< مکاشفه 16 >
آنگاه از معبد صدایی بلند شنیدم که به آن هفت فرشته میگفت: «بروید و هفت جام غضب خدا را بر زمین خالی کنید.» | 1 |
੧ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਕਿ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੋਲ੍ਹ ਦਿਓ!
پس فرشتهٔ اول بیرون رفت و وقتی جام خود را بر زمین خالی کرد، در بدن کسانی که نشان آن وحش را داشتند و مجسمهاش را پرستش میکردند، زخمهایی دردناک و وحشتناک به وجود آمد. | 2 |
੨ਪਹਿਲੇ ਦੂਤ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਉਹਨਾਂ ਉੱਤੇ ਬੁਰੇ ਅਤੇ ਬਹੁਤ ਦੁੱਖਦਾਇਕ ਫੋੜੇ ਨਿੱਕਲ ਆਏ।
فرشتهٔ دوم جامش را در دریا ریخت و آب دریا مثل خون مرده شد، و تمام جانوران دریایی مردند. | 3 |
੩ਤਾਂ ਦੂਜੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਡੋਲ੍ਹ ਦਿੱਤਾ। ਤਾਂ ਉਹ ਮੁਰਦੇ ਦੇ ਲਹੂ ਵਰਗਾ ਬਣ ਗਿਆ ਅਤੇ ਹਰੇਕ ਜਿਉਂਦੀ ਜਾਨ ਜਿਹੜੀ ਸਮੁੰਦਰ ਵਿੱਚ ਸੀ, ਮਰ ਗਈ।
سپس فرشتهٔ سوم جام خود را بر رودخانهها و چشمهها ریخت و آب آنها به خون تبدیل شد. | 4 |
੪ਫੇਰ ਤੀਜੇ ਦੂਤ ਨੇ ਆਪਣਾ ਕਟੋਰਾ ਦਰਿਆਵਾਂ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਡੋਲ੍ਹ ਦਿੱਤਾ। ਤਾਂ ਉਸ ਤੋਂ ਉਹ ਲਹੂ ਬਣ ਗਏ
آنگاه شنیدم این فرشته که فرشتهٔ آبها بود، میگفت: «ای قدوس، که هستی و بودهای، تو عادلی در این حکمها که فرستادهای. | 5 |
੫ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦੇ ਸੁਣਿਆ, ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੀ, ਤੂੰ ਧਰਮੀ ਹੈਂ, ਤੂੰ ਇਸ ਤਰ੍ਹਾਂ ਨਿਆਂ ਜੋ ਕੀਤਾ,
زیرا آنها خون مقدّسین و انبیای تو را ریختند. پس به آنان خون دادی تا بنوشند، چون سزایشان همین است.» | 6 |
੬ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!।
آنگاه صدایی از مذبح شنیدم که میگفت: «بله، ای خداوند، ای خدای توانا، تو از روی حق و عدل داوری و مجازات میکنی.» | 7 |
੭ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ!।
سپس فرشتهٔ چهارم جامش را روی خورشید خالی کرد تا خورشید با آتش خود همه را بسوزاند. | 8 |
੮ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਤਾਂ ਉਹ ਨੂੰ ਇਹ ਦਿੱਤਾ ਗਿਆ ਜੋ ਮਨੁੱਖਾਂ ਨੂੰ ਅੱਗ ਨਾਲ ਝੁਲਸੇ
پس همه از آن حرارت شدید سوختند. اما به جای این که از افکار و رفتار بد خود توبه کرده، خدا را جلال دهند، به سبب این بلاها به او کفر میگفتند. | 9 |
੯ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ।
فرشتهٔ پنجم جامش را بر تخت آن وحش ریخت، به طوری که تاج و تخت او در تاریکی فرو رفت، و دار و دستهٔ او از شدت درد، لبهای خود را میگزیدند. | 10 |
੧੦ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਡੋਲ੍ਹ ਦਿੱਤਾ। ਤਾਂ ਉਹ ਦਾ ਰਾਜ ਹਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ।
ایشان نیز از درد زخمهای خود، به خدای آسمان کفر گفتند و از رفتار بد خود توبه نکردند. | 11 |
੧੧ਅਤੇ ਉਹਨਾਂ ਦੇ ਆਪਣੇ ਦੁੱਖਾਂ ਦੇ ਕਾਰਨ ਅਤੇ ਆਪਣੇ ਜਖ਼ਮਾਂ ਦੇ ਕਾਰਨ ਸਵਰਗ ਦੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਅਤੇ ਆਪਣੇ ਕੰਮਾਂ ਤੋਂ ਤੋਬਾ ਨਾ ਕੀਤੀ।
فرشتهٔ ششم جامش را بر رودخانهٔ بزرگ فرات خالی کرد و آب رودخانه خشک شد، به طوری که پادشاهان مشرقزمین توانستند نیروهای خود را بدون برخورد با مانع به سوی غرب ببرند. | 12 |
੧੨ਛੇਵੇਂ ਦੂਤ ਨੇ ਆਪਣਾ ਕਟੋਰਾ ਉਸ ਵੱਡੇ ਦਰਿਆ ਫ਼ਰਾਤ ਉੱਤੇ ਡੋਲ੍ਹ ਦਿੱਤਾ ਅਤੇ ਉਹ ਦਾ ਪਾਣੀ ਸੁੱਕ ਗਿਆ ਤਾਂ ਜੋ ਚੜ੍ਹਦੀ ਵੱਲੋਂ ਜਿਹੜੇ ਰਾਜੇ ਆਉਣ ਵਾਲੇ ਹਨ, ਉਹਨਾਂ ਲਈ ਰਾਹ ਤਿਆਰ ਕੀਤਾ ਜਾਵੇ।
آنگاه دیدم سه روح پلید به شکل قورباغه، از دهان اژدها و آن وحش و پیامبر دروغین بیرون آمدند. | 13 |
੧੩ਅਜਗਰ ਦੇ ਮੂੰਹ, ਉਸ ਦਰਿੰਦੇ ਦੇ ਮੂੰਹ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਵਰਗੇ ਤਿੰਨ ਭਰਿਸ਼ਟ ਆਤਮੇ ਨਿੱਕਲਦੇ ਵੇਖੇ।
این روحهای پلید که میتوانند معجزه نیز بکنند، به سراغ تمام فرمانروایان جهان رفتند تا در آن روز عظیم داوری خدا، آنها را به ضد خداوند وارد جنگ کنند. | 14 |
੧੪ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ।
حال، به آنچه عیسی مسیح میگوید توجه کنید: «مانند دزد، زمانی که منتظر نیستید میآیم! خوشا به حال کسی که برای بازگشت من آماده است و لباس خود را نگاه میدارد مبادا برهنه راه رود و رسوا شود.» | 15 |
੧੫ਵੇਖੋ, ਮੈਂ ਚੋਰ ਵਾਂਗੂੰ ਆਉਂਦਾ ਹਾਂ। ਧੰਨ ਉਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਜੋ ਉਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ।
آنگاه تمام لشکرهای جهان را در محلی گرد آوردند که به زبان عبری آن را «حارمجدون» (یعنی «کوه مجدو») مینامند. | 16 |
੧੬ਅਤੇ ਉਨ੍ਹਾਂ ਨੇ ਉਸ ਥਾਂ ਉਹਨਾਂ ਨੂੰ ਇਕੱਠਿਆਂ ਕੀਤਾ ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਹਰਮਗਿੱਦੋਨ ਕਿਹਾ ਜਾਂਦਾ ਹੈ।
فرشتهٔ هفتم نیز جامش را در هوا خالی کرد. آنگاه از آن تخت که در معبد بود، صدایی بلند شنیدم که میگفت: «همه چیز به پایان رسید!» | 17 |
੧੭ਸੱਤਵੇਂ ਦੂਤ ਨੇ ਆਪਣਾ ਕਟੋਰਾ ਪੌਣ ਉੱਤੇ ਡੋਲ੍ਹ ਦਿੱਤਾ। ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਆਈ, ਕਿ ਹੋ ਚੁੱਕਿਆ!
در آن هنگام، چنان رعد و برق و زمین لرزهٔ شدیدی شد که در تاریخ بشر سابقه نداشت. | 18 |
੧੮ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਆਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ, ਅਤੇ ਅਜਿਹਾ ਵੱਡਾ ਭੂਚਾਲ ਆਇਆ ਕਿ ਧਰਤੀ ਉੱਤੇ ਜਦੋਂ ਦੇ ਮਨੁੱਖ ਹੋਏ ਐਡਾ ਵੱਡਾ ਅਤੇ ਭਾਰਾ ਭੂਚਾਲ ਕਦੇ ਨਹੀਂ ਸੀ ਆਇਆ!
شهر بزرگ بابِل نیز سه قسمت گردید و سایر شهرهای دنیا هم به صورت تودههای پاره سنگ درآمدند. به این ترتیب، خدا از گناهان بابِل چشمپوشی نکرد، بلکه جام غضب خود را تا آخرین قطره، به او نوشانید؛ | 19 |
੧੯ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਅ ਦਾ ਪਿਆਲਾ ਉਹ ਨੂੰ ਦੇਵੇ।
جزیرهها ناپدید و کوهها زیر و رو شدند؛ | 20 |
੨੦ਅਤੇ ਹਰੇਕ ਟਾਪੂ ਭੱਜ ਗਿਆ ਅਤੇ ਪਹਾੜਾਂ ਦਾ ਪਤਾ ਨਾ ਲੱਗਾ।
تگرگ وحشتناکی بر سر مردم بارید، تگرگی که هر دانهٔ آن پنجاه کیلو بود! و مردم برای این بلای وحشتناک به خدا کفر و ناسزا گفتند. | 21 |
੨੧ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੋ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ।