< I Jana 5 >

1 Wszelki, co wierzy, iż Jezus jest Chrystusem, z Boga się narodził; a wszelki, co miłuje tego, który urodził, miłuje i tego, który z niego jest narodzony.
ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ।
2 Przez to znamy, iż miłujemy dziatki Boże, gdy Boga miłujemy i przykazania jego chowamy.
ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ।
3 Albowiem ta jest miłość Boża, abyśmy przykazania jego chowali; a przykazania jego nie są ciężkie.
ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ।
4 Bo wszystko, co się narodziło z Boga, zwycięża świat; a to jest zwycięstwo, które zwyciężyło świat, wiara nasza.
ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।
5 Któż jest, co zwycięża świat, tylko kto wierzy, iż Jezus jest Synem Bożym?
ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ?
6 Tenci jest, który przyszedł przez wodę i krew, Jezus Chrystus, nie w wodzie tylko, ale w wodzie i we krwi; a Duch jest, który świadczy, iż Duch jest prawda.
ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ।
7 Albowiem trzej są, którzy świadczą na niebie: Ojciec, Słowo i Duch Święty, a ci trzej jedno są.
ਅਤੇ ਆਤਮਾ ਉਹ ਹੈ ਜਿਹੜਾ ਗਵਾਹੀ ਦਿੰਦਾ ਹੈ, ਕਿਉਂ ਜੋ ਆਤਮਾ ਸਚਿਆਈ ਹੈ।
8 A trzej są, którzy świadczą na ziemi: Duch i woda, i krew, a ci trzej ku jednemu są.
ਕਿਉਂ ਜੋ ਤਿੰਨ ਹਨ ਜਿਹੜੇ ਗਵਾਹੀ ਦਿੰਦੇ ਹਨ ਅਰਥਾਤ ਆਤਮਾ, ਪਾਣੀ ਅਤੇ ਲਹੂ, ਇਹ ਤਿੰਨੇ ਸਹਿਮਤ ਹਨ।
9 Ponieważ świadectwo ludzkie przyjmujemy, świadectwo Boże większe jest; albowiem to jest świadectwo Boże, które świadczył o Synu swoim.
ਜਦੋਂ ਅਸੀਂ ਮਨੁੱਖ ਦੀ ਗਵਾਹੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ, ਕਿਉਂ ਜੋ ਪਰਮੇਸ਼ੁਰ ਦੀ ਗਵਾਹੀ ਇਹ ਹੈ ਕਿ ਉਹ ਨੇ ਆਪਣੇ ਪੁੱਤਰ ਦੇ ਬਾਰੇ ਗਵਾਹੀ ਦਿੱਤੀ ਹੈ।
10 Kto wierzy w Syna Bożego, ma świadectwo sam w sobie. Kto nie wierzy Bogu, kłamcą go uczynił, iż nie uwierzył temu świadectwu, które Bóg świadczył o Synu swoim.
੧੦ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ।
11 A toć jest świadectwo, iż nam Bóg dał żywot wieczny; a ten żywot jest w Synu jego. (aiōnios g166)
੧੧ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ। (aiōnios g166)
12 Kto ma Syna, ma żywot; kto nie ma Syna Bożego, nie ma żywota.
੧੨ਜਿਸ ਦੇ ਕੋਲ ਪੁੱਤਰ ਹੈ, ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ, ਉਹ ਦੇ ਕੋਲ ਜੀਵਨ ਵੀ ਨਹੀਂ।
13 Te rzeczy napisałem wam, którzy wierzycie w imię Syna Bożego, żebyście wiedzieli, iż macie żywot wieczny, i abyście wierzyli w imię Syna Bożego. (aiōnios g166)
੧੩ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ ਤਾਂ ਕਿ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ। (aiōnios g166)
14 A toć jest ufanie, które mamy do niego, iż jeźlibyśmy o co prosili według woli jego, słyszy nas.
੧੪ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।
15 A jeźli wiemy, iż nas słyszy, o cokolwiek byśmy prosili, tedy wiemy, iż mamy te rzeczy, o któreśmy go prosili.
੧੫ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।
16 Jeźliby kto widział brata swego grzeszącego grzechem nie na śmierć, niechże się modli za nim, a da mu Bóg żywot, to jest grzeszącym nie na śmierć. Jestci grzech na śmierć; nie za tym, mówię, aby się kto modlił.
੧੬ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ। ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ। ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ।
17 Wszelka niesprawiedliwość jest grzech; ale jest grzech nie na śmierć.
੧੭ਸਾਰਾ ਕੁਧਰਮ ਪਾਪ ਹੈ ਅਤੇ ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਨਹੀਂ।
18 Wiemy, iż wszelki, który się z Boga narodził, nie grzeszy; ale który się narodził z Boga, zachowuje samego siebie, a on złośnik nie dotyka się go.
੧੮ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ।
19 Wiemy, iż z Boga jesteśmy; ale świat wszystek w złem położony jest.
੧੯ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।
20 A wiemy, iż Syn Boży przyszedł i dał nam zmysł, abyśmy poznali onego prawdziwego Boga, i jesteśmy w onym prawdziwym, to jest w Synu jego, Jezusie Chrystusie; tenci jest prawdziwy Bóg i żywot wieczny. (aiōnios g166)
੨੦ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ। (aiōnios g166)
21 Dziateczki! strzeżcie się bałwanów. Amen.
੨੧ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ।

< I Jana 5 >