< Filipian 4 >
1 Przetoż, bracia moi mili i pożądani! radości i korono moja! tak stójcie w Panu, najmilsi moi!
੧ਹੇ ਮੇਰੇ ਪਿਆਰੇ ਭਰਾਵੋ, ਜਿੰਨ੍ਹਾ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ।
2 Ewodyi proszę i Syntychy proszę, aby jednegoż rozumienia były w Panu.
੨ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਵੀ ਕਿ ਉਹ ਪ੍ਰਭੂ ਵਿੱਚ ਇੱਕ ਮਨ ਹੋਣ।
3 Proszę też i cię, towarzyszu wierny! bądź tym na pomoc, które w Ewangielii wespół ze mną pracowały, i z Klemensem i z innymi pomocnikami moimi, których imiona są w księgach żywota.
੩ਹਾਂ, ਤੇਰੇ ਅੱਗੇ ਵੀ, ਹੇ ਸੱਚੇ ਸਹਿਕਰਮੀ, ਮੈਂ ਬੇਨਤੀ ਕਰਦਾ ਹਾਂ ਜੋ ਤੂੰ ਉਹਨਾਂ ਤੀਵੀਆਂ ਦੀ ਸਹਾਇਤਾ ਕਰ, ਜਿੰਨ੍ਹਾ ਨੇ ਕਲੇਮੰਸ ਅਤੇ ਹੋਰਨਾਂ ਸਹਿਕਰਮੀਆਂ ਸਣੇ ਖੁਸ਼ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿਨ੍ਹਾਂ ਦੇ ਨਾਮ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ।
4 Radujcie się zawsze w Panu; znowu mówię, radujcie się.
੪ਪ੍ਰਭੂ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ।
5 Skromność wasza niech będzie wiadoma wszystkim ludziom; Pan blisko jest.
੫ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ।
6 Nie troszczcie się o żadną rzecz, ale we wszystkiem przez modlitwę i prośbę z dziękowaniem żądności wasze niech będą znajome u Boga.
੬ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।
7 A pokój Boży, który przewyższa wszelki rozum, będzie strzegł serc waszych i myśli waszych w Chrystusie Jezusie.
੭ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
8 A dalej mówiąc, bracia, cokolwiek jest prawdziwego, cokolwiek poczciwego, cokolwiek sprawiedliwego, cokolwiek czystego, cokolwiek przyjemnego, cokolwiek chwalebnego, jeźli która cnota i jeźli która chwała, o tem przemyślajcie.
੮ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ।
9 Czegoście się też nauczyli i coście przyjęli, i słyszeli, i widzieli przy mnie, to czyńcie, a Bóg pokoju będzie z wami.
੯ਜੋ ਕੁਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।
10 A uradowałem się wielce w Panu, żeście się już wżdy znowu zazielenili w swojem staraniu o mię, jakoż i staraliście się o to, lecz wam na sposobnym czasie schodziło.
੧੦ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ।
11 Nie żebym to mówił dla niedostatku; bomci się ja nauczył, na tem przestawać, co mam.
੧੧ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।
12 Umiem i uniżać się, umiem i obfitować; wszędy i we wszystkich rzeczach jestem wyćwiczony i nasyconym być, i łaknąć, i obfitować, i niedostatek cierpieć;
੧੨ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।
13 Wszystko mogę w Chrystusie, który mię posila.
੧੩ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
14 Wszakże dobrzeście uczynili, żeście społecznie dogodzili uciskowi mojemu.
੧੪ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ।
15 A wiecie i wy Filipensowie, iż na początku Ewangielii, gdym wyszedł z Macedonii, żaden mi zbór nie udzielił na rachunek dawania i brania, tylko wy sami;
੧੫ਹੇ ਫਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ-ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸੀਂ
16 Ponieważ i do Tesaloniki raz i drugi, czego potrzeba było, posłaliście mi,
੧੬ਕਿਉਂ ਜੋ ਥਸਲੁਨੀਕੇ ਵਿੱਚ ਵੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇੱਕ ਵਾਰ ਨਹੀਂ ਸਗੋਂ ਕਈ ਵਾਰ ਕੁਝ ਭੇਜਿਆ।
17 Nie przeto, żebym datku szukał; ale szukam pożytku, który by obfitował na rachunku waszym.
੧੭ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ।
18 Gdyżem odebrał wszystko i mam dostatek, pełenem, wziąwszy od Epafrodyta, co posłano od was, wonność dobrego zapachu, ofiarę przyjemną i Bogu się podobającą.
੧੮ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ।
19 A Bóg mój napełni wszelką potrzebę waszę według bogactwa swego, chwalebnie, w Chrystusie Jezusie.
੧੯ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।
20 A Bogu i Ojcu naszemu niech będzie chwała na wieki wieków. Amen. (aiōn )
੨੦ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn )
21 Pozdrówcie wszystkich świętych w Chrystusie Jezusie. Pozdrawiają was bracia, którzy są ze mną.
੨੧ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁੱਖ-ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ।
22 Pozdrawiają was wszyscy święci; ale osobliwie, którzy są z cesarskiego domu.
੨੨ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ।
23 Łaska Pana naszego Jezusa Chrystusa niech będzie z wami wszystkimi. Amen.
੨੩ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੁੰਦੀ ਰਹੇ।