< Dzieje 18 >

1 Potem Paweł odszedłszy z Aten, przyszedł do Koryntu;
ਇਹ ਤੋਂ ਬਾਅਦ ਪੌਲੁਸ ਅਥੇਨੈ ਤੋਂ ਤੁਰ ਕੇ ਕੁਰਿੰਥੁਸ ਵਿੱਚ ਆਇਆ।
2 A znalazłszy niektórego Żyda, imieniem Akwilas, rodem z Pontu, który był świeżo z Włoch przyszedł z Pryscyllą, żoną swą, (dlatego, iż był Klaudyjusz postanowił, aby wszyscy Żydowie z Rzymu wyszli), przyszedł do nich;
ਅਤੇ ਉੱਥੇ ਅਕੂਲਾ ਨਾਮ ਦਾ ਇੱਕ ਯਹੂਦੀ ਉਹ ਨੂੰ ਮਿਲਿਆ, ਜਿਸ ਦੀ ਜਨਮ ਭੂਮੀ ਪੁੰਤੁਸ ਸੀ ਅਤੇ ਥੋੜ੍ਹੇ ਚਿਰ ਦਾ ਆਪਣੀ ਪਤਨੀ ਪ੍ਰਿਸਕਿੱਲਾ ਨਾਲ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ।
3 A iż był tegoż rzemiosła, mieszkał u nich i robił; albowiem rzemiosło ich było robić namioty.
ਅਤੇ ਇਸ ਲਈ ਜੋ ਉਹਨਾਂ ਦਾ ਇੱਕੋ ਹੀ ਕੰਮ ਸੀ ਉਨ੍ਹਾਂ ਦੇ ਨਾਲ ਰਿਹਾ ਅਤੇ ਉਹ ਕੰਮ ਕਰਨ ਲੱਗੇ, ਕਿਉਂ ਜੋ ਉਹ ਤੰਬੂ ਬਣਾਉਣ ਵਾਲੇ ਸਨ।
4 Tedy miewał rozmowę w bóżnicy na każdy sabat i pozyskiwał i Żydy, i Greki.
ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ।
5 A gdy przyszli z Macedonii Sylas i Tymoteusz, ściśniony był w duchu Paweł, oświadczając Żydom, że Jezus jest Chrystusem.
ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ।
6 Lecz gdy się oni sprzeciwiali i bluźnili, otrząsnąwszy proch z szat, rzekł do nich: Krew wasza na głowę waszę; jam jest czysty, od tego czasu pójdę do pogan.
ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।
7 A odszedłszy stamtąd wszedł do domu niejakiego człowieka, imieniem Justus, służącego Bogu, którego dom był podle samej bóżnicy.
ਉਹ ਉੱਥੋਂ ਤੁਰ ਕੇ ਤੀਤੁਸ ਯੂਸਤੁਸ ਨਾਮ ਦੇ ਇੱਕ ਪਰਮੇਸ਼ੁਰ ਦੇ ਭਗਤ ਦੇ ਘਰ ਗਿਆ, ਜਿਸ ਦਾ ਘਰ ਪ੍ਰਾਰਥਨਾ ਘਰ ਦੇ ਨਾਲ ਲੱਗਦਾ ਸੀ।
8 Lecz Kryspus, przełożony bóżnicy, uwierzył Panu ze wszystkim domem swoim, i wiele z Koryntczyków słuchając, uwierzyli i ochrzczeni są.
ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
9 Zatem Pan rzekł Pawłowi w nocy w widzeniu: Nie bój się, ale mów, a nie milcz.
ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ।
10 Bom ja jest z tobą, a żaden się na cię nie targnie, abyć miał co złego uczynić; albowiem ja wielki lud mam w tem mieście.
੧੦ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।
11 I mieszkał tam rok i sześć miesięcy, nauczając u nich słowa Bożego.
੧੧ਸੋ ਉਹ ਡੇਢ ਸਾਲ ਉੱਥੇ ਰਹਿ ਕੇ ਉਨ੍ਹਾਂ ਦੇ ਵਿੱਚ ਪਰਮੇਸ਼ੁਰ ਦਾ ਬਚਨ ਸਿਖਾਉਂਦਾ ਰਿਹਾ।
12 A gdy Galijo był starostą w Achai, powstali jednomyślnie Żydowie przeciwko Pawłowi i przywiedli go do sądu, mówiąc:
੧੨ਪਰ ਜਦੋਂ ਗਾਲੀਓ ਅਖਾਯਾ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ,
13 Ten namawia ludzi, aby przeciwko zakonowi Boga chwalili.
੧੩ਇਹ ਮਨੁੱਖ ਲੋਕਾਂ ਨੂੰ ਬਿਵਸਥਾ ਤੋਂ ਵਿਰੁੱਧ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਭਰਮਾਉਂਦਾ ਹੈ।
14 A gdy Paweł miał usta otworzyć, rzekł Galijo do Żydów: O Żydowie! gdyby się wam było jakie bezprawie stało, albo jaka krzywda, słusznie bym was znosił;
੧੪ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ।
15 Lecz jeźli jest jaka gadka o słowach i o imionach i o zakonie waszym, sami tego patrzcie; albowiem ja tego sędzią być nie chcę.
੧੫ਪਰ ਜੇ ਇਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਬਿਵਸਥਾ ਦੇ ਵਿਖੇ ਹਨ ਤਾਂ ਤੁਸੀਂ ਆਪ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਨਿਆਈਂ ਬਣਾ।
16 I odegnał je od sądowej stolicy.
੧੬ਤਾਂ ਉਸ ਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਕੱਢ ਦਿੱਤਾ।
17 Tedy porwawszy wszyscy Grekowie Sostena, przełożonego bóżnicy, bili go przed sądową stolicą, a Galijo na to nic nie dbał.
੧੭ਤਾਂ ਉਨ੍ਹਾਂ ਨੇ ਪ੍ਰਾਰਥਨਾ ਘਰ ਦੇ ਸਰਦਾਰ ਸੋਸਥਨੇਸ ਨੂੰ ਫੜ੍ਹ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ।
18 A Paweł pomieszkawszy tam jeszcze przez niemało dni, pożegnawszy się z braćmi, płynął do Syryi, a z nim Pryscylla i Akwilas, ogoliwszy głowę w Kienchreach: bo był uczynił ślub.
੧੮ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਰਾਵਾਂ ਕੋਲੋਂ ਵਿਦਾ ਹੋਇਆ ਅਤੇ ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੀਰੀਯਾ ਦੀ ਵੱਲ ਨੂੰ ਚੱਲਿਆ ਗਿਆ ਕੰਖਰਿਯਾ ਵਿੱਚ ਸਿਰ ਮੁਨਾਇਆ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ।
19 Zatem przyszedł do Efezu i tam je zostawił, a sam wszedłszy do bóżnicy, miał rozmowę z Żydami.
੧੯ਅਤੇ ਅਫ਼ਸੁਸ ਵਿੱਚ ਉਨ੍ਹਾਂ ਨੂੰ ਉੱਥੇ ਹੀ ਛੱਡਿਆ, ਪਰ ਆਪ ਪ੍ਰਾਰਥਨਾ ਘਰ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਬਹਿਸ ਕੀਤੀ।
20 A gdy go oni prosili, aby u nich przez dłuższy czas zamieszkał, nie zezwolił;
੨੦ਤਾਂ ਉਨ੍ਹਾਂ ਨੇ ਉਹ ਦੇ ਅੱਗੇ ਬੇਨਤੀ ਕੀਤੀ ਕਿ ਉਹ ਕੁਝ ਦਿਨ ਹੋਰ ਰਹੇ ਪਰ ਉਹ ਨੇ ਨਾ ਮੰਨਿਆ।
21 Ale się z nimi pożegnawszy, rzekł: Koniecznie ja muszę święto nadchodzące w Jeruzalemie obchodzić; lecz się zasię do was wrócę, będzieli wola Boża. I puścił się z Efezu.
੨੧ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਾ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ।
22 A gdy przyszedł do Cezaryi, wstąpiwszy do Jeruzalemu a pozdrowiwszy zbór, szedł do Antyjochyi.
੨੨ਉਹ ਕੈਸਰਿਯਾ ਵਿੱਚ ਉਤਰਿਆ ਅਤੇ ਜਦੋਂ ਉਹ ਨੇ ਕਲੀਸਿਯਾ ਦੀ ਸੁੱਖ-ਸਾਂਦ ਪੁੱਛੀ ਤਦ ਉਹ ਅੰਤਾਕਿਯਾ ਨੂੰ ਚੱਲਿਆ ਗਿਆ।
23 I zamieszkawszy tam przez niektóry czas, wyszedł obchodząc krainę Galatską i Frygiję, utwierdzając wszystkich uczniów.
੨੩ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।
24 A Żyd niektóry imieniem Apollos, rodem z Aleksandryi, mąż wymowny, przyszedł do Efezu, będąc możnym w Pismach.
੨੪ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ।
25 Ten był wprawiony w drogę Pańską, a pałając w duchu, mówił i nauczał pilnie o Panu, wiedząc tylko o chrzcie Janowym.
੨੫ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।
26 Ten począł bezpiecznie mówić w bóżnicy. Którego usłyszawszy Akwilas i Pryscylla, przyjęli go do siebie i dostateczniej mu wyłożyli drogę Bożą.
੨੬ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।
27 A gdy chciał iść do Achai, napomniawszy go bracia, pisali do uczniów, aby go przyjęli; który gdy tam przyszedł, wiele pomagał tym, którzy uwierzyli z łaski Bożej.
੨੭ਜਦੋਂ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਰਾਵਾਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਕਿ ਉਸ ਦਾ ਆਦਰ ਕਰਨ। ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ, ਜਿਨ੍ਹਾਂ ਕਿਰਪਾ ਦੇ ਕਾਰਨ ਵਿਸ਼ਵਾਸ ਕੀਤਾ ਸੀ।
28 Albowiem potężnie Żydy przekonywał, jawnie tego dowodząc z Pisma, iż Jezus jest Chrystusem.
੨੮ਕਿਉਂ ਜੋ ਉਸ ਨੇ ਪਵਿੱਤਰ ਗ੍ਰੰਥਾਂ ਤੋਂ ਸਬੂਤ ਦੇ ਕੇ ਜੋ ਯਿਸੂ ਉਹੀ ਮਸੀਹ ਹੈ, ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ।

< Dzieje 18 >