 |
੨੫ਇਸ ਲਈ ਉਸ ਦਿਨ ਤੋਂ ਕਿ ਤੁਹਾਡੇ ਪਿਉ-ਦਾਦੇ ਮਿਸਰ ਦੇ ਦੇਸ ਤੋਂ ਬਾਹਰ ਆਏ ਅੱਜ ਦੇ ਦਿਨ ਤੱਕ ਮੈਂ ਆਪਣੇ ਸਾਰੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ, ਮੈਂ ਮੂੰਹ ਅਨ੍ਹੇਰੇ ਉਹਨਾਂ ਨੂੰ ਨਿੱਤ ਘੱਲਦਾ ਰਿਹਾ
ولی نه به سخنانشان گوش دادید و نه به ایشان اعتنایی کردید، بلکه سختدل و یاغی شده بدتر از پدرانتان رفتار نمودید. | 26 |
੨੬ਪਰ ਉਹਨਾਂ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ, ਉਹਨਾਂ ਆਪਣੀ ਧੌਣ ਅਕੜਾਈ ਅਤੇ ਆਪਣੇ ਪੁਰਖਿਆਂ ਨਾਲੋਂ ਵਧ ਕੇ ਬਦੀ ਕੀਤੀ।
«بنابراین ای ارمیا، هر آنچه میفرمایم به ایشان بگو، ولی انتظار نداشته باش گوش بدهند! به ایشان هشدار بده، ولی منتظر پاسخی نباش. | 27 |
੨੭ਤੂੰ ਉਹਨਾਂ ਨੂੰ ਇਹ ਸਾਰੀਆਂ ਗੱਲਾਂ ਆਖੇਂਗਾ ਪਰ ਉਹ ਤੇਰੀ ਨਾ ਸੁਣਨਗੇ। ਤੂੰ ਉਹਨਾਂ ਨੂੰ ਸੱਦੇਂਗਾ ਪਰ ਉਹ ਉੱਤਰ ਨਾ ਦੇਣਗੇ।
بگو که ایشان قومی هستند که نمیخواهند دستورهای خداوند، خدای خود را اطاعت کنند و نمیخواهند درس عبرت بگیرند، چون راستی از بین رفته و سخنی نیز از آن به میان نمیآید.» | 28 |
੨੮ਤੂੰ ਉਹਨਾਂ ਨੂੰ ਆਖੇਂਗਾ, ਇਹ ਉਹ ਕੌਮ ਹੈ ਜਿਸ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ, ਨਾ ਉਹ ਦੀ ਸਿੱਖਿਆ ਲਈ। ਸਚਿਆਈ ਮਿਟ ਗਈ ਅਤੇ ਉਹਨਾਂ ਦੇ ਮੂੰਹ ਤੋਂ ਜਾਂਦੀ ਰਹੀ।
خداوند میفرماید: «ای اهالی اورشلیم، عزاداری کنید؛ موی خود را به نشانهٔ شرم تراشیده، دور بریزید؛ بر بلندیها برآیید و نوحهسرایی کنید، چون من از شما خشمگین هستم و شما را طرد کرده و ترک نمودهام. | 29 |
੨੯ਤੂੰ ਆਪਣੇ ਨਜ਼ੀਰ ਹੋਣ ਦੇ ਬਾਲ ਮੁਨਾ, ਅਤੇ ਉਨ੍ਹਾਂ ਨੂੰ ਪਰੇ ਸੁੱਟ ਛੱਡ, ਨੰਗਿਆਂ ਟਿੱਬਿਆਂ ਉੱਤੇ ਵੈਣ ਚੁੱਕ, ਯਹੋਵਾਹ ਨੇ ਤਾਂ ਆਪਣੇ ਗਜ਼ਬ ਦੀ ਪੀੜ੍ਹੀ ਨੂੰ ਰੱਦ ਕਰ ਦਿੱਤਾ ਅਤੇ ਛੱਡ ਦਿੱਤਾ ਹੈ।
اهالی یهودا در برابر چشمان من شرارت ورزیدهاند و بتهای خود را به خانهٔ من آورده و آنجا را نجس ساختهاند. | 30 |
੩੦ਯਹੂਦਾਹ ਦੀ ਅੰਸ ਨੇ ਤਾਂ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਬੁਰਾ ਸੀ, ਯਹੋਵਾਹ ਦਾ ਵਾਕ ਹੈ। ਉਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
در وادی”ابن هنوم“نیز مذبحی به نام”توفت“بنا نمودهاند و در آنجا پسران و دختران خود را برای بتها زندهزنده در آتش، قربانی میکنند کار زشت و هولناکی که نه امر فرموده بودم و نه حتی از خاطرم گذشته بود. | 31 |
੩੧ਉਹਨਾਂ ਨੇ ਤੋਫਥ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜਨ, ਜਿਹ ਦਾ ਨਾ ਮੈਂ ਹੁਕਮ ਦਿੱਤਾ, ਨਾ ਹੀ ਮੇਰੇ ਮਨ ਵਿੱਚ ਇਹ ਆਇਆ।
بنابراین روزی خواهد رسید که دیگر به آنجا”توفت“یا وادی”ابن هنوم“نخواهند گفت، بلکه آن را”وادی کشتارگاه“خواهند نامید، چون اجساد بیشماری از کشتهشدگان را در آنجا دفن خواهند کرد، طوری که جایی باقی نماند؛ | 32 |
੩੨ਇਸ ਲਈ ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਅੱਗੇ ਨੂੰ ਇਹ ਤੋਫਥ ਨਾ ਅਖਵਾਏਗੀ ਅਤੇ ਨਾ ਬਨ-ਹਿੰਨੋਮ ਦੀ ਵਾਦੀ, ਸਗੋਂ “ਕਤਲ ਦੀ ਵਾਦੀ,” ਕਿਉਂ ਜੋ ਉਹ ਤੋਫਥ ਵਿੱਚ ਦੱਬਣਗੇ ਕਿਉਂਕਿ ਹੋਰ ਕੋਈ ਥਾਂ ਨਾ ਹੋਵੇਗਾ।
و لاشههای قوم من خوراک پرندگان آسمان و حیوانات بیابان خواهند شد و کسی باقی نخواهد ماند که آنها را براند. | 33 |
੩੩ਅਤੇ ਇਸ ਪਰਜਾ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ।
من آوای سرود و شادمانی و هلهلهٔ عروس و داماد را از شهرهای یهودا و کوچههای اورشلیم قطع خواهم نمود و این سرزمین را به ویرانه مبدل خواهم ساخت.» | 34 |
੩੪ਤਦ ਮੈਂ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਇਹ ਦੇਸ ਉਜਾੜ ਬਣ ਜਾਵੇਗਾ।