< Ezechiela 35 >
1 I stało się słowo Pańskie do mnie, mówiąc:
੧ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 Synu człowieczy! obróć twarz swoję przeciwko górze Seir, a prorokuj przeciwko niej,
੨ਹੇ ਮਨੁੱਖ ਦੇ ਪੁੱਤਰ, ਸੇਈਰ ਪਰਬਤ ਵੱਲ ਆਪਣਾ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ।
3 I mów do niej: Tak mówi panujący Pan: Otom Ja przeciwko tobie, góro Seir! a wyciągnę rękę moję na cię, i podam cię na wielkie spustoszenie.
੩ਤੂੰ ਉਹ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਵੇਖ, ਹੇ ਸੇਈਰ ਪਰਬਤ! ਮੈਂ ਤੇਰਾ ਵਿਰੋਧੀ ਹਾਂ, ਮੈਂ ਆਪਣਾ ਹੱਥ ਤੇਰੇ ਵਿਰੁੱਧ ਪਸਾਰਾਂਗਾ ਅਤੇ ਮੈਂ ਤੈਨੂੰ ਵਿਰਾਨ ਅਤੇ ਡਰ ਦਾ ਕਾਰਨ ਬਣਾਵਾਂਗਾ।
4 Miasta twoje w spustoszenie obrócę, że będziesz spustoszona, i dowiesz się, żem Ja Pan.
੪ਮੈਂ ਤੇਰੇ ਨਗਰਾਂ ਨੂੰ ਉਜਾੜਾਂਗਾ, ਤੂੰ ਉੱਜੜ ਜਾਵੇਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹਾਂ!
5 Przeto, iż wieczną nieprzyjaźń wiedziesz, i rozpraszasz synów Izraelskich ostrzem miecza czasu utrapienia ich, czasu wykonywania kaźni ich;
੫ਕਿਉਂ ਜੋ ਤੂੰ ਸਦਾ ਤੋਂ ਵੈਰ ਰੱਖਦਾ ਹੈਂ ਅਤੇ ਤੂੰ ਇਸਰਾਏਲੀਆਂ ਨੂੰ ਉਹਨਾਂ ਦੀ ਬਿਪਤਾ ਦੇ ਦਿਨ, ਉਹਨਾਂ ਦੀ ਬਦੀ ਦੇ ਅੰਤ ਸਮੇਂ ਵਿੱਚ ਤਲਵਾਰ ਦੀ ਧਾਰ ਦੇ ਹਵਾਲੇ ਕੀਤਾ ਹੈ।
6 Dlatego, jako żyję Ja, mówi panujący pan, że cię podam na zabicie, a krew cię ścigać będzie; ponieważ krwi rozlewania w nienawiści nie masz, przetoż cię krew ścigać będzie.
੬ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੈਨੂੰ ਲਹੂ ਦੇ ਲਈ ਤਿਆਰ ਕਰਾਂਗਾ ਅਤੇ ਲਹੂ ਤੇਰਾ ਪਿੱਛਾ ਕਰੇਗਾ, ਕਿਉਂ ਜੋ ਤੂੰ ਲਹੂ ਤੋਂ ਘਿਰਣਾ ਨਾ ਕੀਤੀ, ਇਸ ਲਈ ਲਹੂ ਤੇਰਾ ਪਿੱਛਾ ਕਰੇਗਾ।
7 I obrócę górę Seir w wielkie spustoszenie, a wygubię z niej przechodzącego, i wracającego się;
੭ਇਸ ਤਰ੍ਹਾਂ ਮੈਂ ਸੇਈਰ ਪਰਬਤ ਨੂੰ ਉਜਾੜਾਂਗਾ ਅਤੇ ਬਰਬਾਦ ਕਰਾਂਗਾ। ਉਹ ਦੇ ਵਿੱਚੋਂ ਦੀ ਲੰਘਣ ਵਾਲੇ ਨੂੰ ਅਤੇ ਮੁੜ ਕੇ ਆਉਣ ਵਾਲੇ ਨੂੰ ਮੈਂ ਕੱਟ ਸੁੱਟਾਂਗਾ।
8 I napełnię góry jej pobitymi jej; na pagórkach twoich, i na dolinach twoich, i przy wszystkich strumieniach twoich pobici mieczem polegną na nich;
੮ਉਹ ਦੇ ਪਹਾੜਾਂ ਨੂੰ ਉਹ ਦੇ ਵੱਢਿਆ ਹੋਇਆਂ ਨਾਲ ਭਰ ਦਿਆਂਗਾ, ਤਲਵਾਰ ਦੇ ਵੱਢੇ ਹੋਏ ਤੇਰਿਆਂ ਟਿੱਲਿਆਂ, ਤੇਰੀਆਂ ਵਾਦੀਆਂ ਅਤੇ ਤੇਰੀਆਂ ਸਾਰੀਆਂ ਨਦੀਆਂ ਵਿੱਚ ਡਿੱਗਣਗੇ।
9 Na pustynie wieczne podam cię, i w miastach twoich mieszkać nie będą; a dowiecie się, żem Ja Pan.
੯ਮੈਂ ਤੈਨੂੰ ਸਦਾ ਲਈ ਉਜਾੜ ਰੱਖਾਂਗਾ, ਤੇਰੇ ਸ਼ਹਿਰ ਫੇਰ ਨਾ ਵੱਸਣਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
10 Przetoż iż mówisz: Te dwa narody, i te dwie ziemie moje będą a posiądziemy tę, w której Pan mieszkał;
੧੦ਤੂੰ ਆਖਿਆ ਕਿ ਇਹ ਦੋਵੇਂ ਕੌਮਾਂ ਅਤੇ ਇਹ ਦੋਵੇਂ ਦੇਸ ਮੇਰੇ ਹੋਣਗੇ ਅਤੇ ਅਸੀਂ ਉਹਨਾਂ ਤੇ ਕਬਜ਼ਾ ਕਰਾਂਗੇ, ਭਾਵੇਂ ਯਹੋਵਾਹ ਉੱਥੇ ਸੀ।
11 Dlategoż, jako żyję Ja, mówi panujący Pan, że uczynię według gniewu twego i według zawiści twojej, którąś czyniła w nienawiści swej przeciwko nim; i będę poznany od nich, gdy cię sądzić będę;
੧੧ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੇਰੇ ਕਹਿਰ ਅਤੇ ਤੇਰੀ ਅਣਖ ਦੇ ਅਨੁਸਾਰ ਜੋ ਤੂੰ ਆਪਣੀ ਘਿਰਣਾ ਕਰਕੇ ਉਹਨਾਂ ਦੇ ਵਿਰੁੱਧ ਕੀਤੀ, ਤੇਰੇ ਨਾਲ ਵਰਤਾਰਾ ਕਰਾਂਗਾ ਅਤੇ ਜਦੋਂ ਮੈਂ ਤੇਰੇ ਬਾਰੇ ਨਿਆਂ ਕਰਾਂਗਾ, ਤਾਂ ਉਹਨਾਂ ਦੇ ਵਿਚਕਾਰ ਮੈਂ ਜਾਣਿਆ ਜਾਂਵਾਂਗਾ।
12 I dowiesz się, żem Ja Pan słyszał wszystkie urągania twoje, któreś wyrzekła przeciw górom Izraelskim, mówiąc: Spustoszone są, a nam podane są ku pożarciu.
੧੨ਤੂੰ ਜਾਣੇਂਗਾ ਕਿ ਮੈਂ ਯਹੋਵਾਹ ਨੇ ਤੇਰੀ ਸਾਰੀ ਨਿੰਦਿਆ ਦੀਆਂ ਗੱਲਾਂ, ਜੋ ਤੂੰ ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਆਖੀਆਂ ਕਿ ਉਹ ਉੱਜੜ ਗਏ ਅਤੇ ਸਾਡੇ ਹੜੱਪ ਕਰਨ ਲਈ ਸਾਨੂੰ ਦਿੱਤੇ ਗਏ, ਸੁਣੀਆਂ ਹਨ।
13 Boście się przeciwko mnie wynosili usty waszemi, a rozmnożyliście słowa swoje przeciwko mnie, com Ja słyszał.
੧੩ਇਸ ਤਰ੍ਹਾਂ ਤੁਸੀਂ ਮੇਰੇ ਵਿਰੁੱਧ ਆਪਣੇ ਮੂੰਹ ਤੋਂ ਆਪਣੀ ਵਡਿਆਈ ਕੀਤੀ ਅਤੇ ਤੁਸੀਂ ਮੇਰੇ ਵਿਰੁੱਧ ਬਹੁਤ ਗੱਲਾਂ ਕੀਤੀਆਂ ਹਨ, ਜੋ ਮੈਂ ਸੁਣ ਚੁੱਕਿਆ ਹਾਂ।
14 Tak mówi panujący Pan: Jako się ta wszystka ziemia weseli, tak cię obrócę w pustnię.
੧੪ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਸਾਰਾ ਦੇਸ ਅਨੰਦ ਕਰੇਗਾ, ਮੈਂ ਤੈਨੂੰ ਉਜਾੜਾਂਗਾ।
15 Jako się ty weselisz nad dziedzictwem domu Izraelskiego, przeto, że jest spustoszone, tak uczynię i tobie; będziesz spustoszona, o góro Seir! a zgoła wszystka ziemia Edomska; i dowiedzą się żem Ja Pan.
੧੫ਜਿਵੇਂ ਤੂੰ ਇਸਰਾਏਲ ਦੇ ਘਰਾਣੇ ਦੀ ਵਿਰਾਸਤ ਦੇ ਉਜਾੜ ਹੋਣ ਕਰਨ ਅਨੰਦ ਕੀਤਾ, ਉਸੇ ਤਰ੍ਹਾਂ ਹੀ ਮੈਂ ਤੇਰੇ ਨਾਲ ਕਰਾਂਗਾ। ਹੇ ਸੇਈਰ ਪਰਬਤ, ਤੂੰ ਅਤੇ ਸਾਰਾ ਅਦੋਮ ਪੂਰੀ ਤਰ੍ਹਾਂ ਨਾਲ ਵਿਰਾਨ ਹੋਵੋਗੇ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!