< Marka 10 >
1 A wstawszy stamtąd, przyszedł do granic Judzkich przez krainę za Jordanem leżącą; i zszedł się zaś do niego lud, i uczył je zaś jako miał zwyczaj.
੧ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚੇ ਅਤੇ ਬਹੁਤ ਲੋਕ ਉਨ੍ਹਾ ਦੇ ਕੋਲ ਫੇਰ ਆਣ ਇਕੱਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।
2 Tedy przystąpiwszy Faryzeuszowie, pytali go: Godzili się mężowi żonę opuścić? a to czynili, kusząc go.
੨ਫ਼ਰੀਸੀਆਂ ਨੇ ਕੋਲ ਆ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ?
3 Ale on odpowiadając, rzekł im: Cóż wam przykazał Mojżesz?
੩ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਇਸ ਬਾਰੇ ਕੀ ਹੁਕਮ ਦਿੱਤਾ?
4 A oni rzekli: Mojżesz pozwolił napisać list rozwodny i opuścić ją.
੪ਉਹ ਬੋਲੇ, ਮੂਸਾ ਨੇ ਤਾਂ ਸਾਨੂੰ ਇਜ਼ਾਜਤ ਦਿੱਤੀ ਹੈ, ਜੋ ਆਦਮੀ ਤਿਆਗ ਪੱਤਰ ਲਿਖ ਕੇ ਤਿਆਗ ਦੇਵੇ।
5 A odpowiadając Jezus, rzekł im: Dla zatwardzenia serca waszego napisał wam to przykazanie.
੫ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖ਼ਤ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿਖਿਆ।
6 Aleć od początku stworzenia mężczyznę i niewiastę uczynił je Bóg.
੬ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ।
7 Dlatego opuści człowiek ojca swego i matkę, a przyłączy się do żony swojej,
੭ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
8 I będą dwoje jednem ciałem; a tak już nie są dwoje, ale jedno ciało.
੮ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ।
9 Co tedy Bóg złączył, człowiek niechaj nie rozłącza.
੯ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
10 A w domu zaś uczniowie jego o toż go pytali.
੧੦ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਬਾਰੇ ਪ੍ਰਭੂ ਨੂੰ ਫਿਰ ਪੁੱਛਿਆ।
11 I rzekł im: Ktobykolwiek opuścił żonę swą, a pojąłby inną, cudzołoży przeciwko niej;
੧੧ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਵਿਭਚਾਰ ਕਰਦਾ ਹੈ।
12 A jeźliby niewiasta opuściła męża swego, a szłaby za drugiego, cudzołoży.
੧੨ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ।
13 Tedy przynoszono do niego dziatki, aby się ich dotykał; ale uczniowie gromili tych, którzy je przynosili.
੧੩ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।
14 Co ujrzawszy Jezus, rozgniewał się i rzekł im: Dopuśćcie dziatkom przychodzić do mnie, a nie zabraniajcie im; albowiem takich jest królestwo Boże.
੧੪ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।
15 Zaprawdę powiadam wam: Ktobykolwiek nie przyjął królestwa Bożego jako dzieciątko, nie wnijdzie do niego.
੧੫ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।
16 I biorąc je na ręce swoje, i kładąc na nie ręce, błogosławił im.
੧੬ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ।
17 A gdy on wychodził w drogę, przybieżał jeden, i upadłszy przed nim na kolana, pytał go: Nauczycielu dobry! cóż czynić mam, abym odziedziczył żywot wieczny? (aiōnios )
੧੭ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? (aiōnios )
18 Ale mu Jezus rzekł: Przecz mię zowiesz dobrym? Nikt nie jest dobry, tylko jeden, to jest Bóg.
੧੮ਯਿਸੂ ਨੇ ਉਹ ਨੂੰ ਆਖਿਆ, ਤੂੰ ਮੈਨੂੰ ਉੱਤਮ ਕਿਉਂ ਕਹਿੰਦਾ ਹੈਂ? ਉੱਤਮ ਕੋਈ ਨਹੀਂ, ਪਰ ਕੇਵਲ ਇੱਕੋ ਪਰਮੇਸ਼ੁਰ।
19 Przykazania umiesz: nie będziesz cudzołożył, nie będziesz zabijał, nie będziesz kradł, nie będziesz mówił świadectwa fałszywego, nie będziesz oszukiwał nikogo, czcij ojca twego i matkę twoję.
੧੯ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ।
20 A on odpowiadając, rzekł mu: Nauczycielu! tegom wszystkiego przestrzegał od młodości mojej.
੨੦ਉਸ ਨੇ ਉਹ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਚਪਨ ਤੋਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ।
21 A Jezus spojrzawszy nań, rozmiłował się go, i rzekł mu: Jednego ci nie dostaje; idź, sprzedaj co masz, a rozdaj ubogim, a będziesz miał skarb w niebie, a przyjdź, naśladuj mię, wziąwszy krzyż.
੨੧ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ।
22 A on zafrasowawszy się dla tego słowa, odszedł smutny; albowiem miał wiele majętności.
੨੨ਪਰ ਇਸ ਗੱਲ ਤੋਂ ਉਸ ਦੇ ਚਿਹਰੇ ਤੇ ਉਦਾਸੀ ਛਾ ਗਈ ਅਤੇ ਉਹ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਧਨਵਾਨ ਸੀ।
23 A spojrzawszy Jezus w około, rzekł do uczniów swoich: Jakoż trudno ci, którzy mają bogactwa, wnijdą do królestwa Bożego!
੨੩ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ!
24 Tedy uczniowie zdumieli się nad temi słowami jego. Lecz Jezus zaś odpowiadając, rzekł im: Dziatki! jakoż jest trudno tym, co ufają w bogactwach, wnijść do królestwa Bożego.
੨੪ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ!
25 Snadniej jest wielbłądowi przejść przez ucho igielne, niż bogaczowi wnijść do królestwa Bożego.
੨੫ਪਰਮੇਸ਼ੁਰ ਦੇ ਰਾਜ ਵਿੱਚ ਧਨਵਾਨ ਦੇ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ।
26 A oni się tem więcej zdumiewali, mówiąc między sobą: I któż może być zbawiony?
੨੬ਉਹ ਬਹੁਤ ਹੀ ਹੈਰਾਨ ਹੋ ਕੇ ਆਪੋ ਵਿੱਚ ਕਹਿਣ ਲੱਗੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?
27 A Jezus spojrzawszy na nie, rzekł: U ludzić to niemożno, ale nie u Boga; albowiem u Boga wszystko jest możno.
੨੭ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
28 I począł Piotr mówić do niego: Otośmy my opuścili wszystko, a poszliśmy za tobą.
੨੮ਤਦ ਪਤਰਸ ਨੇ ਪ੍ਰਭੂ ਯਿਸੂ ਨੂੰ ਆਖਿਆ, ਵੇਖੋ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।
29 A Jezus odpowiadając, rzekł: Zaprawdę powiadam wam: Nikt nie jest, kto by opuścił dom, albo braci, albo siostry, albo ojca, albo matkę, albo żonę, albo dzieci, albo role dla mnie i dla Ewangielii,
੨੯ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ।
30 Żeby nie miał wziąć stokrotnie teraz w tym czasie domów, i braci, i sióstr, i matek, i dzieci, i ról z prześladowaniem, a w przyszłym wieku żywota wiecznego. (aiōn , aiōnios )
੩੦ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ। (aiōn , aiōnios )
31 Aleć wiele pierwszych będą ostatnimi, a ostatnich pierwszymi.
੩੧ਪਰ ਬਥੇਰੇ ਜੋ ਪਹਿਲੇ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ।
32 I byli w drodze, wstępując do Jeruzalemu; a Jezus szedł przed nimi, i zdumiewali się, a idąc za nim, bali się. A on wziąwszy zasię z sobą onych dwanaście, począł im powiadać, co nań przyjść miało,
੩੨ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ।
33 Mówiąc: Oto wstępujemy do Jeruzalemu, a Syn człowieczy będzie wydany przedniejszym kapłanom i nauczonym w Piśmie, i osądzą go na śmierć, i wydadzą go poganom.
੩੩ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
34 A oni się z niego naśmiewać będą, i ubiczują go, i będą nań plwać, i zabiją go; ale dnia trzeciego zmartwychwstanie.
੩੪ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ।
35 Tedy przystąpili do niego Jakób i Jan, synowie Zebedeuszowi, mówiąc: Nauczycielu! chcemy, abyś nam uczynił, o co cię prosić będziemy.
੩੫ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ।
36 A on im rzekł: Cóż chcecie, abym wam uczynił?
੩੬ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?
37 A oni mu rzekli: Daj nam, abyśmy jeden na prawicy twojej a drugi na lewicy twojej siedzieli w chwale twojej.
੩੭ਉਨ੍ਹਾਂ ਨੇ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੀ ਮਹਿਮਾ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਬੈਠੀਏ।
38 Lecz im Jezus rzekł: Nie wiecie, o co prosicie. Możecież pić kielich, który ja piję, i chrztem, którym się ja chrzczę, być ochrzczeni?
੩੮ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ?
39 A oni mu rzekli: Możemy. A Jezus im rzekł: Kielichci, który ja piję, pić będziecie i chrztem, którym ja się chrzczę, ochrzczeni będziecie.
੩੯ਉਨ੍ਹਾਂ ਉਸ ਨੂੰ ਆਖਿਆ, ਸਾਡੇ ਤੋਂ ਹੋ ਸਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ।
40 Ale siedzieć po prawicy mojej albo po lewicy mojej, nie moja rzecz jest dać; ale będzie dano tym, którym zgotowano.
੪੦ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ।
41 A usłyszawszy to oni dziesięciu, poczęli się gniewać na Jakóba i na Jana.
੪੧ਜਦੋਂ ਬਾਕੀ ਦਸ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ।
42 Ale Jezus zwoławszy ich, rzekł im: Wiecie, iż ci, którym się zda, że władzę mają nad narody, panują nad nimi, a którzy z nich wielcy są, moc przewodzą nad nimi.
੪੨ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਉਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ।
43 Lecz nie tak będzie między wami; ale ktobykolwiek chciał być wielkim między wami, będzie sługą waszym;
੪੩ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਸੇਵਕ ਹੋਵੇ।
44 A ktobykolwiek z was chciał być pierwszym, będzie sługą wszystkich.
੪੪ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੇ ਉਹ ਸਭ ਦਾ ਨੌਕਰ ਹੋਵੇ।
45 Bo i Syn człowieczy nie przyszedł, aby mu służono, ale aby służył, i aby dał duszę swą na okup za wielu.
੪੫ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।
46 Tedy przyszli do Jerycha; a gdy on wychodził z Jerycha, i uczniowie jego i lud wielki, syn Tymeusza, Bartymeusz ślepy, siedział podle drogi żebrząc.
੪੬ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ।
47 A usłyszawszy, iż jest Jezus on Nazareński, począł wołać, mówiąc: Jezusie, Synu Dawida! zmiłuj się nade mną.
੪੭ਜਦ ਉਸ ਨੇ ਇਹ ਸੁਣਿਆ ਕੇ ਯਿਸੂ ਨਾਸਰੀ ਹੈ, ਤਾਂ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਹੇ ਦਾਊਦ ਦੇ ਪੁੱਤਰ, ਹੇ ਯਿਸੂ ਨਾਸਰੀ ਮੇਰੇ ਉੱਤੇ ਦਯਾ ਕਰ!
48 I gromiło go wiele ich, aby milczał, ale on tem więcej wołał: Synu Dawida! zmiłuj się nade mną.
੪੮ਬਹੁਤਿਆਂ ਨੇ ਉਹ ਨੂੰ ਝਿੜਕਿਆ ਕਿ ਚੁੱਪ ਰਹਿ ਪਰ ਉਹ ਹੋਰ ਵੀ ਉੱਚੀ ਅਵਾਜ਼ ਨਾਲ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰ!
49 Tedy zastanowiwszy się Jezus, kazał go zawołać. I zawołano ślepego, mówiąc mu: Ufaj, wstań, woła cię.
੪੯ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ। ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ।
50 A on porzuciwszy płaszcz swój, wstał, i przyszedł do Jezusa.
੫੦ਤਾਂ ਉਹ ਆਪਣਾ ਕੱਪੜਾ ਸੁੱਟ ਕੇ ਉੱਠ ਖੜ੍ਹਾ ਹੋਇਆ ਅਤੇ ਯਿਸੂ ਕੋਲ ਆਇਆ।
51 I odpowiadając Jezus, rzekł mu: Cóż chcesz, abym ci uczynił? A ślepy mu rzekł: Mistrzu! abym przejrzał.
੫੧ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਂਵਾਂ!
52 A Jezus mu rzekł: Idź, wiara twoja ciebie uzdrowiła. A zarazem przejrzał, i szedł drogą za Jezusem.
੫੨ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ, ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।