< I Koryntian 3 >

1 I ja, bracia! nie mogłem wam mówić jako duchownym, ale jako cielesnym i jako niemowlątkom w Chrystusie.
ਹੇ ਭਰਾਵੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਿਕ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ। ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ।
2 Napawałem was mlekiem, a nie karmiłem was pokarmem; boście jeszcze nie mogli znieść, owszem i teraz jeszcze nie możecie,
ਮੈਂ ਤੁਹਾਨੂੰ ਦੁੱਧ ਪਿਆਇਆ, ਅੰਨ ਨਹੀਂ ਖੁਵਾਇਆ ਕਿਉਂ ਜੋ ਅਜੇ ਤੁਸੀਂ ਉਹ ਦੇ ਲਾਇਕ ਨਹੀਂ ਹੋਏ ਸਗੋਂ ਹੁਣ ਵੀ ਉਹ ਦੇ ਲਾਇਕ ਨਹੀਂ ਹੋ।
3 Gdyż jeszcze cielesnymi jesteście. Bo ponieważ między wami jest zazdrość i swary, i rozterki, azażeście nie cieleśni i według człowieka nie chodzicie?
ਤੁਸੀਂ ਹੁਣ ਤੱਕ ਸਰੀਰਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ?
4 Albowiem gdy kto mówi: Jam jest Pawłowy, a drugi: Jam Apollosowy, azaż cielesnymi nie jesteście?
ਜਦੋਂ ਇੱਕ ਕਹਿੰਦਾ ਹੈ ਕਿ ਮੈਂ ਪੌਲੁਸ ਦਾ ਹਾਂ ਅਤੇ ਦੂਜਾ, ਮੈਂ ਅੱਪੁਲੋਸ ਦਾ ਹਾਂ ਤਾਂ ਕੀ ਤੁਸੀਂ ਇਨਸਾਨ ਹੀ ਨਹੀਂ?
5 Bo któż jest, Paweł? Kto Apollos? jedno słudzy, przez którycheście uwierzyli, a to jako każdemu Pan dał.
ਫੇਰ ਅੱਪੁਲੋਸ ਕੀ ਹੈ ਅਤੇ ਪੌਲੁਸ ਕੀ ਹੈ? ਸਿਰਫ਼ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਵਿਸ਼ਵਾਸ ਕੀਤੀ ਜਿਵੇਂ ਪ੍ਰਭੂ ਨੇ ਹਰੇਕ ਨੂੰ ਦਾਨ ਦਿੱਤਾ।
6 Jam szczepił, Apollos polewał, ale Bóg wzrost dał.
ਮੈਂ ਤਾਂ ਬੂਟਾ ਲਾਇਆ ਅਤੇ ਅੱਪੁਲੋਸ ਨੇ ਸਿੰਜਿਆ ਪਰ ਪਰਮੇਸ਼ੁਰ ਨੇ ਵਧਾਇਆ।
7 A tak, ani ten, co szczepi, jest czem, ani ten, co polewa, ale Bóg, który wzrost daje.
ਸੋ ਨਾ ਤਾਂ ਲਾਉਣ ਵਾਲਾ ਕੁਝ ਹੈ, ਨਾ ਸਿੰਜਣ ਵਾਲਾ ਪਰੰਤੂ ਪਰਮੇਸ਼ੁਰ ਜੋ ਵਧਾਉਣ ਵਾਲਾ ਹੈ।
8 Lecz ten, który szczepi, i ten, który polewa, jedno są, a każdy swoję zapłatę weźmie według pracy swojej.
ਲਾਉਣ ਵਾਲਾ ਅਤੇ ਸਿੰਜਣ ਵਾਲਾ ਦੋਵੇਂ ਇੱਕ ਹਨ ਪਰ ਹਰੇਕ ਆਪੋ-ਆਪਣੀ ਮਿਹਨਤ ਦੇ ਅਨੁਸਾਰ ਆਪੋ ਆਪਣਾ ਫਲ ਪਾਵੇਗਾ।
9 Albowiem jesteśmy pomocnikami Bożymi, wy Bożą rolą, Bożym budynkiem jesteście.
ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ। ਤੁਸੀਂ ਪਰਮੇਸ਼ੁਰ ਦੀ ਖੇਤੀ ਅਤੇ ਪਰਮੇਸ਼ੁਰ ਦਾ ਭਵਨ ਹੋ।
10 Według łaski Bożej, która mi jest dana, jako mądry budownik założyłem grunt, a drugi na nim buduje: wszakże każdy niechaj baczy, jako na nim buduje.
੧੦ਪਰਮੇਸ਼ੁਰ ਦੀ ਕਿਰਪਾ ਅਨੁਸਾਰ ਜੋ ਮੈਨੂੰ ਦਾਨ ਵਿੱਚ ਮਿਲੀ ਹੈ, ਮੈਂ ਸਿਆਣੇ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ। ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ।
11 Albowiem gruntu innego nikt nie może założyć, oprócz tego, który jest założony, który jest Jezus Chrystus.
੧੧ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੋ ਦੂਜੀ ਕੋਈ ਨਹੀਂ ਰੱਖ ਸਕਦਾ ਅਤੇ ਇਹ ਯਿਸੂ ਮਸੀਹ ਹੈ।
12 A jeźli kto na tym gruncie buduje złoto, srebro, kamienie drogie, drwa, siano, słomę,
੧੨ਪਰ ਜੇ ਕੋਈ ਉਸ ਨੀਂਹ ਉੱਤੇ ਸੋਨੇ, ਚਾਂਦੀ, ਬਹੁਮੁੱਲੇ ਪੱਥਰਾਂ, ਲੱਕੜਾਂ, ਘਾਹ-ਫੂਸ ਦੀ ਉਸਾਰੀ ਕਰੇ।
13 Każdego robota jawna będzie; bo to dzień pokaże, gdyż przez ogień objawiona będzie, a każdego roboty, jaka jest, ogień doświadczy.
੧੩ਤਾਂ ਹਰੇਕ ਦਾ ਕੰਮ ਪ੍ਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸ ਨੂੰ ਪ੍ਰਗਟ ਕਰ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪ੍ਰਕਾਰ ਦਾ ਹੈ।
14 Jeźli czyja robota zostanie, którą na nim budował, zapłatę weźmie.
੧੪ਜੇ ਕਿਸੇ ਦਾ ਕੰਮ ਜਿਹੜਾ ਉਹ ਨੇ ਬਣਾਇਆ ਸੀ ਟਿਕਿਆ ਰਹੇਗਾ ਤਾਂ ਉਹ ਨੂੰ ਇਨਾਮ ਮਿਲੇਗਾ।
15 Jeźli czyja robota zgore, ten szkodę podejmie; lecz on sam będzie zachowany, wszakże tak jako przez ogień.
੧੫ਜੇ ਕਿਸੇ ਦਾ ਕੰਮ ਸੜ ਜਾਵੇ ਤਾਂ ਉਹ ਦੀ ਹਾਨੀ ਹੋ ਜਾਵੇਗੀ ਪਰੰਤੂ ਉਹ ਆਪ ਤਾਂ ਬਚ ਜਾਵੇਗਾ ਪਰ ਸੜਦਿਆਂ ਸੜਦਿਆਂ।
16 Azaż nie wiecie, iż kościołem Bożym jesteście, a Duch Boży mieszka w was?
੧੬ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ?
17 A jeźli kto gwałci kościół Boży, tego Bóg skazi, albowiem kościół Boży święty jest, którym wy jesteście.
੧੭ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹ ਤੁਸੀਂ ਹੋ।
18 Niechajże nikt samego siebie nie zwodzi; jeźli się kto sobie zda być mądrym między wami na tym świecie, niech się stanie głupim, aby się stał mądrym. (aiōn g165)
੧੮ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ। (aiōn g165)
19 Albowiem mądrość tego świata głupstwem jest u Boga; bo napisano: Który chwyta mądrych w chytrości ich;
੧੯ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ।
20 I zasię: Pan zna myśli mądrych, iż są marnością.
੨੦ਫੇਰ ਇਹ ਕਿ ਪ੍ਰਭੂ ਗਿਆਨੀਆਂ ਦੀਆਂ ਸੋਚਾਂ ਨੂੰ ਜਾਣਦਾ ਹੈ ਕਿ ਉਹ ਵਿਅਰਥ ਹਨ।
21 A tak niech się nikt nie chlubi ludźmi; albowiem wszystkie rzeczy są wasze.
੨੧ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ।
22 Bądź Paweł, bądź Apollos, bądź Kiefas, bądź świat, bądź żywot, bądź śmierć, bądź przytomne, bądź przyszłe rzeczy, wszystkie są wasze;
੨੨ਕੀ ਪੌਲੁਸ, ਕੀ ਅੱਪੁਲੋਸ, ਕੀ ਕੇਫ਼ਾਸ, ਕੀ ਦੁਨੀਆਂ, ਕੀ ਜੀਵਨ, ਕੀ ਮੌਤ, ਕੀ ਵਰਤਮਾਨ, ਕੀ ਹੋਣ ਵਾਲੀਆਂ ਵਸਤਾਂ, ਸੱਭੇ ਤੁਹਾਡੀਆਂ ਹਨ!
23 Aleście wy Chrystusowi, a Chrystus Boży.
੨੩ਅਤੇ ਤੁਸੀਂ ਮਸੀਹ ਦੇ ਹੋ ਅਤੇ ਮਸੀਹ ਪਰਮੇਸ਼ੁਰ ਦਾ ਹੈ।

< I Koryntian 3 >