< Rzymian 3 >
1 Czemże tedy zacniejszy Żyd? albo co za pożytek obrzezki?
੧ਸੋ ਯਹੂਦੀ ਹੋਣ ਦਾ ਕੀ ਵਾਧਾ ਅਤੇ ਸੁੰਨਤ ਦਾ ਕੀ ਲਾਭ ਹੈ?
2 Wielki z każdej miary. Albowiem to najpierwsza, iż im zwierzone były wyroki Boże.
੨ਹਰ ਪਰਕਾਰ ਨਾਲ ਬਹੁਤ ਕੁਝ । ਪਹਿਲਾਂ ਤਾਂ ਇਹ ਜੋ ਪਰਮੇਸ਼ੁਰ ਦਾ ਬਚਨ ਉਨ੍ਹਾਂ ਨੂੰ ਸੌਂਪਿਆ ਗਿਆ।
3 Bo cóż na tem, jeźli niektórzy nie uwierzyli? Azaż niedowiarstwo ich niszczy wiarę Bożą?
੩ਫੇਰ ਭਾਵੇਂ ਕਈ ਬੇਵਫ਼ਾ ਨਿੱਕਲੇ ਤਾਂ ਕੀ ਹੋਇਆ? ਭਲਾ ਉਹਨਾਂ ਦੀ ਬੇਵਫ਼ਾਈ ਪਰਮੇਸ਼ੁਰ ਦੀ ਵਫ਼ਾਦਾਰੀ ਨੂੰ ਵਿਅਰਥ ਕਰ ਸਕਦੀ ਹੈ?
4 Nie daj tego Boże! I owszem niech Bóg będzie prawdziwy, a wszelki człowiek kłamcą, jako napisano: A abyś był usprawiedliwiony w mowach twoich, a żebyś zwyciężył, gdybyś sądził.
੪ਕਦੇ ਨਹੀਂ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ। ਜਿਵੇਂ ਲਿਖਿਆ ਹੋਇਆ ਹੈ ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇ ਅਤੇ ਆਪਣੇ ਨਿਆਂ ਵਿੱਚ ਜਿੱਤ ਜਾਵੇਂ।
5 Jeźli tedy niesprawiedliwość nasza Bożą sprawiedliwość zaleca, cóż rzeczemy? Azaż niesprawiedliwy jest Bóg, który gniew przywodzi? (Po ludzku mówię.)
੫ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ? (ਮੈਂ ਲੋਕਾਂ ਵਾਂਗੂੰ ਆਖਦਾ ਹਾਂ)
6 Nie daj tego Boże! albowiem jakożby Bóg sądził świat?
੬ਕਦੇ ਨਹੀਂ! ਤਾਂ ਫੇਰ ਪਰਮੇਸ਼ੁਰ ਸੰਸਾਰ ਦਾ ਨਿਆਂ ਕਿਵੇਂ ਕਰੇਗਾ?
7 Bo jeźli prawda Boża przez moje kłamstwo obfitowała ku chwale jego, czemuż jeszcze i ja bywam sądzony jako grzesznik?
੭ਜੇਕਰ ਮੇਰੇ ਝੂਠ ਕਰਕੇ ਪਰਮੇਸ਼ੁਰ ਦੇ ਸੱਚ ਦੀ ਵਡਿਆਈ ਬਹੁਤੀ ਪਰਗਟ ਹੋਈ, ਤਾਂ ਫਿਰ ਕਿਉਂ ਮੈਂ ਅਜੇ ਤੱਕ ਪਾਪੀਆਂ ਵਾਂਗੂੰ ਦੋਸ਼ੀ ਠਹਿਰਾਇਆ ਜਾਂਦਾ ਹਾਂ।
8 A nie raczej tak mówimy: (jako nas szkalują i jako niektórzy udawają, żebyśmy mówili: ) Będziemy czynić złe rzeczy, aby przyszły dobre? Których potępienie jest sprawiedliwe.
੮ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਇਹ ਦੋਸ਼ ਲਾਇਆ ਵੀ ਜਾਂਦਾ ਹੈ, ਅਤੇ ਜਿਵੇਂ ਕਈ ਆਖਦੇ ਹਨ, ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਤਾਂ ਜੋ ਇਸ ਤੋਂ ਭਲਿਆਈ ਨਿੱਕਲੇ। ਸੋ ਏਹੋ ਜਿਹਿਆਂ ਉੱਤੇ ਸਜ਼ਾ ਦਾ ਹੁਕਮ ਪੱਕਾ ਹੈ।
9 Cóż tedy? Mamyż nad nie? Żadnym sposobem; gdyżeśmy przedtem dowiedli, że Żydowie i Grekowie, wszyscy są pod grzechem,
੯ਤਾਂ ਫੇਰ ਕੀ? ਭਲਾ, ਅਸੀਂ ਉਹਨਾਂ ਨਾਲੋਂ ਚੰਗੇ ਹਾਂ? ਕਦੇ ਵੀ ਨਹੀਂ! ਕਿਉਂ ਜੋ ਅਸੀਂ ਤਾਂ ਪਹਿਲਾਂ ਹੀ ਕਹਿ ਬੈਠੇ ਹਾਂ ਜੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ।
10 Jako napisano: Nie masz sprawiedliwego ani jednego;
੧੦ਜਿਵੇਂ ਲਿਖਿਆ ਹੋਇਆ ਹੈ ਕੋਈ ਇੱਕ ਵੀ ਧਰਮੀ ਨਹੀਂ,
11 Nie masz rozumnego i nie masz, kto by szukał Boga.
੧੧ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਖੋਜੀ ਨਹੀਂ।
12 Wszyscy się odchylili, wespół się stali nieużytecznymi, nie masz kto by czynił dobre, nie masz aż do jednego.
੧੨ਸਭ ਦੇ ਸਭ ਭਟਕ ਗਏ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ।
13 Grobem otworzonym jest gardło ich, językami swemi zdradzali, jad żmiji pod wargami ich.
੧੩ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ-ਛਲ ਕੀਤਾ ਹੈ ਅਤੇ, ਉਹਨਾਂ ਦੇ ਬੁੱਲ੍ਹਾਂ ਵਿੱਚ ਜ਼ਹਿਰੀਲੇ ਸੱਪਾਂ ਦਾ ਜ਼ਹਿਰ ਹੈ।
14 Których usta napełnione są przeklinania i gorzkości;
੧੪ਉਹਨਾਂ ਦਾ ਮੂੰਹ ਸਰਾਪ ਅਤੇ ਕੁੱੜਤਣ ਨਾਲ ਭਰਿਆ ਹੋਇਆ ਹੈ,
15 Nogi ich prędkie są ku wylewaniu krwi;
੧੫ਉਹਨਾਂ ਦੇ ਪੈਰ ਲਹੂ ਵਹਾਉਣ ਲਈ ਫੁਰਤੀਲੇ ਹਨ,
16 Skruszenie z biedą w drogach ich,
੧੬ਉਹਨਾਂ ਦੇ ਰਾਹਾਂ ਵਿੱਚ ਨਾਸ ਅਤੇ ਬਿਪਤਾ ਹੈ,
17 A drogi pokoju nie poznali;
੧੭ਅਤੇ ਉਹਨਾਂ ਨੇ ਸ਼ਾਂਤੀ ਦਾ ਰਾਹ ਨਾ ਪਛਾਣਿਆ,
18 Nie masz bojaźni Bożej przed oczami ich.
੧੮ਉਹਨਾਂ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ।
19 A wiemy, iż cokolwiek zakonowi mówi, tym którzy są pod zakonem, mówi, aby wszelkie usta były zatulone i aby wszystek świat podlegał karaniu Bożemu.
੧੯ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ।
20 Przeto z uczynków zakonu nie będzie usprawiedliwione żadne ciało przed oblicznością jego, gdyż przez zakon jest poznanie grzechu.
੨੦ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ।
21 Lecz teraz bez zakonu sprawiedliwość Boża objawiona jest, mająca świadectwo z zakonu i z proroków;
੨੧ਪਰ ਹੁਣ ਬਿਵਸਥਾ ਤੋਂ ਬਿਨ੍ਹਾਂ ਪਰਮੇਸ਼ੁਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਬਿਵਸਥਾ ਅਤੇ ਨਬੀ ਉਸ ਦੀ ਗਵਾਹੀ ਦਿੰਦੇ ਹਨ।
22 Sprawiedliwość, mówię, Boża przez wiarę Jezusa Chrystusa ku wszystkim i na wszystkie wierzące; boć różności nie masz.
੨੨ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁਝ ਫ਼ਰਕ ਨਹੀਂ ਹੈ।
23 Albowiem wszyscy zgrzeszyli i nie dostaje im chwały Bożej.
੨੩ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ।
24 A bywają usprawiedliwieni darmo z łaski jego przez odkupienie, które się stało w Chrystusie Jezusie.
੨੪ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ।
25 Którego Bóg wystawił ubłaganiem przez wiarę we krwi jego, ku okazaniu sprawiedliwości swojej przez odpuszczenie przedtem popełnionych grzechów w cierpliwości Bożej,
੨੫ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ।
26 Ku okazaniu sprawiedliwości swojej w teraźniejszym czasie, na to, aby on był sprawiedliwym i usprawiedliwiającym tego, który jest z wiary Jezusowej.
੨੬ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ।
27 Gdzież tedy jest chluba? Odrzucona jest. Przez któryż zakon? Czyli uczynków? Nie, ale przez zakon wiary.
੨੭ਸੋ ਹੁਣ ਘਮੰਡ ਕਿੱਥੇ ਗਿਆ? ਉਹ ਤਾਂ ਰਹਿ ਗਿਆ। ਕਿਸ ਤਰ੍ਹਾਂ ਦੀ ਬਿਧੀ ਨਾਲ? ਭਲਾ, ਕਰਮਾਂ ਦੀ? ਨਹੀਂ! ਸਗੋਂ ਵਿਸ਼ਵਾਸ ਦੀ ਬਿਧੀ ਨਾਲ।
28 Przetoż mamy za to, że człowiek bywa usprawiedliwiony wiarą bez uczynków zakonu.
੨੮ਇਸ ਲਈ ਅਸੀਂ ਹੁਣ ਇਸ ਨਤੀਜੇ ਤੇ ਪਹੁੰਚੇ ਹਾਂ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਵਿਸ਼ਵਾਸ ਹੀ ਤੋਂ ਧਰਮੀ ਠਹਿਰਾਇਆ ਜਾਂਦਾ ਹੈ।
29 Izali Bóg jest tylko Bogiem Żydów? izali też nie pogan? Zaiste i pogan.
੨੯ਫੇਰ ਕੀ ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਹੈ, ਅਤੇ ਪਰਾਈਆਂ ਕੌਮਾਂ ਦਾ ਨਹੀਂ? ਹਾਂ, ਪਰਾਈਆਂ ਕੌਮਾਂ ਦਾ ਵੀ ਹੈ।
30 Ponieważ jeden jest Bóg, który usprawiedliwi obrzezkę z wiary i nieobrzezkę przez wiarę.
੩੦ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਵਿਸ਼ਵਾਸ ਤੋਂ ਅਤੇ ਅਸੁੰਨਤੀਆਂ ਨੂੰ ਵੀ ਵਿਸ਼ਵਾਸ ਹੀ ਦੇ ਕਾਰਨ ਧਰਮੀ ਠਹਿਰਾਵੇਗਾ।
31 To tedy zakon niszczymy przez wiarę? Nie daj tego Boże! i owszem zakon stanowimy.
੩੧ਫੇਰ ਕੀ ਅਸੀਂ ਬਿਵਸਥਾ ਨੂੰ ਵਿਸ਼ਵਾਸ ਦੇ ਕਾਰਨ ਵਿਅਰਥ ਕਰਦੇ ਹਾਂ? ਕਦੇ ਨਹੀਂ, ਸਗੋਂ ਬਿਵਸਥਾ ਨੂੰ ਕਾਇਮ ਰੱਖਦੇ ਹਾਂ।