< Hebrajczyków 1 >

1 Częstokroć i wieloma sposobami mawiał niekiedy Bóg ojcom przez proroków;
ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ।
2 W te dni ostateczne mówił nam przez Syna swego, którego postanowił dziedzicem wszystkich rzeczy, przez którego i wieki uczynił. (aiōn g165)
ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ। (aiōn g165)
3 Który będąc jasnością chwały i wyrażeniem istności jego, i zatrzymując wszystkie rzeczy słowem mocy swojej, oczyszczenie grzechów naszych przez samego siebie uczyniwszy, usiadł na prawicy majestatu na wysokościach,
ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
4 Tem się zacniejszym stawszy nad Anioły, czem zacniejsze nad nie odziedziczył imię.
ਉਹ ਦੂਤਾਂ ਨਾਲੋਂ ਐਨਾ ਉੱਤਮ ਹੋਇਆ, ਜਿੰਨਾਂ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ।
5 Albowiem któremuż kiedy z Aniołów rzekł: Tyś jest syn mój, jam cię dziś spłodził? I zasię: Ja mu będę ojcem, a on mnie będzie synem?
ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ।
6 A zasię, gdy wprowadza pierworodnego na okrąg świata, mówi: A niech się mu kłaniają wszyscy Aniołowie Boży.
ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।”
7 A zasię o Aniołach mówi: Który Anioły swoje czyni duchami, a sługi swoje płomieniem ognistym.
ਅਤੇ ਉਹ ਦੂਤਾਂ ਦੇ ਬਾਰੇ ਆਖਦਾ ਹੈ - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ।
8 Ale do Syna mówi: Stolica twoja, o Boże! na wieki wieków; laska sprawiedliwości jest laska królestwa twego. (aiōn g165)
ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ, (aiōn g165)
9 Umiłowałeś sprawiedliwość, a nienawidziłeś nieprawości; przetoż pomazał cię, o Boże! Bóg twój olejkiem wesela nad uczestników twoich.
ਤੂੰ ਧਰਮ ਨਾਲ ਪਿਆਰ ਅਤੇ ਬਦੀ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
10 I tyś, Panie! na początku ugruntował ziemię, a niebiosa są dziełem rąk twoich.
੧੦ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ,
11 Oneć pominą, ale ty zostajesz; a wszystkie jako szata zwiotszeją.
੧੧ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ,
12 A jako odzienie zwiniesz je i będą odmienione; ale ty tenżeś jest, a lata twoje nie ustaną.
੧੨ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।
13 A do któregoż kiedy z Aniołów rzekł: Siądź po prawicy mojej, dokąd nie położę nieprzyjaciół twoich podnóżkiem nóg twoich?
੧੩ਪਰ ਦੂਤਾਂ ਵਿੱਚੋਂ ਕਿਸ ਦੇ ਬਾਰੇ ਉਹ ਨੇ ਕਦੇ ਆਖਿਆ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ?
14 Izali wszyscy nie są duchami usługującymi, którzy na posługę bywają posłani dla tych, którzy zbawienie odziedziczyć mają?
੧੪ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ?

< Hebrajczyków 1 >