< I Królewska 2 >
1 A gdy zbliżał się czas śmierci Dawida, rozkazał Salomonowi, swemu synowi:
੧ਜਦ ਦਾਊਦ ਦੇ ਮਰਨ ਦੇ ਦਿਨ ਨੇੜੇ ਆਏ, ਤਾਂ ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਹ ਆਗਿਆ ਦਿੱਤੀ
2 Idę drogą całej ziemi. [Ty] umacniaj się i okaż się mężczyzną;
੨ਕਿ ਮੈਂ ਸਾਰੀ ਸਰਿਸ਼ਟੀ ਦੀ ਤਰ੍ਹਾਂ ਮਰਨ ਨੂੰ ਹਾਂ, ਤੂੰ ਤਕੜਾ ਹੋ ਤੇ ਮਰਦ ਬਣ।
3 Zachowuj nakaz PANA, swego Boga, abyś chodził jego drogami i przestrzegał jego ustaw, jego przykazań, jego praw i jego świadectw, jak jest napisane w Prawie Mojżesza, aby ci się wiodło we wszystkim, co będziesz czynił, i wszędzie, dokądkolwiek się zwrócisz;
੩ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨੂੰ ਮੰਨ ਕੇ ਉਹ ਦੇ ਮਾਰਗ ਉੱਤੇ ਚੱਲ ਅਤੇ ਉਹ ਦੀਆਂ ਬਿਧੀਆਂ, ਹੁਕਮਾਂ, ਨਿਯਮਾਂ, ਅਤੇ ਸਾਖੀਆਂ ਦੀ ਪਾਲਨਾ ਕਰ ਕੇ ਰਾਖੀ ਕਰ, ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੈ। ਇਸ ਕਾਰਨ ਤੂੰ ਉਸ ਸਾਰੇ ਕੰਮ ਵਿੱਚ ਜਿਹੜਾ ਤੂੰ ਕਰੇਂ ਅਤੇ ਉਸ ਸਭ ਕਾਸੇ ਵੱਲ ਜਿੱਧਰ ਤੂੰ ਮੂੰਹ ਕਰੇਂ, ਸਫ਼ਲ ਹੋਵੇਂਗਾ।
4 Aby PAN spełnił swoje słowo, które zapowiedział o mnie: Jeśli twoi synowie będą strzec swej drogi, postępując przede mną w prawdzie, z całego swego serca i z całej swej duszy, to wtedy nie zabraknie [ci] mężczyzny na tronie Izraela.
੪ਜਿਸ ਕਰਕੇ ਯਹੋਵਾਹ ਆਪਣੇ ਉਸ ਬਚਨ ਉੱਤੇ ਬਣਿਆ ਰਹੇ, ਜੋ ਉਸ ਨੇ ਮੇਰੇ ਬਾਰੇ ਆਖਿਆ ਸੀ ਕਿ ਜੇਕਰ ਤੇਰੀ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਮੇਰੇ ਅੱਗੇ ਸਚਿਆਈ ਨਾਲ ਚਲੇ, ਤਾਂ ਤੇਰੇ ਵੰਸ਼ ਵਿੱਚ ਇਸਰਾਏਲ ਦੀ ਰਾਜ ਗੱਦੀ ਦੇ ਲਈ ਮਨੁੱਖ ਦੀ ਕਮੀ ਨਾ ਹੋਵੇਗੀ।
5 Ty wiesz także, co uczynił mi Joab, syn Serui, co uczynił dwom dowódcom wojska Izraela, Abnerowi, synowi Nera, i Amasie, synowi Jetery, których zabił i przelał krew w czasie pokoju jak na wojnie, i zbroczył tą krwią wojny swój pas na biodrach i swoje obuwie na nogach.
੫ਤੂੰ ਜਾਣਦਾ ਵੀ ਹੈਂ, ਜੋ ਕੁਝ ਸਰੂਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਅਤੇ ਇਸਰਾਏਲ ਦੇ ਦੋਹਾਂ ਸੈਨਾਪਤੀਆਂ ਅਰਥਾਤ ਨੇਰ ਦੇ ਪੁੱਤਰ ਅਬਨੇਰ ਅਤੇ ਯਥਰ ਦੇ ਪੁੱਤਰ ਅਮਾਸਾ ਨਾਲ ਕੀਤਾ, ਜਿਨ੍ਹਾਂ ਨੂੰ ਉਸ ਨੇ ਵੱਢ ਸੁੱਟਿਆ ਅਤੇ ਸੁਲਾਹ ਦੇ ਵਿੱਚ ਯੁੱਧ ਦਾ ਲਹੂ ਵਹਾਇਆ ਅਤੇ ਯੁੱਧ ਦੇ ਲਹੂ ਨੂੰ ਆਪਣੀ ਪੇਟੀ ਉੱਤੇ ਜਿਹੜੀ ਉਹ ਦੇ ਲੱਕ ਨਾਲ ਸੀ ਅਤੇ ਆਪਣੀ ਜੁੱਤੀ ਉੱਤੇ ਜਿਹੜੀ ਉਹ ਦੇ ਪੈਰਾਂ ਵਿੱਚ ਸੀ, ਛਿੜਕਿਆ।
6 Uczynisz więc według swojej mądrości, jednak nie dopuść, aby w sędziwym wieku zstąpił w pokoju do grobu. (Sheol )
੬ਤੂੰ ਆਪਣੀ ਬੁੱਧ ਦੇ ਅਨੁਸਾਰ ਕਰੀਂ ਅਤੇ ਉਹ ਦਾ ਧੌਲਾ ਸਿਰ ਸਲਾਮਤੀ ਨਾਲ ਅਧੋਲੋਕ ਵਿੱਚ ਨਾ ਜਾਣ ਦੇਵੀਂ। (Sheol )
7 Lecz synom Barzillaja Gileadczyka okaż łaskę i niech należą do tych, którzy jadają przy twoim stole. Oni bowiem przyszli do mnie, kiedy uciekałem przed twoim bratem Absalomem.
੭ਪਰ ਬਰਜ਼ਿੱਲਈ ਗਿਲਆਦੀ ਦੇ ਪੁੱਤਰਾਂ ਉੱਤੇ ਦਯਾ ਕਰੀਂ ਅਤੇ ਉਨ੍ਹਾਂ ਨੂੰ ਉਹਨਾਂ ਦੇ ਵਿੱਚ ਜੋ ਤੇਰੀ ਮੇਜ਼ ਵਿੱਚੋਂ ਖਾਂਦੇ ਹਨ ਰਲਾ ਦੇਈਂ, ਕਿਉਂ ਜੋ ਜਿਸ ਵੇਲੇ ਮੈਂ ਤੇਰੇ ਭਰਾ ਅਬਸ਼ਾਲੋਮ ਦੇ ਅੱਗੋਂ ਭੱਜਿਆ ਸੀ, ਤਾਂ ਉਹ ਉਵੇਂ ਹੀ ਮੇਰੇ ਕੋਲ ਆਏ ਸਨ।
8 Oto jest też u ciebie Szimei, syn Gery, Beniaminita z Bachurim, który złorzeczył mi ostro w tym dniu, kiedy szedłem do Machanaim. Lecz wyszedł mi na spotkanie nad Jordanem i przysiągłem mu na PANA: Nie zabiję cię mieczem.
੮ਵੇਖ ਬਹੁਰੀਮ ਦੇ ਬਿਨਯਾਮੀਨੀ ਗੇਰਾ ਦਾ ਪੁੱਤਰ ਸ਼ਿਮਈ ਤੇਰੇ ਨਾਲ ਹੈ। ਜਿਸ ਦਿਨ ਮੈਂ ਮਹਨਇਮ ਨੂੰ ਜਾਂਦਾ ਸੀ, ਤਾਂ ਉਸ ਮੈਨੂੰ ਸੜਿਆ ਹੋਇਆ ਸਰਾਪ ਦਿੱਤਾ ਸੀ ਪਰ ਉਹ ਯਰਦਨ ਉੱਤੇ ਮੈਨੂੰ ਲੈਣ ਲਈ ਆਇਆ ਅਤੇ ਮੈਂ ਉਹ ਨੂੰ ਯਹੋਵਾਹ ਦੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੈਨੂੰ ਤਲਵਾਰ ਨਾਲ ਨਾ ਵੱਢਾਂਗਾ।
9 Teraz jednak nie daruj mu [tego]. Jesteś bowiem człowiekiem mądrym i będziesz wiedział, co masz mu uczynić, by posłać go w sędziwym wieku [zbroczonego] krwią do grobu. (Sheol )
੯ਹੁਣ ਤੂੰ ਉਸ ਨੂੰ ਸਜ਼ਾ ਦਿੱਤੇ ਬਿਨਾਂ ਨਾ ਛੱਡੀ ਕਿਉਂ ਜੋ ਤੂੰ ਬੁੱਧਵਾਨ ਮਨੁੱਖ ਹੈਂ ਅਤੇ ਜੋ ਕੁਝ ਉਸ ਦੇ ਨਾਲ ਕਰਨ ਦੀ ਜ਼ਰੂਰਤ ਹੈ ਉਸ ਨੂੰ ਤੂੰ ਜਾਣਦਾ ਹੈਂ, ਇਸ ਲਈ ਤੂੰ ਉਸ ਦਾ ਧੌਲਾ ਸਿਰ ਲਹੂ ਨਾਲ ਕਬਰ ਵਿੱਚ ਉਤਾਰੀ। (Sheol )
10 Potem Dawid zasnął ze swymi ojcami i został pogrzebany w mieście Dawida.
੧੦ਦਾਊਦ ਆਪਣੇ ਪੁਰਖਿਆਂ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ।
11 A czas panowania Dawida nad Izraelem [wynosił] czterdzieści lat. W Hebronie królował siedem lat, a w Jerozolimie królował trzydzieści trzy lata.
੧੧ਦਾਊਦ ਨੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ। ਸੱਤ ਸਾਲ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਅਤੇ ਤੇਤੀ ਸਾਲ ਉਸ ਨੇ ਯਰੂਸ਼ਲਮ ਵਿੱਚ ਰਾਜ ਕੀਤਾ।
12 Zasiadł więc Salomon na tronie Dawida, swego ojca, i jego królestwo zostało mocno utwierdzone.
੧੨ਸੁਲੇਮਾਨ ਆਪਣੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬੈਠਾ ਅਤੇ ਉਸ ਦਾ ਰਾਜ ਬਹੁਤ ਹੀ ਦ੍ਰਿੜ੍ਹ ਹੋ ਗਿਆ।
13 Potem przyszedł Adoniasz, syn Chaggity, do Batszeby, matki Salomona. [Ta] go zapytała: Czy twoje przyjście oznacza pokój? A [on] odpowiedział: Pokój.
੧੩ਇਸ ਤੋਂ ਬਾਅਦ ਹੱਗੀਥ ਦਾ ਪੁੱਤਰ ਅਦੋਨੀਯਾਹ ਸੁਲੇਮਾਨ ਦੀ ਮਾਤਾ ਬਥ-ਸ਼ਬਾ ਕੋਲ ਆਇਆ। ਅੱਗੋਂ ਉਸ ਨੇ ਆਖਿਆ, ਤੂੰ ਸੁਲਾਹ ਨਾਲ ਆਇਆ ਹੈਂ? ਤਾਂ ਉਸ ਨੇ ਉੱਤਰ ਦਿੱਤਾ, ਸੁਲਾਹ ਨਾਲ।
14 Następnie dodał: Mam do ciebie sprawę. Odpowiedziała: Mów.
੧੪ਫਿਰ ਉਸ ਨੇ ਆਖਿਆ, ਮੈਂ ਤੇਰੇ ਨਾਲ ਇੱਕ ਗੱਲ ਕਰਨੀ ਹੈਂ? ਉਸ ਆਖਿਆ, ਬੋਲ।
15 Wtedy powiedział: Ty wiesz, że do mnie należało królestwo i że cały Izrael patrzył na mnie i chciał, abym królował. Królestwo jednak uległo zmianie i dostało się memu bratu, bo przypadło mu ono od PANA.
੧੫ਤਦ ਉਸ ਨੇ ਆਖਿਆ, ਤੂੰ ਜਾਣਦੀ ਹੈਂ ਕਿ ਰਾਜ ਤਾਂ ਮੇਰਾ ਸੀ ਅਤੇ ਉਸ ਵੇਲੇ ਸਾਰੇ ਇਸਰਾਏਲ ਦਾ ਮੂੰਹ ਮੇਰੇ ਉੱਤੇ ਸੀ ਕਿ ਮੈਂ ਰਾਜ ਕਰਾਂ, ਪਰ ਰਾਜ ਉਲਟ ਗਿਆ ਅਤੇ ਮੇਰੇ ਭਰਾ ਦਾ ਹੋ ਗਿਆ, ਕਿਉਂ ਜੋ ਉਹ ਯਹੋਵਾਹ ਦੀ ਵੱਲੋਂ ਉਹ ਦਾ ਹੀ ਸੀ।
16 Teraz mam więc do ciebie jedną prośbę, nie odmawiaj mi tego. Odpowiedziała: Mów.
੧੬ਹੁਣ ਮੈਂ ਤੇਰੇ ਕੋਲੋਂ ਇੱਕ ਗੱਲ ਮੰਗਦਾ ਹਾਂ। ਤੂੰ ਮੈਨੂੰ ਨਾਂਹ ਨਾ ਕਰੀਂ। ਉਸ ਨੇ ਆਖਿਆ, ਬੋਲ।
17 Wtedy powiedział: Powiedz, proszę, do Salomona, króla – bo wiem, że tobie nie odmówi – aby dał mi Abiszag Szunamitkę za żonę.
੧੭ਤਦ ਉਸ ਨੇ ਆਖਿਆ, ਦਯਾ ਕਰਕੇ ਸੁਲੇਮਾਨ ਪਾਤਸ਼ਾਹ ਨੂੰ ਆਖ ਕਿ ਉਹ ਅਬੀਸ਼ਗ ਸ਼ੂਨੰਮੀ ਨੂੰ ਮੇਰੀ ਪਤਨੀ ਹੋਣ ਲਈ ਦੇਵੇ, ਕਿਉਂ ਜੋ ਉਹ ਤੇਰੀ ਗੱਲ ਨਾ ਮੋੜੇਗਾ।
18 Batszeba odpowiedziała: Dobrze, przemówię za tobą do króla.
੧੮ਬਥ-ਸ਼ਬਾ ਆਖਿਆ, ਚੰਗਾ ਮੈਂ ਤੇਰੇ ਬਾਰੇ ਪਾਤਸ਼ਾਹ ਨਾਲ ਗੱਲ ਕਰਾਂਗੀ।
19 Poszła więc Batszeba do króla Salomona, aby przemówić do niego za Adoniaszem. I król wstał na jej spotkanie, pokłonił się jej i usiadł na swym tronie. Kazał też postawić krzesło swojej matce, a ona usiadła po jego prawicy.
੧੯ਬਥ-ਸ਼ਬਾ ਸੁਲੇਮਾਨ ਪਾਤਸ਼ਾਹ ਕੋਲ ਅੰਦਰ ਗਈ ਕਿ ਅਦੋਨੀਯਾਹ ਲਈ ਉਹ ਦੇ ਨਾਲ ਗੱਲ ਕਰੇ, ਤਾਂ ਪਾਤਸ਼ਾਹ ਉਸ ਦੇ ਮਿਲਣ ਲਈ ਉੱਠ ਖੜ੍ਹਾ ਹੋਇਆ ਅਤੇ ਉਸ ਨੂੰ ਮੱਥਾ ਟੇਕਿਆ, ਅਤੇ ਆਪਣੀ ਰਾਜ ਗੱਦੀ ਉੱਤੇ ਬੈਠ ਗਿਆ ਅਤੇ ਆਪਣੀ ਮਾਤਾ ਲਈ ਇੱਕ ਸ਼ਾਹੀ ਕੁਰਸੀ ਲਗਵਾਈ। ਉਹ ਉਸ ਦੇ ਸੱਜੇ ਪਾਸੇ ਵੱਲ ਬੈਠ ਗਈ।
20 I powiedziała: Mam do ciebie jedną małą prośbę, nie odmawiaj mi. Król odpowiedział jej: Proś, moja matko, bo ci nie odmówię.
੨੦ਅੱਗੋਂ ਉਸ ਆਖਿਆ, ਮੈਂ ਤੇਰੇ ਕੋਲੋਂ ਇੱਕ ਛੋਟੀ ਜਿਹੀ ਮੰਗ ਮੰਗਦੀ ਹਾਂ। ਮੈਨੂੰ ਖਾਲੀ ਨਾ ਮੋੜੀਂ, ਤਾਂ ਪਾਤਸ਼ਾਹ ਨੇ ਆਖਿਆ, ਮਾਤਾ ਜੀ ਮੰਗੋ ਮੈਂ ਤੁਹਾਡੇ ਬੋਲ ਨੂੰ ਨਾ ਮੋੜਾਂਗਾ।
21 Wtedy powiedziała: Niech Abiszag Szunamitka będzie dana za żonę twemu bratu, Adoniaszowi.
੨੧ਉਸ ਨੇ ਆਖਿਆ ਕਿ ਅਬੀਸ਼ਗ ਸ਼ੂਨੰਮੀ ਨੂੰ ਆਪਣੇ ਭਰਾ ਅਦੋਨੀਯਾਹ ਦੀ ਪਤਨੀ ਹੋਣ ਲਈ ਦੇ।
22 Król Salomon odpowiedział swojej matce: A dlaczego prosisz o Abiszag Szunamitkę dla Adoniasza? Poproś także dla niego o królestwo. Jest bowiem moim starszym bratem i ma za sobą kapłana Abiatara i Joaba, syna Serui.
੨੨ਸੁਲੇਮਾਨ ਪਾਤਸ਼ਾਹ ਨੇ ਉੱਤਰ ਦੇ ਕੇ ਆਪਣੀ ਮਾਤਾ ਜੀ ਨੂੰ ਆਖਿਆ, ਤੂੰ ਅਦੋਨੀਯਾਹ ਲਈ ਅਬੀਸ਼ਗ ਸ਼ੂਨੰਮੀ ਨੂੰ ਹੀ ਕਿਉਂ ਮੰਗਦੀ ਹੈਂ? ਸਗੋਂ ਉਸ ਦੇ ਲਈ ਰਾਜ ਵੀ ਮੰਗ ਕਿਉਂ ਜੋ ਉਹ ਮੇਰਾ ਵੱਡਾ ਭਰਾ ਹੈ, ਸਗੋਂ ਉਹ ਦੇ ਲਈ ਅਤੇ ਅਬਯਾਥਾਰ ਜਾਜਕ ਅਤੇ ਸਰੂਯਾਹ ਦੇ ਪੁੱਤਰ ਯੋਆਬ ਲਈ ਵੀ।
23 I król Salomon przysiągł na PANA: Niech Bóg mi to uczyni i tamto dorzuci, jeśli Adoniasz nie wypowiedział tych słów przeciwko własnemu życiu.
੨੩ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੀ ਸਹੁੰ ਖਾ ਕੇ ਆਖਿਆ, ਜੇ ਕਦੇ ਅਦੋਨੀਯਾਹ ਨੇ ਇਹ ਗੱਲ ਆਪਣੇ ਪ੍ਰਾਣਾਂ ਦੇ ਵਿਰੋਧ ਵਿੱਚ ਨਹੀਂ ਬੋਲੀ, ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ ਸਗੋਂ ਇਸ ਤੋਂ ਵੀ ਵੱਧ।
24 A teraz, jak żyje PAN, który mnie ustanowił i posadził na tronie Dawida, mego ojca, i który zbudował mi dom, jak obiecał, Adoniasz dziś zostanie zabity.
੨੪ਹੁਣ ਜੀਉਂਦੇ ਯਹੋਵਾਹ ਦੀ ਸਹੁੰ ਜਿਸ ਮੈਨੂੰ ਕਾਇਮ ਕੀਤਾ ਹੈ, ਮੈਨੂੰ ਮੇਰੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਅਤੇ ਮੇਰੇ ਲਈ ਆਪਣੇ ਬਚਨ ਅਨੁਸਾਰ ਇੱਕ ਘਰ ਬਣਾਇਆ ਹੈ, ਅਦੋਨੀਯਾਹ ਅੱਜ ਦੇ ਦਿਨ ਹੀ ਵੱਢਿਆ ਜਾਵੇਗਾ।
25 Wtedy król Salomon posłał Benajasza, syna Jehojady, i ten zadał mu cios, tak że umarł.
੨੫ਸੁਲੇਮਾਨ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਭੇਜਿਆ ਅਤੇ ਉਹ ਨੇ ਜਾ ਕੇ ਉਸ ਉੱਤੇ ਅਜਿਹਾ ਹਮਲਾ ਕੀਤਾ ਕਿ ਉਹ ਮਰ ਗਿਆ।
26 A do kapłana Abiatara król powiedział: Idź do Anatot, do swojej posiadłości, gdyż zasłużyłeś na śmierć. Dziś jednak nie zabiję cię, ponieważ nosiłeś arkę PANA przed Dawidem, moim ojcem, i ponieważ wycierpiałeś wszystko, co mój ojciec wycierpiał.
੨੬ਫੇਰ ਪਾਤਸ਼ਾਹ ਨੇ ਅਬਯਾਥਾਰ ਜਾਜਕ ਨੂੰ ਆਖਿਆ ਕਿ ਤੂੰ ਅਨਾਥੋਥ ਨੂੰ ਆਪਣੇ ਖੇਤਾਂ ਵੱਲ ਚਲਾ ਜਾ, ਕਿਉਂ ਜੋ ਤੂੰ ਮਰਨ ਜੋਗ ਮਨੁੱਖ ਹੈ ਪਰ ਮੈਂ ਤੈਨੂੰ ਅੱਜ ਦੇ ਦਿਨ ਨਹੀਂ ਮਾਰਦਾ ਕਿਉਂ ਜੋ ਤੂੰ ਮੇਰੇ ਪਿਤਾ ਦਾਊਦ ਦੇ ਸਨਮੁਖ ਯਹੋਵਾਹ ਪ੍ਰਭੂ ਦਾ ਸੰਦੂਕ ਚੁੱਕਦਾ ਹੁੰਦਾ ਸੀ ਅਤੇ ਤੂੰ ਉਨ੍ਹਾਂ ਸਭਨਾਂ ਦੁੱਖਾਂ ਵਿੱਚ ਸਾਂਝੀ ਰਿਹਾ, ਜੋ ਮੇਰੇ ਪਿਤਾ ਉੱਤੇ ਆਏ ਸਨ।
27 I Salomon usunął Abiatara, by nie był kapłanem PANA, aby spełniło się słowo PANA, które wypowiedział o domu Helego w Szilo.
੨੭ਸੁਲੇਮਾਨ ਨੇ ਅਬਯਾਥਾਰ ਨੂੰ ਕੱਢ ਦਿੱਤਾ ਕਿ ਉਹ ਯਹੋਵਾਹ ਦਾ ਜਾਜਕ ਨਾ ਰਹੇ ਇਸ ਲਈ ਕਿ ਉਹ ਯਹੋਵਾਹ ਦਾ ਉਹ ਬਚਨ ਪੂਰਾ ਕਰੇ, ਜਿਹੜਾ ਉਸ ਨੂੰ ਸ਼ੀਲੋਹ ਵਿੱਚ ਏਲੀ ਦੇ ਘਰਾਣੇ ਦੇ ਦੁਆਰਾ ਬੋਲਿਆ ਸੀ।
28 Gdy wieść o tym doszła do Joaba – Joab bowiem dołączył do Adoniasza, chociaż do Absaloma nie dołączył – Joab uciekł do namiotu PANA i uchwycił się rogów ołtarza.
੨੮ਇਹ ਖ਼ਬਰ ਯੋਆਬ ਤੱਕ ਪਹੁੰਚੀ, ਕਿਉਂ ਜੋ ਯੋਆਬ ਅਦੋਨੀਯਾਹ ਦੇ ਪਿੱਛੇ ਤਾਂ ਲੱਗਾ ਹੀ ਸੀ, ਭਾਵੇਂ ਉਹ ਅਬਸ਼ਾਲੋਮ ਦੇ ਪਿੱਛੇ ਨਹੀਂ ਸੀ ਲੱਗਾ। ਯੋਆਬ ਯਹੋਵਾਹ ਦੇ ਤੰਬੂ ਵੱਲ ਨੂੰ ਭੱਜਾ ਅਤੇ ਜਗਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਜਾ ਫੜਿਆ।
29 I doniesiono królowi Salomonowi o tym, że Joab uciekł do namiotu PANA i jest przy ołtarzu. Wtedy Salomon posłał Benajasza, syna Jehojady, mówiąc: Idź, zabij go.
੨੯ਸੁਲੇਮਾਨ ਨੇ ਪਾਤਸ਼ਾਹ ਨੂੰ ਦੱਸਿਆ ਗਿਆ ਕਿ ਯੋਆਬ ਯਹੋਵਾਹ ਦੇ ਤੰਬੂ ਨੂੰ ਭੱਜ ਗਿਆ ਹੈ ਅਤੇ ਵੇਖੋ ਉਹ ਜਗਵੇਦੀ ਦੇ ਕੋਲ ਹੈ, ਤਾਂ ਸੁਲੇਮਾਨ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਭੇਜਿਆ ਕਿ ਉਸ ਉੱਤੇ ਜਾ ਪਓ।
30 Benajasz przyszedł więc do namiotu PANA i powiedział do niego: Tak mówi król: Wyjdź. Ten odpowiedział: Nie wyjdę, ale tu umrę. Benajasz przekazał odpowiedź królowi: Tak mówił Joab i tak mi odpowiedział.
੩੦ਬਨਾਯਾਹ ਯਹੋਵਾਹ ਦੇ ਤੰਬੂ ਵਿੱਚ ਗਿਆ ਅਤੇ ਉਸ ਨੂੰ ਆਖਿਆ ਕਿ ਪਾਤਸ਼ਾਹ ਇਸ ਤਰ੍ਹਾਂ ਆਖਦਾ ਹੈ ਕਿ ਨਿੱਕਲ ਆ। ਅੱਗੋਂ ਉਸ ਨੇ ਆਖਿਆ, ਨਹੀਂ, ਮੈਂ ਤਾਂ ਇੱਥੇ ਹੀ ਮਰਾਂਗਾ। ਫੇਰ ਇਸ ਗੱਲ ਲਈ ਬਨਾਯਾਹ ਪਾਤਸ਼ਾਹ ਵੱਲ ਮੁੜ ਆਇਆ ਅਤੇ ਆਖਿਆ, ਯੋਆਬ ਇਸ ਤਰ੍ਹਾਂ ਬੋਲਿਆ ਹੈ ਅਤੇ ਮੈਨੂੰ ਇਸ ਤਰ੍ਹਾਂ ਉੱਤਰ ਦਿੱਤਾ ਹੈ।
31 I król mu polecił: Uczyń, jak powiedział. Zabij go i pogrzeb go, a oczyścisz mnie i dom mego ojca z niewinnej krwi, którą przelał Joab.
੩੧ਪਾਤਸ਼ਾਹ ਨੇ ਉਹ ਨੂੰ ਆਖਿਆ, ਉਸ ਦੇ ਬੋਲ ਅਨੁਸਾਰ ਕਰ ਅਤੇ ਉਸ ਦੇ ਉੱਤੇ ਜਾ ਪਓ ਪਰ ਉਸ ਨੂੰ ਦੱਬ ਦੇਵੀਂ ਅਤੇ ਉਨ੍ਹਾਂ ਬੇਦੋਸ਼ਿਆਂ ਦੇ ਖ਼ੂਨ ਨੂੰ ਜੋ ਯੋਆਬ ਨੇ ਵਹਾਇਆ ਮੇਰੇ ਤੋਂ ਅਤੇ ਮੇਰੇ ਪਿਤਾ ਦੇ ਘਰ ਤੋਂ ਮਿਟਾ ਦੇਵੀਂ।
32 A PAN sprowadzi jego krew na jego własną głowę, ponieważ zadał cios dwom mężczyznom sprawiedliwszym i lepszym niż on sam i zabił ich mieczem bez wiedzy mego ojca Dawida – Abnera, syna Nera, dowódcę wojska Izraela, i Amasę, syna Jetery, dowódcę wojska Judy.
੩੨ਯਹੋਵਾਹ ਉਸ ਦਾ ਖ਼ੂਨ ਉਸ ਦੇ ਸਿਰ ਉੱਤੇ ਰੱਖੇ, ਕਿਉਂ ਜੋ ਉਹ ਦੋਹਾਂ ਮਨੁੱਖਾਂ ਉੱਤੇ ਜਾ ਪਿਆ ਜਿਹੜੇ ਉਸ ਨਾਲੋਂ ਵੱਧ ਸੱਚੇ ਅਤੇ ਭਲੇ ਸਨ ਅਤੇ ਉਨ੍ਹਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ ਸੀ ਅਤੇ ਮੇਰੇ ਪਿਤਾ ਦਾਊਦ ਨੂੰ ਨਾ ਦੱਸਿਆ ਗਿਆ, ਅਰਥਾਤ ਨੇਰ ਦਾ ਪੁੱਤਰ ਅਬਨੇਰ ਜੋ ਇਸਰਾਏਲ ਦਾ ਸੈਨਾਪਤੀ ਸੀ ਅਤੇ ਯਥਰ ਦਾ ਪੁੱਤਰ ਅਮਾਸਾ ਜੋ ਯਹੂਦਾਹ ਦਾ ਸੈਨਾਪਤੀ ਸੀ।
33 Ich krew spadnie na głowę Joaba i na głowę jego potomstwa na wieki. Dla Dawida zaś i jego potomstwa, jego domu i jego tronu niech będzie pokój od PANA na wieki.
੩੩ਇਸ ਲਈ ਉਨ੍ਹਾਂ ਦਾ ਖ਼ੂਨ ਯੋਆਬ ਦੇ ਸਿਰ ਉੱਤੇ ਅਤੇ ਉਸ ਦੀ ਅੰਸ ਦੇ ਸਿਰ ਉੱਤੇ ਸਦਾ ਤੱਕ ਰਹੇ, ਪਰ ਦਾਊਦ ਉੱਤੇ, ਉਹ ਦੀ ਅੰਸ ਉੱਤੇ, ਉਹ ਦੇ ਘਰ ਉੱਤੇ ਅਤੇ ਉਹ ਦੀ ਰਾਜ ਗੱਦੀ ਉੱਤੇ ਸਦਾ ਤੱਕ ਯਹੋਵਾਹ ਵੱਲੋਂ ਸੁੱਖ-ਸਾਂਦ ਰਹੇਗੀ।
34 Benajasz, syn Jehojady, poszedł więc, rzucił się na niego i zabił go. I został pogrzebany w swoim domu na pustyni.
੩੪ਯਹੋਯਾਦਾ ਦਾ ਪੁੱਤਰ ਬਨਾਯਾਹ ਉਤਾਹਾਂ ਚੜ੍ਹ ਗਿਆ, ਉਸ ਦੇ ਉੱਤੇ ਹਮਲਾ ਕਰਕੇ ਉਸ ਨੂੰ ਮਾਰ ਸੁੱਟਿਆ ਅਤੇ ਉਸ ਨੂੰ ਉਸੇ ਦੇ ਘਰ ਵਿੱਚ ਦੱਬ ਦਿੱਤਾ।
35 Król na jego miejsce postawił na czele wojska Benajasza, syna Jehojady, a kapłana Sadoka król postawił na miejsce Abiatara.
੩੫ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਪਾਤਸ਼ਾਹ ਨੇ ਉਸ ਦੇ ਥਾਂ ਸੈਨਾਪਤੀ ਬਣਾਇਆ ਅਤੇ ਸਾਦੋਕ ਜਾਜਕ ਨੂੰ ਪਾਤਸ਼ਾਹ ਨੇ ਅਬਯਾਥਾਰ ਦਾ ਥਾਂ ਦਿੱਤਾ।
36 Potem król posłał po Szimejego i przyzwał go, i powiedział mu: Zbuduj sobie dom w Jerozolimie i zamieszkaj tam, i nigdy stamtąd nie wychodź.
੩੬ਫੇਰ ਪਾਤਸ਼ਾਹ ਨੇ ਸ਼ਿਮਈ ਨੂੰ ਸੱਦਾ ਭੇਜਿਆ ਅਤੇ ਉਹ ਨੂੰ ਆਖਿਆ, ਤੂੰ ਯਰੂਸ਼ਲਮ ਵਿੱਚ ਇੱਕ ਘਰ ਬਣਾ ਕੇ ਉੱਥੇ ਹੀ ਰਹਿ ਅਤੇ ਉੱਥੋਂ ਕਿਤੇ ਬਾਹਰ ਨਾ ਜਾਈਂ।
37 Tego dnia bowiem, w którym wyjdziesz i przekroczysz potok Cedron, wiedz dobrze, że na pewno umrzesz. Twoja krew spadnie na twoją głowę.
੩੭ਕਿਉਂ ਜੋ ਅਜਿਹਾ ਹੋਵੇਗਾ ਕਿ ਜਿਸ ਦਿਨ ਤੂੰ ਬਾਹਰ ਨਿੱਕਲ ਕੇ ਕਿਦਰੋਨ ਦੀ ਵਾਦੀ ਤੋਂ ਲੰਘੇਗਾ, ਤਾਂ ਤੂੰ ਸੱਚ-ਮੁੱਚ ਚੇਤੇ ਰੱਖੀਂ ਕਿ ਤੂੰ ਮਾਰਿਆ ਜਾਵੇਂਗਾ ਅਤੇ ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇਗਾ।
38 Wtedy Szimei powiedział do króla: Dobre jest to słowo. Jak mój pan, król, powiedział, tak twój sługa uczyni. I mieszkał Szimei w Jerozolimie przez wiele dni.
੩੮ਸ਼ਿਮਈ ਨੇ ਪਾਤਸ਼ਾਹ ਨੂੰ ਆਖਿਆ, ਸੱਚ ਬਚਨ। ਜਿਵੇਂ ਮੇਰੇ ਮਾਲਕ ਪਾਤਸ਼ਾਹ ਨੇ ਆਖਿਆ, ਤਿਵੇਂ ਹੀ ਤੁਹਾਡਾ ਸੇਵਕ ਕਰੇਗਾ। ਸ਼ਿਮਈ ਬਹੁਤ ਦਿਨਾਂ ਤੱਕ ਯਰੂਸ਼ਲਮ ਵਿੱਚ ਟਿਕਿਆ ਰਿਹਾ।
39 I zdarzyło się po trzech latach, że dwaj słudzy Szimejego uciekli do Akisza, syna Maaki, króla Gat. I dano znać Szimejemu: Oto twoi słudzy [są] w Gat.
੩੯ਤੀਜੇ ਸਾਲ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਸ਼ਿਮਈ ਦੇ ਸੇਵਕਾਂ ਵਿੱਚੋਂ ਦੋ ਗਥ ਦੇ ਰਾਜਾ ਮਅਕਾਹ ਦੇ ਪੁੱਤਰ ਆਕੀਸ਼ ਦੇ ਕੋਲ ਭੱਜ ਗਏ, ਤਦ ਸ਼ਿਮਈ ਨੂੰ ਦੱਸਿਆ ਗਿਆ ਕਿ ਵੇਖ ਤੇਰੇ ਸੇਵਕ ਗਥ ਵਿੱਚ ਹਨ।
40 Szimei wstał więc, osiodłał swego osła i wyruszył do Gat, do Akisza, aby szukać swoich sług. Potem Szimei wrócił i przyprowadził swe sługi z Gat.
੪੦ਸ਼ਿਮਈ ਨੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਆਪਣੇ ਸੇਵਕਾਂ ਦੀ ਖ਼ੋਜ ਵਿੱਚ ਗਥ ਵਿੱਚ ਆਕੀਸ਼ ਨੂੰ ਗਿਆ। ਇਸ ਤੋਂ ਬਾਅਦ ਸ਼ਿਮਈ ਗਿਆ ਅਤੇ ਗਥ ਸ਼ਹਿਰ ਤੋਂ ਆਪਣੇ ਸੇਵਕਾਂ ਨੂੰ ਮੋੜ ਲਿਆਇਆ।
41 I doniesiono Salomonowi, że Szimei poszedł z Jerozolimy do Gat i powrócił.
੪੧ਤਦ ਸੁਲੇਮਾਨ ਨੂੰ ਦੱਸਿਆ ਗਿਆ ਕਿ ਸ਼ਿਮਈ ਯਰੂਸ਼ਲਮ ਵਿੱਚੋਂ ਗਥ ਨੂੰ ਗਿਆ ਅਤੇ ਮੁੜ ਆਇਆ।
42 Wtedy król posłał po Szimejego i wezwał go, i powiedział mu: Czy nie przysiągłem na PANA i nie oświadczyłem ci, mówiąc: Tego dnia, w którym wyjdziesz, wiedz dobrze, że na pewno umrzesz? I odpowiedziałeś mi: Dobre to słowo, [które] słyszałem.
੪੨ਪਾਤਸ਼ਾਹ ਨੇ ਸ਼ਿਮਈ ਨੂੰ ਸੱਦ ਭੇਜਿਆ ਅਤੇ ਉਹ ਨੂੰ ਆਖਿਆ ਕੀ ਮੈਂ ਤੈਨੂੰ ਯਹੋਵਾਹ ਦੀ ਸਹੁੰ ਨਹੀਂ ਖਵਾਈ ਸੀ ਅਤੇ ਤੈਨੂੰ ਸਖ਼ਤੀ ਨਾਲ ਨਹੀਂ ਸੀ ਆਖਿਆ ਕਿ ਤੂੰ ਸੱਚ ਜਾਣੀ ਕਿ ਜਿਸ ਦਿਨ ਤੂੰ ਬਾਹਰ ਜਾਵੇਂਗਾ, ਉਸ ਦਿਨ ਤੂੰ ਸੱਚ-ਮੁੱਚ ਮਾਰਿਆ ਜਾਵੇਂਗਾ? ਅਤੇ ਤੂੰ ਮੈਨੂੰ ਆਖਿਆ ਸੱਚ ਬਚਨ। ਮੈਂ ਗੱਲ ਸੁਣ ਲਈ ਹੈ।
43 Dlaczego więc nie przestrzegałeś przysięgi PANA i nakazu, który ci dałem?
੪੩ਫੇਰ ਤੂੰ ਕਿਉਂ ਯਹੋਵਾਹ ਦੀ ਸਹੁੰ ਦੀ ਪਾਲਨਾ ਨਾ ਕੀਤੀ ਅਤੇ ਉਸ ਹੁਕਮ ਉੱਤੇ ਜਿਹੜਾ ਮੈਂ ਤੈਨੂੰ ਦਿੱਤਾ ਸੀ ਨਾ ਚੱਲਿਆ?
44 Następnie król powiedział do Szimejego: Znasz całe zło, którego jest świadome twoje serce, a które wyrządziłeś memu ojcu Dawidowi. PAN sprowadzi więc twoje zło na twoją głowę.
੪੪ਤਦ ਪਾਤਸ਼ਾਹ ਨੇ ਸ਼ਿਮਈ ਨੂੰ ਆਖਿਆ, ਤੂੰ ਉਸ ਸਾਰੀ ਬੁਰਿਆਈ ਨੂੰ ਜਾਣਦਾ ਹੈਂ ਜਿਹੜੀ ਤੇਰੇ ਮਨ ਵਿੱਚ ਹੈ ਅਤੇ ਜਿਹੜੀ ਤੂੰ ਮੇਰੇ ਪਿਤਾ ਦਾਊਦ ਨਾਲ ਕੀਤੀ, ਯਹੋਵਾਹ ਉਸ ਬੁਰਿਆਈ ਨੂੰ ਤੇਰੇ ਸਿਰ ਮੋੜ ਲਿਆਵੇਗਾ।
45 A król Salomon będzie błogosławiony i tron Dawida zostanie utwierdzony przed PANEM na wieki.
੪੫ਪਰ ਸੁਲੇਮਾਨ ਪਾਤਸ਼ਾਹ ਮੁਬਾਰਕ ਹੋਵੇਗਾ ਅਤੇ ਦਾਊਦ ਦੀ ਰਾਜ ਗੱਦੀ ਯਹੋਵਾਹ ਅੱਗੇ ਸਦਾ ਤੱਕ ਕਾਇਮ ਰਹੇਗੀ।
46 Tak więc król wydał rozkaz Benajaszowi, synowi Jehojady; i ten wyszedł, zadał mu cios i zabił go. I tak królestwo zostało utwierdzone w ręce Salomona.
੪੬ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਹੁਕਮ ਦਿੱਤਾ, ਤਾਂ ਉਹ ਬਾਹਰ ਗਿਆ ਅਤੇ ਉਸ ਉੱਤੇ ਹਮਲਾ ਕੀਤਾ ਕਿ ਉਹ ਮਰ ਗਿਆ, ਸੋ ਰਾਜ ਸੁਲੇਮਾਨ ਦੇ ਹੱਥ ਵਿੱਚ ਪੱਕਾ ਹੋ ਗਿਆ।