< Objawienie 5 >

1 I widziałem po prawej ręce siedzącego na stolicy księgi napisane, wewnątrz i zewnątrz zapieczętowane siedmioma pieczęciami.
ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ, ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ।
2 I widziałem Anioła mocnego, wołającego głosem wielkim: Kto jest godzien otworzyć te księgi i odpieczętować pieczęci ich?
ਅਤੇ ਮੈਂ ਇੱਕ ਬਲਵਾਨ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਕਿ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਯੋਗ ਕੌਣ ਹੈ?
3 A nikt nie mógł ani w niebie, ani na ziemi, ani pod ziemią otworzyć onych ksiąg, ani wejrzeć w nie.
ਨਾ ਸਵਰਗ ਵਿੱਚ, ਨਾ ਧਰਤੀ ਉੱਤੇ, ਨਾ ਧਰਤੀ ਦੇ ਹੇਠ ਕੋਈ ਸੀ, ਜੋ ਉਸ ਪੋਥੀ ਨੂੰ ਖੋਲ੍ਹਣ ਅਤੇ ਪੜ੍ਹਨ ਦੇ ਯੋਗ ਹੋਵੇ।
4 I płakałem bardzo, iż nikt nie był znaleziony godny, aby otworzył i czytał księgi, i wejrzał w nie.
ਤਾਂ ਮੈਂ ਬਹੁਤ ਰੋਇਆ, ਕਿਉਂਕਿ ਉਸ ਪੋਥੀ ਦੇ ਖੋਲ੍ਹਣ ਜਾਂ ਉਸ ਉੱਤੇ ਨਿਗਾਹ ਕਰਨ ਦੇ ਯੋਗ ਕੋਈ ਨਾ ਨਿੱਕਲਿਆ।
5 Tedy mi jeden z onych starców rzekł: Nie płacz! Oto zwyciężył lew, który jest z pokolenia Judowego, korzeń Dawidowy, aby otworzył księgi i odpieczętował siedm pieczęci ich.
ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ।
6 I spojrzałem, a oto między stolicą i czterema onemi zwierzętami, i między onymi starcami Baranek stał jako zabity, mając siedm rogów i siedm oczy, które są siedm duchów Bożych, posłanych na wszystkę ziemię.
ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ।
7 Ten przyszedł i wziął one księgi z prawej ręki siedzącego na stolicy.
ਅਤੇ ਉਹ ਨੇ ਆ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਉਹ ਪੋਥੀ ਲੈ ਲਈ।
8 A gdy wziął one księgi, zaraz ono czworo zwierząt i oni dwadzieścia i cztery starcy upadli przed Barankiem, mając każdy z nich cytry i czasze złote, pełne wonnych rzeczy, które są modlitwy świętych.
ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ।
9 I śpiewali nową pieśń, mówiąc: Godzieneś jest wziąć księgi i otworzyć pieczęci ich, żeś był zabity i odkupiłeś nas Bogu przez krew swoję ze wszelkiego pokolenia i języka, i ludu, i narodu:
ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
10 I uczyniłeś nas Bogu naszemu królami i kapłanami, i królować będziemy na ziemi.
੧੦ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ।
11 I widziałem, i słyszałem głos wielu Aniołów około onej stolicy, i onych zwierząt i onych starców; a była liczba ich tysiąckroć sto tysięcy i dziesięćkroć sto tysięcy,
੧੧ਤਾਂ ਮੈਂ ਦੇਖਿਆ ਅਤੇ ਸਿੰਘਾਸਣ, ਉਹਨਾਂ ਪ੍ਰਾਣੀਆਂ, ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਉਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ।
12 Mówiących głosem wielkim: Godzien jest ten Baranek zabity, wziąć moc i bogactwo, i mądrość, i siłę, i cześć, i chwałę, i błogosławieństwo.
੧੨ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ!
13 A wszelkie stworzenie, które jest na niebie i na ziemi, i pod ziemią i w morzu, i wszystko, co w nich jest, słyszałem mówiące: Siedzącemu na stolicy i Barankowi błogosławieństwo i cześć, i chwała, i siła na wieki wieków. (aiōn g165)
੧੩ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ! (aiōn g165)
14 A czworo onych zwierząt rzekło: Amen. A oni dwadzieścia i cztery starcy upadli i kłaniali się żyjącemu na wieki wieków.
੧੪ਚਾਰੇ ਪ੍ਰਾਣੀ ਬੋਲੇ, “ਆਮੀਨ” ਅਤੇ ਉਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।

< Objawienie 5 >