< مکاشفه 18 >
بعد از این رؤیاها، فرشتهٔ دیگری را دیدم که با اختیار تام از آسمان پایین آمد. این فرشته چنان میدرخشید که تمام زمین را روشن ساخت. | 1 |
੧ਇਸ ਤੋਂ ਬਾਅਦ ਮੈਂ ਇੱਕ ਹੋਰ ਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਦੇ ਕੋਲ ਅਧਿਕਾਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ।
او با صدای بلند فریاد میزد: «بابِل سقوط کرد، آن شهر بزرگ ویران شد! به کلی ویران شد! بابِل کمینگاه دیوها و شیاطین و ارواح پلید شده است. | 2 |
੨ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ।
زیرا تمام قومها از شراب فساد و هرزگی او سرمست شدهاند. پادشاهان دنیا در آنجا خوشگذرانی کردهاند، و تاجران دنیا از زندگی پرتجمل آن ثروتمند شدهاند.» | 3 |
੩ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।
آنگاه صدای دیگری از آسمان شنیدم که میگفت: «ای خلق من، از این شهر دل بکنید و خود را با گناهانش آلوده نسازید، و گرنه شما نیز به همان مکافات خواهید رسید. | 4 |
੪ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ!
زیرا گناهان این شهر تا فلک بر روی هم انباشته شده است. از این رو، خداوند آماده است تا او را به مجازات جنایاتش برساند. | 5 |
੫ਉਹ ਦੇ ਪਾਪ ਤਾਂ ਸਵਰਗ ਤੱਕ ਪਹੁੰਚ ਗਏ ਹਨ, ਅਤੇ ਪਰਮੇਸ਼ੁਰ ਨੇ ਉਹ ਦੇ ਕੁਧਰਮ ਯਾਦ ਕੀਤੇ ਹਨ।
پس، برای کارهای زشتش دو چندان به او سزا دهید. او برای دیگران جام شکنجه پر کرده، پس دو برابر به خودش بنوشانید. | 6 |
੬ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ।
تا حال زندگیاش غرق در تجمل و خوشگذرانی بوده است؛ از این پس آن را با شکنجه و عذاب لبریز کنید. میگوید:”من بیوهٔ بینوا نیستم؛ من ملکهٔ این تاج و تخت میباشم؛ هرگز رنگ غم و اندوه را نخواهم دید.“ | 7 |
੭ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉਨ੍ਹਾਂ ਹੀ ਉਹ ਨੂੰ ਕਸ਼ਟ ਅਤੇ ਸੋਗ ਦਿਉ, ਕਿਉਂ ਜੋ ਉਹ ਆਪਣੇ ਮਨ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ!
پس در عرض یک روز، مرگ و عزا و قحطی دامنگیر او خواهد شد و او در آتش خواهد سوخت. چون خداوند توانا او را به مکافات خواهد رساند.» | 8 |
੮ਇਸ ਕਰਕੇ ਉਹ ਦੀਆਂ ਮਹਾਂਮਾਰੀਆਂ ਇੱਕੋ ਦਿਨ ਵਿੱਚ ਆ ਪੈਣਗੀਆਂ; ਮੌਤ, ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੂ ਪਰਮੇਸ਼ੁਰ ਜਿਹੜਾ ਉਹ ਦਾ ਨਿਆਂ ਕਰਦਾ ਹੈ!
آنگاه پادشاهان دنیا که با او زنا میکردند و از این کار لذت میبردند، وقتی ببینند دود از خاکسترش بلند میشود، برایش عزا گرفته، | 9 |
੯ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ, ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ।
از ترس، دور از او خواهند ایستاد و نالهکنان خواهند گفت: «افسوس که بابِل، آن شهر بزرگ در یک چشم به هم زدن نابود شد!» | 10 |
੧੦ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਉਹ ਦੂਰ ਖੜ ਕੇ ਆਖਣਗੇ, ਹਾਏ, ਹਾਏ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ!
تاجران دنیا نیز برایش عزا گرفته، زارزار خواهند گریست، زیرا دیگر کسی نخواهد بود که اجناسشان را بخرد. | 11 |
੧੧ਧਰਤੀ ਦੇ ਵਪਾਰੀ ਉਹ ਨੂੰ ਰੋਂਦੇ ਅਤੇ ਕੁਰਲਾਉਂਦੇ ਹਨ, ਕਿਉਂ ਜੋ ਹੁਣ ਉਨ੍ਹਾਂ ਦਾ ਮਾਲ ਕੋਈ ਨਹੀਂ ਲੈਂਦਾ।
این شهر، بزرگترین خریدار اجناس ایشان بود، اجناسی نظیر طلا و نقره، سنگهای قیمتی و مروارید، کتانهای لطیف و ابریشمهای ارغوانی و قرمز، انواع چوبهای معطر و زینتآلات عاج، گرانترین کندهکاریهای چوبی، مس و آهن و مرمر، ادویه و عطر، بخور و پماد، کندر و شراب و روغن زیتون، آرد ممتاز و گندم، گاو و گوسفند، اسب و ارّابه، برده و جانهای انسانها. | 12 |
੧੨ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੋਤੀਆਂ, ਅਤੇ ਕਤਾਨ ਦਾ ਅਤੇ ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤ
੧੩ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈਅ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ।
تاجران اشکریزان خواهند گفت: «تمام چیزهای دوست داشتنیات را از دست دادی. تجملات و شوکت تو همه بر باد رفته است و هرگز دوباره نصیبت نخواهد شد.» | 14 |
੧੪ਤੇਰੇ ਮਨਭਾਉਂਦੇ ਫਲ ਤੇਰੇ ਕੋਲੋਂ ਦੂਰ ਹੋ ਗਏ, ਸਾਰੀਆਂ ਕੀਮਤੀ ਅਤੇ ਭੜਕੀਲੀਆਂ ਵਸਤਾਂ ਤੇਰੇ ਕੋਲੋਂ ਜਾਂਦੀਆਂ ਰਹੀਆਂ, ਅਤੇ ਹੁਣ ਕਦੇ ਨਾ ਲੱਭਣਗੀਆਂ!
پس، تاجرانی که با فروش این اجناس ثروتمند شدهاند، دور ایستاده، از خطری که ایشان را تهدید میکند خواهند ترسید و گریهکنان خواهند گفت: | 15 |
੧੫ਇਨ੍ਹਾਂ ਵਸਤਾਂ ਦੇ ਵਪਾਰੀ ਜਿਹੜੇ ਉਹ ਦੇ ਰਾਹੀਂ ਧਨਵਾਨ ਹੋਏ ਸਨ, ਉਹ ਦੇ ਦੁੱਖ ਤੋਂ ਡਰ ਦੇ ਮਾਰੇ ਦੂਰ ਖੜ੍ਹੇ ਹੋ ਜਾਣਗੇ ਅਤੇ ਰੋਂਦਿਆਂ ਕੁਰਲਾਉਂਦਿਆਂ ਆਖਣਗੇ,
«افسوس که آن شهر بزرگ با تمام زیبایی و ثروتش، در یک چشم به هم زدن دود شد! شهری که مثل زن زیبایی بود که لباسهای نفیس از کتان ارغوانی و قرمز میپوشید و با طلا و سنگهای قیمتی و مروارید خود را زینت میداد.» | 16 |
੧੬ਹਾਏ ਹਾਏ, ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਣੀ ਅਤੇ ਲਾਲ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੋਤੀਆਂ ਦੇ ਨਾਲ ਸ਼ਿੰਗਾਰੀ ਹੋਈ ਸੀ,
صاحبان کشتیها و ناخدایان و دریانوردان خواهند ایستاد و از دور | 17 |
੧੭ਕਿਉਂ ਜੋ ਐਨਾ ਸਾਰਾ ਧਨ ਇੱਕੋ ਘੰਟੇ ਵਿੱਚ ਬਰਬਾਦ ਹੋ ਗਿਆ ਹੈ!। ਹਰੇਕ ਮਲਾਹਾਂ ਦਾ ਸਿਰਕਰਦਾ ਅਤੇ ਹਰ ਕੋਈ ਜਿਹੜਾ ਜਹਾਜ਼ਾਂ ਵਿੱਚ ਕਿਧਰੇ ਫਿਰਦਾ ਹੈ ਅਤੇ ਮਲਾਹ ਅਤੇ ਸਮੁੰਦਰ ਉੱਤੇ ਜਿੰਨੇ ਰੋਜ਼ੀ ਰੋਟੀ ਕਮਾਉਂਦੇ ਹਨ, ਸੱਭੇ ਦੂਰ ਖੜ੍ਹੇ ਹੋਏ।
برای شهری که دود از خاکسترش بالا میرود، اشک ریخته، خواهند گفت: «در تمام دنیا، کجا دیگر چنین شهری پیدا خواهد شد؟» | 18 |
੧੮ਅਤੇ ਉਹ ਦੇ ਸੜਨ ਦਾ ਧੂੰਆਂ ਵੇਖ ਕੇ ਚੀਕਾਂ ਮਾਰ ਉੱਠੇ ਅਤੇ ਬੋਲੇ ਭਈ ਕਿਹੜਾ ਇਸ ਵੱਡੀ ਨਗਰੀ ਦੇ ਵਰਗਾ ਹੈ?
و از غم و غصه، خاک بر سر خود ریخته، خواهند گفت: «افسوس، افسوس از این شهر بزرگ! از ثروت بیحد و اندازهاش، همهٔ ما ثروتمند شدیم؛ و حال در یک لحظه همه چیز دود شد!» | 19 |
੧੯ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ-ਮਾਰ ਕੇ ਆਖਿਆ, ਹਾਏ ਹਾਏ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜਹਾਜ਼ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ!
اما تو ای آسمان، از سرنوشت بابِل شاد باش! و شما ای قوم خدا و رسولان و انبیا شادی کنید! زیرا خدا انتقام شما را از او گرفته است. | 20 |
੨੦ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ!
آنگاه، یک فرشتهٔ پرقدرت، تخته سنگی را که به شکل آسیاب بود برداشت و آن را به دریا انداخت و فریاد زد: «شهر بزرگ بابِل تا ابد ناپدید خواهد شد، همانطور که این سنگ ناپدید شد. | 21 |
੨੧ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ!
دیگر هرگز نوای موسیقی در این شهر شنیده نخواهد شد. هیچ صنعت و صنعتگری در آن نخواهد بود، و دیگر صدای آسیاب در آن به گوش نخواهد رسید. | 22 |
੨੨ਰਬਾਬੀਆਂ, ਗਵੱਈਆਂ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੇ ਨਾ ਲੱਭੇਗਾ। ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ,
دیگر هیچ چراغی در آن روشن نخواهد شد و صدای شادی عروس و داماد در آن شنیده نخواهد شد. تاجرانش زمانی بزرگترین سرمایهداران دنیا بودند و این شهر تمام قومها را با نیرنگهای خود فریب میداد. | 23 |
੨੩ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,
خون تمام انبیا و قوم مقدّس خدا و خون همۀ کسانی که در جهان کشته شدند، به گردن این شهر است.» | 24 |
੨੪ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ!