< Ezechiela 26 >
1 I stało się roku jedenastego, pierwszego dnia miesiąca, stało się słowo Pańskie do mnie, mówiąc:
੧ਗਿਆਰਵੇਂ ਸਾਲ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 Synu człowieczy! przeto, iż Tyr mówił o Jeruzalemie wykrzykając: Hej, hej! zniszczone jest miasto bram bardzo ludnych, obraca się do mnie, teraz napełniony będę, gdyż to jest spustoszone;
੨ਹੇ ਮਨੁੱਖ ਦੇ ਪੁੱਤਰ, ਇਸ ਲਈ ਕਿ ਸੂਰ ਸ਼ਹਿਰ ਨੇ ਯਰੂਸ਼ਲਮ ਉੱਤੇ “ਆਹਾ ਹਾ” ਆਖਿਆ, ਉਹ ਲੋਕਾਂ ਦਾ ਦਰਵਾਜ਼ਾ ਤੋੜ ਦਿੱਤਾ ਗਿਆ ਹੈ! ਹੁਣ ਉਹ ਮੇਰੇ ਵੱਲ ਮੁੜੇਗੀ। ਹੁਣ ਉਹ ਦੇ ਨਾਸ ਹੋਣ ਨਾਲ ਮੈਂ ਭਰਪੂਰ ਹੋਵਾਂਗਾ।
3 Dlatego tak mówi panujący Pan: Otom Ja powstał przeciwko tobie, o Tyrze! a przywiodę na cię wiele narodów, jakobym przywiódł morze z nawałnościami jego;
੩ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਹੇ ਸੂਰ! ਮੈਂ ਤੇਰਾ ਵਿਰੋਧੀ ਹਾਂ ਅਤੇ ਬਹੁਤ ਸਾਰੀਆਂ ਕੌਮਾਂ ਨੂੰ ਤੇਰੇ ਉੱਤੇ ਚੜ੍ਹਾ ਲਿਆਵਾਂਗਾ, ਜਿਵੇਂ ਸਾਗਰ ਆਪਣੀਆਂ ਲਹਿਰਾਂ ਨੂੰ ਚੜ੍ਹਾਉਂਦਾ ਹੈ।
4 I zburzą mury Tyrskie, i rozwalą wieże jego; i wymiotę z niego proch jego, i uczynię go wierzchołkiem skały gładkiej,
੪ਉਹ ਸੂਰ ਦੀਆਂ ਕੰਧਾਂ ਨੂੰ ਢਾਹ ਦੇਣਗੇ, ਉਹ ਦੇ ਬੁਰਜ਼ਾਂ ਨੂੰ ਤੋੜ ਦੇਣਗੇ, ਮੈਂ ਉਹ ਦੀ ਮਿੱਟੀ ਤੱਕ ਖੁਰਚ ਸੁੱਟਾਂਗਾ ਅਤੇ ਉਹ ਨੂੰ ਨੰਗੀ ਚੱਟਾਨ ਬਣਾ ਛੱਡਾਂਗਾ।
5 Tak, że będą wysuszać sieci w pośród morza; bom Ja rzekł, mówi panujący Pan, przeto będzie na rozchwycenie narodom.
੫ਉਹ ਸਾਗਰ ਵਿੱਚ ਜਾਲ਼ ਸੁੱਟਣ ਦਾ ਸਥਾਨ ਹੋਵੇਗਾ, ਕਿਉਂ ਜੋ ਮੈਂ ਹੀ ਆਖਿਆ, ਪ੍ਰਭੂ ਯਹੋਵਾਹ ਦਾ ਵਾਕ ਹੈ ਅਤੇ ਉਹ ਕੌਮਾਂ ਲਈ ਲੁੱਟ ਦਾ ਮਾਲ ਹੋਵੇਗਾ।
6 A córki jego, które będą na polu, mieczem pobite będą, a dowiedzą się, żem Ja Pan.
੬ਉਹ ਦੀਆਂ ਧੀਆਂ ਜਿਹੜੀਆਂ ਖੇਤ ਵਿੱਚ ਹਨ ਤਲਵਾਰ ਨਾਲ ਵੱਢੀਆਂ ਜਾਣਗੀਆਂ ਅਤੇ ਉਹ ਜਾਨਣਗੇ ਕਿ ਮੈਂ ਯਹੋਵਾਹ ਹਾਂ!
7 Bo tak mówi panujący Pan: Oto Ja przywiodę przeciwko Tyrowi Nabuchodonozora, króla Babilońskiego, od północy, króla nad królmi, z końmi i z wozami, i z jezdnymi i z zgrają, i z ludem wielkim.
੭ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਜੋ ਰਾਜਿਆਂ ਦਾ ਰਾਜਾ ਹੈ, ਘੋੜਿਆਂ ਅਤੇ ਰੱਥਾਂ ਤੇ ਸਵਾਰਾਂ ਅਤੇ ਲੋਕਾਂ ਦੀ ਬਹੁਤ ਸਾਰੀ ਸਭਾ ਨਾਲ ਉੱਤਰ ਵਲੋਂ ਸੂਰ ਉੱਤੇ ਚੜ੍ਹਾ ਲਿਆਵਾਂਗਾ।
8 Córki twoje na polu mieczem pomorduje, i przeciwko tobie porobi baszty, i usypie wał przeciwko tobie, i postawi przeciwko tobie tarcz;
੮ਉਹ ਤੇਰੀਆਂ ਧੀਆਂ ਨੂੰ ਤਲਵਾਰ ਨਾਲ ਖੇਤ ਵਿੱਚ ਵੱਢੇਗਾ, ਤੇਰੇ ਆਲੇ-ਦੁਆਲੇ ਮੋਰਚੇ ਬੰਨ੍ਹੇਗਾ, ਤੇਰੇ ਸਾਹਮਣੇ ਦਮਦਮਾ ਬੰਨ੍ਹੇਗਾ ਅਤੇ ਤੇਰੇ ਵਿਰੁੱਧ ਢਾਲ਼ ਚੁੱਕੇਗਾ।
9 I tarany zasadzi przeciwko murom twoim, a wieże twoje potłucze młotami swemi.
੯ਉਹ ਆਪਣੇ ਕਿਲ੍ਹਾ ਤੋੜ ਯੰਤਰਾਂ ਨੂੰ ਪੱਕਾ ਕਰ ਕੇ ਤੇਰੀਆਂ ਕੰਧਾਂ ਤੇ ਲਾਵੇਗਾ ਅਤੇ ਆਪਣਿਆਂ ਕੁਹਾੜਿਆਂ ਨਾਲ ਤੇਰੇ ਬੁਰਜ਼ਾਂ ਨੂੰ ਢਾਹ ਦੇਵੇਗਾ।
10 Od mnóstwa koni jego okryje cię proch ich; od grzmotu jezdnych i kar i wozów poruszą się mury twoje, gdy wchodzić będzie w bramy twoje, jako wchodzą do miasta zburzonego.
੧੦ਉਹ ਦੇ ਘੋੜਿਆਂ ਦੀ ਬਹੁ-ਗਿਣਤੀ ਦੇ ਕਾਰਨ ਇੰਨ੍ਹੀ ਧੂੜ ਉੱਠੇਗੀ ਕਿ ਤੈਨੂੰ ਲੁਕਾ ਲਵੇਗੀ। ਜਦੋਂ ਉਹ ਤੇਰੇ ਫਾਟਕਾਂ ਵਿੱਚ ਵੜ ਆਵੇਗਾ, ਜਿਵੇਂ ਪਾੜ ਲਾ ਕੇ ਸ਼ਹਿਰ ਵਿੱਚ ਵੜ ਆਉਂਦੇ ਹਨ, ਤਾਂ ਸਵਾਰਾਂ, ਰੱਥਾਂ ਅਤੇ ਗੱਡੀਆਂ ਦੀ ਖੜ-ਖੜ ਨਾਲ ਤੇਰੇ ਸ਼ਹਿਰ ਦੀ ਕੰਧ ਹਿੱਲ ਜਾਵੇਗੀ।
11 Kopytami koni swoich zdepcze wszystkie ulice twoje, lud twój mieczem pobije, a mocne słupy twoje upadną na ziemię;
੧੧ਉਹ ਆਪਣੇ ਘੋੜਿਆਂ ਦੀਆਂ ਖੁਰੀਆਂ ਨਾਲ ਤੇਰੀਆਂ ਸਾਰੀਆਂ ਸੜਕਾਂ ਨੂੰ ਲਤਾੜ ਸੁੱਟੇਗਾ, ਤੇਰੇ ਲੋਕਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ ਅਤੇ ਤੇਰੀ ਸ਼ਕਤੀ ਦੇ ਥੰਮ੍ਹ ਧਰਤੀ ਤੇ ਡਿੱਗ ਪੈਣਗੇ।
12 I robiorą majętność twoję, a rozchwycą towary twoje, i rozwalą mury twoje, i domy twoje rozkoszne poburzą, a kamienie twoje, i drzewo twoje, i proch twój do wody wrzucą.
੧੨ਉਹ ਤੇਰੀ ਮਾਇਆ ਲੁੱਟ ਲੈਣਗੇ, ਤੇਰੇ ਵਪਾਰ ਦੇ ਮਾਲ ਨੂੰ ਲੁੱਟ ਪੁੱਟ ਲੈਣਗੇ, ਤੇਰੇ ਸ਼ਹਿਰ ਦੀਆਂ ਕੰਧਾਂ ਨੂੰ ਢਾਹ ਦੇਣਗੇ ਅਤੇ ਤੇਰੇ ਰੰਗ ਮਹਿਲਾਂ ਨੂੰ ਢਾਹ ਦੇਣਗੇ ਅਤੇ ਤੇਰੇ ਪੱਥਰ, ਕਾਠ ਅਤੇ ਤੇਰੀ ਮਿੱਟੀ ਸਾਗਰ ਵਿੱਚ ਸੁੱਟ ਦੇਣਗੇ।
13 I uczynię. że ustanie głos pieśni twoich, a dźwięk harf twoich nie będzie więcej słyszany.
੧੩ਮੈਂ ਤੇਰੇ ਗਾਉਣ ਦੀ ਅਵਾਜ਼ ਨੂੰ ਬੰਦ ਕਰ ਦਿਆਂਗਾ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਫੇਰ ਸੁਣੀ ਨਾ ਜਾਵੇਗੀ।
14 I uczynię cię wierzchołkiem gładkiej skały; staniesz się miejscem ku wysuszaniu sieci, nie będziesz więcj zbudowany; bom Ja Pan powiedział, mówi panujący Pan.
੧੪ਮੈਂ ਤੈਨੂੰ ਨੰਗੀ ਚੱਟਾਨ ਬਣਾ ਦਿਆਂਗਾ, ਤੂੰ ਜਾਲ਼ਾਂ ਦੇ ਖਿਲਾਰਨ ਦਾ ਕਾਰਨ ਬਣੇਂਗਾ ਅਤੇ ਫੇਰ ਤੂੰ ਕਦੇ ਨਾ ਬਣਾਇਆ ਜਾਵੇਂਗਾ, ਕਿਉਂ ਜੋ ਮੈਂ ਯਹੋਵਾਹ ਨੇ ਇਹ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
15 Tak mówi panujący Pan do Tyru: Izali się od trzasku upadku twego, gdy ranni wołać będą, gdy okrutne morderstwo będzie w pośrodku ciebie, wyspy się nie poruszą?
੧੫ਪ੍ਰਭੂ ਯਹੋਵਾਹ ਸੂਰ ਨੂੰ ਇਹ ਆਖਦਾ ਹੈ ਕਿ ਜਦੋਂ ਤੇਰੇ ਵਿੱਚ ਵੱਢਣ ਕੱਟਣ ਦਾ ਕੰਮ ਅਰੰਭ ਹੋਵੇਗਾ ਅਤੇ ਫੱਟੜ ਹਾਹਾਕਾਰ ਕਰਦੇ ਹੋਣਗੇ, ਤਾਂ ਕੀ ਟਾਪੂ ਤੇਰੇ ਡਿੱਗਣ ਦੀ ਅਵਾਜ਼ ਨਾਲ ਨਾ ਕੰਬਣਗੇ?
16 I powstaną z stolic swoich wszyscy książęta pomorscy, i złożą z siebie płaszcze swoje, a szaty swe haftowane zewleką, strachem będą przyodziani, na ziemi usiądą, a wzdrygając się co chwila zdumiewać się będą nad tobą,
੧੬ਤਦ ਸਾਗਰ ਦੇ ਸਾਰੇ ਰਾਜਕੁਮਾਰ ਆਪਣਿਆਂ ਸਿੰਘਾਸਣਾਂ ਤੋਂ ਉਤਰਨਗੇ, ਆਪਣੀਆਂ ਪੁਸ਼ਾਕਾਂ ਲਾਹ ਸੁੱਟਣਗੇ, ਕਸੀਦੇ ਦੇ ਕੱਪੜੇ ਲਾਹ ਸੁੱਟਣਗੇ, ਉਹ ਕੰਬਦੇ ਹੋਏ ਧਰਤੀ ਤੇ ਬੈਠਣਗੇ ਅਤੇ ਉਹ ਹਰ ਘੜੀ ਕੰਬਣਗੇ ਅਤੇ ਤੇਰੇ ਕਾਰਨ ਹੈਰਾਨ ਹੋਣਗੇ।
17 I podniosą nad tobą lament i rzekną do ciebie: Jakoś zginęło, o miasto! w którem mieszkano dla przyległości morza, miasto sławne, które było mocne na morzu, ono i z obywatelami swymi, którzy byli straszni wszystkim obywatelom jego.
੧੭ਉਹ ਤੇਰੇ ਉੱਤੇ ਵੈਣ ਪਾਉਣਗੇ ਅਤੇ ਤੈਨੂੰ ਆਖਣਗੇ, ਤੂੰ ਕਿਵੇਂ ਨਾਸ ਹੋਇਆ, ਜਿਹੜਾ ਸਾਗਰੀ ਦੇਸਾਂ ਵਿੱਚੋਂ ਚੰਗਾ ਵੱਸਿਆ ਹੋਇਆ ਤੇ ਪ੍ਰਸਿੱਧ ਸ਼ਹਿਰ ਸੀ, ਜਿਹੜਾ ਸਾਗਰਾਂ ਵਿੱਚ ਤਕੜਾ ਸੀ, ਉਹ ਤੇ ਉਹ ਦੇ ਵਸਨੀਕ, ਜਿਹਨਾਂ ਨੂੰ ਉਹ ਦੇ ਸਾਰਿਆਂ ਵਸਨੀਕਾਂ ਉੱਤੇ ਆਪਣਾ ਡਰ ਪਾਉਣ ਨੂੰ ਦਿੱਤਾ!
18 Tedy się zatrwożą wyspy w dzień upadku twego; zatrwożą się mówię wyspy morskie nad zginieniem twojem.
੧੮ਹੁਣ ਟਾਪੂ ਤੇਰੇ ਡਿੱਗਣ ਦੇ ਦਿਨ ਕੰਬਣਗੇ, ਹਾਂ! ਸਾਗਰ ਦੇ ਸਾਰੇ ਟਾਪੂ ਤੇਰੇ ਜਾਣ ਤੋਂ ਦੁੱਖੀ ਹੋਣਗੇ।
19 Bo tak mówi panujący Pan: Gdy cię uczynię miastem spustoszonem, jako miasta, w których nie mieszkają, gdy na cię przepaść przywiodę, tak, że cię wody wielkie przykryją;
੧੯ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਮੈਂ ਤੈਨੂੰ ਉਹਨਾਂ ਸ਼ਹਿਰਾਂ ਵਰਗਾ ਜਿਹੜੇ ਵੱਸਦੇ ਨਹੀਂ ਹਨ, ਉਜਾੜ ਸ਼ਹਿਰ ਬਣਾ ਦਿਆਂਗਾ, ਜਦੋਂ ਮੈਂ ਤੇਰੇ ਉੱਤੇ ਡੂੰਘਿਆਈ ਲਿਆਵਾਂਗਾ ਅਤੇ ਜਦੋਂ ਬਹੁਤੇ ਪਾਣੀ ਤੈਨੂੰ ਢੱਕ ਲੈਣਗੇ।
20 Gdy uczynię, że zstąpisz z tymi, którzy zstępują do dołu, do ludu dawnego, a położę cię w najniższych stronach ziemi, na pustyniach dawnych, z tymi, co zstępują do dołu, aby nie mieszkano w tobie, tedy dokażę sławy w ziemi żyjących.
੨੦ਤਦ ਮੈਂ ਉਹਨਾਂ ਲੋਕਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਪ੍ਰਾਚੀਨ ਸਮੇਂ ਦੇ ਲੋਕਾਂ ਕੋਲ, ਤੈਨੂੰ ਉਤਾਰ ਦਿਆਂਗਾ ਅਤੇ ਉਹਨਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਮੈਂ ਤੈਨੂੰ ਹੇਠਲੀ ਦੁਨੀਆ ਵਿੱਚ ਵਸਾਵਾਂਗਾ, ਪੁਰਾਣੀਆਂ ਵਿਰਾਨੀਆਂ ਵਿੱਚ, ਤਾਂ ਜੋ ਤੂੰ ਵਸਾਇਆ ਨਾ ਜਾਵੇਂ ਅਤੇ ਜੀਉਂਦਿਆਂ ਦੀ ਧਰਤੀ ਵਿੱਚ ਪ੍ਰਤਾਪ ਦਿਆਂਗਾ।
21 Bo uczynię to, że będziesz na wielki postrach, gdy cię nie stanie; a choćby cię szukano, nie znajdą cię na wieki, mówi panujący Pan.
੨੧ਮੈਂ ਤੈਨੂੰ ਭਿਆਨਕ ਬਣਾਵਾਂਗਾ ਅਤੇ ਤੂੰ ਨਾ ਹੋਵੇਂਗਾ। ਭਾਵੇਂ ਤੂੰ ਬਹਾਲ ਕੀਤਾ ਜਾਵੇਂ, ਤੂੰ ਕਿੱਧਰੇ ਸਦਾ ਤੱਕ ਨਾ ਲੱਭੇਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।