< Dzieje 25 >

1 W trzy dni po objęciu urzędu w Cezarei, Festus udał się do Jerozolimy.
ਉਪਰੰਤ ਫ਼ੇਸਤੁਸ ਉਸ ਸੂਬੇ ਵਿੱਚ ਪਹੁੰਚ ਕੇ ਤਿੰਨਾਂ ਦਿਨਾਂ ਦੇ ਮਗਰੋਂ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ।
2 Wówczas najwyżsi kapłani i wpływowi przywódcy żydowscy przedstawili mu zarzuty wobec Pawła. Poprosili też,
ਤਦ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਅਧਿਕਾਰੀਆਂ ਨੇ ਪੌਲੁਸ ਦੇ ਵਿਰੁੱਧ ਉਹ ਦੇ ਕੰਨ ਭਰੇ।
3 aby zrobił im przysługę i sprowadził go do Jerozolimy. Mieli bowiem zamiar urządzić po drodze zasadzkę i zabić go.
ਅਤੇ ਉਸ ਦੀਆਂ ਮਿੰਨਤਾਂ ਕਰ ਕੇ ਕਿਹਾ ਜੋ ਉਹ ਨੂੰ ਯਰੂਸ਼ਲਮ ਵਿੱਚ ਬੁਲਾਵੇ ਅਤੇ ਸਾਜਿਸ਼ ਬਣਾਈ, ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਸੁੱਟਣ।
4 Ale Festus odpowiedział, że Paweł pozostanie w Cezarei i że on sam też się tam wkrótce udaje. Zaproponował więc:
ਉਪਰੰਤ ਫ਼ੇਸਤੁਸ ਨੇ ਉੱਤਰ ਦਿੱਤਾ ਜੋ ਪੌਲੁਸ ਕੈਸਰਿਯਾ ਵਿੱਚ ਨਜ਼ਰਬੰਦ ਹੈ ਅਤੇ ਮੈਂ ਆਪ ਉੱਥੇ ਜਲਦੀ ਜਾਣ ਨੂੰ ਤਿਆਰ ਹਾਂ।
5 —Niech wasi przedstawiciele pojadą ze mną i wniosą oskarżenie, jeśli Paweł jest winny.
ਫੇਰ ਬੋਲਿਆ, ਜਿਹੜੇ ਤੁਹਾਡੇ ਵਿੱਚੋਂ ਆਗੂ ਹੋਣ ਉਹ ਮੇਰੇ ਨਾਲ ਚੱਲਣ ਅਤੇ ਜੇ ਉਸ ਵਿੱਚ ਕੋਈ ਔਗੁਣ ਹੋਵੇ ਤਾਂ ਉਹ ਦੇ ਉੱਤੇ ਦੋਸ਼ ਸਾਬਤ ਕਰਨ।
6 Osiem lub dziesięć dni później wrócił do Cezarei. Następnego dnia zasiadł na fotelu sędziowskim i polecił, aby przyprowadzono Pawła.
ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਤੇ ਅਗਲੇ ਦਿਨ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ।
7 Żydowscy przywódcy, którzy przybyli z Jerozolimy, natychmiast otoczyli go i zaczęli stawiać mu wiele poważnych zarzutów. Niczego jednak nie potrafili udowodnić.
ਜਦੋਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਆਲੇ-ਦੁਆਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੇ ਦੋਸ਼ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸਕੇ।
8 —Nie zgrzeszyłem ani przeciw naszemu Prawu—bronił się Paweł—ani przeciw świątyni, ani przeciw cezarowi!
ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਕਿਹਾ ਕਿ ਨਾ ਤਾਂ ਮੈਂ ਯਹੂਦੀਆਂ ਦੀ ਬਿਵਸਥਾ ਦਾ, ਨਾ ਹੈਕਲ ਦਾ, ਨਾ ਕੈਸਰ ਦਾ ਕੁਝ ਵਿਗਾੜਿਆ ਹੈ।
9 —Czy chciałbyś więc zeznawać przede mną w Jerozolimie?—zapytał go Festus, chcąc zadowolić żydowskich przywódców.
ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ ਕਿ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਬਾਰੇ ਤੇਰਾ ਨਿਆਂ ਕੀਤਾ ਜਾਵੇ?
10 —Nie!—odrzekł Paweł. —Przysługuje mi prawo osądzenia mojej sprawy przez samego cezara. Dobrze wiesz, że nie popełniłem żadnego przestępstwa przeciw mojemu narodowi.
੧੦ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ। ਚਾਹੀਦਾ ਹੈ ਕਿ ਮੇਰਾ ਨਿਆਂ ਇੱਥੇ ਹੀ ਹੋਵੇ। ਯਹੂਦੀਆਂ ਦੇ ਨਾਲ ਮੈਂ ਕੁਝ ਵੀ ਗਲਤ ਨਹੀਂ ਕੀਤਾ ਜਿਵੇਂ ਕਿ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ।
11 Jeśli dopuściłem się czynu zasługującego na śmierć, nie waham się umrzeć. Lecz jeśli nie zrobiłem niczego, o co mnie oskarżają, nikt nie ma prawa mnie im wydać. Odwołuję się do cezara!
੧੧ਸੋ ਜੇ ਮੈਂ ਕੁਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ। ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ!
12 Po omówieniu sytuacji ze swoją radą, Festus rzekł: —Skoro się odwołałeś, staniesz przed cezarem.
੧੨ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਕਰ ਕੇ ਉੱਤਰ ਦਿੱਤਾ ਕਿ ਤੂੰ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ!
13 Jakiś czas później przybyli do Festusa w odwiedziny król Agryppa wraz z żoną Berenike.
੧੩ਕੁਝ ਦਿਨਾਂ ਬਾਅਦ, ਰਾਜਾ ਅਗ੍ਰਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨੂੰ ਮਿਲਣ ਲਈ ਆਏ।
14 Po kilku dniach Festus przedstawił królowi sprawę Pawła. —Mam tu więźnia—powiedział—którego pozostawił mi Feliks.
੧੪ਅਤੇ ਜਦੋਂ ਉਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਕਹਾਣੀ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ।
15 Gdy byłem w Jerozolimie, najwyżsi kapłani i żydowscy starsi wnieśli przeciwko niemu oskarżenie i zażądali ukarania go.
੧੫ਅਤੇ ਜਦੋਂ ਮੈਂ ਯਰੂਸ਼ਲਮ ਵਿੱਚ ਸੀ ਤਾਂ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਬਾਰੇ ਮੈਨੂੰ ਗੱਲਾਂ ਦੱਸੀਆਂ ਅਤੇ ਬੇਨਤੀ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ।
16 Wyjaśniłem im oczywiście, że Rzymianie nie mają zwyczaju nikogo skazywać na śmierć, jeśli oskarżony nie stanie najpierw przed swoimi oskarżycielami i nie będzie miał prawa do obrony.
੧੬ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ।
17 A gdy wszyscy tu przybyli, nie odraczałem sprawy. Zająłem miejsce w fotelu sędziowskim i poleciłem przyprowadzić więźnia.
੧੭ਸੋ ਜਦੋਂ ਉਹ ਇੱਥੇ ਇਕੱਠੇ ਹੋਏ ਤਾਂ ਮੈਂ ਬਿਨ੍ਹਾਂ ਕੁਝ ਦੇਰ ਕੀਤੇ ਅਗਲੇ ਦਿਨ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ।
18 Oskarżyciele nie postawili mu jednak żadnego z zarzutów, których się spodziewałem.
੧੮ਪਰ ਜਦੋਂ ਉਹ ਦੇ ਉੱਤੇ ਦੋਸ਼ ਲਗਾਉਣ ਵਾਲੇ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਬਾਰੇ ਆਖੀ ਜਿਹੀ ਮੈਂ ਸਮਝਦਾ ਸੀ।
19 Oskarżali go tylko o kwestie natury religijnej, dotyczące jakiegoś zmarłego Jezusa, o którym Paweł twierdzi, że żyje.
੧੯ਪਰ ਉਹ ਆਪਣੀ ਦੇਵਪੂਜਾ ਬਾਰੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਕਿ ਉਹ ਤਾਂ ਜਿਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ।
20 Przyznam, że byłem bezradny wobec tych dociekań. Zaproponowałem więc Pawłowi, żeby poszedł do Jerozolimy i tam zeznawał.
੨੦ਜਦੋਂ ਮੈਂ ਦੁਬਧਾ ਵਿੱਚ ਪਿਆ ਕਿ ਇਨ੍ਹਾਂ ਗੱਲਾਂ ਦਾ ਕਿਵੇਂ ਨਿਬੇੜਾ ਕਰਾਂ ਤਾਂ ਮੈਂ ਪੁੱਛਿਆ, ਤੂੰ ਯਰੂਸ਼ਲਮ ਵਿੱਚ ਜਾਣ ਲਈ ਸਹਿਮਤ ਹੈਂ ਜੋ ਉੱਥੇ ਇਨ੍ਹਾਂ ਗੱਲਾਂ ਦੇ ਬਾਰੇ ਤੇਰਾ ਨਿਆਂ ਹੋਵੇ?
21 On jednak odwołał się do cezara, dlatego poleciłem pilnować go aż do czasu odesłania do Rzymu.
੨੧ਪਰ ਜਦੋਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦੋਂ ਤੱਕ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ।
22 —Chętnie posłuchałbym tego człowieka—powiedział Agryppa. —Dobrze. Jutro go usłyszysz—odrzekł Festus.
੨੨ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ ਕਿ ਮੈਂ ਆਪ ਵੀ ਉਸ ਮਨੁੱਖ ਨੂੰ ਸੁਣਨਾ ਚਾਹੁੰਦਾ ਹਾਂ। ਉਹ ਬੋਲਿਆ, ਤੂੰ ਕੱਲ ਉਹ ਦੀ ਸੁਣ ਲਵੀਂ।
23 Następnego dnia król Agryppa wraz z Berenike uroczyście wkroczyli na salę rozpraw. Towarzyszyło im wiele dowódców i wybitnych osobistości miasta. Festus rozkazał wprowadzić Pawła.
੨੩ਸੋ ਦੂਜੇ ਦਿਨ ਜਦੋਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ ਅਤੇ ਫੌਜ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਨਾਲ ਕਚਿਹਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ।
24 —Królu Agryppo i wszyscy zebrani!—rozpoczął Festus. —Oto człowiek, którego śmierci domagają się tłumy Żydów, zarówno z Jerozolimy, jak i z naszego miasta.
੨੪ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗ੍ਰਿੱਪਾ ਅਤੇ ਸਭ ਲੋਕੋ ਜਿਹੜੇ ਇੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਇਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਰੂਸ਼ਲਮ ਵਿੱਚ ਅਤੇ ਇੱਥੇ ਵੀ ਮੇਰੇ ਪਿੱਛੇ ਪਏ ਅਤੇ ਇਹ ਰੌਲ਼ਾ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜਿਉਂਦਾ ਰਹਿਣਾ ਹੀ ਯੋਗ ਨਹੀਂ।
25 Według mnie nie popełnił on żadnego przestępstwa podlegającego karze śmierci. Ponieważ jednak odwołał się do cezara, postanowiłem go wysłać do Rzymu,
੨੫ਪਰ ਮੈਂ ਜਾਣ ਲਿਆ ਜੋ ਉਹ ਨੇ ਕਤਲ ਦੇ ਲਾਇਕ ਕੁਝ ਨਹੀਂ ਕੀਤਾ ਅਤੇ ਜਦੋਂ ਉਸ ਨੇ ਆਪ ਪਾਤਸ਼ਾਹ ਦੀ ਦੁਹਾਈ ਦਿੱਤੀ ਤਦ ਮੈਂ ਫੈਸਲਾ ਕੀਤਾ ਜੋ ਉਹ ਨੂੰ ਭੇਜ ਦਿਆਂ।
26 ale nie wiem, co na jego temat napisać cezarowi. Dlatego postawiłem go przed wami wszystkimi, a szczególnie przed tobą, królu Agryppo, abyście go przesłuchali i poradzili mi, co napisać.
੨੬ਪਰ ਮੈਨੂੰ ਉਹ ਦੇ ਵਿਖੇ ਕੋਈ ਠੀਕ ਗੱਲ ਨਹੀਂ ਦਿੱਸਦੀ ਜੋ ਆਪਣੇ ਮਾਲਕ ਨੂੰ ਲਿਖਾਂ ਇਸ ਲਈ ਮੈਂ ਉਹ ਨੂੰ ਤੁਹਾਡੇ ਅੱਗੇ ਖ਼ਾਸ ਕਰਕੇ, ਹੇ ਰਾਜਾ ਅਗ੍ਰਿੱਪਾ, ਤੇਰੇ ਅੱਗੇ ਹਾਜ਼ਰ ਕੀਤਾ ਹੈ ਜੋ ਜਾਂਚ-ਪੜਤਾਲ ਤੋਂ ਬਾਅਦ ਮੈਂ ਕੁਝ ਲਿਖ ਸਕਾਂ।
27 Nierozsądne byłoby bowiem wysyłać więźnia do cezara, nie podając, o co się go oskarża.
੨੭ਕਿਉਂ ਜੋ ਮੈਨੂੰ ਇਹ ਗੱਲ ਸਿਆਣੀ ਨਹੀਂ ਲੱਗਦੀ ਕਿ ਇੱਕ ਕੈਦੀ ਭੇਜਾਂ ਅਤੇ ਨਾਲ ਹੀ ਨਾ ਦੱਸਾਂ ਜੋ ਕੀ ਦੋਸ਼ ਉਹ ਦੇ ਉੱਤੇ ਲਾਏ ਗਏ ਹਨ।

< Dzieje 25 >