< اعداد 2 >
خداوند به موسی و هارون فرمود: | 1 |
੧ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ
«قبایل بنیاسرائیل باید گرداگرد خیمهٔ ملاقات با فاصلهٔ معینی از آن اردو بزنند و هر یک پرچم و نشان ویژهٔ خود را داشته باشند.» | 2 |
੨ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜ੍ਹਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਤੇ ਆਲੇ-ਦੁਆਲੇ ਉਹ ਤੰਬੂ ਲਾਉਣ।
جایگاه قبیلهها به ترتیب زیر بود: قبیله رهبر تعداد یهودا نحشون (پسر عمیناداب) ۷۴٬۶۰۰ نفر یساکار نتنائیل (پسر صوغر) ۵۴٬۴۰۰ نفر زبولون الیآب (پسر حیلون) ۵۷٬۴۰۰ نفر بنابراین، تعداد کل افراد ساکن در بخش یهودا که در سمت شرقی اردوگاه قرار داشت، ۱۸۶٬۴۰۰ نفر بود. هرگاه بنیاسرائیل به مکان تازهای کوچ میکردند، این سه قبیله به ترتیب، پیشاپیش آنها حرکت میکردند و راه را نشان میدادند. قبیله رهبر تعداد رئوبین الیصور (پسر شدیئور) ۴۶٬۵۰۰ نفر شمعون شلومیئیل (پسر صوریشدای) ۵۹٬۳۰۰ نفر جاد الیاساف (پسر دعوئیل) ۴۵٬۶۵۰ نفر بنابراین، تعداد کل افراد ساکن در بخش رئوبین که در سمت جنوبی اردوگاه قرار داشت، ۱۵۱٬۴۵۰ نفر بود. هر وقت بنیاسرائیل کوچ میکردند، این سه قبیله به ترتیب در ردیف بعدی قرار میگرفتند. پشت سر این دو ردیف، لاویان با خیمهٔ عبادت حرکت میکردند. هنگام کوچ، افراد هر قبیله زیر علم خاص خود، دسته جمعی حرکت میکردند، به همان ترتیبی که در اردوگاه، هر قبیله از قبیلهٔ دیگر جدا بود. قبیله رهبر تعداد افرایم الیشمع (پسر عمیهود) ۴۰٬۵۰۰ نفر منسی جملیئیل (پسر فدهصور) ۳۲٬۲۰۰ نفر بنیامین ابیدان (پسر جدعونی) ۳۵٬۴۰۰ نفر بنابراین، تعداد کل افراد ساکن در بخش افرایم که در سمت غربی اردوگاه قرار داشت، ۱۰۸٬۱۰۰ نفر بود. موقع کوچ کردن، این سه قبیله به ترتیب در ردیف بعدی قرار داشتند. قبیله رهبر تعداد دان اخیعزر (پسر عمیشدای) ۶۲٬۷۰۰ نفر اشیر فجعیئیل (پسر عکران) ۴۱٬۵۰۰ نفر نفتالی اخیرع (پسر عینان) ۵۳٬۴۰۰ نفر بنابراین تعداد کل افراد ساکن در بخش دان که در سمت شمالی اردوگاه قرار داشت، ۱۵۷٬۶۰۰ نفر بود. هنگام کوچ، این سه قبیله به ترتیب، پس از همه حرکت میکردند. | 3 |
੩ਜਿਹੜੇ ਸੂਰਜ ਦੇ ਚੜ੍ਹਦੇ ਪਾਸੇ ਡੇਰਾ ਲਾਉਣ, ਜਿਹੜੇ ਯਹੂਦਾਹ ਦੇ ਡੇਰੇ ਦੇ ਹੋਣ ਉਹ ਆਪਣੀਆਂ ਸੈਨਾਂ ਅਨੁਸਾਰ ਯਹੂਦਾਹ ਦੇ ਝੰਡੇ ਦੇ ਹੋਣ ਅਤੇ ਯਹੂਦਾਹ ਦੇ ਲੋਕਾਂ ਦਾ ਪ੍ਰਧਾਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੋਵੇ।
੪ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚੁਹੱਤਰ ਹਜ਼ਾਰ ਛੇ ਸੌ ਸਨ।
੫ਜਿਹੜੇ ਉਸ ਦੇ ਕੋਲ ਡੇਰਾ ਲਾਉਣ ਉਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪ੍ਰਧਾਨ ਸੂਆਰ ਦਾ ਪੁੱਤਰ ਨਥਨਿਏਲ ਹੋਵੇ।
੬ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚੁਰੰਜਾ ਹਜ਼ਾਰ ਚਾਰ ਸੌ ਸਨ।
੭ਜ਼ਬੂਲੁਨ ਦੇ ਗੋਤ ਯਿੱਸਾਕਾਰ ਦੇ ਕੋਲ ਰਹਿਣ, ਜ਼ਬੂਲੁਨ ਦੇ ਲੋਕਾਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਹੋਵੇ।
੮ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਸਤਵੰਜਾ ਹਜ਼ਾਰ ਚਾਰ ਸੌ ਸਨ।
੯ਯਹੂਦਾਹ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਛਿਆਸੀ ਹਜ਼ਾਰ ਚਾਰ ਸੌ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਪਹਿਲਾਂ ਉਹ ਕੂਚ ਕਰਨ।
੧੦ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਹੋਵੇ।
੧੧ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਛਿਆਲੀ ਹਜ਼ਾਰ ਪੰਜ ਸੌ ਸਨ।
੧੨ਜਿਹੜੇ ਉਸ ਕੋਲ ਡੇਰਾ ਲਾਉਣ ਉਹ ਸ਼ਿਮਓਨ ਦੇ ਗੋਤ ਦੇ ਹੋਣ ਅਤੇ ਸ਼ਿਮਓਨ ਦੇ ਲੋਕਾਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਹੋਵੇ।
੧੩ਉਹ ਦੀ ਸੈਨਾਂ ਦੇ ਗਿਣੇ ਹੋਏ ਲੋਕ ਉਣਾਹਠ ਹਜ਼ਾਰ ਤਿੰਨ ਸੌ ਸਨ।
੧੪ਫੇਰ ਗਾਦ ਦਾ ਗੋਤ ਅਤੇ ਗਾਦ ਦੇ ਲੋਕਾਂ ਦਾ ਪ੍ਰਧਾਨ ਰਊਏਲ ਦਾ ਪੁੱਤਰ ਅਲਯਾਸਾਫ਼ ਹੋਵੇ।
੧੫ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ।
੧੬ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇਕਵੰਜਾ ਹਜ਼ਾਰ ਚਾਰ ਸੌ ਪੰਜਾਹ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਉਹ ਕੂਚ ਕਰਨ।
੧੭ਫੇਰ ਮਿਲਾਪ ਵਾਲੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਨੇ ਡੇਰੇ ਲਾਏ ਉਸੇ ਤਰ੍ਹਾਂ ਉਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ।
੧੮ਇਫ਼ਰਾਈਮ ਦੇ ਡੇਰੇ ਦਾ ਝੰਡਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਪੱਛਮ ਪਾਸੇ ਵੱਲ ਹੋਵੇ ਅਤੇ ਇਫ਼ਰਾਈਮ ਦੇ ਲੋਕਾਂ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੋਵੇ।
੧੯ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚਾਲ੍ਹੀ ਹਜ਼ਾਰ ਪੰਜ ਸੌ ਸਨ।
੨੦ਫੇਰ ਉਹ ਦੇ ਨੇੜ੍ਹੇ ਮਨੱਸ਼ਹ ਦਾ ਗੋਤ ਹੋਵੇ ਅਤੇ ਮਨੱਸ਼ਹ ਦੇ ਲੋਕਾਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਹੋਵੇ।
੨੧ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਬੱਤੀ ਹਜ਼ਾਰ ਦੋ ਸੌ ਸਨ।
੨੨ਫੇਰ ਬਿਨਯਾਮੀਨ ਦਾ ਗੋਤ ਹੋਵੇ ਅਤੇ ਬਿਨਯਾਮੀਨ ਦੇ ਲੋਕਾਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਹੋਵੇ।
੨੩ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਪੈਂਤੀ ਹਜ਼ਾਰ ਚਾਰ ਸੌ ਸਨ।
੨੪ਇਫ਼ਰਾਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ, ਉਨ੍ਹਾਂ ਦੀਆਂ ਸੈਨਾਂ ਦੇ ਅਨੁਸਾਰ ਸਨ। ਤੀਜੇ ਉਹ ਕੂਚ ਕਰਨ।
੨੫ਦਾਨ ਦੇ ਡੇਰੇ ਦਾ ਝੰਡਾ ਉੱਤਰ ਦੇ ਪਾਸੇ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਦਾਨ ਦੇ ਲੋਕਾਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਹੋਵੇ।
੨੬ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਬਾਹਠ ਹਜ਼ਾਰ ਸੱਤ ਸੌ ਸਨ।
੨੭ਜਿਹੜੇ ਉਹ ਦੇ ਕੋਲ ਡੇਰਾ ਲਾਉਣ ਉਹ ਆਸ਼ੇਰ ਦੇ ਗੋਤ ਦੇ ਹੋਣ ਅਤੇ ਆਸ਼ੇਰ ਦੇ ਲੋਕਾਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਹੋਵੇ।
੨੮ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਇੱਕਤਾਲੀ ਹਜ਼ਾਰ ਪੰਜ ਸੌ ਸਨ।
੨੯ਫੇਰ ਨਫ਼ਤਾਲੀ ਦਾ ਗੋਤ ਅਤੇ ਨਫ਼ਤਾਲੀ ਦੇ ਲੋਕਾਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਹੋਵੇ।
੩੦ਉਹ ਦੀ ਸੈਨਾਂ ਦੇ ਗਿਣੇ ਹੋਏ ਲੋਕ ਤਿਰਵੰਜਾ ਹਜ਼ਾਰ ਚਾਰ ਸੌ ਸਨ।
੩੧ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਦੇ ਪਿੱਛੋਂ ਆਪਣੇ ਝੰਡਿਆਂ ਦੇ ਨਾਲ ਕੂਚ ਕਰਨ।
پس تعداد کل سپاهیان بنیاسرائیل، ۶۰۳٬۵۵۰ نفر بود (غیر از لاویان که به دستور خداوند سرشماری نشدند). | 32 |
੩੨ਇਹ ਉਹ ਇਸਰਾਏਲੀ ਹਨ, ਜਿਹੜੇ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਅਨੁਸਾਰ ਗਿਣੇ ਗਏ, ਡੇਰਿਆਂ ਦੇ ਸਾਰੇ ਗਿਣੇ ਹੋਏ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।
੩੩ਪਰ ਲੇਵੀ ਇਸਰਾਏਲੀਆਂ ਵਿੱਚ ਗਿਣੇ ਨਾ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
به این ترتیب قوم اسرائیل طبق دستوری که خداوند به موسی داده بود، عمل کردند؛ آنان با خاندان و خانوادهٔ خود کوچ میکردند و زیر پرچم قبیلهٔ خود اردو میزدند. | 34 |
੩੪ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ, ਇਸਰਾਏਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਆਪਣੇ-ਆਪਣੇ ਝੰਡਿਆਂ ਦੇ ਕੋਲ ਡੇਰਿਆਂ ਨੂੰ ਖੜ੍ਹਾ ਕਰਦੇ ਅਤੇ ਕੂਚ ਕਰਦੇ ਸਨ।