< Hioba 17 >

1 Dech mój skażony jest; dni moje giną; groby mię czekają.
“ਮੇਰਾ ਆਤਮਾ ਟੁੱਟ ਗਿਆ, ਮੇਰੇ ਦਿਨ ਮੁੱਕ ਗਏ, ਕਬਰ ਮੇਰੇ ਲਈ ਤਿਆਰ ਹੈ।
2 Zaiste naśmiewcy są przy mnie, a w ich draźnieniu mieszka oko moje.
ਨਿਸੰਗ ਮੇਰੇ ਕੋਲ ਠੱਠਾ ਕਰਨ ਵਾਲੇ ਹਨ, ਅਤੇ ਮੇਰੀ ਨਿਗਾਹ ਉਹਨਾਂ ਦੇ ਲੜਾਈ ਝਗੜੇ ਉੱਤੇ ਟਿਕੀ ਹੋਈ ਹੈ।
3 Staw mi, proszę, rękojmię za się. Któż jest ten? Niech mi na to da rękę.
“ਹੇ ਪਰਮੇਸ਼ੁਰ, ਜ਼ਮਾਨਤ ਦੇ, ਤੂੰ ਆਪਣੇ ਅਤੇ ਮੇਰੇ ਵਿੱਚ ਜ਼ਮਾਨਤੀ ਹੋ, ਕੌਣ ਹੈ ਜੋ ਮੇਰੇ ਹੱਥ ਉੱਤੇ ਹੱਥ ਧਰੇ?
4 Boś serce ich ukrył przed wyrozumieniem; przetoż ich nie wywyższysz.
ਤੂੰ ਤਾਂ ਉਹਨਾਂ ਦਾ ਮਨ ਸਮਝ ਤੋਂ ਓਹਲੇ ਰੱਖਿਆ ਹੈ, ਇਸ ਲਈ ਤੂੰ ਉਹਨਾਂ ਨੂੰ ਪਰਬਲ ਨਾ ਹੋਣ ਦੇਵੇਂਗਾ।
5 Kto pochlebia przyjaciołom, oczy synów jego ustaną.
ਜਿਹੜਾ ਆਪਣੇ ਮਿੱਤਰ ਨੂੰ ਲੁੱਟ ਦੇ ਹਿੱਸੇ ਲਈ ਦੋਸ਼ੀ ਬਣਾਉਂਦਾ ਹੈ, ਉਹ ਦੇ ਬੱਚਿਆਂ ਦੀਆਂ ਅੱਖਾਂ ਅੰਨ੍ਹੀਆਂ ਹੋ ਜਾਣਗੀਆਂ।
6 Wystawił mię zaiste na przypowieść ludziom, i jako śmiechowisko przed nimi.
“ਪਰ ਪਰਮੇਸ਼ੁਰ ਨੇ ਮੈਨੂੰ ਲੋਕਾਂ ਲਈ ਮਿਹਣਾ ਬਣਾਇਆ, ਮੈਂ ਉਹ ਹਾਂ ਜਿਸ ਦੇ ਮੂੰਹ ਉੱਤੇ ਲੋਕ ਥੁੱਕਦੇ ਹਨ।
7 Zaćmione jest dla żałości oko moje, a wszystkie myśli moje są jako cień.
ਮੇਰੀਆਂ ਅੱਖਾਂ ਸੋਗ ਦੇ ਕਾਰਨ ਧੁੰਦਲੀਆਂ ਹੋ ਗਈਆਂ ਹਨ, ਅਤੇ ਮੇਰੇ ਸਾਰੇ ਅੰਗ ਪਰਛਾਵੇਂ ਵਾਂਗੂੰ ਹੋ ਗਏ ਹਨ।
8 Zdumieją się szczerzy nad tem; a niewinny przeciwko obłudnikowi powstanie.
ਨੇਕ ਲੋਕ ਇਹ ਵੇਖ ਕੇ ਹੈਰਾਨ ਹੁੰਦੇ ਹਨ, ਅਤੇ ਬੇਦੋਸ਼ੇ ਕੁਧਰਮੀਆਂ ਦੇ ਵਿਰੁੱਧ ਭੜਕ ਉੱਠਦੇ ਹਨ।
9 Będzie się trzymał sprawiedliwy drogi swojej; a kto ma czyste ręce, przyczyni mocy.
ਪਰ ਧਰਮੀ ਆਪਣੇ ਰਾਹ ਤੇ ਲੱਗਾ ਰਹੇਗਾ, ਅਤੇ ਸਾਫ਼ ਹੱਥ ਵਾਲਾ ਹੋਰ ਵੀ ਤਕੜਾ ਹੁੰਦਾ ਜਾਵੇਗਾ।
10 Wy tedy wszyscy nawróćcie się, a pójdźcie, proszę; bo nie znajduję między wami mądrego.
੧੦“ਪਰ ਤੁਸੀਂ ਸਾਰੇ ਹੀ ਯਤਨ ਨਾਲ ਮੁੜ ਕੇ ਆਓ, ਮੈਨੂੰ ਤੁਹਾਡੇ ਵਿੱਚ ਇੱਕ ਵੀ ਬੁੱਧੀਮਾਨ ਨਾ ਲੱਭੇਗਾ।
11 Dni moje przeminęły; myśli moje rozerwane są, to jest, zamysły serca mego.
੧੧ਮੇਰੇ ਜਿਉਣ ਦੇ ਦਿਨ ਤਾਂ ਬੀਤ ਗਏ, ਮੇਰੀਆਂ ਯੋਜਨਾਵਾਂ ਅਤੇ ਮੇਰੇ ਦਿਲ ਦੀਆਂ ਲੋਚਾਂ ਮਿਟ ਗਈਆਂ।
12 Noc mi się w dzień obraca; a światłość skraca się dla ciemości.
੧੨ਮੇਰੇ ਮਿੱਤਰ ਰਾਤ ਨੂੰ ਦਿਨ ਠਹਿਰਾਉਂਦੇ ਅਤੇ ਆਖਦੇ ਹਨ ਕਿ ਚਾਨਣ ਹਨੇਰੇ ਦੇ ਕੋਲ ਹੀ ਹੈ।
13 Jeźlibym czego oczekiwał, grób będzie domem moim, a w ciemnościach uścielę łoże moje. (Sheol h7585)
੧੩ਜੇਕਰ ਮੈਂ ਆਸ ਰੱਖਾਂ ਕਿ ਅਧੋਲੋਕ ਮੇਰਾ ਘਰ ਹੈਂ, ਜੇਕਰ ਮੈਂ ਹਨੇਰੇ ਵਿੱਚ ਆਪਣਾ ਬਿਸਤਰਾ ਵਿਛਾਵਾਂ, (Sheol h7585)
14 Do dołu rzekę: Ojcem moim jesteś; a do robaków: Wy jesteście matką moją, i siostrą moją.
੧੪ਜੇ ਮੈਂ ਸੜਿਆਂਧ ਨੂੰ ਪੁਕਾਰਾਂ ਕਿ ਤੂੰ ਮੇਰਾ ਪਿਤਾ ਹੈਂ, ਅਤੇ ਕੀੜੇ ਨੂੰ ਕਿ ਤੂੰ ਮੇਰੀ ਮਾਂ ਅਤੇ ਮੇਰੀ ਭੈਣ ਹੈਂ,
15 Bo gdzież teraz jest nadzieja moja? a oczekiwanie moje któż ogląda?
੧੫ਤਦ ਮੇਰੀ ਆਸ ਫੇਰ ਕਿੱਥੇ ਹੈ? ਕੌਣ ਮੇਰੇ ਲਈ ਆਸ ਵੇਖੇਗਾ?
16 W głębię grobu zstąpię, ponieważ w prochu spólny odpoczynek wszystkich. (Sheol h7585)
੧੬ਉਹ ਅਧੋਲੋਕ ਦੇ ਫਾਟਕਾਂ ਵਿੱਚ ਉਤਰ ਜਾਵੇਗੀ, ਜਦ ਅਸੀਂ ਇਕੱਠੇ ਖ਼ਾਕ ਵਿੱਚ ਅਰਾਮ ਪਾਵਾਂਗੇ।” (Sheol h7585)

< Hioba 17 >