< Rzymian 11 >
1 Mówię tedy: Izali Bóg odrzucił lud swój? Nie daj tego Boże! Albowiem i jam jest Izraelczyk z nasienia Abrahamowego, z pokolenia Benjaminowego.
੧ਸੋ ਮੈਂ ਕਹਿੰਦਾ ਹਾਂ, ਕੀ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਛੱਡ ਦਿੱਤਾ? ਕਦੇ ਨਹੀਂ! ਮੈਂ ਵੀ ਤਾਂ ਇਸਰਾਏਲੀ ਹਾਂ, ਅਬਰਾਹਾਮ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਹਾਂ।
2 Nie odrzuciłci Bóg ludu swego, który przejrzał. Azaż nie wiecie, co mówi Pismo o Elijaszu? jako się przyczynia do Boga przeciwko Izraelowi mówiąc:
੨ਪਰਮੇਸ਼ੁਰ ਨੇ ਆਪਣੀ ਉਸ ਪਰਜਾ ਨੂੰ ਨਹੀਂ ਛੱਡਿਆ ਜਿਹ ਨੂੰ ਉਸ ਨੇ ਪਹਿਲਾਂ ਹੀ ਜਾਣਿਆ ਸੀ। ਭਲਾ, ਤੁਸੀਂ ਇਹ ਨਹੀਂ ਜਾਣਦੇ ਕਿ ਪਵਿੱਤਰ ਗ੍ਰੰਥ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ, ਕਿ ਉਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਦੇ ਵਿਰੁੱਧ ਕਿਸ ਤਰ੍ਹਾਂ ਫ਼ਰਿਆਦ ਕਰਦਾ ਹੈ?
3 Panie! Proroki twoje pomordowali i ołtarze twoje zburzyli, a zostałem ja sam i szukają duszy mojej.
੩ਕਿ ਹੇ ਪ੍ਰਭੂ, ਉਹਨਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਦਿੱਤਾ, ਅਤੇ ਤੇਰੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਹੁਣ ਮੈਂ ਹੀ ਇਕੱਲਾ ਰਹਿ ਗਿਆ ਹਾਂ ਅਤੇ ਉਹ ਮੇਰੀ ਜਾਨ ਦੇ ਵੀ ਖੋਜੀ ਹਨ।
4 Ale cóż mu mówi Boska odpowiedź? Zostawiłem sobie siedm tysięcy mężów, którzy nie skłonili kolana Baalowi.
੪ਪਰ ਪਰਮੇਸ਼ੁਰ ਨੇ ਉਸ ਨੂੰ ਕੀ ਉੱਤਰ ਦਿੱਤਾ? ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜਿਨ੍ਹਾਂ ਨੇ ਬਆਲ ਦੇ ਅੱਗੇ ਗੋਡੇ ਨਹੀਂ ਟੇਕੇ।
5 Tak tedy i teraźniejszego czasu ostatki podług wybrania z łaski zostały.
੫ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ।
6 A ponieważ z łaski, tedyć już nie z uczynków, inaczej łaska już by nie była łaską; a jeźli z uczynków, jużci nie jest łaska; inaczej uczynek już by nie był uczynkiem.
੬ਪਰ ਇਹ ਜੋ ਕਿਰਪਾ ਤੋਂ ਹੋਇਆ ਤਾਂ ਫੇਰ ਕਰਮਾਂ ਤੋਂ ਨਹੀਂ। ਨਹੀਂ ਤਾਂ ਕਿਰਪਾ ਫੇਰ ਕਿਰਪਾ ਨਾ ਰਹੀ।
7 Cóż tedy? Czego Izrael szuka, tego nie dostąpił; ale wybrani dostąpili, a inni zatwardzeni są,
੭ਤਾਂ ਫੇਰ ਕੀ ਨਤੀਜਾ ਨਿੱਕਲਿਆ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ।
8 (Jako napisano: Dał im Bóg ducha twardego snu, oczy, aby nie widzieli i uszy, aby nie słyszeli), aż do dzisiejszego dnia.
੮ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ।
9 A Dawid mówi: Niechaj im będzie stół ich sidłem i ułowieniem i otrąceniem i odpłatą.
੯ਅਤੇ ਦਾਊਦ ਕਹਿੰਦਾ ਹੈ, ਉਹਨਾਂ ਦੀ ਮੇਜ਼ ਉਨ੍ਹਾਂ ਲਈ ਫ਼ਾਹੀ ਅਤੇ ਫੰਦਾ, ਠੋਕਰ ਅਤੇ ਸਜ਼ਾ ਦਾ ਕਾਰਨ ਬਣ ਜਾਵੇ।
10 Niech zaćmione będą oczy ich, aby nie widzieli, a grzbietu ich zawsze nachylaj.
੧੦ਉਨ੍ਹਾਂ ਦੀਆਂ ਅੱਖਾਂ ਉੱਤੇ ਹਨ੍ਹੇਰਾ ਛਾ ਜਾਵੇ ਤਾਂ ਜੋ ਉਹ ਨਾ ਵੇਖਣ, ਅਤੇ ਉਹਨਾਂ ਦੀ ਕਮਰ ਸਦਾ ਤੱਕ ਝੁਕਾਈ ਰੱਖ!
11 Mówię tedy: Azaż się potknęli, aby padli? Nie daj tego Boże! Ale przez ich upadek doszło zbawienie pogan, aby je do zawiści przywiódł.
੧੧ਸੋ ਮੈਂ ਆਖਦਾ ਹਾਂ, ਭਲਾ ਉਹਨਾਂ ਨੇ ਇਸ ਲਈ ਠੋਕਰ ਖਾਧੀ ਕਿ ਡਿੱਗ ਪੈਣ? ਕਦੇ ਨਹੀਂ! ਸਗੋਂ ਉਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਕਿ ਉਹਨਾਂ ਦੀ ਅਣਖ ਨੂੰ ਜਗਾਵੇ।
12 A ponieważ upadek ich jest bogactwem świata, a umniejszenie ich bogactwem pogan, jakoż daleko więcej ich zupełność?
੧੨ਜੇ ਉਹਨਾਂ ਦੀ ਭੁੱਲ ਸੰਸਾਰ ਦਾ ਧਨ ਅਤੇ ਉਹਨਾਂ ਦਾ ਘਾਟਾ, ਪਰਾਈਆਂ ਕੌਮਾਂ ਦੇ ਲਈ ਧਨ ਦਾ ਕਾਰਨ ਹੋਇਆ ਤਾਂ ਉਹਨਾਂ ਦੀ ਭਰਪੂਰੀ ਕੀ ਕੁਝ ਨਾ ਹੋਵੇਗੀ।
13 Albowiem mówię wam poganom, ilem ja jest Apostołem pogan, usługiwanie moje zalecam,
੧੩ਮੈਂ ਗ਼ੈਰ-ਕੌਮ ਵਾਲਿਆਂ ਨਾਲ ਬੋਲਦਾ ਹਾਂ। ਅਤੇ ਮੈਂ ਜੋ ਪਰਾਈਆਂ ਕੌਮਾਂ ਦਾ ਰਸੂਲ ਹਾਂ, ਮੈਂ ਆਪਣੀ ਸੇਵਾ ਦੀ ਵਡਿਆਈ ਕਰਦਾ ਹਾਂ।
14 Azażbym jako ku zawiści pobudził ciało moje i zbawiłbym niektóre z nich.
੧੪ਜੋ ਮੈਂ ਕਿਵੇਂ ਆਪਣੀ ਕੌਮ ਨੂੰ ਅਣਖੀ ਬਣਾਂਵਾ ਅਤੇ ਉਹਨਾਂ ਵਿੱਚੋਂ ਕਈਆਂ ਨੂੰ ਬਚਾਂਵਾ।
15 Albowiem jeźlić odrzucenie ich jest pojednaniem świata, cóż będzie przyjęcie ich, tylko ożycie od umarłych?
੧੫ਕਿਉਂਕਿ ਜੇ ਉਹਨਾਂ ਦਾ ਰੱਦਣਾ ਸੰਸਾਰ ਦਾ ਮੇਲ-ਮਿਲਾਪ ਹੋਇਆ ਤਾਂ ਉਹਨਾਂ ਦਾ ਕਬੂਲ ਕੀਤਾ ਜਾਣਾ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਿਨ੍ਹਾਂ ਹੋਰ ਕੀ ਹੋਵੇਗਾ।
16 Ponieważ jeźli pierwiastki święte, tedyć i zaczynienie; a jeźli korzeń święty, tedyć i gałęzie.
੧੬ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰਾ ਆਟਾ ਵੀ ਪਵਿੱਤਰ ਹੋਵੇਗਾ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।
17 A jeźli niektóre z gałęzi odłamane są, a ty, któryś był płonną oliwą, jesteś wszczepiony zamiast nich i stałeś się uczestnikiem korzenia i tłustości oliwnego drzewa:
੧੭ਪਰ ਜੇ ਟਹਿਣੀਆਂ ਵਿੱਚੋਂ ਕੁਝ ਟਹਿਣੀਆਂ ਤੋੜੀਆਂ ਗਈਆਂ ਅਤੇ ਤੂੰ ਜੋ ਜੰਗਲੀ ਜ਼ੈਤੂਨ ਸੀ, ਉਹਨਾਂ ਦੀ ਥਾਂ ਪੇਉਂਦ ਕੀਤਾ ਗਿਆ, ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ।
18 Nie chlubże się przeciw gałęziom, bo jeźli się chlubisz, wiedzże, iż nie ty korzenia nosisz, ale korzeń ciebie.
੧੮ਤਾਂ ਉਨ੍ਹਾਂ ਟਹਿਣੀਆਂ ਉੱਤੇ ਘਮੰਡ ਨਾ ਕਰ ਅਤੇ ਭਾਵੇਂ ਤੂੰ ਘਮੰਡ ਕਰੇਂ ਤਾਂ ਵੀ ਤੂੰ ਜੜ੍ਹ ਨੂੰ ਨਹੀਂ ਸੰਭਾਲਦਾ ਪਰ ਜੜ੍ਹ ਤੈਨੂੰ ਸੰਭਾਲਦੀ ਹੈ।
19 Ale rzeczesz: Odłamane są gałęzie, abym ja był wszczepiony.
੧੯ਫੇਰ ਤੂੰ ਇਹ ਆਖੇਂਗਾ, ਕਿ ਟਹਿਣੀਆਂ ਇਸ ਲਈ ਤੋੜੀਆਂ ਗਈਆਂ ਜੋ ਮੈਂ ਪੇਉਂਦ ਕੀਤਾ ਜਾਂਵਾਂ।
20 Dobrze; dla niedowiarstwa odłamane są, ale ty wiarą stoisz; nie bądźże hardej myśli, ale się bój.
੨੦ਅੱਛਾ, ਉਹ ਤਾਂ ਅਵਿਸ਼ਵਾਸ ਦੇ ਕਾਰਨ ਤੋੜੀਆਂ ਗਈਆਂ ਪਰ ਤੂੰ ਵਿਸ਼ਵਾਸ ਹੀ ਦੇ ਨਾਲ ਖਲੋਤਾ ਹੈਂ। ਇਸ ਲਈ ਅਭਮਾਨ ਨਾ ਕਰ ਸਗੋਂ ਡਰ।
21 Albowiem jeźli Bóg przyrodzonym gałęziom nie przepuścił, wiedz, że i tobie nie przepuści.
੨੧ਕਿਉਂਕਿ ਜਦੋਂ ਪਰਮੇਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਾ ਛੱਡਿਆ ਤਾਂ ਤੈਨੂੰ ਵੀ ਨਾ ਛੱਡੇਗਾ।
22 Obaczże tedy dobrotliwość i srogość Bożą; przeciwko tym wprawdzie, którzy upadli, srogość, ale przeciwko tobie dobrotliwość, jeźlibyś trwał w dobroci; inaczej i ty będziesz wycięty.
੨੨ਸੋ ਪਰਮੇਸ਼ੁਰ ਦੀ ਦਿਆਲਗੀ ਅਤੇ ਸਖਤੀ ਨੂੰ ਵੇਖ। ਸਖਤੀ ਉਹਨਾਂ ਉੱਤੇ ਜਿਹੜੇ ਡਿੱਗ ਪਏ ਹਨ, ਪਰ ਪਰਮੇਸ਼ੁਰ ਦੀ ਦਿਆਲਗੀ ਤੇਰੇ ਉੱਤੇ ਜੇ ਤੂੰ ਉਹ ਦੀ ਦਿਆਲਗੀ ਵਿੱਚ ਟਿਕਿਆ ਰਹੇ। ਨਹੀਂ ਤਾਂ ਤੂੰ ਵੀ ਵੱਢਿਆ ਜਾਵੇਂਗਾ।
23 Aleć i oni, jeźli nie będą trwali w niedowiarstwie, wszczepieni zaś będą, gdyż mocny jest Bóg one zasię wszczepić.
੨੩ਅਤੇ ਉਹ ਵੀ ਜੇ ਅਵਿਸ਼ਵਾਸ ਵਿੱਚ ਟਿਕੇ ਨਾ ਰਹਿਣ ਤਾਂ ਪੇਉਂਦ ਕੀਤੇ ਜਾਣਗੇ, ਕਿਉਂ ਜੋ ਪਰਮੇਸ਼ੁਰ ਨੂੰ ਅਧਿਕਾਰ ਹੈ, ਕਿ ਉਨ੍ਹਾਂ ਨੂੰ ਫੇਰ ਪੇਉਂਦ ਕਰੇ।
24 Albowiem jeźliś ty jest wycięty z oliwy, z przyrodzenia płonnej, a przeciwko przyrodzeniu jesteś wszczepiony w dobrą oliwę, jakoż daleko więcej, którzy są według przyrodzenia, wszczepieni będą w swoję własną oliwę!
੨੪ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਡਿਆ ਗਿਆ, ਜੋ ਅਸਲ ਵਿੱਚ ਜੰਗਲੀ ਹੈਂ, ਅਤੇ ਸੁਭਾਓ ਦੇ ਵਿਰੁੱਧ ਚੰਗੇ ਜ਼ੈਤੂਨ, ਦੇ ਰੁੱਖ ਵਿੱਚ ਪੇਉਂਦ ਕੀਤਾ ਗਿਆ, ਤਾਂ ਇਹ ਜੋ ਅਸਲੀ ਟਹਿਣੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਵਿੱਚ ਕਿੰਨ੍ਹਾਂ ਵੱਧ ਕੇ ਪੇਉਂਦ ਨਾ ਕੀਤੀਆਂ ਜਾਣਗੀਆਂ।
25 Bo nie chcę, abyście nie mieli wiedzieć, bracia! tej tajemnicy, (żebyście nie byli sami u siebie mądrymi), iż zatwardzenie z części przyszło na Izraela, póki by nie weszła zupełność pogan.
੨੫ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ।
26 A tak wszystek Izrael będzie zbawiony, jako napisano: Przyjdzie z Syonu wybawiciel i odwróci niepobożności od Jakóba.
੨੬ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,
27 A toć będzie przymierze moje z nimi, gdy odejmę grzechy ich.
੨੭ਅਤੇ ਉਹਨਾਂ ਦੇ ਨਾਲ ਮੇਰਾ ਇਹ ਨੇਮ ਹੋਵੇਗਾ, ਜੋ ਮੈਂ ਉਹਨਾਂ ਦੇ ਪਾਪਾਂ ਨੂੰ ਦੂਰ ਕਰ ਦੇਵਾਂਗਾ।
28 A tak według Ewangielii nieprzyjaciółmi są dla was; lecz według wybrania są miłymi dla ojców.
੨੮ਉਹ ਖੁਸ਼ਖਬਰੀ ਦੇ ਅਨੁਸਾਰ ਤਾਂ ਤੁਹਾਡੇ ਵੈਰੀ ਹਨ, ਪਰਮੇਸ਼ੁਰ ਦੀ ਚੋਣ ਦੇ ਅਨੁਸਾਰ ਬਾਪ ਦਾਦਿਆਂ ਦੇ ਕਾਰਨ ਤੁਹਾਡੇ ਪਿਆਰੇ ਹਨ।
29 Albowiem darów swoich i wezwania Bóg nie żałuje.
੨੯ਕਿਉਂ ਜੋ ਪਰਮੇਸ਼ੁਰ ਦੇ ਵਰਦਾਨ ਅਤੇ ਬੁਲਾਹਟ ਸਦਾ ਲਈ ਹੈ।
30 Bo jako i wy niekiedy nie wierzyliście Bogu, ale teraz dostąpiliście miłosierdzia dla ich niedowiarstwa,
੩੦ਜਿਸ ਪ੍ਰਕਾਰ ਤੁਸੀਂ ਪਹਿਲਾਂ ਪਰਮੇਸ਼ੁਰ ਦੇ ਅਣ-ਆਗਿਆਕਾਰ ਸੀ, ਪਰ ਹੁਣ ਉਨ੍ਹਾਂ ਦੀ ਅਣ-ਆਗਿਆਕਾਰੀ ਦੇ ਕਾਰਨ ਤੁਹਾਡੇ ਉੱਤੇ ਦਯਾ ਕੀਤੀ ਗਈ।
31 Tak i oni teraz stali się nieposłusznymi, aby dla miłosierdzia wam okazanego i oni miłosierdzia dostąpili.
੩੧ਇਸੇ ਪਰਕਾਰ ਹੁਣ ਇਹ ਵੀ ਅਣ-ਆਗਿਆਕਾਰ ਹੋਏ ਤਾਂ ਜੋ ਤੁਹਾਡੇ ਉੱਤੇ ਜੋ ਦਯਾ ਕੀਤੀ ਗਈ ਹੈ, ਇਸ ਕਰਕੇ ਉਹਨਾਂ ਉੱਤੇ ਵੀ ਦਯਾ ਕੀਤੀ ਜਾਵੇ।
32 Albowiem zamknął je Bóg wszystkie w niedowiarstwo, aby się nad wszystkimi zmiłował. (eleēsē )
੩੨ਸੋ ਪਰਮੇਸ਼ੁਰ ਨੇ ਸਾਰਿਆਂ ਨੂੰ ਇੱਕ ਸੰਗ ਕਰਕੇ ਅਣ-ਆਗਿਆਕਾਰੀ ਦੇ ਬੰਧਨ ਵਿੱਚ ਜਾਣ ਦਿੱਤਾ ਤਾਂ ਜੋ ਉਹ ਸਭ ਦੇ ਉੱਤੇ ਦਯਾ ਕਰੇ। (eleēsē )
33 O głębokości bogactwa i mądrości, i znajomości Bożej! Jako są niewybadane sądy jego i niedoścignione drogi jego!
੩੩ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਮਾਰਗ ਕਿੰਨੇ ਦੁਰਲੱਭ ਹਨ!
34 Bo któż poznał umysł Pański? albo kto był rajcą jego?
੩੪ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ, ਜਾ ਕੌਣ ਉਹ ਦਾ ਸਲਾਹਕਾਰ ਬਣਿਆ?
35 Albo kto mu co pierwej dał, a będzie mu zasię oddano?
੩੫ਜਾਂ ਕਿਸ ਨੇ ਉਹ ਨੂੰ ਪਹਿਲਾਂ ਕੁਝ ਦਿੱਤਾ, ਜਿਹ ਦਾ ਉਹ ਨੂੰ ਮੁੜ ਬਦਲਾ ਦਿੱਤਾ ਜਾਵੇ?।
36 Albowiem z niego i przez niego i w nim są wszystkie rzeczy; jemu niech będzie chwała na wieki. Amen. (aiōn )
੩੬ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn )