< I Samuela 1 >

1 Był pewien człowiek z Ramataim-Sofim, z góry Efraim, imieniem Elkana, syn Jerochama, syna Elihu, syna Tochu, syna Sufa Efratejczyka.
ਇਫ਼ਰਾਈਮ ਦੇ ਪਰਬਤ ਵਿੱਚ ਰਾਮਾਤੈਮ ਸੋਫ਼ੀਮ ਦਾ ਇੱਕ ਮਨੁੱਖ ਸੀ, ਜਿਸ ਦਾ ਨਾਮ ਅਲਕਾਨਾਹ ਸੀ, ਜੋ ਯਰੋਹਾਮ ਦਾ ਪੁੱਤਰ ਸੀ, ਜੋ ਅਲੀਹੂ ਦਾ ਪੁੱਤਰ ਜੋ ਤੋਹੁ ਦਾ ਪੁੱਤਰ, ਜੋ ਸੂਫ਼ ਇਫ਼ਰਾਥੀ ਦਾ ਪੁੱਤਰ ਸੀ।
2 Miał on dwie żony, jednej było na imię Anna, a drugiej – Peninna. Peninna miała dzieci, Anna zaś była bezdzietna.
ਉਹ ਦੀਆਂ ਦੋ ਪਤਨੀਆਂ ਸਨ। ਇੱਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਦੋ ਪੁੱਤਰ ਸਨ, ਪਰ ਹੰਨਾਹ ਦੇ ਸੰਤਾਨ ਨਹੀਂ ਸੀ।
3 Człowiek ten co roku udawał się ze swego miasta, aby oddać cześć i złożyć ofiarę PANU zastępów w Szilo. Tam byli dwaj synowie Helego, Chofni i Pinchas, kapłani PANA.
ਅਲਕਾਨਾਹ ਹਰੇਕ ਸਾਲ ਆਪਣੇ ਸ਼ਹਿਰ ਤੋਂ ਸ਼ੀਲੋਹ ਵਿੱਚ ਸੈਨਾਵਾਂ ਦੇ ਯਹੋਵਾਹ ਦੀ ਉਸਤਤ ਕਰਨ ਅਤੇ ਭੇਟ ਚੜ੍ਹਾਉਣ ਜਾਂਦਾ ਹੁੰਦਾ ਸੀ, ਜਿੱਥੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ, ਯਹੋਵਾਹ ਦੇ ਜਾਜਕ ਸਨ।
4 A gdy nadszedł dzień, w którym Elkana składał ofiarę, dał swojej żonie Peninnie oraz wszystkim jej synom i córkom części [z ofiary];
ਅਜਿਹਾ ਹੋਇਆ ਜਦੋਂ ਅਲਕਾਨਾਹ ਭੇਂਟ ਚੜ੍ਹਾਉਂਦਾ ਹੁੰਦਾ ਸੀ ਤਾਂ ਆਪਣੀ ਪਤਨੀ ਪਨਿੰਨਾਹ ਨੂੰ ਅਤੇ ਉਹ ਦੇ ਪੁੱਤਰਾਂ ਅਤੇ ਧੀਆਂ ਨੂੰ ਉਸ ਵਿੱਚੋਂ ਹਿੱਸਾ ਦਿੰਦਾ ਹੁੰਦਾ ਸੀ।
5 Ale Annie dał jedną wyborną część, gdyż miłował Annę, choć PAN zamknął jej łono.
ਪਰ ਹੰਨਾਹ ਨੂੰ ਦੁੱਗਣਾ ਹਿੱਸਾ ਦਿੰਦਾ ਸੀ ਕਿਉਂ ਜੋ ਉਹ ਹੰਨਾਹ ਨੂੰ ਪਿਆਰ ਕਰਦਾ ਸੀ, ਕਿਉਂਕਿ ਯਹੋਵਾਹ ਨੇ ਉਸ ਦੀ ਕੁੱਖ ਬੰਦ ਕਰ ਛੱਡੀ ਸੀ।
6 Jej przeciwniczka zaś bardzo jej dokuczała, aby tylko ją rozgniewać z tego powodu, że PAN zamknął jej łono.
ਉਹ ਦੀ ਸੌਂਕਣ ਹੰਨਾਹ ਨੂੰ ਖਿਝਾਉਣ ਲਈ ਬਹੁਤ ਛੇੜਦੀ ਸੀ, ਕਿਉਂ ਜੋ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ।
7 I tak [Elkana] czynił każdego roku, a ilekroć [Anna] przychodziła do domu PANA, w ten sposób [Peninna] jej dokuczała. Ta zaś płakała i nie jadła.
ਹਰੇਕ ਸਾਲ ਜਦ ਉਹ ਯਹੋਵਾਹ ਦੇ ਘਰ ਜਾਂਦਾ ਸੀ ਤਦ ਇਸੇ ਤਰ੍ਹਾਂ ਉਹ ਨੂੰ ਖਿਝਾਉਂਦੀ ਸੀ ਇਸ ਲਈ ਉਹ ਰੋਂਦੀ ਰਹਿੰਦੀ ਅਤੇ ਕੁਝ ਨਾ ਖਾਂਦੀ ਸੀ।
8 Wtedy Elkana, jej mąż, powiedział do niej: Anno, czemu płaczesz? Dlaczego nie jesz? Czemu tak smuci się twoje serce? Czy ja nie jestem dla ciebie lepszy niż dziesięciu synów?
ਸੋ ਅਜਿਹਾ ਹੋਇਆ ਜੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਹੇ ਹੰਨਾਹ, ਤੂੰ ਕਿਉਂ ਰੋਂਦੀ ਹੈਂ ਅਤੇ ਖਾਂਦੀ ਕਿਉਂ ਨਹੀਂ ਅਤੇ ਤੇਰਾ ਮਨ ਕਿਉਂ ਕੁੜਦਾ ਰਹਿੰਦਾ ਹੈ? ਭਲਾ, ਕੀ ਮੈਂ ਤੇਰੇ ਲਈ ਦਸ ਪੁੱਤਰਾਂ ਨਾਲੋਂ ਚੰਗਾ ਨਹੀਂ?
9 I gdy najedli się, i napili w Szilo, Anna wstała. A kapłan Heli siedział na krześle przy odrzwiach świątyni PANA.
ਜਦ ਉਹ ਸ਼ੀਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸ ਵੇਲੇ ਏਲੀ ਜਾਜਕ ਯਹੋਵਾਹ ਦੀ ਹੈਕਲ ਦੀ ਚੁਗਾਠ ਕੋਲ ਗੱਦੀ ਉੱਤੇ ਬੈਠਾ ਹੋਇਆ ਸੀ।
10 A ona, z goryczą w duszy, modliła się do PANA i strasznie płakała.
੧੦ਹੰਨਾਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੀ ਅੱਗੇ ਪ੍ਰਾਰਥਨਾ ਕੀਤੀ ਅਤੇ ਭੁੱਬਾਂ ਮਾਰ-ਮਾਰ ਰੋਈ
11 I złożyła ślub, mówiąc: PANIE zastępów, jeśli wejrzysz na utrapienie swojej służącej i wspomnisz na mnie, i nie zapomnisz swojej służącej, ale dasz swej służącej męskiego potomka, wtedy oddam go PANU na wszystkie dni jego życia, a brzytwa nie dotknie jego głowy.
੧੧ਅਤੇ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਵਾਂ ਦੇ ਯਹੋਵਾਹ, ਜੋ ਤੂੰ ਆਪਣੀ ਦਾਸੀ ਦੇ ਦੁੱਖ ਵੱਲ ਧਿਆਨ ਕਰੇ ਅਤੇ ਮੈਨੂੰ ਚੇਤੇ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇਂ ਤਾਂ ਮੈਂ ਉਹ ਨੂੰ ਜਿਨ੍ਹਾਂ ਚਿਰ ਉਹ ਜੀਉਂਦਾ ਰਹੇ ਯਹੋਵਾਹ ਨੂੰ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ।
12 A gdy długo modliła się przed PANEM, Heli przypatrywał się jej ustom.
੧੨ਜਦ ਉਹ ਯਹੋਵਾਹ ਦੇ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਏਲੀ ਨੇ ਉਹ ਦੇ ਚਿਹਰੇ ਵੱਲ ਵੇਖਿਆ।
13 Lecz Anna mówiła w swym sercu i tylko jej wargi się poruszały, ale jej głosu nie było słychać. Heli sądził więc, że jest pijana.
੧੩ਪਰ ਹੰਨਾਹ ਆਪਣੇ ਮਨ ਵਿੱਚ ਹੀ ਆਖਦੀ ਸੀ ਉਹ ਦੇ ਸਿਰਫ਼ ਬੁੱਲ ਹੀ ਹਿੱਲਦੇ ਸਨ ਪਰ ਉਹ ਦੀ ਆਵਾਜ਼ ਨਾ ਸੁਣਾਈ ਦਿੰਦੀ ਸੀ ਸੋ ਏਲੀ ਨੇ ਸਮਝਿਆ ਕਿ ਉਹ ਨਸ਼ੇ ਵਿੱਚ ਹੈ
14 I Heli powiedział do niej: Jak długo będziesz pijana? Wytrzeźwiej od swego wina.
੧੪ਸੋ ਏਲੀ ਨੇ ਉਹ ਨੂੰ ਆਖਿਆ, ਤੂੰ ਕਿੰਨ੍ਹਾਂ ਚਿਰ ਨਸ਼ੇ ਵਿੱਚ ਰਹੇਂਗੀ? ਤੂੰ ਆਪਣੀ ਖੁਮਾਰੀ ਨੂੰ ਛੱਡ
15 Anna zaś odpowiedziała: Nie, mój panie. Jestem kobietą utrapionego ducha. Nie piłam ani wina, ani mocnego napoju, lecz wylałam swoją duszę przed PANEM.
੧੫ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ। ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ।
16 Nie uważaj swojej służącej za kobietę Beliala, gdyż z nadmiaru troski i smutku aż dotąd mówiłam.
੧੬ਤੂੰ ਆਪਣੀ ਦਾਸੀ ਨੂੰ ਬੁਰੀ ਇਸਤਰੀ ਨਾ ਜਾਣ। ਮੈਂ ਤਾਂ ਆਪਣੀਆਂ ਚਿੰਤਾਂ ਅਤੇ ਦੁੱਖਾਂ ਦੇ ਢੇਰ ਹੋਣ ਕਰਕੇ, ਹੁਣ ਤੱਕ ਬੋਲਦੀ ਰਹੀ ਹਾਂ।
17 Wtedy Heli odpowiedział: Idź w pokoju, a niech Bóg Izraela spełni twoją prośbę, którą zaniosłaś do niego.
੧੭ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁੱਖ-ਸਾਂਦ ਹੋਵੇ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਬੇਨਤੀ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ।
18 I powiedziała: Niech twoja służąca znajdzie łaskę w twoich oczach. I ta kobieta poszła swoją drogą, i jadła, a jej twarz już nie była [smutna].
੧੮ਉਹ ਨੇ ਆਖਿਆ ਤੇਰੀ ਦਯਾ ਤੇਰੀ ਦਾਸੀ ਉੱਤੇ ਹੋਵੇ। ਤਦ ਉਸ ਇਸਤਰੀ ਨੇ ਜਾ ਕੇ ਰੋਟੀ ਖਾਧੀ ਅਤੇ ਫੇਰ ਉਸ ਦਾ ਚਿਹਰਾ ਉਦਾਸ ਨਾ ਹੋਇਆ।
19 Nazajutrz wstali wcześnie rano, pokłonili się przed PANEM, wrócili się i przybyli do swego domu w Rama. I Elkana obcował z Anną, swoją żoną, a PAN wspomniał na nią.
੧੯ਅਗਲੇ ਦਿਨ ਉਹਨਾਂ ਸਵੇਰੇ ਉੱਠ ਕੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਦ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ,
20 I gdy się wypełniły dni potem, jak Anna poczęła, urodziła syna i nadała mu imię Samuel, gdyż [mówiła]: Uprosiłam go u PANA.
੨੦ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ।
21 Potem ten człowiek, Elkana, wraz z całym swoim domem udał się, aby złożyć PANU doroczną ofiarę oraz [wypełnić] swój ślub.
੨੧ਉਹ ਮਨੁੱਖ ਅਲਕਾਨਾਹ ਆਪਣੇ ਸਾਰੇ ਟੱਬਰ ਨਾਲ ਉਸ ਸਾਲ ਦੀ ਭੇਟ ਅਤੇ ਸੁੱਖਣਾ ਯਹੋਵਾਹ ਅੱਗੇ ਚੜਾਉਣ ਨੂੰ ਗਿਆ।
22 Lecz Anna nie poszła, bo mówiła swemu mężowi: [Nie pójdę], aż dziecko będzie odstawione od piersi, potem je zaprowadzę, żeby ukazało się przed PANEM i zostało tam na zawsze.
੨੨ਪਰ ਹੰਨਾਹ ਉਹਨਾਂ ਨਾਲ ਨਹੀਂ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਂਵਾਂਗੀ ਜੋ ਉਹ ਯਹੋਵਾਹ ਦੇ ਸਾਹਮਣੇ ਆ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ।
23 Jej mąż Elkana odpowiedział: Czyń to, co ci [się wydaje] słuszne; pozostań, aż go odstawisz. Niech tylko PAN utwierdzi swoje słowo. Kobieta pozostała więc i karmiła piersią swego syna, aż do odstawienia go od piersi.
੨੩ਇਸ ਲਈ ਉਹ ਦੇ ਪਤੀ ਅਲਕਾਨਾਹ ਨੇ ਉਸ ਨੂੰ ਆਖਿਆ, ਜੋ ਤੈਨੂੰ ਚੰਗਾ ਲੱਗੇ ਉਹੀ ਕਰ। ਜਦ ਤੱਕ ਤੂੰ ਉਸ ਦਾ ਦੁੱਧ ਨਾ ਛੁਡਾਵੇਂ ਇੱਥੇ ਹੀ ਰਹਿ। ਸਿਰਫ਼ ਯਹੋਵਾਹ ਆਪਣੇ ਬਚਨ ਨੂੰ ਪੂਰਾ ਕਰੇ। ਇਸ ਲਈ ਉਹ ਇਸਤਰੀ ਉੱਥੇ ਠਹਿਰੀ ਰਹੀ ਅਤੇ ਆਪਣੇ ਪੁੱਤਰ ਨੂੰ ਦੁੱਧ ਚੁੰਘਾਉਂਦੀ ਰਹੀ, ਜਦ ਤੱਕ ਉਸ ਦਾ ਦੁੱਧ ਨਾ ਛੁਡਾਇਆ ਗਿਆ।
24 A gdy go odstawiła, wzięła go ze sobą wraz z trzema cielcami, z jedną efą mąki i bukłakiem wina i przyprowadziła go do domu PANA w Szilo; a dziecko [było] małe.
੨੪ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ।
25 I zabili cielca, i przyprowadzili dziecko do Heliego.
੨੫ਤਦ ਉਨ੍ਹਾਂ ਨੇ ਵੱਛੇ ਨੂੰ ਭੇਂਟ ਚੜਾਇਆ ਅਤੇ ਬਾਲਕ ਨੂੰ ਏਲੀ ਕੋਲ ਲੈ ਆਏ
26 A ona powiedziała: Proszę, mój panie! Jak żyje twoja dusza, mój panie, to ja [jestem] tą kobietą, która stała tu przy tobie, modląc się do PANA.
੨੬ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੇ ਜੀਵਨ ਦੀ ਸਹੁੰ, ਹੇ ਸੁਆਮੀ, ਮੈਂ ਉਹੋ ਇਸਤਰੀ ਹਾਂ ਜਿਸ ਨੇ ਤੇਰੇ ਕੋਲ ਇੱਥੇ ਖੜ੍ਹੇ ਹੋ ਕੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਸੀ
27 Prosiłam o to dziecko i PAN spełnił moją prośbę, którą zaniosłam do niego.
੨੭ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ
28 Dlatego też oddaję je PANU. Na wszystkie dni jego życia zostaje oddane PANU. I oddał tam pokłon PANU.
੨੮ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।

< I Samuela 1 >