< Psalmów 64 >
1 Przedniejszemu śpiewakowi psalm Dawidowy. Wysłuchaj, o Boże! głos mój, gdy się modlę; od strachu nieprzyjaciela strzeż żywot mój.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ, ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ।
2 Skryj mię przed skrytą radą złośników, przed zbuntowaniem czyniących nieprawość.
੨ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲਚਲ ਤੋਂ ਮੈਨੂੰ ਲੁਕਾ,
3 Którzy zaostrzyli język swój jako miecz, nałożyli strzałę swoję, słowo jadowite,
੩ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ,
4 Aby strzelali z skrytości na niewinnego; niespodzianie nań strzelają, a nikogo się nie boją.
੪ਕਿ ਗੁਪਤ ਥਾਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਨਕ ਚਲਾਉਂਦੇ ਹਨ ਅਤੇ ਡਰਦੇ ਨਹੀਂ।
5 Stwierdzają się w złem; zmawiają się, jakoby zakryć sidłą, i mówią: Któż je obaczy?
੫ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਸਾਨੂੰ ਵੇਖੇਗਾ?
6 Szukają pilnie nieprawości; giniemy od rad zdradliwie wynalezionych. Takci wnętrzność i serce człowiecze głębokie jest.
੬ਓਹ ਸ਼ਰਾਰਤਾਂ ਨੂੰ ਭਾਲਦੇ ਹਨ, “ਅਸੀਂ ਇੱਕ ਪੱਕਾ ਖੋਜ ਕੱਢਿਆ ਹੈ!” ਕਿਉਂ ਜੋ ਮਨੁੱਖ ਦੇ ਮਨ ਦੇ ਵਿਚਾਰ ਅਤੇ ਅੰਦਰਲਾ ਦਿਲ ਡੂੰਘਾ ਹੈ।
7 Ale gdy Bóg na nich wypuści prędką strzałę, porażeni będą;
੭ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਨਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ,
8 A do upadku przywiedzie ich własny język ich; odłączy się od nich każdy, kto ich ujrzy.
੮ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ।
9 I ulękną się wszyscy ludzie, a będą opowiadali sprawę Bożą, i dzieło jego zrozumieją.
੯ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ।
10 Ale sprawiedliwy się będzie weselił w Panu, a będzie w nim ufał; i będą się chlubili wszyscy, którzy są uprzejmego serca.
੧੦ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਯਹੋਵਾਹ ਦੀ ਵਡਿਆਈ ਕਰਨਗੇ।