< II Tymoteusza 3 >
1 A to wiedz, iż w ostateczne dni nastaną czasy trudne.
੧ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਆ ਜਾਣਗੇ।
2 Albowiem będą ludzie sami siebie miłujący, łakomi, chlubni, pyszni, bluźniercy, rodzicom nieposłuszni, niewdzięczni, niepobożni,
੨ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ।
3 Bez przyrodzonej miłości, przymierza nie trzymający, potwarcy, niepowściągliwi, nieskromni, dobrych nie miłujący,
੩ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ।
4 Zdrajcy, skwapliwi, nadęci, rozkoszy raczej miłujący niż miłujący Boga;
੪ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ।
5 Którzy mają kształt pobożności, ale się skutku jej zaparli; i tych się chroń.
੫ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ।
6 Albowiem z tych są ci, którzy się wrywają w domy i pojmane wiodą niewiastki grzechami obciążone, które uwodzą rozmaite pożądliwości;
੬ਕਿਉਂ ਜੋ ਇਹਨਾਂ ਵਿੱਚੋਂ ਉਹ ਹਨ, ਜਿਹੜੇ ਘਰੋਂ ਘਰੀਂ ਵੜ ਕੇ ਉਨ੍ਹਾਂ ਦੁਰਬੱਲ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਅਨੇਕ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ।
7 Które się zawsze uczą, a nigdy do znajomości prawdy przyjść nie mogą.
੭ਅਤੇ ਸਿੱਖਦੀਆਂ ਤਾਂ ਰਹਿੰਦੀਆਂ ਹਨ ਪਰ ਸੱਚ ਦੇ ਗਿਆਨ ਤੱਕ ਕਦੇ ਪਹੁੰਚ ਨਹੀਂ ਸਕਦੀਆਂ।
8 A jako Jannes i Jambres sprzeciwiali się Mojżeszowi, tak i ci sprzeciwiają się prawdzie, ludzie rozumu skażonego, odrzuceni z strony wiary.
੮ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ, ਇਸੇ ਤਰ੍ਹਾਂ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਵਿਸ਼ਵਾਸ ਵੱਲੋਂ ਅਪਰਵਾਨ ਹਨ ਸਚਿਆਈ ਦਾ ਵਿਰੋਧ ਕਰਦੇ ਹਨ।
9 Ale nie postąpią dalej; albowiem głupstwo ich jawne będzie wszystkim, jako i onych było.
੯ਪਰ ਇਹ ਅੱਗੇ ਨਾ ਵਧਣਗੇ ਇਸ ਲਈ ਜੋ ਇਹਨਾਂ ਦਾ ਮੂਰਖਪੁਣਾ ਸਭਨਾਂ ਉੱਤੇ ਪ੍ਰਗਟ ਹੋ ਜਾਵੇਗਾ ਜਿਵੇਂ ਉਹਨਾਂ ਦਾ ਵੀ ਹੋਇਆ ਸੀ।
10 Aleś ty doszedł nauki mojej, sposobu żywota mego, przedsięwzięcia wiary, nieskwapliwości, miłości i cierpliwości,
੧੦ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ, ਸਬਰ,
11 Prześladowania, ucierpienia, które mię spotkały w Antyjochii, w Ikonii i w Listrze, jakiem prześladowania podejmował; a ze wszystkich wyrwał mię Pan.
੧੧ਸਤਾਏ ਜਾਣ ਅਤੇ ਦੁੱਖ ਸਹਿਣ ਨੂੰ ਚੰਗੀ ਤਰ੍ਹਾਂ ਜਾਣਿਆ, ਅਰਥਾਤ ਜੋ ਕੁਝ ਅੰਤਾਕਿਯਾ ਅਤੇ ਇਕੋਨਿਯੁਮ ਅਤੇ ਲੁਸਤ੍ਰਾ ਵਿੱਚ ਮੇਰੇ ਨਾਲ ਵਾਪਰਿਆ ਸੀ ਅਤੇ ਮੈਂ ਕਿਸ ਤਰ੍ਹਾਂ ਸਤਾਇਆ ਗਿਆ ਅਤੇ ਪ੍ਰਭੂ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ।
12 Aleć i wszyscy, którzy chcą pobożnie żyć w Chrystusie Jezusie, prześladowani będą.
੧੨ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ।
13 Lecz źli ludzie i zwodziciele postąpią w gorsze, jako zwodzący tak i zwiedzeni.
੧੩ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ।
14 Ale ty trwaj w tem, czegoś się nauczył i czegoć powierzono, wiedząc, od kogoś się tego nauczył.
੧੪ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ।
15 A iż z dzieciństwa umiesz Pisma święte, które cię mogą uczynić mądrym ku zbawieniu przez wiarę, która jest w Chrystusie Jezusie.
੧੫ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।
16 Wszystko Pismo od Boga jest natchnione i pożyteczne ku nauce, ku strofowaniu, ku naprawie, ku ćwiczeniu, które jest w sprawiedliwości;
੧੬ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ।
17 Aby człowiek Boży był doskonały, ku wszelkiej sprawie dobrej dostatecznie wyćwiczony.
੧੭ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।