< Jana 12 >
1 Tedy Jezus szóstego dnia przed wielkanocą przyszedł do Betanii, kędy był Łazarz, który był umarł, którego wzbudził od umarłych.
੧ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ ।
2 Tamże mu sprawili wieczerzę, a Marta posługiwała, a Łazarz był jednym z onych, którzy z nim społem u stołu siedzieli.
੨ਉੱਥੇ ਉਨ੍ਹਾਂ ਨੇ ਯਿਸੂ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।
3 A Maryja wziąwszy funt maści szpikanardowej bardzo drogiej, namaściła nogi Jezusowe, i utarła włosami swojemi nogi jego, i napełniony był on dom wonnością onej maści.
੩ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
4 Tedy rzekł jeden z uczniów jego, Judasz, syn Szymona, Iszkaryjot, który go miał wydać:
੪ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸ ਨੇ ਯਿਸੂ ਨੂੰ ਫੜਵਾਉਣਾ ਸੀ) ਯਹੂਦਾ ਨੇ ਆਖਿਆ
5 Przeczże tej maści nie sprzedano za trzysta groszy, a nie dano ubogim?
੫“ਉਹ ਅਤਰ ਚਾਂਦੀ ਦੇ ਤਿੰਨ ਸੌ ਸਿੱਕਿਆਂ ਦੇ ਮੁੱਲ ਦਾ ਸੀ। ਇਸ ਨੂੰ ਯਿਸੂ ਤੇ ਮਲਣ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚ ਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ।”
6 A to mówił, nie iżby miał pieczą o ubogich, ale iż był złodziejem, i mieszek miał, a cokolwiek włożono, nosił.
੬ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਾ ਕਰਦਾ ਸੀ, ਪਰ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲੀ ਥੈਲੀ ਉਸ ਕੋਲ ਹੁੰਦੀ ਸੀ, ਜਿਸ ਵਿੱਚੋਂ ਜਦੋਂ ਉਹ ਚਾਹੇ ਚੋਰੀ ਕਰ ਲੈਂਦਾ ਸੀ।
7 Tedy rzekł Jezus: Zaniechaj jej; na dzień pogrzebu mego to chowała.
੭ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਦਫ਼ਨਾਉਣ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।
8 Albowiem ubogie zawsze z sobą macie, ale mnie nie zawsze mieć będziecie.
੮ਕੰਗਾਲ ਲੋਕ ਸਦਾ ਤੁਹਾਡੇ ਨਾਲ ਹੋਣਗੇ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹੋਵਾਂਗਾ।”
9 Dowiedział się tedy lud wielki z Żydów, iż tam był, i przyszli nie tylko dla Jezusa, ale też aby Łazarza widzieli, którego był wzbudził od umarłych.
੯ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਅਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਇਆ ਸੀ।
10 I radzili się przedniejsi kapłani, żeby i Łazarza zabili.
੧੦ਤਦ ਮੁੱਖ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਸੋਚ ਬਣਾਈ।
11 Bo wiele z Żydów dla niego odstępowali i wierzyli w Jezusa.
੧੧ਲਾਜ਼ਰ ਦੇ ਕਾਰਨ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਤੇ ਵਿਸ਼ਵਾਸ ਕਰਨ ਲੱਗ ਪਏ ਸਨ ਇਸ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।
12 Nazajutrz wielki lud, który był przyszedł na święto, usłyszawszy, iż Jezus idzie do Jeruzalemu,
੧੨ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆਉਂਦਾ ਹੈ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ।
13 Nabrali gałązek palmowych i wyszli naprzeciwko niemu i wołali: Hosanna! błogosławiony, który idzie w imieniu Pańskiem, król Izraelski!
੧੩ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!”
14 A dostawszy Jezus oślęcia, wsiadł na nie, jako jest napisane:
੧੪ਯਿਸੂ ਨੇ ਇੱਕ ਗਧੀ ਦਾ ਬੱਚਾ ਲਿਆ ਅਤੇ ਉਸ ਉੱਤੇ ਬੈਠ ਗਿਆ। ਇਸ ਨੇ ਜੋ ਪੋਥੀ ਵਿੱਚ ਲਿਖਿਆ ਪੂਰਾ ਕਰ ਦਿੱਤਾ
15 Nie bój się, córko Syońska! oto król twój idzie, siedząc na oślęciu.
੧੫“ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ।”
16 Ale tego z przodku nie zrozumieli uczniowie jego, ale gdy był Jezus uwielbiony, tedy wspomnieli, iż to było o nim napisane, a że mu to uczynili.
੧੬ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।
17 Świadczył tedy lud, który z nim był, iż Łazarza zawołał z grobu i wzbudził go od umarłych.
੧੭ਜਦੋਂ ਯਿਸੂ ਨੇ ਲਾਜ਼ਰ ਨੂੰ ਜਿਉਂਦਾ ਕੀਤਾ ਉਸ ਸਮੇਂ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿੱਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆਂ ਨੂੰ ਦੱਸ ਰਹੇ ਸਨ।
18 Dlatego też wyszedł przeciwko niemu lud, że słyszał, iż on ten cud uczynił.
੧੮ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂਕਿ ਉਨ੍ਹਾਂ ਨੇ ਉਸ ਦੇ ਕੀਤੇ ਇਸ ਚਮਤਕਾਰ ਬਾਰੇ ਸੁਣਿਆ ਸੀ।
19 Tedy mówili Faryzeuszowie między sobą: Widzicie, że nic nie sprawicie; oto świat za nim poszedł.
੧੯ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਆਖਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸ ਦੇ ਮਗਰ ਲੱਗ ਰਹੇ ਹਨ।”
20 A byli niektórzy Grekowie z tych, którzy przychodzili do Jeruzalemu, żeby się modlili w święto.
੨੦ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ।
21 Ci tedy przyszli do Filipa, który był z Betsaidy Galilejskiej, i prosili go, mówiąc: Panie, chcemy Jezusa widzieć.
੨੧ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”
22 Przyszedł Filip i powiedział Andrzejowi, a Andrzej zasię i Filip powiedzieli Jezusowi.
੨੨ਫ਼ਿਲਿਪੁੱਸ ਨੇ ਆ ਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆ ਕੇ ਯਿਸੂ ਨੂੰ ਦੱਸਿਆ।
23 A Jezus odpowiedział im, mówiąc: Przyszła godzina, aby był uwielbiony Syn człowieczy.
੨੩ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ।
24 Zaprawdę, zaprawdę powiadam wam: Jeźliby ziarno pszeniczne wpadłszy do ziemi, nie obumarło, ono samo zostaje; lecz jeźliby obumarło, wielki pożytek przynosi.
੨੪ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫਲ ਦਿੰਦਾ ਹੈ।
25 Kto miłuje duszę swoję, utraci ją, a kto nienawidzi duszy swojej na tym świecie, ku wiecznemu żywotowi strzeże jej. (aiōnios )
੨੫ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ। (aiōnios )
26 Jeźli mnie kto służy, niechże mię naśladuje, a gdziem ja jest, tam i sługa mój będzie; a jeźli mnie kto służyć będzie, uczci go Ojciec mój.
੨੬ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।”
27 Terazci dusza moja zatrwożona jest; i cóż rzekę? Ojcze! zachowaj mię od tej godziny; alemci dlatego przyszedł na tę godzinę.
੨੭ਹੁਣ ਮੇਰਾ ਦਿਲ ਘਬਰਾਉਂਦਾ ਹੈ। ਮੈਨੂੰ ਕੀ ਆਖਣਾ ਚਾਹੀਦਾ ਹੈ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?” ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।
28 Ojcze! uwielbij imię twoje. Przyszedł tedy głos z nieba: Uwielbiłem i jeszcze uwielbię.
੨੮ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।”
29 A lud ten, który stał i słyszał, mówił: Zagrzmiało; a drudzy mówili: Anioł do niego mówił.
੨੯ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਇਹ ਬੱਦਲ ਗਰਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”
30 Odpowiedział Jezus i rzekł: Nie dla mnie się ten głos stał, ale dla was.
੩੦ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੇ ਕਰਕੇ ਨਹੀਂ ਆਈ, ਸਗੋਂ ਤੁਹਾਡੀ ਲਈ ਆਈ ਹੈ।
31 Teraz jest sąd świata tego, teraz książę świata tego precz wyrzucony będzie.
੩੧ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ।
32 A ja jeźli będę podwyższony od ziemi, pociągnę wszystkich do siebie.
੩੨ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।”
33 (A mówił to, oznajmując, jaką śmiercią miał umrzeć.)
੩੩ਇਹ ਆਖ ਕੇ, ਯਿਸੂ ਦੱਸ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ।
34 Odpowiedział mu on lud: Myśmy słyszeli z zakonu, iż Chrystus trwa na wieki; a jakoż ty mówisz, że musi być podwyższony Syn człowieczy? i któryż to jest Syn człowieczy? (aiōn )
੩੪ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?” (aiōn )
35 Tedy im rzekł Jezus: Jeszcze do małego czasu jest z wami światłość; chodźcież tedy, póki światłość macie, żeby was ciemność nie ogarnęła; bo kto w ciemności chodzi, nie wie, kędy idzie.
੩੫ਤਦ ਯਿਸੂ ਨੇ ਕਿਹਾ “ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।
36 Póki światłość macie, wierzcie w światłość, abyście byli synami światłości. To powiedział Jezus, a odszedłszy schronił się od nich.
੩੬ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।” ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ।
37 A choć tak wiele cudów uczynił przed nimi, przecię nie uwierzyli weń,
੩੭ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ।
38 Aby się wypełniło słowo Izajasza proroka, które powiedział: Panie! i któż uwierzył kazaniu naszemu, a ramię Pańskie komuż jest objawione?
੩੮ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ?”
39 Dlatego uwierzyć nie mogli, iż jeszcze powiedział Izajasz:
੩੯ਇਸੇ ਕਾਰਨ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਫਿਰ ਆਖਦਾ ਹੈ,
40 Zaślepił oczy ich, i zatwardził serce ich, aby oczyma nie widzieli i sercem nie zrozumieli, i nie nawrócili się, abym je uzdrowił.
੪੦“ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।”
41 To powiedział Izajasz, gdy widział chwałę jego, i mówił o nim.
੪੧ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ।
42 Wszakże jednak i z książąt wiele ich weń uwierzyło; ale dla Faryzeuszów nie wyznali, aby z bóżnicy nie byli wyłączeni.
੪੨ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ।
43 Bo umiłowali chwałę ludzką więcej, niż chwałę Bożą.
੪੩ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਵਡਿਆਈ ਨਾਲੋਂ ਵਧ ਲੋਕਾਂ ਦੀ ਵਡਿਆਈ ਨੂੰ ਪਿਆਰ ਕੀਤਾ।
44 I wołał Jezus, a mówił: Kto wierzy w mię, nie w mię wierzy, ale w onego, który mię posłał.
੪੪ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
45 I kto mię widzi, widzi onego, który mię posłał.
੪੫ਜੋ ਵਿਅਕਤੀ ਮੈਨੂੰ ਵੇਖਦਾ ਹੈ ਉਹ ਉਸ ਨੂੰ ਵੇਖਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
46 Ja światłość przyszedłem na świat, aby żaden, kto wierzy w mię, w ciemnościach nie został.
੪੬ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ।
47 A jeźliby kto słuchał słów moich, a nie uwierzyłby, jać go nie sądzę; bom nie przyszedł, ażebym sądził świat, ale ażebym zbawił świat.
੪੭ਜੋ ਮੇਰੀਆਂ ਸਿਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ। ਮੈਂ ਉਹਨਾਂ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ।
48 Kto mną gardzi, a nie przyjmuje słów moich, ma kto by go sądził; słowa, którem ja mówił, one go osądzą w ostateczny dzień.
੪੮ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ।
49 Bom ja z siebie samego nie mówił, ale ten, który mię posłał, Ojciec, on mi rozkazanie dał, co bym mówił i co bym powiadać miał;
੪੯ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।
50 I wiem, że rozkazanie jego jest żywot wieczny; przetoż to, co ja wam mówię, jako mi powiedział Ojciec, tak mówię. (aiōnios )
੫੦ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਬਚਨ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਬਚਨ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।” (aiōnios )