< Przysłów 9 >
1 Mądrość zbudowała dom swój, i wyciosała siedm słupów swoich;
੧ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ੍ਹ ਘੜ੍ਹ ਲਏ ਹਨ।
2 Pobiła bydło swoje, roztworzyła wino swoje, i stół swój przygotowała;
੨ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ।
3 A rozesłała dzieweczki swoje, woła na wierzchach najwyższych miejsc w mieście, mówiąc:
੩ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ,
4 Ktokolwiek jest prostakiem, wstąp sam; a do głupich mówi:
੪ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ,
5 Pójdźcie, jedzcie chleb mój, i pijcie wino, którem roztworzyła.
੫ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ!
6 Opuśćcie prostotę, a będziecie żyli, a chodźcie drogą roztropności.
੬ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ!
7 Kto strofuje naśmiewcę, odnosi hańbę; a kto strofuje niezbożnika, odnosi zelżywość.
੭ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ।
8 Nie strofuj naśmiewcy, aby cię nie miał w nienawiści; strofuj mądrego, a będzie cię miłował.
੮ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ।
9 Uczyń to mądremu, a mędrszym będzie; naucz sprawiedliwego, a będzie umiejętniejszym.
੯ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ।
10 Początek mądrości jest bojaźń Pańska, a umiejętność świętych jest rozum.
੧੦ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ।
11 Bo przez mię rozmnożą się dni twoje, i przedłużą się lata żywota.
੧੧ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ।
12 Będzieszli mądrym, sobie będziesz mądrym; a jeźli naśmiewcą, ty sam szkodę odniesiesz.
੧੨ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ।
13 Niewiasta głupia świegotliwa jest, prostaczka, i nic nieumiejąca;
੧੩ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ।
14 A siedzi u drzwi domu swego na stołku, na miejscach wysokich w mieście,
੧੪ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ,
15 Aby wołała na idących drogą, którzy prosto idą ścieszkami swemi, mówiąc:
੧੫ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,
16 Ktokolwiek jest prostakiem, wstąp sam; a do głupiego mówi:
੧੬ਜਿਹੜਾ ਭੋਲਾ ਹੈ, ਉਹ ਐਥੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,
17 Wody kradzione słodsze są, a chleb pokątny smaczniejszy.
੧੭ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!
18 Ale prostak nie wie, że tam są umarli, a ci, których wezwała, są w głębokościach grobu. (Sheol )
੧੮ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ! (Sheol )