< I Kronik 14 >

1 Potem Hiram, król Tyru, wysłał posłów do Dawida wraz z drewnem cedrowym, murarzami i cieślami, aby mu zbudowali dom.
ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਸੰਦੇਸ਼ਵਾਹਕ ਭੇਜੇ ਅਤੇ ਉਸਦਾ ਮਹਿਲ ਬਣਾਉਣ ਲਈ ਦਿਆਰ ਦੀ ਲੱਕੜ, ਰਾਜ ਮਿਸਤਰੀ ਅਤੇ ਤਰਖਾਣ ਵੀ ਭੇਜੇ।
2 I Dawid poznał, że PAN potwierdził jego królowanie nad Izraelem, gdyż wywyższył jego królestwo ze względu na swój lud Izraela.
ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਠਹਿਰਾਇਆ ਹੈ, ਕਿਉਂ ਜੋ ਉਸ ਦਾ ਰਾਜ ਉਸ ਦੀ ਪਰਜਾ ਇਸਰਾਏਲ ਦੇ ਕਾਰਨ ਅੱਤ ਉੱਚਾ ਕੀਤਾ ਗਿਆ।
3 Dawid pojął więcej żon w Jerozolimie i spłodził więcej synów i córek.
ਦਾਊਦ ਨੇ ਯਰੂਸ਼ਲਮ ਵਿੱਚ ਹੋਰ ਵੀ ਇਸਤਰੀਆਂ ਨਾਲ ਵਿਆਹ ਕੀਤਾ ਅਤੇ ਉਸ ਦੇ ਘਰ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
4 A oto imiona tych, którzy mu się urodzili w Jerozolimie: Szammua, Szobab, Natan, Salomon;
ਉਸ ਦੇ ਪੁੱਤਰਾਂ ਦੇ ਨਾਮ ਜਿਹੜੇ ਯਰੂਸ਼ਲਮ ਵਿੱਚ ਜੰਮੇ ਇਹ ਸਨ - ਸ਼ਮੂਆਹ, ਸ਼ੋਬਾਬ, ਨਾਥਾਨ, ਸੁਲੇਮਾਨ,
5 Jibchar, Eliszua, Elpalet;
ਯਿਬਹਾਰ, ਅਲੀਸ਼ੂਆ, ਅਲਪਾਲਟ,
6 Noga, Nefeg, Jafia;
ਨੋਗਹ, ਨਫ਼ਗ, ਯਾਫ਼ੀਆ,
7 Eliszama, Beeliada i Elifelet.
ਅਲੀਸ਼ਾਮਾ, ਬਅਲਯਾਦਾ ਅਤੇ ਅਲੀਫ਼ਾਲਟ।
8 Kiedy Filistyni usłyszeli, że Dawid został namaszczony na króla nad całym Izraelem, wszyscy Filistyni wyruszyli, aby go szukać. Gdy Dawid usłyszał o tym, wyszedł naprzeciw nich.
ਜਦੋਂ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਦਾ ਸਾਰੇ ਇਸਰਾਏਲ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਗਿਆ ਹੈ, ਤਦ ਸਾਰੇ ਫ਼ਲਿਸਤੀ ਦਾਊਦ ਨੂੰ ਲੱਭਣ ਲਈ ਆਏ, ਤਾਂ ਦਾਊਦ ਇਹ ਸੁਣ ਕੇ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲਿਆ
9 Filistyni przybyli i rozciągnęli się w dolinie Refaim.
ਅਤੇ ਫ਼ਲਿਸਤੀਆਂ ਨੇ ਆ ਕੇ ਰਫ਼ਾਈਮ ਦੀ ਘਾਟੀ ਵਿੱਚ ਹਮਲਾ ਕੀਤਾ
10 I Dawid radził się Boga, mówiąc: Czy mam wyruszyć przeciw Filistynom i czy wydasz ich w moje ręce? PAN mu odpowiedział: Wyruszaj, a wydam ich w twoje ręce.
੧੦ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਂਵਾਂ ਅਤੇ ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ?” ਅਤੇ ਜਦੋਂ ਯਹੋਵਾਹ ਨੇ ਉਸ ਨੂੰ ਆਖਿਆ, “ਜਾ, ਹਮਲਾ ਕਰ ਕਿਉਂ ਜੋ ਜ਼ਰੂਰ ਹੀ ਮੈਂ ਉਨ੍ਹਾਂ ਨੂੰ ਤੇਰੇ ਅਧੀਨ ਕਰ ਦਿਆਂਗਾ।”
11 A gdy przybyli do Baal-Perasim, tam Dawid ich pobił. Wtedy Dawid powiedział: Bóg rozerwał moich wrogów przez moją rękę, jak rozrywają się wody. Dlatego nazwał to miejsce Baal-Perasim.
੧੧ਤਾਂ ਉਹ ਬਆਲ-ਪਰਾਸੀਮ ਨੂੰ ਚੜ੍ਹ ਆਏ, ਦਾਊਦ ਨੇ ਉਹਨਾਂ ਨੂੰ ਉੱਥੇ ਮਾਰਿਆ, ਤਾਂ ਦਾਊਦ ਨੇ ਆਖਿਆ, “ਪਰਮੇਸ਼ੁਰ ਮੇਰੇ ਹੱਥ ਨਾਲ ਮੇਰੇ ਵੈਰੀਆਂ ਉੱਤੇ ਹੜ੍ਹ ਵਾਂਗੂੰ ਟੁੱਟ ਪਿਆ, ਇਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਮ ਬਆਲ-ਪਰਾਸੀਮ ਰੱਖਿਆ।”
12 I porzucili tam swoje bożki, a Dawid rozkazał spalić je ogniem.
੧੨ਉਹ ਆਪਣੇ ਦੇਵਤਿਆਂ ਨੂੰ ਉੱਥੇ ਛੱਡ ਗਏ, ਤਾਂ ਦਾਊਦ ਨੇ ਉਹਨਾਂ ਦੇਵਤਿਆਂ ਨੂੰ ਅੱਗ ਵਿੱਚ ਸਾੜਨ ਦਾ ਹੁਕਮ ਦਿੱਤਾ।
13 Lecz Filistyni znowu rozciągnęli się w dolinie.
੧੩ਫ਼ਲਿਸਤੀ ਫੇਰ ਮੁੜ ਆਏ ਅਤੇ ਫੇਰ ਉਸੇ ਘਾਟੀ ਵਿੱਚ ਹਮਲਾ ਕੀਤਾ,
14 Dawid więc ponownie radził się Boga, a Bóg mu odpowiedział: Nie ruszaj na nich, ale odwróć się od nich, abyś natarł na nich od strony drzew morwowych.
੧੪ਤਾਂ ਦਾਊਦ ਨੇ ਪਰਮੇਸ਼ੁਰ ਕੋਲੋਂ ਪੁੱਛਿਆ ਅਤੇ ਪਰਮੇਸ਼ੁਰ ਨੇ ਉਸ ਨੂੰ ਆਖਿਆ, “ਤੂੰ ਹੁਣ ਉਨ੍ਹਾਂ ਦਾ ਪਿੱਛਾ ਨਾ ਕਰ, ਸਗੋਂ ਉਨ੍ਹਾਂ ਕੋਲੋਂ ਹਟ ਜਾ ਅਤੇ ਤੂਤਾਂ ਦੇ ਰੁੱਖਾਂ ਵੱਲੋਂ ਉਨ੍ਹਾਂ ਉੱਤੇ ਹਮਲਾ ਕਰ,
15 A gdy usłyszysz odgłos kroków wśród wierzchołków drzew morwowych, wtedy wyruszysz do bitwy, gdyż Bóg wyruszył przed tobą, aby pobić wojska Filistynów.
੧੫ਅਤੇ ਜਿਸ ਵੇਲੇ ਤੂੰ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦੀ ਅਵਾਜ਼ ਸੁਣੇਂ, ਤਾਂ ਤੂੰ ਯੁੱਧ ਕਰਨ ਨੂੰ ਨਿੱਕਲ ਜਾ, ਕਿਉਂ ਜੋ ਪਰਮੇਸ਼ੁਰ ਤੇਰੇ ਅੱਗੇ-ਅੱਗੇ ਤੁਰ ਕੇ ਫ਼ਲਿਸਤੀਆਂ ਦੀ ਸੈਨਾਂ ਨੂੰ ਮਾਰਨ ਲਈ ਨਿੱਕਲਿਆ ਹੈ।”
16 I Dawid uczynił tak, jak mu rozkazał Bóg, i pobili wojska Filistynów od Gibeonu aż do Gezer.
੧੬ਦਾਊਦ ਨੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਹੀ ਕੀਤਾ ਅਤੇ ਉਹ ਫ਼ਲਿਸਤੀਆਂ ਦੇ ਦਲ ਨੂੰ ਗਿਬਓਨ ਤੋਂ ਲੈ ਕੇ ਗਜ਼ਰ ਤੱਕ ਮਾਰ-ਮਾਰ ਕੇ ਨਾਸ ਕਰਦਾ ਗਿਆ।
17 I w ten sposób rozsławiło się imię Dawida na wszystkich ziemiach, a PAN sprawił, że bały się go wszystkie narody.
੧੭ਤਾਂ ਦਾਊਦ ਦਾ ਨਾਮ ਸਾਰਿਆਂ ਦੇਸਾਂ ਵਿੱਚ ਫੈਲ ਗਿਆ ਅਤੇ ਯਹੋਵਾਹ ਨੇ ਸਾਰਿਆਂ ਲੋਕਾਂ ਦੇ ਮਨਾਂ ਵਿੱਚ ਉਸ ਦਾ ਡਰ ਪਾ ਦਿੱਤਾ।

< I Kronik 14 >