< مزامیر 96 >
سرودی تازه در وصف خداوند بسرایید! ای همه مردم روی زمین در وصف خداوند بسرایید! | 1 |
੧ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ!
در وصف خداوند بسرایید و نام او را حمد گویید. هر روز به مردم بشارت دهید که خداوند نجات میبخشد. | 2 |
੨ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ!
شکوه و جلال او را در میان ملتها ذکر کنید، و از معجزات او در میان قومها سخن بگویید. | 3 |
੩ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।
زیرا خداوند بزرگ است و سزاوار ستایش! از او باید ترسید، بیش از همۀ خدایان. | 4 |
੪ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ।
خدایان سایر قومها بتهایی بیش نیستند، اما خداوند ما آسمانها را آفریده است. | 5 |
੫ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।
شکوه و جلال در حضور اوست، و قدرت و شادمانی در قُدس او. | 6 |
੬ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।
ای تمام قومهای روی زمین، خداوند را توصیف نمایید؛ قدرت و شکوه او را توصیف نمایید؛ | 7 |
੭ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
عظمت نام خداوند را توصیف نمایید! با هدایا به خانۀ او بیایید. | 8 |
੮ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!
خداوند را در شکوه قدوسیتش بپرستید! ای تمامی مردم روی زمین، در حضور او بلرزید. | 9 |
੯ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ!
به همه قومها بگویید «خداوند سلطنت میکند! جهان پایدار است و تکان نخواهد خورد. او قومها را با انصاف داوری خواهد کرد.» | 10 |
੧੦ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
آسمان شادی کند و زمین به وجد آید، دریا و هر چه آن را پر میسازد، غرش کند؛ | 11 |
੧੧ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,
صحرا و هر چه در آن است، شادمان گردد. درختان جنگل با شادی بسرایند، | 12 |
੧੨ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ,
در حضور خداوند که برای داوری جهان میآید. او همه قومها را با عدل و انصاف داوری خواهد کرد. | 13 |
੧੩ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।