< Hebrajczyków 2 >

1 Przetoż musimy tem pilniej przestrzegać tego, cośmy słyszeli, byśmy snać nie przeciekli.
ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ।
2 Bo ponieważ przez Anioły mówione słowo było pewne, a każde przestępstwo i nieposłuszeństwo wzięło sprawiedliwą zapłatę pomsty:
ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ।
3 Jakoż my ucieczemy, jeźli zaniedbamy tak wielkiego zbawienia, które wziąwszy początek opowiadania przez samego Pana od tych, którzy go słyszeli, nam jest potwierdzone?
ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
4 Którym i Bóg świadectwo wydawał przez znamiona i cuda, i rozliczne mocy, i przez udzielanie Ducha Świętego według woli swojej.
ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ਼ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ।
5 Albowiem nie Aniołom poddał świat przyszły, o którym mówimy.
ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਅਸੀਂ ਗੱਲ ਕਰਦੇ ਹਾਂ, ਸਵਰਗ ਦੂਤਾਂ ਦੇ ਅਧੀਨ ਨਹੀਂ ਕੀਤਾ।
6 A świadczył ktoś na niektórem miejscu, mówiąc: Cóż jest człowiek, iż nań pamiętasz, albo syn człowieczy, iż go nawiedzasz?
ਪਰ ਕਿਸੇ ਨੇ ਇਹ ਕਹਿ ਕੇ ਗਵਾਹੀ ਦਿੱਤੀ ਹੈ ਕਿ ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਕਰੇਂ ਜਾਂ ਮਨੁੱਖ ਦਾ ਪੁੱਤਰ ਕੀ ਹੈ ਕਿ ਤੂੰ ਉਸ ਦੀ ਚਿੰਤਾ ਕਰੇਂ?
7 Na małą chwilę mniejszym uczyniłeś go od Aniołów, chwałą i czcią ukoronowałeś go i postanowiłeś go nad uczynkami rąk twoich,
ਤੂੰ ਉਸ ਨੂੰ ਸਵਰਗ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ, ਤੂੰ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ। ਤੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਉਸ ਨੂੰ ਅਧਿਕਾਰ ਦਿੱਤਾ,
8 Wszystkoś poddał pod nogi jego. A poddawszy mu wszystko, nic nie zostawił, co by mu poddanego nie było; lecz teraz jeszcze nie widzimy, aby mu wszystko poddane było.
ਤੂੰ ਸਾਰਾ ਕੁਝ ਉਹ ਦੇ ਪੈਰਾਂ ਹੇਠ ਅਧੀਨ ਕਰ ਦਿੱਤਾ ਹੈ। ਕਿਉਂਕਿ ਉਸ ਨੇ ਸਾਰਾ ਕੁਝ ਉਹ ਦੇ ਅਧੀਨ ਕਰ ਦਿੱਤਾ ਅਤੇ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ। ਪਰ ਹੁਣ ਤੱਕ ਅਸੀਂ ਸਾਰਾ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ।
9 Ale tego, który na małą chwilę mniejszym stał się od Aniołów, Jezusa, widzimy przez ucierpienie śmierci chwałą i czcią ukoronowanego, aby z łaski Bożej za wszystkich śmierci skosztował.
ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ।
10 Albowiem należało na tego, dla którego jest wszystko i przez którego jest wszystko, aby wiele synów do chwały przywodząc wodza zbawienia ich przez ucierpienie doskonałym uczynił.
੧੦ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ।
11 Bo ten, który poświęca i ci, którzy bywają poświęceni, z jednego są wszyscy, dla której przyczyny nie wstydzi się ich braćmi nazywać,
੧੧ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ।
12 Mówiąc: Opowiem imię twoje braciom moim, w pośrodku zgromadzenia śpiewać ci będę.
੧੨ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
13 I zasię: Ja w nim ufać będę; a zasię: Oto ja i dzieci, które mi dał Bóg.
੧੩ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ।
14 Ponieważ tedy dzieci społeczność mają ciała i krwi, i on także stał się ich uczestnikiem, aby przez śmierć zniszczył tego, który miał władzę śmierci, to jest dyjabła,
੧੪ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ।
15 A iżby wyswobodził tych, którzy dla bojaźni śmierci po wszystek czas żywota podlegli byli niewoli.
੧੫ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ।
16 Bo zaiste nigdzie nie przyjął Aniołów, ale nasienie Abrahamowe przyjął.
੧੬ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੇ ਅੰਸ ਦੀ ਸਹਾਇਤਾ ਕਰਦਾ ਹੈ।
17 Skąd miał być we wszystkiem podobny braciom, aby był miłosiernym i wiernym najwyższym kapłanem w tem, co się u Boga na ubłaganie za grzechy ludzkie dziać miało.
੧੭ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ।
18 Albowiem że sam cierpiał będąc kuszony, może tych, którzy są w pokusach, ratować.
੧੮ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।

< Hebrajczyków 2 >