< مَرقُس 11 >
هنگامی که به حوالی اورشلیم، به نزدیکی بیتفاجی و بیتعنیا واقع در کوه زیتون رسیدند، عیسی دو نفر از شاگردان خود را جلوتر فرستاد | 1 |
੧ਜਦੋਂ ਉਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆ ਦੇ ਕੋਲ ਪਹੁੰਚੇ, ਤਾਂ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ,
و به ایشان فرمود: «به دهکدهای که در مقابل شماست بروید. هنگامی که وارد شدید، کرّهٔ الاغی را خواهید دید که بستهاند. تا به حال کسی بر آن سوار نشده است. آن را باز کنید و به اینجا بیاورید. | 2 |
੨ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਹ ਨੂੰ ਖੋਲ੍ਹ ਲਿਆਓ।
و اگر کسی پرسید:”چه میکنید؟“بگویید:”خداوند لازمش دارد و بیدرنگ آن را پس خواهد فرستاد.“» | 3 |
੩ਅਤੇ ਜੇ ਕੋਈ ਤੁਹਾਨੂੰ ਪੁੱਛੇ ਜੋ ਤੁਸੀਂ ਇਹ ਕਿਉਂ ਕਰਦੇ ਹੋ? ਤਾਂ ਆਖਣਾ ਜੋ ਪ੍ਰਭੂ ਨੂੰ ਇਹ ਦੀ ਲੋੜ ਹੈ ਤਾਂ ਉਹ ਝੱਟ ਉਸ ਨੂੰ ਇੱਧਰ ਭੇਜ ਦੇਵੇਗਾ।
آن دو شاگرد رفتند و کره الاغ را یافتند که در کوچهای، کنار درِ خانهای بسته شده بود. وقتی کره را باز میکردند، | 4 |
੪ਉਹ ਗਏ ਅਤੇ ਗਧੀ ਦੇ ਬੱਚੇ ਨੂੰ ਦਰਵਾਜ਼ੇ ਦੇ ਕੋਲ ਬਾਹਰਲੇ ਪਾਸੇ ਚੌਂਕ ਵਿੱਚ ਬੰਨ੍ਹਿਆ ਹੋਇਆ ਵੇਖਿਆ ਅਤੇ ਉਹ ਨੂੰ ਖੋਲ੍ਹਿਆ।
عدهای که در آن نزدیکی ایستاده بودند، پرسیدند: «چه میکنید؟ چرا کره را باز میکنید؟» | 5 |
੫ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, ਇਹ ਕੀ ਕਰਦੇ ਹੋ ਜੋ ਗਧੀ ਦੇ ਬੱਚੇ ਨੂੰ ਖੋਲ੍ਹਦੇ ਹੋ?
پس آنچه عیسی فرموده بود، گفتند. آنان نیز اجازه دادند که کره را ببرند. | 6 |
੬ਤਾਂ ਉਨ੍ਹਾਂ ਨੇ ਜਿਵੇਂ ਯਿਸੂ ਨੇ ਆਖਿਆ ਸੀ ਉਨ੍ਹਾਂ ਨੂੰ ਕਹਿ ਦਿੱਤਾ, ਤਦ ਉਨ੍ਹਾਂ ਨੇ ਇਨ੍ਹਾਂ ਨੂੰ ਜਾਣ ਦਿੱਤਾ।
کُرّه را نزد عیسی آوردند و شاگردان رداهای خود را بر پشت آن انداختند تا او سوار شود. | 7 |
੭ਉਹ ਉਸ ਗਧੀ ਦੇ ਬੱਚੇ ਨੂੰ ਪ੍ਰਭੂ ਯਿਸੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਸਵਾਰ ਹੋਇਆ।
عدۀ زیادی از مردم نیز رداهای خود را در مقابل او، روی جاده پهن میکردند و عدهای نیز شاخههایی را که در مزارع بریده بودند، جلوی او روی جاده پهن میکردند. | 8 |
੮ਤਾਂ ਬਹੁਤਿਆਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਅਤੇ ਕਈਆਂ ਨੇ ਖੇਤਾਂ ਵਿੱਚੋਂ ਹਰੀਆਂ ਟਹਿਣੀਆਂ ਵੱਢ ਕੇ ਵਿਛਾ ਦਿੱਤੀਆਂ।
مردم از هر سو او را احاطه کرده بودند و فریاد برمیآوردند: «هوشیعانا!» «مبارک است آن که به نام خداوند میآید!» | 9 |
੯ਅਤੇ ਉਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਅਵਾਜ਼ ਨਾਲ ਕਹਿੰਦੇ ਸਨ, ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!
«مبارک است سلطنت پدر ما داوود که فرا میرسد!» «هوشیعانا در عرش برین!» | 10 |
੧੦ਮੁਬਾਰਕ ਸਾਡੇ ਪਿਤਾ ਦਾਊਦ ਦਾ ਰਾਜ ਜਿਹੜਾ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
به این ترتیب، عیسی وارد اورشلیم شد و به معبد رفت. او با دقت همه چیز را زیر نظر گرفت و بیرون آمد. هنگام غروب، شهر را ترک گفت و همراه دوازده شاگرد خود به بیتعنیا رفت. | 11 |
੧੧ਅਤੇ ਪ੍ਰਭੂ ਯਿਸੂ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਆਏ ਅਤੇ ਜਦ ਉਸ ਨੇ ਚਾਰ ਚੁਫ਼ੇਰੇ ਸਭ ਪਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆ ਨੂੰ ਗਏ ਕਿਉਂ ਜੋ ਸ਼ਾਮ ਹੋ ਗਈ ਸੀ।
صبح روز بعد، هنگامی که از بیتعنیا برمیگشتند، عیسی گرسنه شد. | 12 |
੧੨ਅਗਲੇ ਦਿਨ ਜਦੋਂ ਉਹ ਬੈਤਅਨੀਆ ਤੋਂ ਬਾਹਰ ਆਏ ਤਾਂ ਉਸ ਨੂੰ ਭੁੱਖ ਲੱਗੀ।
کمی دورتر درخت انجیری دید که برگ داشت؛ پس به طرف آن رفت تا شاید انجیری پیدا کند. اما جز برگ چیز دیگری بر درخت نیافت، چون هنوز فصل میوه نرسیده بود. | 13 |
੧੩ਅਤੇ ਉਹ ਦੂਰੋਂ ਹੰਜ਼ੀਰ ਦਾ ਇੱਕ ਹਰਾ-ਭਰਾ ਰੁੱਖ਼ ਵੇਖ ਕੇ ਉਹ ਦੇ ਨੇੜੇ ਗਏ, ਕੀ ਜਾਣੀਏ ਜੋ ਉਸ ਤੋਂ ਕੁਝ ਲੱਭੇ ਪਰ ਜਦੋਂ ਉਹ ਉਸ ਦੇ ਨੇੜੇ ਆਇਆ ਤਾਂ ਪੱਤਿਆਂ ਤੋਂ ਬਿਨ੍ਹਾਂ ਹੋਰ ਕੁਝ ਨਾ ਪਾਇਆ ਕਿਉਂਕਿ ਹੰਜ਼ੀਰ ਦੀ ਰੁੱਤ ਨਹੀਂ ਸੀ।
عیسی به درخت فرمود: «باشد که دیگر هرگز کسی از تو میوه نخورد!» و شاگردانش این را شنیدند. (aiōn ) | 14 |
੧੪ਇਸ ਗੱਲ ਦੇ ਕਾਰਨ ਉਸ ਨੇ ਰੁੱਖ਼ ਨੂੰ ਆਖਿਆ, ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ। (aiōn )
هنگامی که بار دیگر وارد اورشلیم شدند، عیسی به معبد رفت و آنانی را که در آنجا مشغول خرید و فروش بودند، بیرون راند و بساط صرافان و کبوترفروشان را واژگون ساخت، | 15 |
੧੫ਉਹ ਯਰੂਸ਼ਲਮ ਵਿੱਚ ਆਏ ਅਤੇ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਮੁੱਲ ਲੈਂਦੇ ਸਨ ਉਨ੍ਹਾ ਨੂੰ ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ।
و نگذاشت کسی با کالایی وارد محوطهٔ معبد شود. | 16 |
੧੬ਅਤੇ ਕਿਸੇ ਨੂੰ ਹੈਕਲ ਵਿੱਚੋਂ ਦੀ ਬਰਤਨ ਲੈ ਕੇ ਲੰਘਣ ਨਾ ਦਿੱਤਾ।
سپس به مردم گفت: «در کتب مقدّس نوشته شده که”خانهٔ من خانهٔ دعا برای همۀ قومها خوانده خواهد شد“، اما شما آن را لانۀ دزدان ساختهاید.» | 17 |
੧੭ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ!
هنگامی که کاهنان اعظم و علمای دین از کار عیسی باخبر شدند، در پی فرصت برای کشتن او برآمدند. اما از او میترسیدند، زیرا همه از تعالیم او شگفتزده بودند. | 18 |
੧੮ਮੁੱਖ ਜਾਜਕ ਅਤੇ ਉਪਦੇਸ਼ਕ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਕਿ ਉਹ ਦਾ ਕਿਵੇਂ ਨਾਸ ਕਰੀਏ ਕਿਉਂਕਿ ਉਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ।
عصر آن روز، مانند روزهای دیگر از شهر بیرون رفتند. | 19 |
੧੯ਅਤੇ ਹਰ ਦਿਨ, ਸ਼ਾਮ ਹੁੰਦਿਆਂ ਹੀ ਪ੍ਰਭੂ ਯਿਸੂ ਨਗਰੋਂ ਬਾਹਰ ਜਾਂਦੇ ਹੁੰਦੇ ਸਨ।
صبح روز بعد، وقتی به اورشلیم بازمیگشتند، شاگردان درخت انجیر را دیدند که از ریشه خشک شده است. | 20 |
੨੦ਸਵੇਰ ਨੂੰ ਜਦੋਂ ਉਹ ਉੱਧਰ ਦੀ ਲੰਘੇ ਤਾਂ ਉਨ੍ਹਾਂ ਨੇ ਵੇਖਿਆ ਜੋ ਉਹ ਹੰਜ਼ੀਰ ਦਾ ਰੁੱਖ਼ ਜੜ੍ਹੋਂ ਸੁੱਕ ਗਿਆ ਹੈ।
پطرس به خاطر آورد که عیسی روز قبل، درخت را نفرین کرده بود. پس با تعجب گفت: «استاد نگاه کنید! درخت انجیری که نفرین کردید، خشک شده است!» | 21 |
੨੧ਤਦ ਪਤਰਸ ਨੇ ਚੇਤੇ ਕਰ ਕੇ ਉਹ ਨੂੰ ਆਖਿਆ, ਗੁਰੂ ਜੀ ਵੇਖ, ਇਹ ਹੰਜ਼ੀਰ ਦਾ ਰੁੱਖ਼ ਜਿਹ ਨੂੰ ਤੁਸੀਂ ਸਰਾਪ ਦਿੱਤਾ ਸੀ, ਸੁੱਕ ਗਿਆ ਹੈ!
عیسی گفت: «به خدا ایمان داشته باشید. | 22 |
੨੨ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ।
براستی به شما میگویم: اگر کسی به این کوه بگوید،”از جا کنده شو و به دریا افکنده شو“، و در دل خود شک نکند، بلکه ایمان داشته باشد که آنچه میگوید روی خواهد داد، برای او انجام خواهد شد. | 23 |
੨੩ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ।
خوب گوش کنید: هر چه در دعا بخواهید، ایمان داشته باشید که آن را یافتهاید، و از آنِ شما خواهد بود. | 24 |
੨੪ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
«ولی وقتی دعا میکنید، اگر نسبت به کسی کینهای در دل دارید، او را ببخشید، تا پدر آسمانی شما نیز گناهان شما را ببخشد. | 25 |
੨੫ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।
امّا اگر شما نبخشید، پدر آسمانی شما نیز گناهان شما را نخواهد بخشید.» | 26 |
੨੬ਪਰ ਜੇ ਤੁਸੀਂ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਜੋ ਸਵਰਗ ਵਿੱਚ ਹੈ, ਤੁਹਾਡੇ ਅਪਰਾਧ ਮਾਫ਼ ਨਹੀਂ ਕਰੇਗਾ।
آنها بار دیگر وارد اورشلیم شدند. به محض اینکه عیسی قدم به معبد گذاشت، کاهنان اعظم و علمای دین و مشایخ دور او را گرفتند | 27 |
੨੭ਉਹ ਫੇਰ ਯਰੂਸ਼ਲਮ ਵਿੱਚ ਆਏ ਅਤੇ ਜਦ ਪ੍ਰਭੂ ਯਿਸੂ ਹੈਕਲ ਵਿੱਚ ਟਹਿਲ ਰਹੇ ਸਨ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਬਜ਼ੁਰਗ ਉਹ ਦੇ ਕੋਲ ਆਏ।
و پرسیدند: «با چه اختیاری همۀ این کارها را انجام میدهی؟ چه کسی حق انجام آنها را به تو داده است؟» | 28 |
੨੮ਅਤੇ ਉਸ ਨੂੰ ਕਿਹਾ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ? ਜਾਂ ਇਹ ਕੰਮ ਕਰਨ ਦਾ ਕਿਸ ਨੇ ਤੈਨੂੰ ਅਧਿਕਾਰ ਦਿੱਤਾ?
عیسی فرمود: «من به شرطی جواب شما را میدهم که اول به سؤال من جواب دهید. | 29 |
੨੯ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ। ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
آیا اقتدار یحیی برای تعمید دادن مردم از آسمان بود یا از انسان؟ جواب مرا بدهید.» | 30 |
੩੦ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ? ਮੈਨੂੰ ਉੱਤਰ ਦਿਓ!
ایشان درباره این موضوع با یکدیگر مشورت کرده، گفتند: «اگر بگوییم از سوی خدا فرستاده شده بود، خود را به دام انداختهایم، زیرا خواهد پرسید: پس چرا به او ایمان نیاوردید؟ | 31 |
੩੧ਤਦ ਉਨ੍ਹਾਂ ਆਪੋ ਵਿੱਚ ਵਿਚਾਰ ਕਰ ਕੇ ਕਿਹਾ, ਜੇ ਅਸੀਂ ਆਖੀਏ ਸਵਰਗ ਵੱਲੋਂ ਤਾਂ ਉਹ ਕਹੇਗਾ ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?
و اگر بگوییم از انسان بود، ممکن است مردم علیه ما قیام کنند.» زیرا همۀ مردم یحیی را پیامبری راستین میدانستند. | 32 |
੩੨ਪਰ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ, ਕਿਉਂ ਜੋ ਸਾਰੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ-ਮੁੱਚ ਨਬੀ ਹੈ।
سرانجام گفتند: «ما نمیدانیم!» عیسی فرمود: «پس در این صورت من هم به سؤال شما جواب نمیدهم.» | 33 |
੩੩ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।