< Jana 5 >

1 Było potem święto żydowskie, i wstąpił Jezus do Jeruzalemu.
ਇਸ ਤੋਂ ਬਾਅਦ ਯਿਸੂ ਇੱਕ ਖ਼ਾਸ ਯਹੂਦੀਆਂ ਤਿਉਹਾਰ ਲਈ ਯਰੂਸ਼ਲਮ ਗਿਆ।
2 A była w Jeruzalemie przy owczej bramie sadzawka, którą zowią po żydowsku Betesda, mająca pięć ganków.
ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ।
3 W tych leżało mnóstwo wielkie niedołężnych, ślepych, chromych, wyschłych, którzy czekali poruszenia wody.
ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ।
4 Albowiem Anioł czasu pewnego zstępował w sadzawkę i poruszał wodę; a tak, kto pierwszy wstąpił po wzruszeniu wody, stawał się zdrowym, jakąbykolwiek chorobą zdjęty był.
ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ ।
5 A był tam niektóry człowiek trzydzieści i ośm lat chorobą złożony.
ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ, ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ।
6 Tego gdy Jezus ujrzał leżącego, a poznawszy, że już przez długi czas chorował, rzekł mu: Chcesz być zdrów?
ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
7 Odpowiedział mu on chory: Panie! nie ma człowieka, który by mię, gdy bywa poruszona woda, wrzucił do sadzawki; ale gdy ja idę, inszy przede mną wstępuje.
ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
8 Rzekł mu Jezus: Wstań, weźmij łoże twoje, a chodź.
ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
9 A zarazem stał się zdrowym on człowiek, i wziął łoże swoje, i chodził. A był sabat onego dnia.
ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
10 Tedy rzekli Żydowie onemu uzdrowionemu: Sabat jest, nie godzi ci się łoża nosić.
੧੦ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”
11 Odpowiedział im: Ten, który mię uzdrowił, tenże mi rzekł: Weźmij łoże twoje, a chodź.
੧੧ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ,” ਉਸ ਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਚਲ ਫਿਰ।”
12 I pytali go: Któryż jest ten człowiek, co ci powiedział: Weźmij łoże twoje, a chodź?
੧੨ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ?”
13 A on uzdrowiony nie wiedział, kto by był; albowiem był Jezus ustąpił, ponieważ wiele ludu było na onem miejscu.
੧੩ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ।
14 Potem go Jezus znalazł w kościele i rzekł mu: Otoś się stał zdrowym, nie grzesz więcej, aby co gorszego na cię nie przyszło.
੧੪ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।”
15 A odszedłszy on człowiek, powiedział Żydom, iż to był Jezus, który go uzdrowił.
੧੫ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ।
16 A przetoż Żydowie prześladowali Jezusa i szukali, jakoby go zabili, że to uczynił w sabat.
੧੬ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।
17 A Jezus im odpowiedział: Ojciec mój aż dotąd pracuje, i ja pracuję;
੧੭ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
18 Dlatego tedy tem więcej szukali Żydowie, jakoby go zabili, nie tylko, iż gwałcił sabat, ale że i Ojca swego powiadał być Bogiem, czyniąc się równym Bogu.
੧੮ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।”
19 Odpowiedział tedy Jezus i rzekł im: Zaprawdę, zaprawdę powiadam wam, nie może Syn sam od siebie nic czynić, jedno co widzi, że Ojciec czyni; albowiem cokolwiek on czyni, to także i Syn czyni.
੧੯ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
20 Boć Ojciec miłuje Syna i ukazuje mu wszystko, co sam czyni, i większe mu nad te sprawy pokaże, abyście się wy dziwowali.
੨੦ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।
21 Albowiem jako Ojciec wzbudza umarłe i ożywia, tak i Syn, które chce, ożywia.
੨੧ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।
22 Bo Ojciec nikogo nie sądzi, lecz wszystek sąd dał Synowi,
੨੨ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
23 Aby wszyscy czcili Syna, tak jako czczą Ojca; kto nie czci Syna, nie czci i Ojca, który go posłał.
੨੩ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ।
24 Zaprawdę, zaprawdę powiadam wam: Kto słowa mego słucha i wierzy onemu, który mię posłał, ma żywot wieczny i nie przyjdzie na sąd, ale przeszedł z śmierci do żywota. (aiōnios g166)
੨੪ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। (aiōnios g166)
25 Zaprawdę, zaprawdę powiadam wam: Że idzie godzina i teraz jest, gdy umarli usłyszą głos Syna Bożego, a którzy usłyszą, żyć będą.
੨੫ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
26 Albowiem jako Ojciec ma żywot sam w sobie, tak dał i Synowi, aby miał żywot w samym sobie.
੨੬ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ।
27 I dał mu moc i sąd czynić; bo jest Synem człowieczym.
੨੭ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।
28 Nie dziwujcież się temu; boć przyjdzie godzina, w którą wszyscy, co są w grobach, usłyszą głos jego;
੨੮ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ।
29 I pójdą ci, którzy dobrze czynili, na powstanie żywota; ale ci, którzy źle czynili, na powstanie sądu.
੨੯ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”
30 Nie mogęć ja sam od siebie nic czynić; jako słyszę, tak sądzę, a sąd mój jest sprawiedliwy; bo nie szukam woli mojej, ale woli tego, który mię posłał, Ojca.
੩੦“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।
31 Jeźliżeć ja sam o sobie świadczę, świadectwo moje nie jest prawdziwe.
੩੧ਜੇਕਰ ਮੈਂ ਆਪਣੇ ਬਾਰੇ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ।
32 Inszy jest, co o mnie świadczy, i wiem, że prawdziwe jest świadectwo, które wydaje o mnie.
੩੨ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ।
33 Wyście słali do Jana, a on dał świadectwo prawdzie.
੩੩ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ।
34 Ale ja nie od człowieka świadectwo biorę, ale to mówię, abyście wy byli zbawieni.
੩੪ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋ।
35 Onci był świecą gorejącą i świecącą, a wyście się chcieli do czasu poradować w światłości jego.
੩੫ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਅਤੇ ਉਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
36 Ale ja mam świadectwo większe niż Janowe; albowiem sprawy, które mi dał Ojciec, abym je wykonał, te same sprawy, które ja czynię, świadczą o mnie, iż mię Ojciec posłał.
੩੬ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
37 A Ojciec, który mię posłał, onże świadczył o mnie, któregoście wy głosu nigdy nie słyszeli, aniście osoby jego widzieli;
੩੭ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ। ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।
38 I słowa jego nie macie w sobie mieszkającego; albowiem, którego on posłał, temu nie wierzycie.
੩੮ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
39 Badajcież się Pism; boć się wam zda, że w nich żywot wieczny macie, a one są, które świadectwo wydawają o mnie. (aiōnios g166)
੩੯ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ! (aiōnios g166)
40 A wżdy do mnie przyjść nie chcecie, abyście żywot mieli.
੪੦ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।
41 Chwały od ludzi nie przyjmuję.
੪੧ਮੈਨੂੰ ਲੋਕਾਂ ਤੋਂ ਵਡਿਆਈ ਕਰਾਉਣ ਦੀ ਲੋੜ ਨਹੀਂ।
42 Alem was poznał, że miłości Bożej nie macie w sobie.
੪੨ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਹੈ ਨਹੀਂ।
43 Jam przyszedł w imieniu Ojca mego, a nie przyjmujecie mnie: jeźliżby przyszedł inny w imieniu swojem, onego przyjmiecie.
੪੩ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਓਗੇ।
44 Jakoż wy możecie wierzyć, chwałę jedni od drugich przyjmując, ponieważ chwały, która jest od samego Boga, nie szukacie?
੪੪ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?
45 Nie mniemajcie, abym ja was miał oskarżać przed Ojcem; jestci, który skarży na was, Mojżesz, w którym wy nadzieję macie.
੪੫ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ।
46 Bo gdybyście wierzyli Mojżeszowi, wierzylibyście i mnie; gdyż on o mnie pisał.
੪੬ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।
47 Ale ponieważ pismom jego nie wierzycie, i jakoż słowom moim uwierzycie?
੪੭ਕਿਉਂਕਿ ਤੁਸੀਂ ਉਸ ਦੀ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਵਿਸ਼ਵਾਸ ਕਰੋਂਗੇ।”

< Jana 5 >