< I Tymoteusza 6 >

1 Którzykolwiek słudzy są pod jarzmem, niech rozumieją panów swych godnych być wszelakiej czci, aby imię Boże i nauka nie była bluźniona.
ਜਿਹੜੇ ਦਾਸ ਹਨ, ਉਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਨਿੰਦਿਆ ਨਾ ਹੋਵੇ।
2 A którzy mają panów wiernych, niech nimi nie gardzą, dlatego iż są braćmi, ale tem raczej niech służą, iż są wierni i mili, dobrodziejstwa Bożego uczestnicy. Tego nauczaj i do tego upominaj.
ਅਤੇ ਜਿੰਨ੍ਹਾ ਦੇ ਮਾਲਕ ਵਿਸ਼ਵਾਸੀ ਹਨ ਉਹ ਉਨ੍ਹਾਂ ਨੂੰ ਭਾਈ ਹੋਣ ਕਰਕੇ ਤੁਛ ਨਾ ਜਾਣਨ ਪਰ ਉਨ੍ਹਾਂ ਦੀ ਹੋਰ ਵੀ ਸੇਵਾ ਕਰਨ, ਇਸ ਲਈ ਕਿ ਜਿਹੜੇ ਇਸ ਉਪਕਾਰ ਵਿੱਚ ਸਾਂਝੀ ਹਨ। ਉਹ ਨਿਹਚਾਵਾਨ ਅਤੇ ਪਿਆਰੇ ਹਨ। ਇੰਨ੍ਹਾਂ ਗੱਲਾਂ ਦੀ ਸਿੱਖਿਆ ਦੇ ਅਤੇ ਉਪਦੇਸ਼ ਕਰ।
3 Jeźli kto inaczej uczy, a nie przystępuje do zdrowych mów Pana naszego, Jezusa Chrystusa, i do tej nauki, która jest według pobożności,
ਜੇ ਕੋਈ ਹੋਰ ਤਰ੍ਹਾਂ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀਆਂ ਖਰੀਆਂ ਗੱਲਾਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਦੇ ਅਨੁਸਾਰ ਹੈ, ਨਹੀਂ ਮੰਨਦਾ।
4 Taki nadęty jest i nic nie umie, ale szaleje około gadek i sporów o słowa, z których pochodzi zazdrość, swar, złorzeczenia, złe podejrzenia,
ਤਾਂ ਉਹ ਹੰਕਾਰਿਆ ਹੋਇਆ ਹੈ ਅਤੇ ਕੁਝ ਨਹੀਂ ਜਾਣਦਾ, ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ, ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਗੰਦੇ ਬੋਲ।
5 Przewrotne ćwiczenia ludzi umysłu skażonego i którzy pozbawieni są prawdy, którzy rozumieją, że pobożność jest zyskiem cielesnym; odstąpże od takich.
ਅਤੇ ਬੁਰੇ ਸ਼ੱਕ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਉਹ ਭਗਤੀ ਨੂੰ ਕਮਾਈ ਦਾ ਵਸੀਲਾ ਸਮਝਦੇ ਹਨ।
6 A jestci wielki zysk pobożność z przestawaniem na swem;
ਪਰ ਸੰਤੋਖ ਨਾਲ ਭਗਤੀ ਅਸਲ ਵਿੱਚ ਵੱਡੀ ਕਮਾਈ ਹੈ।
7 Albowiem niceśmy nie przynieśli na ten świat, bez pochyby że też wynieść nic nie możemy;
ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁਝ ਲੈ ਜਾ ਸਕਦੇ ਹਾਂ।
8 Ale mając żywność i odzienie, na tem przestawać mamy.
ਪਰ ਜਦੋਂ ਸਾਨੂੰ ਭੋਜਨ ਬਸਤਰ ਮਿਲਿਆ ਹੋਇਆ ਹੈ ਤਾਂ ਸਾਡੇ ਲਈ ਇਹੋ ਬਥੇਰਾ ਹੈ।
9 Bo którzy chcą bogatymi być, wpadają w pokuszenie i w sidło, i w wiele głupich i szkodliwych pożądliwości, które pogrążają ludzi na zatracenie i zginienie.
ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ।
10 Albowiem korzeń wszystkiego złego jest miłość pieniędzy, których niektórzy pragnąc, pobłądzili od wiary i poprzebijali się wieloma boleściami.
੧੦ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।
11 Ale ty, człowiecze Boży! chroń się takich rzeczy, a naśladuj sprawiedliwości, pobożności, wiary, miłości, cierpliwości, cichości.
੧੧ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ।
12 Bojuj on dobry bój wiary, chwyć się żywota wiecznego, do któregoś też powołany, i wyznałeś dobre wyznanie przed wieloma świadkami. (aiōnios g166)
੧੨ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ। (aiōnios g166)
13 Rozkazuję ci przed Bogiem, który wszystko ożywia i przed Chrystusem Jezusem, który oświadczył przed Ponckim Piłatem dobre wyznanie,
੧੩ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ।
14 Abyś zachował to przykazanie, będąc bez zmazy, bez nagany, aż do objawienia Pana naszego, Jezusa Chrystusa,
੧੪ਕਿ ਤੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਤੱਕ ਆਪਣੇ ਫ਼ਰਜ ਨੂੰ ਬੇਦਾਗ ਅਤੇ ਬੇਦੋਸ਼ ਕਰਕੇ ਰੱਖ।
15 Które czasów swoich okaże on błogosławiony i sam możny król królujących i Pan panujących;
੧੫ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ।
16 Który sam ma nieśmiertelność i mieszka w światłości nieprzystępnej, którego nie widział żaden z ludzi, ani widzieć może; któremu niech będzie cześć i moc wieczna. Amen. (aiōnios g166)
੧੬ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ। (aiōnios g166)
17 Bogaczom w tym teraźniejszym wieku rozkaż, aby nie byli wysokomyślnymi, ani nadziei pokładali w bogactwie niepewnem, ale w Bogu żywym, który nam wszystkiego obficie ku używaniu dodaje: (aiōn g165)
੧੭ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਭਰਪੂਰੀ ਨਾਲ ਦਿੰਦਾ ਹੈ। (aiōn g165)
18 Aby innym dobrze czynili, w uczynki dobre bogatymi byli, radzi dawali, a radzi udzielali,
੧੮ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੰਡਣ ਨੂੰ ਤਿਆਰ ਹੋਣ।
19 Skarbiąc sami sobie grunt dobry na przyszły czas, aby otrzymali żywot wieczny.
੧੯ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਧਰਨ ਤਾਂ ਜੋ ਉਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ।
20 O Tymoteuszu! strzeż tego, czegoć się powierzono, a brzydź się świecką próżnomównością i sprzeczaniem około fałszywie nazwanej umiejętności,
੨੦ਹੇ ਤਿਮੋਥਿਉਸ, ਉਹ ਅਮਾਨਤ ਜੋ ਤੈਨੂੰ ਸੌਂਪੀ ਗਈ ਉਸ ਦੀ ਰਖਵਾਲੀ ਕਰ! ਜਿਹੜਾ ਝੂਠ ਵਿੱਚ ਗਿਆਨ ਅਖਵਾਉਂਦਾ ਹੈ ਉਹ ਦੀ ਗੰਦੀ ਬੁੜ-ਬੁੜ ਅਤੇ ਵਿਰੋਧਤਾਈ ਵੱਲੋਂ ਮੂੰਹ ਮੋੜ ਲੈ।
21 Którą się niektórzy szczycąc z strony wiary, celu uchybili. Łaska niech będzie z tobą. Amen.
੨੧ਕਈ ਲੋਕ ਉਸ ਗਿਆਨ ਨੂੰ ਮੰਨ ਕੇ ਵਿਸ਼ਵਾਸ ਦੇ ਨਿਸ਼ਾਨੇ ਤੋਂ ਖੁੰਝ ਗਏ ਹਨ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ। ਆਮੀਨ।

< I Tymoteusza 6 >