< Mateusza 3 >
1 W one dni przyszedł Jan Chrzciciel, każąc na puszczy w ziemi Judzkiej,
੧ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ,
2 A mówiąc: Pokutujcie; albowiem się przybliżyło królestwo niebieskie.
੨ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ।
3 Tenci bowiem jest on, o którym powiedziano przez Izajasza proroka, mówiącego: Głos wołającego na puszczy: Gotujcie drogę Pańską, proste czyńcie ścieżki jego.
੩ਇਹ ਉਹੀ ਹੈ ਜਿਹ ਦੇ ਬਾਰੇ ਯਸਾਯਾਹ ਨਬੀ ਨੇ ਆਖਿਆ ਸੀ, ਉਜਾੜ ਵਿੱਚ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।
4 A ten Jan miał odzienie z sierści wielbłądziej, i pas skórzany około biódr swoich, a pokarm jego był szarańcza i miód leśny.
੪ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ ।
5 Tedy wychodziło do niego Jeruzalem i wszystka Judzka ziemia i wszystka kraina około Jordanu;
੫ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ।
6 I byli chrzczeni od niego w Jordanie, wyznawając grzechy swoje.
੬ਅਤੇ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।
7 A gdy ujrzał wiele z Faryzeuszów i Saduceuszów przychodzących do chrztu swego, rzekł im: Rodzaju jaszczurczy! któż wam pokazał, żebyście uciekali przed przyszłym gniewem?
੭ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”
8 Przynoścież tedy owoce godne pokuty;
੮ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ।
9 A nie mniemajcie, że możecie mówić sami o sobie: Ojca mamy Abrahama; albowiemci powiadam wam, iż Bóg i z tych kamieni wzbudzić może dzieci Abrahamowi.
੯ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।
10 A już i siekiera do korzenia drzew przyłożona jest; wszelkie tedy drzewo, które nie przynosi owocu dobrego, bywa wycięte, i w ogień wrzucone.
੧੦ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
11 Jać was chrzczę wodą ku pokucie; ale ten, który idzie za mną, mocniejszy jest nad mię; któregom obuwia nosić nie jest godzien; ten was chrzcić będzie Duchem Świętym i ogniem.
੧੧ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
12 Którego łopata jest w ręku jego, a wyczyści bojewisko swoje, i zgromadzi pszenicę swoję do gumna, ale plewy spali ogniem nieugaszonym.
੧੨ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
13 Tedy Jezus przyszedł od Galilei nad Jordan do Jana, aby był ochrzczony od niego;
੧੩ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ।
14 Ale mu Jan bardzo zabraniał, mówiąc: Ja potrzebuję, abym był ochrzczony od ciebie, a ty idziesz do mnie?
੧੪ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਿਆ, ਕਿ ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਪਰ ਤੂੰ ਮੇਰੇ ਕੋਲ ਆਇਆ ਹੈਂ?
15 A odpowiadając Jezus, rzekł do niego: Zaniechaj teraz; albowiem tak przystoi na nas, abyśmy wypełnili wszelką sprawiedliwość; tedy go zaniechał.
੧੫ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਦ ਉਸ ਨੇ ਅਜਿਹਾ ਹੋਣ ਦਿੱਤਾ।
16 A Jezus ochrzczony będąc, wnet wystąpił z wody, a oto się mu otworzyły niebiosa, i widział Ducha Bożego, zstępującego jako gołębicę, i przychodzącego na niego;
੧੬ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ।
17 A oto głos z niebios mówiący: Ten jest on Syn mój miły, w którym mi się upodobało.
੧੭ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।