< نحمیا 11 >

سران قوم در شهر مقدّس اورشلیم ساکن شدند. از سایر مردم نیز یک دهم به قید قرعه انتخاب شدند تا در اورشلیم ساکن شوند و بقیه در شهرهای دیگر سکونت گزیدند. 1
ਪਰਜਾ ਦੇ ਹਾਕਮ ਤਾਂ ਯਰੂਸ਼ਲਮ ਵਿੱਚ ਰਹਿੰਦੇ ਸਨ ਅਤੇ ਬਾਕੀ ਲੋਕਾਂ ਨੇ ਇਹ ਠਹਿਰਾਉਣ ਲਈ ਪਰਚੀਆਂ ਪਾਈਆਂ ਕਿ ਦਸ ਵਿੱਚੋਂ ਇੱਕ ਮਨੁੱਖ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਵੱਸ ਜਾਵੇ ਅਤੇ ਬਾਕੀ ਨੌ ਹੋਰ ਸ਼ਹਿਰਾਂ ਵਿੱਚ ਵੱਸ ਜਾਣ।
در ضمن، کسانی که داوطلبانه به اورشلیم می‌آمدند تا در آنجا زندگی کنند مورد ستایش مردم قرار می‌گرفتند. 2
ਪਰਜਾ ਨੇ ਉਨ੍ਹਾਂ ਸਾਰੇ ਮਨੁੱਖਾਂ ਨੂੰ ਅਸੀਸ ਦਿੱਤੀ, ਜਿਨ੍ਹਾਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਵੱਸਣ ਲਈ ਆਪਣੇ ਆਪ ਨੂੰ ਪੇਸ਼ ਕੀਤਾ।
سایر مردم همراه عده‌ای از کاهنان، لاویان، خدمتگزاران خانۀ خدا و نسل خادمان سلیمان پادشاه در املاک اجدادی خود در شهرهای دیگر یهودا باقی ماندند، 3
ਇਹ ਉਸ ਸੂਬੇ ਦੇ ਆਗੂ ਹਨ ਜਿਹੜੇ ਯਰੂਸ਼ਲਮ ਵਿੱਚ ਵੱਸ ਗਏ ਪਰ ਯਹੂਦਾਹ ਦੇ ਸ਼ਹਿਰਾਂ ਵਿੱਚ ਹਰ ਮਨੁੱਖ ਆਪਣੀ ਨਿੱਜ ਭੂਮੀ ਵਿੱਚ ਵੱਸਦਾ ਸੀ ਅਰਥਾਤ ਇਸਰਾਏਲੀ, ਜਾਜਕ, ਲੇਵੀ, ਨਥੀਨੀਮ (ਭਵਨ ਦੇ ਸੇਵਕ) ਅਤੇ ਸੁਲੇਮਾਨ ਦੀ ਸੇਵਕਾਂ ਦੀ ਸੰਤਾਨ
اما برخی از مردم یهودا و بنیامین در اورشلیم ساکن شدند. از قبیلهٔ یهودا: عتایا (عتایا پسر عزیا، عزیا پسر زکریا، زکریا پسر امریا، امریا پسر شفطیا، شفطیا پسر مهلل‌ئیل و مهلل‌ئیل از نسل فارص بود)؛ 4
ਯਰੂਸ਼ਲਮ ਵਿੱਚ ਯਹੂਦਾਹ ਅਤੇ ਬਿਨਯਾਮੀਨੀਆਂ ਵਿੱਚੋਂ ਕੁਝ ਲੋਕ ਰਹਿੰਦੇ ਸਨ। ਯਹੂਦਾਹ ਦੇ ਵੰਸ਼ ਵਿੱਚੋਂ ਅਥਾਯਾਹ ਜੋ ਉੱਜ਼ੀਯਾਹ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਉਹ ਅਮਰਯਾਹ ਦਾ ਪੁੱਤਰ, ਉਹ ਸ਼ਫਟਯਾਹ ਦਾ ਪੁੱਤਰ, ਉਹ ਮਹਲਲੇਲ ਦਾ ਪੁੱਤਰ ਜੋ ਪਰਸ ਦੇ ਵੰਸ਼ ਵਿੱਚੋਂ ਸੀ,
معسیا (معسیا پسر باروک، باروک پسر کُلحوزِه، کُلحوزِه پسر حزیا، حزیا پسر عدایا، عدایا پسر یویاریب، یویاریب پسر زکریا، و زکریا پسر شیلونی بود). 5
ਅਤੇ ਮਅਸੇਯਾਹ ਜੋ ਬਾਰੂਕ ਦਾ ਪੁੱਤਰ, ਉਹ ਕਾਲਹੋਜ਼ਾ ਦਾ ਪੁੱਤਰ, ਉਹ ਹਜ਼ਾਯਾਹ ਦਾ ਪੁੱਤਰ, ਉਹ ਅਦਾਯਾਹ ਦਾ ਪੁੱਤਰ, ਉਹ ਯੋਯਾਰੀਬ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ ਅਤੇ ਉਹ ਸ਼ਿਲੋਨੀ ਦਾ ਪੁੱਤਰ ਸੀ।
جمعاً ۴۶۸ نفر از بزرگان نسل فارص در اورشلیم زندگی می‌کردند. 6
ਪਰਸ ਦੀ ਵੰਸ਼ ਦੇ ਜੋ ਯਰੂਸ਼ਲਮ ਵਿੱਚ ਵੱਸ ਗਏ ਕੁੱਲ ਚਾਰ ਸੋ ਅਠਾਹਟ ਸੂਰਬੀਰ ਸਨ।
از قبیلهٔ بنیامین: سلو (سلو پسر مشلام، مشلام پسر یوعید، یوعید پسر فدایا، فدایا پسر قولایا، قولایا پسر معسیا، معسیا پسر ایتی‌ئیل، ایتی‌ئیل پسر اشعیا بود)؛ جبای و سلای. جمعاً ۹۲۸ نفر از قبیلهٔ بنیامین در اورشلیم زندگی می‌کردند. سردستهٔ ایشان یوئیل پسر زکری و معاون او یهودا پسر هسنواه بود. 7
ਬਿਨਯਾਮੀਨੀਆਂ ਵਿੱਚੋਂ ਸੱਲੂ ਜੋ ਮਸ਼ੁੱਲਾਮ ਦਾ ਪੁੱਤਰ, ਉਹ ਯੋਏਦ ਦਾ ਪੁੱਤਰ, ਉਹ ਪਦਾਯਾਹ ਦਾ ਪੁੱਤਰ, ਉਹ ਕੋਲਾਯਾਹ ਦਾ ਪੁੱਤਰ, ਉਹ ਮਅਸੇਯਾਹ ਦਾ ਪੁੱਤਰ, ਉਹ ਈਥੀਏਲ ਦਾ ਪੁੱਤਰ, ਉਹ ਯਿਸ਼ਅਯਾਹ ਦਾ ਪੁੱਤਰ ਸੀ।
8
ਉਸ ਦੇ ਬਾਅਦ ਗੱਬੀ ਅਤੇ ਸੱਲਾਈ ਜਿਨ੍ਹਾਂ ਦੇ ਨਾਲ ਨੌ ਸੌ ਅਠਾਈ ਪੁਰਖ ਸਨ।
9
ਇਨ੍ਹਾਂ ਦਾ ਪ੍ਰਧਾਨ ਜ਼ਿਕਰੀ ਦਾ ਪੁੱਤਰ ਯੋਏਲ ਸੀ ਅਤੇ ਹਸਨੂਆਹ ਦਾ ਪੁੱਤਰ ਯਹੂਦਾਹ ਉਨ੍ਹਾਂ ਸ਼ਹਿਰਾਂ ਉੱਤੇ ਦੂਜੇ ਦਰਜੇ ਦਾ ਪ੍ਰਧਾਨ ਸੀ।
از کاهنان: یدعیا (پسر یویاریب)؛ یاکین؛ سرایا (سرایا پسر حلقیا، حلقیا پسر مشلام، مشلام پسر صادوق، صادوق پسر مرایوت، و مرایوت پسر اخیطوب کاهن اعظم بود). افراد این طایفه که جمعاً ۸۲۲ نفر می‌شدند در خانهٔ خدا خدمت می‌کردند. عدایا (عدایا پسر یروحام، یروحام پسر فللیا، فللیا پسر امصی، امصی پسر زکریا، زکریا پسر فشحور و فشحور پسر ملکیا بود). افراد این طایفه جمعاً ۲۴۲ نفر بودند و از سران خاندانها محسوب می‌شدند. عمشیسای (عمشیسای پسر عزرئیل، عزرئیل پسر اخزای، اخزای پسر مشلیموت، مشلیموت پسر امیر بود). افراد این طایفه ۱۲۸ نفر بودند و همگی جنگجویان شجاعی به شمار می‌آمدند. ایشان زیر نظر زبدی‌ئیل (پسر هجدولیم) خدمت می‌کردند. 10
੧੦ਜਾਜਕਾਂ ਵਿੱਚੋਂ ਯੋਯਾਰੀਬ ਦਾ ਪੁੱਤਰ ਯਦਾਯਾਹ ਅਤੇ ਯਾਕੀਨ,
11
੧੧ਅਤੇ ਸਰਾਯਾਹ ਜੋ ਹਿਲਕੀਯਾਹ ਦਾ ਪੁੱਤਰ, ਉਹ ਮਸ਼ੁੱਲਾਮ ਦਾ ਪੁੱਤਰ, ਉਹ ਸਾਦੋਕ ਦਾ ਪੁੱਤਰ, ਉਹ ਮਰਾਯੋਥ ਦਾ ਪੁੱਤਰ, ਉਹ ਅਹੀਟੂਬ ਦਾ ਪੁੱਤਰ ਜੋ ਪਰਮੇਸ਼ੁਰ ਦੇ ਭਵਨ ਦਾ ਪ੍ਰਧਾਨ ਸੀ,
12
੧੨ਅਤੇ ਉਨ੍ਹਾਂ ਦੇ ਭਰਾ ਜਿਹੜੇ ਭਵਨ ਦਾ ਕੰਮ ਕਰਦੇ ਸਨ, ਅੱਠ ਸੌ ਬਾਈ ਸਨ ਅਤੇ ਅਦਾਯਾਹ ਜੋ ਯਰੋਹਾਮ ਦਾ ਪੁੱਤਰ, ਉਹ ਪਲਲਯਾਹ ਦਾ ਪੁੱਤਰ, ਉਹ ਅਮਸੀ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਉਹ ਪਸ਼ਹੂਰ ਦਾ ਪੁੱਤਰ ਅਤੇ ਉਹ ਮਲਕੀਯਾਹ ਦਾ ਪੁੱਤਰ ਸੀ
13
੧੩ਉਸ ਦੇ ਭਰਾ ਜੋ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਦੋ ਸੌ ਬਤਾਲੀ ਪੁਰਖ ਸਨ, ਅਤੇ ਅਮਸ਼ਸਈ ਜੋ ਅਜ਼ਰਏਲ ਦਾ ਪੁੱਤਰ, ਉਹ ਅਹਜ਼ਈ ਦਾ ਪੁੱਤਰ, ਉਹ ਮਸ਼ੀਲੇਮੋਥ ਦਾ ਪੁੱਤਰ ਅਤੇ ਉਹ ਇੰਮੇਰ ਦਾ ਪੁੱਤਰ ਸੀ
14
੧੪ਇਨ੍ਹਾਂ ਦੇ ਇੱਕ ਸੌ ਅਠਾਈ ਸੂਰਬੀਰ ਭਰਾ ਸਨ ਅਤੇ ਹੱਗਦੋਲੀਮ ਦਾ ਪੁੱਤਰ ਜ਼ਬਦੀਏਲ ਇਨ੍ਹਾਂ ਦਾ ਪ੍ਰਧਾਨ ਸੀ।
از لاویان: شمعیا (شمعیا پسر حشوب، حشوب پسر عزریقام، عزریقام پسر حشبیا، حشبیا پسر بونی بود)؛ شبتای و یوزاباد (دو نفر از سران لاویان بودند و کارهای خارج از خانهٔ خدا را انجام می‌دادند)؛ متنیا (متنیا پسر میکا، میکا پسر زبدی و زبدی پسر آساف بود) او سردستهٔ سرایندگان خانۀ خدا بود و مراسم پرستش را رهبری می‌کرد؛ بقبقیا (معاون متنیا)؛ عبدا (عبدا پسر شموع، شموع پسر جلال و جلال پسر یِدوتون بود). 15
੧੫ਲੇਵੀਆਂ ਵਿੱਚੋਂ ਸ਼ਮਅਯਾਹ ਜੋ ਹਸ਼ੂਬ ਦਾ ਪੁੱਤਰ, ਉਹ ਅਜ਼ਰੀਕਾਮ ਦਾ ਪੁੱਤਰ, ਉਹ ਹਸ਼ਬਯਾਹ ਦਾ ਪੁੱਤਰ, ਉਹ ਬੂੰਨੀ ਦਾ ਪੁੱਤਰ ਸੀ।
16
੧੬ਸ਼ਬਥਈ ਅਤੇ ਯੋਜ਼ਾਬਾਦ ਜੋ ਲੇਵੀਆਂ ਦੇ ਆਗੂ ਸਨ ਪਰਮੇਸ਼ੁਰ ਦੇ ਭਵਨ ਦੇ ਬਾਹਰੀ ਕੰਮ ਉੱਤੇ ਨਿਯੁਕਤ ਸਨ।
17
੧੭ਮੱਤਨਯਾਹ ਜੋ ਮੀਕਾ ਦਾ ਪੁੱਤਰ, ਉਹ ਜ਼ਬਦੀ ਦਾ ਪੁੱਤਰ, ਉਹ ਆਸਾਫ਼ ਦਾ ਪੁੱਤਰ ਸੀ ਜਿਹੜਾ ਪ੍ਰਾਰਥਨਾ ਅਤੇ ਧੰਨਵਾਦ ਕਰਨ ਵਾਲਿਆਂ ਦਾ ਪ੍ਰਧਾਨ ਸੀ ਅਤੇ ਬਕਬੁਕਯਾਹ ਆਪਣੇ ਭਰਾਵਾਂ ਵਿੱਚੋਂ ਦੂਜੇ ਦਰਜੇ ਤੇ ਸੀ ਅਤੇ ਅਬਦਾ ਜੋ ਸ਼ਮੂਆਹ ਦਾ ਪੁੱਤਰ, ਉਹ ਗਾਲਾਲ ਦਾ ਪੁੱਤਰ, ਉਹ ਯਦੂਥੂਨ ਦਾ ਪੁੱਤਰ ਸੀ।
روی هم ۲۸۴ لاوی در شهر مقدّس اورشلیم زندگی می‌کردند. 18
੧੮ਸਾਰੇ ਲੇਵੀ ਜੋ ਪਵਿੱਤਰ ਸ਼ਹਿਰ ਵਿੱਚ ਰਹਿੰਦੇ ਸਨ, ਕੁੱਲ ਦੋ ਸੌ ਚੁਰਾਸੀ ਸਨ।
از نگهبانان: عقوب، طلمون و بستگان ایشان که جمعاً ۱۷۲ نفر بودند. 19
੧੯ਦਰਬਾਨ ਅੱਕੂਬ ਅਤੇ ਤਲਮੋਨ ਅਤੇ ਉਨ੍ਹਾਂ ਦੇ ਭਰਾ ਜਿਹੜੇ ਫਾਟਕਾਂ ਦੇ ਰਾਖੇ ਸਨ, ਇੱਕ ਸੌ ਬਹੱਤਰ ਸਨ।
سایر کاهنان و لاویان و بقیهٔ قوم اسرائیل در املاک اجدادی خود در شهرهای دیگر یهودا ماندند. 20
੨੦ਬਾਕੀ ਇਸਰਾਏਲੀ ਜਾਜਕ ਅਤੇ ਲੇਵੀ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਆਪੋ ਆਪਣੇ ਹਿੱਸੇ ਵਿੱਚ ਰਹਿੰਦੇ ਸਨ।
خدمتگزاران خانهٔ خدا (که سرپرستان ایشان صیحا و جشفا بودند) در بخشی از اورشلیم به نام عوفل زندگی می‌کردند. 21
੨੧ਪਰ ਨਥੀਨੀਮ ਓਫ਼ਲ ਵਿੱਚ ਰਹਿੰਦੇ ਸਨ, ਅਤੇ ਸੀਹਾ ਤੇ ਗਿਸ਼ਪਾ ਉਨ੍ਹਾਂ ਦੇ ਉੱਤੇ ਠਹਿਰਾਏ ਗਏ ਸਨ।
سرپرست لاویان اورشلیم که در خانهٔ خدا خدمت می‌کردند عزی بود. (عزی پسر بانی، بانی پسر حشبیا، حشبیا پسر متنیا، متنیا پسر میکا و میکا از نسل آساف بود. سرایندگان خانهٔ خدا از طایفهٔ آساف بودند.) 22
੨੨ਜੋ ਲੇਵੀ ਯਰੂਸ਼ਲਮ ਵਿੱਚ ਰਹਿ ਕੇ ਪਰਮੇਸ਼ੁਰ ਦੇ ਭਵਨ ਦੇ ਕੰਮ ਕਰਦੇ ਸਨ, ਉਨ੍ਹਾਂ ਦਾ ਪ੍ਰਧਾਨ ਉੱਜ਼ੀ ਸੀ ਜੋ ਆਸਾਫ਼ ਦੇ ਵੰਸ਼ ਦੇ ਗਾਇਕਾਂ ਵਿੱਚੋਂ ਸੀ, ਉਹ ਬਾਨੀ ਦਾ ਪੁੱਤਰ, ਉਹ ਹਸ਼ਬਯਾਹ ਦਾ ਪੁੱਤਰ, ਉਹ ਮੱਤਨਯਾਹ ਦਾ ਪੁੱਤਰ, ਉਹ ਮੀਕਾ ਦਾ ਪੁੱਤਰ ਸੀ।
خدمت روزانهٔ دستهٔ سرایندگان طبق مقرراتی که از دربار وضع شده بود، تعیین می‌شد. 23
੨੩ਕਿਉਂਕਿ ਉਨ੍ਹਾਂ ਲਈ ਰਾਜਾ ਦਾ ਹੁਕਮ ਸੀ ਅਤੇ ਗਾਇਕਾਂ ਲਈ ਹਰ ਰੋਜ਼ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰਬੰਧ ਸੀ।
فتحیا (پسر مشیزبئیل، از نسل زارح پسر یهودا) نمایندهٔ مردم اسرائیل در دربار پادشاه پارس بود. 24
੨੪ਪਥਹਯਾਹ ਜੋ ਮਸ਼ੇਜ਼ਬੇਲ ਦਾ ਪੁੱਤਰ ਜਿਹੜਾ ਯਹੂਦਾਹ ਦੇ ਪੁੱਤਰ ਜ਼ਰਹ ਦੇ ਵੰਸ਼ ਵਿੱਚੋਂ ਸੀ, ਉਹ ਪਰਜਾ ਦੇ ਸਾਰੇ ਕੰਮ ਲਈ ਰਾਜਾ ਦੇ ਹੱਥ ਵਰਗਾ ਸੀ।
شهرها و روستاهای دیگری که مردم یهودا در آنها زندگی می‌کردند، عبارت بودند از: قریه اربع، دیبون، یقبصی‌ئیل و روستاهای اطراف آنها؛ یشوع، مولاده، بیت‌فالط، حصرشوعال، بئرشبع و روستاهای اطراف آن؛ صقلغ، مکونه و روستاهای اطراف آن؛ عین رمون، صرعه، یرموت، زانوح، عدلام و روستاهای اطراف آنها؛ لاکیش و نواحی اطراف آن، عزیقه و روستاهای اطراف آن. به این ترتیب مردم یهودا در ناحیهٔ بین بئرشبع و دره هنوم زندگی می‌کردند. 25
੨੫ਹੁਣ ਬਾਕੀ ਪਿੰਡਾਂ ਅਤੇ ਉਨ੍ਹਾਂ ਦੇ ਖੇਤਾਂ ਵਿੱਚ, ਯਹੂਦਾਹ ਦੇ ਵੰਸ਼ ਵਿੱਚੋਂ ਕੁਝ ਕਿਰਯਥ-ਅਰਬਾ ਅਤੇ ਉਸ ਦੀਆਂ ਬਸਤੀਆਂ ਵਿੱਚ, ਕੁਝ ਦੀਬੋਨ ਅਤੇ ਉਸ ਦੀਆਂ ਬਸਤੀਆਂ ਵਿੱਚ ਅਤੇ ਕੁਝ ਯਕਬਸਏਲ ਅਤੇ ਉਸ ਦੇ ਪਿੰਡਾਂ ਵਿੱਚ ਵੱਸ ਗਏ,
26
੨੬ਅਤੇ ਫਿਰ ਯੇਸ਼ੂਆ, ਮੋਲਾਦਾਹ ਅਤੇ ਬੈਤ-ਪਾਲਟ ਵਿੱਚ,
27
੨੭ਹਸਰਸ਼ੂਆਲ ਅਤੇ ਬਏਰਸ਼ਬਾ ਅਤੇ ਉਸ ਦੀਆਂ ਬਸਤੀਆਂ ਵਿੱਚ,
28
੨੮ਅਤੇ ਸਿਕਲਗ, ਤੇ ਮਕੋਨਾਹ ਅਤੇ ਉਸ ਦੀਆਂ ਬਸਤੀਆਂ ਵਿੱਚ,
29
੨੯ਏਨ-ਰਿੰਮੋਮ, ਸਾਰਾਹ, ਯਰਮੂਥ,
30
੩੦ਜ਼ਾਨੋਅਹ, ਅਦੁੱਲਾਮ ਅਤੇ ਉਨ੍ਹਾਂ ਦੇ ਪਿੰਡਾਂ ਵਿੱਚ ਅਤੇ ਲਾਕੀਸ਼ ਅਤੇ ਉਸ ਦੇ ਖੇਤਾਂ ਵਿੱਚ, ਅਜ਼ੇਕਾਹ ਅਤੇ ਉਸ ਦੀਆਂ ਬਸਤੀਆਂ ਵਿੱਚ, ਉਹ ਬਏਰਸ਼ਬਾ ਤੋਂ ਲੈ ਕੇ ਹਿੰਨੋਮ ਦੀ ਵਾਦੀ ਤੱਕ ਡੇਰਿਆਂ ਵਿੱਚ ਰਹਿੰਦੇ ਸਨ।
اهالی قبیلهٔ بنیامین در این شهرها سکونت داشتند: جبع، مکماش، عیا، بیت‌ئیل و روستاهای اطراف آن؛ عناتوت، نوب، عننیه، حاصور، رامه، جتایم، حادید، صبوعیم، نبلاط، لود، اونو و دره صنعتگران. 31
੩੧ਬਿਨਯਾਮੀਨ ਦਾ ਵੰਸ਼ ਗਬਾ ਤੋਂ ਲੈ ਕੇ ਅਤੇ ਮਿਕਮਾਸ਼, ਅੱਯਾਹ, ਬੈਤਏਲ ਅਤੇ ਉਸ ਦੀਆਂ ਬਸਤੀਆਂ ਵਿੱਚ
32
੩੨ਅਤੇ ਅਨਾਥੋਥ, ਨੋਬ, ਅਨਨਯਾਹ,
33
੩੩ਹਾਸੋਰ, ਰਾਮਾਹ, ਗਿੱਤਾਯਮ,
34
੩੪ਹਦੀਦ, ਸਬੋਈਮ, ਨਬੱਲਾਟ,
35
੩੫ਲੋਦ, ਓਨੋ ਅਤੇ ਕਾਰੀਗਰਾਂ ਦੀ ਘਾਟੀ ਤੱਕ ਰਹਿੰਦੇ ਸਨ।
بعضی از لاویان که در سرزمین یهودا بودند، به سرزمین بنیامین فرستاده شدند تا در آنجا ساکن شوند. 36
੩੬ਯਹੂਦਾਹ ਦੇ ਕੁਝ ਲੇਵੀਆਂ ਦੇ ਦਲ ਬਿਨਯਾਮੀਨ ਦੇ ਸੂਬਿਆਂ ਵਿੱਚ ਵੱਸ ਗਏ।

< نحمیا 11 >