< I Kronik 16 >
1 A gdy przynieśli skrzynię Bożą, i postawili ją w pośród namiotu, który był Dawid rozbił, tedy sprawowali całopalenia i ofiary spokojne przed Bogiem.
੧ਸੋ ਉਹ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕ ਲਿਆਏ ਅਤੇ ਉਸ ਨੂੰ ਤੰਬੂ ਵਿੱਚ ਰੱਖਿਆ ਜਿਹੜਾ ਦਾਊਦ ਨੇ ਉਸ ਦੇ ਲਈ ਖੜਾ ਕੀਤਾ ਸੀ ਅਤੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਪਰਮੇਸ਼ੁਰ ਦੇ ਅੱਗੇ ਚੜ੍ਹਾਈਆਂ।
2 A gdy dokończył Dawid ofiarować całopalenia, i ofiar spokojnych, błogosławił ludowi w imię Pańskie.
੨ਜਦ ਦਾਊਦ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ, ਤਾਂ ਉਸ ਨੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ
3 I rozdzielił wszystkim mężom Izraelskim, od męża aż do niewiasty, każdemu po bochenku chleba, i po sztuce mięsa, i po łagiewce wina.
੩ਅਤੇ ਉਸ ਨੇ ਸਾਰੇ ਇਸਰਾਏਲੀ ਲੋਕਾਂ ਨੂੰ, ਕੀ ਪੁਰਸ਼, ਕੀ ਇਸਤਰੀ ਹਰੇਕ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਟੁੱਕੜਾ ਮਾਸ ਦਾ ਅਤੇ ਇੱਕ-ਇੱਕ ਸੋਗੀ ਦੀ ਟਿੱਕੀ ਵੰਡ ਦਿੱਤੀ।
4 A postanowił przed skrzynią Pańską z Lewitów sługu, aby wspominali, i wyznawali, i chwalili Pana, Boga Izraelskiego.
੪ਉਸ ਨੇ ਲੇਵੀਆਂ ਵਿੱਚੋਂ ਕਈਆਂ ਨੂੰ ਠਹਿਰਾਇਆ ਜੋ ਯਹੋਵਾਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ, ਅਤੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਚਰਚਾ, ਧੰਨਵਾਦ ਅਤੇ ਉਸਤਤ ਕਰਨ
5 Asaf był przedniejszy, a wtóry po nim Zacharyjasz, Jehyjel, i Semiramot, i Jechyjel i Matytyjasz, i Elijab, i Benajasz, i Obededom, i Jechyjel; ci na instrumentach, na lutniach, na harfach, ale Asaf na cymbałach, grali.
੫ਅਰਥਾਤ ਆਸਾਫ਼ ਮੁਖੀਆ ਤੇ ਦੂਜੇ ਜ਼ਕਰਯਾਹ, ਯਈਏਲ, ਸ਼ਮੀਰਾਮੋਥ, ਯਹੀਏਲ, ਮੱਤਿਥਯਾਹ, ਅਲੀਆਬ, ਬਨਾਯਾਹ, ਓਬੇਦ-ਅਦੋਮ ਅਤੇ ਯਈਏਲ ਨੂੰ, ਸਿਤਾਰਾਂ ਤੇ ਬਰਬਤਾਂ ਦੇ ਨਾਲ ਅਤੇ ਆਸਾਫ਼ ਛੈਣਿਆਂ ਨਾਲ ਵਜਾਉਂਦਾ ਸੀ।
6 Benajasz zaś i Jachazyjel kapłani z trąbami ustawiczne byli przed skrzynią przymierza Bożego.
੬ਬਨਾਯਾਹ ਤੇ ਯਹਜ਼ੀਏਲ ਜਾਜਕ ਤੁਰ੍ਹੀਆਂ ਨਾਲ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਅੱਗੇ ਸਦਾ ਵਜਾਉਂਦੇ ਸਨ।
7 Dopiero dnia onego najpierwej postanowił Dawid, aby tym psalmem chwalony był Pan przez Asafa i braci jego:
੭ਉਸੇ ਦਿਨ ਦਾਊਦ ਨੇ ਆਸਾਫ਼ ਤੇ ਉਹ ਦੇ ਭਰਾਵਾਂ ਦੇ ਹੱਥ ਵਿੱਚ ਇਹ ਯਹੋਵਾਹ ਲਈ ਧੰਨਵਾਦ ਦਾ ਗੀਤ ਪਹਿਲਾਂ ਸੌਂਪ ਦਿੱਤਾ,
8 Wysławiajcie Pana, wzywajcie imienia jego, a opowiadajcie między narodami sprawy jego.
੮ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ।
9 Śpiewajcie mu, grajcie mu, rozmawiajcie o wszystkich cudach jego.
੯ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ।
10 Chlubcie się w imieniu świętem jego, a niech się rozraduje serce szukających Pana.
੧੦ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ।
11 Szukajcie Pana, i mocy jego; szukajcie oblicza jego zawżdy.
੧੧ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਸਦਾ ਉਹ ਦੇ ਦਰਸ਼ਣ ਨੂੰ ਲੋਚੋ।
12 Wspominajcie dziwne sprawy jego, które czynił, i cuda jego, i sądy ust jego.
੧੨ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।
13 O nasienie Izraelskie, słudzy jego! O synowie Jakóbowi, wybrani jego!
੧੩ਹੇ ਉਹ ਦੇ ਦਾਸ ਇਸਰਾਏਲ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,
14 On jest Pan, Bóg nasz; po wszystkiej ziemi sądy jego.
੧੪ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ।
15 Pamiętajcie aż na wieki na przymierze jego, na słowow, które przykazał do tysiącznego pokolenia;
੧੫ਉਹ ਦਾ ਨੇਮ ਸਦਾ ਤੱਕ ਚੇਤੇ ਰੱਖੋ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,
16 Które postanowił z Abrahamem, i na przysięgę jego z Izaakiem;
੧੬ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਅਤੇ ਇਸਹਾਕ ਨਾਲ ਉਹ ਦੀ ਸਹੁੰ ਖਾਧੀ,
17 I postanowił to Jakóbowi za prawo, a Izraelowi za przymierze wieczne,
੧੭ਅਤੇ ਉਹ ਨੂੰ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਦ੍ਰਿੜ੍ਹ ਕੀਤਾ।
18 Mówiąc: Tobie dam ziemię Chananejską za sznur dziedzictwa waszego.
੧੮ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ ਉਹ ਤੁਹਾਡੀ ਮਿਲਖ਼ ਦਾ ਹਿੱਸਾ ਹੈ,
19 Choć was była mała liczba, a przez krótki czas byliście przychodniami w niej;
੧੯ਜਦ ਤੁਸੀਂ ਗਿਣਤੀ ਵਿੱਚ ਥੋੜੇ ਸਗੋਂ ਬਹੁਤ ਹੀ ਥੋੜੇ ਅਤੇ ਉਹ ਦੇ ਵਿੱਚ ਪਰਦੇਸੀ ਸੀ,
20 I przechodzili od narodu do narodu, i od królestwa do innego ludu:
੨੦ਅਤੇ ਉਹ ਕੌਮ ਤੋਂ ਕੌਮ ਵਿੱਚ ਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।
21 Nie dopuścił nikomu, aby ich uciskać miał, i karał dla nich królów,
੨੧ਉਸ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ ਸਗੋਂ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ,
22 Mówiąc: Nie tykajcie pomazańców moich, a prorokom moim nie czyńcie nic złego.
੨੨ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਅਤੇ ਮੇਰੇ ਨਬੀਆਂ ਨੂੰ ਨੁਕਸਾਨ ਨਾ ਪਹੁੰਚਾਓ।
23 Śpiewajcie Panu wszystka ziemio; opowiadajcie ode dnia do dnia zbawienie jego.
੨੩ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ, ਉਸ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ।
24 Opowiadajcie między narodami chwałę jego, i między wszystkimi ludźmi dziwne sprawy jego;
੨੪ਕੌਮਾਂ ਦੇ ਵਿੱਚ ਉਸ ਦੇ ਪਰਤਾਪ ਦਾ ਅਤੇ ਸਾਰੇ ਲੋਕਾਂ ਵਿੱਚ ਉਸ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।
25 Bo wielki jest Pan, i chwalebny bardzo, i straszniejszy nad wszystkich bogów;
੨੫ਇਸ ਲਈ ਕਿ ਯਹੋਵਾਹ ਮਹਾਨ ਅਤੇ ਅੱਤ ਉਸਤਤ ਜੋਗ ਹੈ, ਉਹ ਸਾਰੇ ਦੇਵਤਿਆਂ ਨਾਲੋਂ ਭੈਅ ਦਾਇਕ ਹੈ।
26 Gdyż bogowie pogańscy są bałwanami; ale Pan niebiosa uczynił.
੨੬ਲੋਕਾਂ ਦੇ ਸਾਰੇ ਦੇਵਤੇ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।
27 Sława i zacność przed nim, moc i wesele na miejscu jego.
੨੭ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਅਨੰਦਤਾਈ ਉਸ ਦੇ ਸਥਾਨ ਵਿੱਚ ਹਨ।
28 Przynieście Panu pokolenia narodów, przynieście Panu chwałę i moc.
੨੮ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
29 Przynieście Panu chwałę imienia jego, przynieście dary, a przychodźcie przed obliczności jego; kłaniajcie się Panu w ozdobie świętobliwości.
੨੯ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਭੇਟਾਂ ਲੈ ਕੇ ਉਸ ਦੇ ਦਰਬਾਰ ਵਿੱਚ ਆਓ, ਪਵਿੱਤਰਤਾਈ ਦੀ ਸਜਾਵਟ ਨਾਲ ਯਹੋਵਾਹ ਨੂੰ ਮੱਥਾ ਟੇਕੋ।
30 Bójcie się oblicza jego wszystka ziemio, a będzie utwierdzony okrąg ziemi, aby się nie poruszył.
੩੦ਹੇ ਸਾਰੀ ਸਰਿਸ਼ਟੀ, ਉਸ ਦੇ ਸਨਮੁਖ ਥਰ-ਥਰ ਕਰੋ ਜਗਤ ਤਾਂ ਕਾਇਮ ਹੈ, ਉਹ ਨਹੀਂ ਹਿੱਲੇਗਾ।
31 Niech się rozradują niebiosa, a niech się rozweseli ziemia, a niech mówią w narodach: Pan króluje!
੩੧ਅਕਾਸ਼ ਅਨੰਦ ਕਰਨ ਅਤੇ ਧਰਤੀ ਖੁਸ਼ੀ ਮਨਾਵੇ, ਅਤੇ ਕੌਮਾਂ ਵਿੱਚ ਲੋਕ ਆਖਣ, ਯਹੋਵਾਹ ਰਾਜ ਕਰਦਾ ਹੈ।
32 Niech zaszumi morze, i ze wszystkiem, co w niem jest; niech się rozraduje pole, i wszystko, co na niem jest.
੩੨ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, ਮੈਦਾਨ ਤੇ ਜੋ ਕੁਝ ਉਸ ਦੇ ਵਿੱਚ ਹੈ ਬਾਗ਼-ਬਾਗ਼ ਹੋਵੇ,
33 Tedy się rozweselą drzewa leśne przed Panem; albowiem przyszedł sądzić ziemię.
੩੩ਤਾਂ ਬਣ ਦੇ ਰੁੱਖ ਯਹੋਵਾਹ ਦੇ ਹਜ਼ੂਰ ਜੈਕਾਰਾ ਗਜਾਉਣਗੇ, ਕਿਉਂ ਜੋ ਉਹ ਧਰਤੀ ਦੇ ਨਿਆਂ ਲਈ ਆ ਰਿਹਾ ਹੈ।
34 Wysłwiajcie Pana; albowiem dobry, bo na wieki trwa miłosierdzie jego.
੩੪ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ।
35 A mówcie: Zachowaj nas, Boże zbawienia naszego! i zgromadź nas, a wyrwij nas od pogan, abyśmy wielbili imię święte twoje, i chlubili się w chwale twojej.
੩੫ਤੁਸੀਂ ਆਖੋ, ਹੇ ਸਾਡੀ ਮੁਕਤੀ ਦੇ ਪਰਮੇਸ਼ੁਰ, ਸਾਨੂੰ ਬਚਾ, ਅਤੇ ਸਾਨੂੰ ਇਕੱਠਾ ਕਰ ਤੇ ਸਾਨੂੰ ਕੌਮਾਂ ਤੋਂ ਛੁਡਾ, ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ।
36 Błogosławiony Pan, Bóg Izraelski, od wieków aż na wieki. I rzekł wszystek lud Amen, i chwalił Pana.
੩੬ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੱਕ ਮੁਬਾਰਕ ਹੋਵੇ। ਤੇ ਸਾਰੀ ਪਰਜਾ ਨੇ “ਆਮੀਨ” ਆਖਿਆ ਅਤੇ ਯਹੋਵਾਹ ਦੀ ਉਸਤਤ ਕੀਤੀ।
37 I zostawił tam Dawid przed skrzynią przymierza Pańskiego Asafa i braci jego, aby służyli przed skrzynią ustawicznie według potrzeby dnia każdego.
੩੭ਉਸ ਨੇ ਉੱਥੇ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਆਸਾਫ਼ ਅਤੇ ਉਸ ਦੇ ਭਰਾਵਾਂ ਨੂੰ ਛੱਡਿਆ, ਤਾਂ ਜੋ ਹਰ ਰੋਜ਼ ਦੇ ਜ਼ਰੂਰੀ ਕੰਮਾਂ ਦੇ ਅਨੁਸਾਰ ਸੇਵਾ ਕਰਨ
38 Lecz Obededoma i braci ich sześdziesiąt i ośm, Obededoma mówię, syna Jedytunowego, i Hosę, uczynił odźwiernymi.
੩੮ਅਤੇ ਓਬੋਦ ਅਦੋਮ, ਉਨ੍ਹਾਂ ਦੇ ਭਰਾਵਾਂ ਨੂੰ ਓਬੇਦ-ਅਦੋਮ ਯਦੂਥੂਨ ਦੇ ਪੁੱਤਰ ਅਤੇ ਹੋਸਾਹ ਨੂੰ ਜੋ ਅਠਾਹਟ ਸਨ, ਦਰਬਾਨ ਹੋਣ ਲਈ
39 A Sadoka kapłana, i braci jego kapłanów postawił przed przybytkiem Pańskim na wyżynie, która była w Gabaon,
੩੯ਨਾਲੇ ਸਾਦੋਕ ਜਾਜਕ ਤੇ ਉਹ ਦੇ ਭਰਾਵਾਂ ਨੂੰ ਜਿਹੜੇ ਜਾਜਕ ਸਨ, ਤਾਂ ਕਿ ਉਹ ਯਹੋਵਾਹ ਦੇ ਡੇਰੇ ਦੇ ਸਾਹਮਣੇ ਜਿਹੜਾ ਗਿਬਓਨ ਦੇ ਉੱਚੇ ਥਾਂ ਉੱਤੇ ਸੀ,
40 Aby ofiarowali całopalenia Panu na ołtarzu całopalenia ustawicznie rano i w wieczór, a to według wszystkiego, co napisano w zakonie Pańskim, który przykazał Izraelowi.
੪੦ਯਹੋਵਾਹ ਦੀ ਬਿਵਸਥਾ ਦੀਆਂ ਸਾਰੀਆਂ ਲਿਖੀਆਂ ਹੋਈਆਂ ਗੱਲਾਂ ਦੇ ਅਨੁਸਾਰ ਜਿਨ੍ਹਾਂ ਦਾ ਉਸ ਨੇ ਇਸਰਾਏਲ ਨੂੰ ਹੁਕਮ ਦਿੱਤਾ ਸੀ, ਹਰ ਰੋਜ਼ ਸਵੇਰ ਅਤੇ ਸ਼ਾਮ ਨੂੰ ਹੋਮ ਦੀ ਜਗਵੇਦੀ ਉੱਤੇ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਉਣ
41 A z nimi Hemana i Jedytuna, i innych na to obranych, którzy byli z imienia mianowani, aby chwalili Pana, przeto iż na wieki trwa miłosierdzie jego.
੪੧ਅਤੇ ਉਨ੍ਹਾਂ ਦੇ ਨਾਲ ਹੇਮਾਨ ਤੇ ਯਦੂਥੂਨ ਤੇ ਰਹਿੰਦੇ, ਜਿਹੜੇ ਚੁਣੇ ਹੋਏ ਸਨ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਕੀਤਾ ਗਿਆ ਹੈ, ਤਾਂ ਜੋ ਯਹੋਵਾਹ ਦਾ ਧੰਨਵਾਦ ਕਰਨ ਕਿ ਉਹ ਦੀ ਦਯਾ ਸਦਾ ਲਈ ਹੈ
42 A między nimi Heman i Jedytun, trąbili i grali na trąbach, na cymbałach, i na innych instrumentach muzycznych Bogu; ale synów Jedytunowych postawił u wrót.
੪੨ਅਤੇ ਉਨ੍ਹਾਂ ਦੇ ਨਾਲ ਹੇਮਾਨ ਅਤੇ ਯਦੂਥੂਨ ਸਨ ਅਤੇ ਵਜਾਉਣ ਵਾਲਿਆਂ ਦੇ ਲਈ ਤੁਰ੍ਹੀਆਂ ਤੇ ਛੈਣੇ ਤੇ ਪਰਮੇਸ਼ੁਰ ਦੇ ਗੀਤ ਗਾਉਣ ਲਈ ਵਾਜੇ ਸਨ ਅਤੇ ਯਦੂਥੂਨ ਦੇ ਪੁੱਤਰ ਦਰਬਾਨ ਸਨ
43 A tak rozszedł się wszystek lud, każdy do domu swego. Dawid się też wrócił, aby błogosławił domowi swemu.
੪੩ਤਾਂ ਸਭ ਲੋਕ ਆਪੋ ਆਪਣੇ ਘਰਾਂ ਨੂੰ ਤੁਰ ਗਏ ਅਤੇ ਦਾਊਦ ਮੁੜ ਪਿਆ ਤਾਂ ਕਿ ਆਪਣੇ ਪਰਿਵਾਰ ਨੂੰ ਅਸੀਸ ਦੇਵੇ।