< Rzymian 12 >
1 Proszę was tedy, bracia! przez litości Boże, abyście stawiali ciała wasze ofiarą żywą, świętą, przyjemną Bogu, to jest rozumną służbę waszę.
੧ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।
2 A nie przypodobywajcie się temu światu, ale się przemieńcie przez odnowienie umysłu waszego na to, abyście doświadczyli, która jest wola Boża dobra, przyjemna i doskonała. (aiōn )
੨ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ। (aiōn )
3 Albowiem powiadam przez łaskę, która mi jest dana, każdemu, co jest między wami, aby więcej o sobie nie rozumiał, niżeli potrzeba rozumieć; ale żeby o sobie rozumiał skromnie, tak jako komu Bóg udzielił miarę wiary.
੩ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ।
4 Albowiem jako w jednem ciele wiele członków mamy, ale wszystkie członki nie jednoż dzieło mają:
੪ਜਿਵੇਂ ਇੱਕ ਸਰੀਰ ਵਿੱਚ ਬਹੁਤ ਸਾਰੇ ਅੰਗ ਹੁੰਦੇ ਹਨ, ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ।
5 Tak wiele nas jest jednem ciałem w Chrystusie, aleśmy z osobna jedni drugich członkami.
੫ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ।
6 Mając tedy różne dary według łaski, która nam jest dana; jeźli proroctwo, niech będzie według sznuru wiary;
੬ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ-ਵੱਖ ਵਰਦਾਨ ਮਿਲੇ ਹਨ। ਫੇਰ ਜੇ ਕਿਸੇ ਨੂੰ ਭਵਿੱਖਬਾਣੀ ਦਾ ਵਰਦਾਨ ਮਿਲਿਆ ਹੋਵੇ ਤਾਂ ਉਹ ਆਪਣੇ ਵਿਸ਼ਵਾਸ ਦੇ ਅਨੁਸਾਰ ਭਵਿੱਖਬਾਣੀ ਕਰੇ।
7 Jeźli posługowanie, niech będzie w posługowaniu; jeźli kto naucza, niech trwa w nauczaniu;
੭ਅਤੇ ਜੇ ਸੇਵਾ ਕਰਨ ਦਾ ਦਾਨ ਮਿਲਿਆ ਹੋਵੇ ਤਾਂ ਉਹ ਸੇਵਾ ਕਰਨ ਵਿੱਚ ਲੱਗਿਆ ਰਹੇ, ਜੇ ਸਿਖਾਉਣ ਵਾਲਾ ਹੋਵੇ ਤਾਂ ਸਿਖਾਉਣ ਦੇ ਕੰਮ ਵਿੱਚ ਲੱਗਿਆ ਰਹੇ।
8 Jeźli kto napomina, w napominaniu; kto rozdaje, w szczerości; kto przełożony jest, w pilności; kto czyni miłosierdzie, niech czyni z ochotą.
੮ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
9 Miłość niech będzie nieobłudna; miejcie w obrzydliwości złe; imając się dobrego.
੯ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ।
10 Miłością braterską jedni ku drugim skłonni bądźcie, uczciwością jedni drugich uprzedzając.
੧੦ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
11 W pracy nie leniwi, duchem pałający, Panu służący;
੧੧ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ।
12 W nadziei się weselący, w ucisku cierpliwi, w modlitwie ustawiczni;
੧੨ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ।
13 Potrzebom świętych udzielający, gościnności naśladujący.
੧੩ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।
14 Dobrorzeczcie tym, którzy was prześladują; dobrorzeczcie, a nie przeklinajcie.
੧੪ਆਪਣੇ ਸਤਾਉਣ ਵਾਲਿਆ ਨੂੰ ਬਰਕਤ ਦਿਉ, ਅਸੀਸ ਦਿਉ, ਸਰਾਪ ਨਾ ਦਿਉ!
15 Weselcie się z weselącymi, a płaczcie z płaczącymi.
੧੫ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਦੇ ਨਾਲ ਰੋਵੋ।
16 Bądźcie między sobą jednomyślni, wysoko o sobie nie rozumiejąc, ale się do niskich nakłaniając.
੧੬ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ।
17 (Bracia!) nie bądźcie mądrymi sami u siebie; żadnemu złem za złe nie oddawajcie, obmyśliwając to, co jest uczciwego przed wszystkimi ludźmi.
੧੭ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ।
18 Jeźli można, ile z was jest, ze wszystkimi ludźmi pokój miejcie.
੧੮ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ-ਮਿਲਾਪ ਰੱਖੋ।
19 Nie mścijcie się sami, najmilsi: ale dajcie miejsce gniewowi; albowiem napisano: Mnie pomsta, a Ja oddam, mówi Pan.
੧੯ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।
20 Jeźli tedy łaknie nieprzyjaciel twój, nakarm go; jeźli pragnie, napój go: bo to czyniąc, węgle rozpalone zgarniesz na głowę jego.
੨੦ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ।
21 Nie daj się zwyciężyć złemu, ale złe dobrem zwyciężaj.
੨੧ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।