< Ezechiela 28 >
1 I doszło do mnie słowo PANA mówiące:
੧ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 Synu człowieczy, powiedz księciu Tyru: Tak mówi Pan BÓG: Ponieważ uniosło się twoje serce i powiedziałeś: Ja jestem Bogiem, zasiadam na Bożym tronie w sercu mórz – ale ty jesteś człowiekiem, a nie Bogiem, choć twoje serce stawiasz na równi z sercem Boga;
੨ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ।
3 Oto jesteś mądrzejszy od Daniela, żadna tajemnica nie jest zakryta przed tobą;
੩ਵੇਖ, ਤੂੰ ਦਾਨੀਏਲ ਤੋਂ ਸਿਆਣਾ ਹੈਂ, ਅਜਿਹਾ ਕੋਈ ਭੇਤ ਨਹੀਂ, ਜੋ ਤੇਰੇ ਕੋਲੋਂ ਲੁਕਿਆ ਹੋਵੇ!
4 Swoją mądrością i roztropnością zdobyłeś sobie bogactwo i nagromadziłeś złota i srebra w swoich skarbcach;
੪ਤੂੰ ਆਪਣੀ ਸਿਆਣਪ ਅਤੇ ਅਕਲ ਨਾਲ ਧਨ ਪ੍ਰਾਪਤ ਕੀਤਾ ਅਤੇ ਸੋਨੇ, ਚਾਂਦੀ ਨੂੰ ਆਪਣਿਆਂ ਖ਼ਜ਼ਾਨਿਆਂ ਵਿੱਚ ਇਕੱਠਾ ਕੀਤਾ।
5 Dzięki wielkości twojej mądrości i twojemu kupiectwu rozmnożyłeś swoje bogactwa; a tak uniosło się twoje serce z powodu twoich bogactw;
੫ਤੂੰ ਆਪਣੀ ਵੱਡੀ ਸਿਆਣਪ ਨਾਲ ਅਤੇ ਆਪਣੇ ਵਪਾਰ ਨਾਲ, ਆਪਣਾ ਧਨ ਬਹੁਤ ਵਧਾ ਲਿਆ ਹੈ ਅਤੇ ਤੇਰਾ ਦਿਲ ਤੇਰੇ ਧਨ ਦੇ ਕਾਰਨ ਹੰਕਾਰੀ ਹੋ ਗਿਆ ਹੈ।
6 Dlatego tak mówi Pan BÓG: Ponieważ postawiłeś swoje serce jak serce Boga;
੬ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਆਪਣਾ ਦਿਲ ਪਰਮੇਸ਼ੁਰ ਦੇ ਦਿਲ ਵਰਗਾ ਬਣਾਇਆ ਹੈ।
7 Oto sprowadzę na ciebie cudzoziemców, najsroższe z narodów. Dobędą swoje miecze przeciwko piękności twej mądrości i splugawią twój blask.
੭ਇਸ ਲਈ ਵੇਖ, ਮੈਂ ਤੇਰੇ ਉੱਤੇ ਵਿਦੇਸ਼ੀਆਂ ਨੂੰ, ਜੋ ਵੱਡੀ ਭਿਆਨਕ ਕੌਮ ਦੇ ਹਨ, ਚੜ੍ਹਾ ਲਿਆਵਾਂਗਾ। ਉਹ ਤੇਰੀ ਬੁੱਧੀ ਦੀ ਸੁੰਦਰਤਾ ਦੇ ਵਿਰੁੱਧ ਤਲਵਾਰ ਖਿੱਚਣਗੇ, ਅਤੇ ਤੇਰੀ ਸ਼ਾਨ ਨੂੰ ਭਰਿਸ਼ਟ ਕਰਨਗੇ।
8 Strącą cię do dołu i umrzesz srogą śmiercią w sercu mórz.
੮ਉਹ ਤੈਨੂੰ ਪਤਾਲ ਵਿੱਚ ਥੱਲੇ ਉਤਾਰ ਦੇਣਗੇ ਅਤੇ ਤੂੰ ਉਹਨਾਂ ਦੀ ਮੌਤ ਮਰੇਂਗਾ, ਜਿਹੜੇ ਸਾਗਰ ਦੇ ਵਿਚਕਾਰ ਵੱਢੇ ਜਾਂਦੇ ਹਨ।
9 Czy powiesz przed tym, który cię zabije: Jestem Bogiem? Przecież jesteś człowiekiem, a nie Bogiem w ręku tego, który cię zabije.
੯ਕੀ ਤੂੰ ਆਪਣੇ ਵੱਢਣ ਵਾਲੇ ਦੇ ਅੱਗੇ ਇਸ ਤਰ੍ਹਾਂ ਆਖੇਂਗਾ, ਕਿ ਮੈਂ ਪਰਮੇਸ਼ੁਰ ਹਾਂ? ਜਦੋਂ ਕਿ ਤੂੰ ਆਪਣੇ ਵੱਢਣ ਵਾਲੇ ਦੇ ਹੱਥ ਵਿੱਚ ਦੇਵਤਾ ਨਹੀਂ, ਸਗੋਂ ਮਨੁੱਖ ਹੈਂ।
10 Umrzesz śmiercią nieobrzezanych, z ręki cudzoziemców. Ja bowiem [to] powiedziałem, mówi Pan BÓG.
੧੦ਤੂੰ ਵਿਦੇਸ਼ੀਆਂ ਦੇ ਹੱਥੋਂ ਬੇਸੁੰਨਤੇ ਦੀ ਮੌਤ ਮਰੇਂਗਾ, ਕਿਉਂ ਜੋ ਮੈਂ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
11 I doszło do mnie słowo PANA mówiące:
੧੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
12 Synu człowieczy, podnieś lament nad królem Tyru i mów do niego: Tak mówi Pan BÓG: Ty pieczętujesz sumę, pełen mądrości i doskonały w swej piękności;
੧੨ਹੇ ਮਨੁੱਖ ਦੇ ਪੁੱਤਰ, ਸੂਰ ਦੇ ਰਾਜੇ ਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਉੱਤਮਤਾਈ ਦੀ ਮੋਹਰ ਹੈਂ, ਬੁੱਧੀ ਨਾਲ ਭਰਪੂਰ ਤੇ ਸੁੰਦਰਤਾ ਵਿੱਚ ਸੰਪੂਰਨ ਹੈਂ।
13 Byłeś w Edenie, ogrodzie Bożym; twoim nakryciem był wszelki drogi kamień: karneol, topaz i jaspis, chryzolit, onyks i beryl, szafir, karbunkuł i szmaragd oraz złoto. Wykonanie twoich bębenków i fletów zostało przygotowane w dniu, kiedy zostałeś stworzony.
੧੩ਤੂੰ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਵਿੱਚ ਸੀ, ਹਰੇਕ ਵੱਡਮੁੱਲਾ ਪੱਥਰ ਤੇਰੇ ਢੱਕਣ ਲਈ ਸੀ, ਜਿਵੇਂ ਲਾਲ ਅਕੀਕ, ਸੁਨਹਿਲਾ ਅਤੇ ਦੂਧਿਯਾ ਬਿਲੌਰ, ਬੈਰੂਜ, ਸੁਲੇਮਾਨੀ ਅਤੇ ਯਸ਼ਬ, ਨੀਲਮ, ਪੰਨਾ ਅਤੇ ਜ਼ਬਰਜਦ ਅਤੇ ਸੋਨਾ। ਤੇਰੇ ਤਮੂਰੇ ਅਤੇ ਤੇਰੀਆਂ ਬੰਸਰੀਆਂ ਦੀ ਕਾਰੀਗਰੀ ਤੇਰੇ ਵਿੱਚ ਸੀ, ਤੇਰੇ ਉਤਪਤ ਕੀਤੇ ਜਾਣ ਦੇ ਦਿਨ ਤੋਂ ਉਹ ਤਿਆਰ ਕੀਤੀਆਂ ਗਈਆਂ।
14 Ty jesteś namaszczonym cherubinem nakrywającym; ja cię ustanowiłem. Byłeś na świętej górze Boga, przechadzałeś się wśród kamieni ognistych.
੧੪ਤੂੰ ਮਸਹ ਕੀਤਾ ਹੋਇਆ ਕਰੂਬੀ ਸੀ, ਜਿਹੜਾ ਢੱਕਦਾ ਸੀ ਅਤੇ ਮੈਂ ਤੈਨੂੰ ਪਰਮੇਸ਼ੁਰ ਦੇ ਪਵਿੱਤਰ ਪਰਬਤ ਉੱਤੇ ਰੱਖਿਆ, ਤੂੰ ਉੱਥੇ ਅੱਗ ਵਾਲੇ ਪੱਥਰਾਂ ਵਿੱਚ ਤੁਰਦਾ ਫਿਰਦਾ ਸੀ।
15 Byłeś doskonały w swoich drogach od dnia, kiedy zostałeś stworzony, aż znalazła się w tobie nieprawość.
੧੫ਤੂੰ ਆਪਣੇ ਜਨਮ ਦੇ ਦਿਨ ਤੋਂ ਆਪਣੇ ਮਾਰਗਾਂ ਵਿੱਚ ਪੂਰਾ ਸੀ, ਇੱਥੋਂ ਤੱਕ ਕਿ ਤੇਰੇ ਵਿੱਚ ਬੇਇਨਸਾਫੀ ਪਾਈ ਗਈ।
16 Przez twój ogromny handel pełno pośród ciebie bezprawia, i zgrzeszyłeś. Dlatego zrzucę cię z góry Boga, cherubinie nakrywający, wyniszczę cię spośród kamieni ognistych.
੧੬ਤੇਰੇ ਵਪਾਰ ਦੇ ਵਾਧੇ ਦੇ ਕਾਰਨ ਉਹਨਾਂ ਤੇਰੇ ਵਿੱਚ ਜ਼ੁਲਮ ਭਰ ਦਿੱਤਾ ਅਤੇ ਤੂੰ ਪਾਪ ਕੀਤਾ। ਇਸ ਲਈ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਉੱਤੋਂ ਨਾਪਾਕੀ ਵਾਂਗੂੰ ਸੁੱਟ ਦਿੱਤਾ ਅਤੇ ਤੇਰੇ ਢੱਕਣ ਵਾਲੇ ਕਰੂਬੀ ਨੂੰ ਅੱਗ ਵਾਲੇ ਪੱਥਰਾਂ ਦੇ ਵਿਚਕਾਰ ਨਾਸ ਕਰ ਦਿੱਤਾ।
17 Uniosło się twoje serce z powodu twojej piękności, znieważyłeś swoją mądrość z powodu twojego blasku. Rzucę cię na ziemię i postawię cię przed królami, aby się tobie przypatrzyli.
੧੭ਤੇਰਾ ਦਿਲ ਤੇਰੇ ਸੁਹੱਪਣ ਵਿੱਚ ਘਮੰਡੀ ਸੀ, ਤੂੰ ਆਪਣੀ ਸ਼ਾਨ ਦੇ ਕਾਰਨ ਆਪਣੀ ਬੁੱਧੀ ਨਾਸ ਕਰ ਲਈ, ਮੈਂ ਤੈਨੂੰ ਧਰਤੀ ਤੇ ਪਟਕ ਦਿੱਤਾ ਅਤੇ ਰਾਜਿਆਂ ਦੇ ਅੱਗੇ ਰੱਖ ਦਿੱਤਾ ਹੈ, ਤਾਂ ਜੋ ਉਹ ਤੈਨੂੰ ਤੱਕ ਲੈਣ।
18 Mnóstwem twoich nieprawości [i] nieprawością twego handlu splugawiłeś swoją świątynię. Dlatego wywiodę ogień z twego wnętrza, który cię pożre, a zamienię cię w popiół na ziemi na oczach wszystkich, którzy na ciebie patrzą.
੧੮ਤੂੰ ਆਪਣਿਆਂ ਬਹੁਤਿਆਂ ਪਾਪਾਂ ਦੇ ਕਾਰਨ ਅਤੇ ਵਪਾਰ ਵਿੱਚ ਬੇਇਨਸਾਫੀ ਦੇ ਕਰਕੇ, ਆਪਣੇ ਪਵਿੱਤਰ ਸਥਾਨਾਂ ਨੂੰ ਅਪਵਿੱਤਰ ਕੀਤਾ ਹੈ। ਇਸ ਲਈ ਮੈਂ ਤੇਰੇ ਅੰਦਰੋਂ ਅੱਗ ਕੱਢੀ, ਜਿਸ ਨੇ ਤੈਨੂੰ ਖਾ ਲਿਆ ਅਤੇ ਮੈਂ ਤੇਰੇ ਸਾਰੇ ਵੇਖਣ ਵਾਲਿਆਂ ਦੀਆਂ ਅੱਖਾਂ ਦੇ ਸਾਹਮਣੇ, ਤੈਨੂੰ ਧਰਤੀ ਉੱਤੇ ਸੁਆਹ ਬਣਾ ਦਿੱਤਾ।
19 Wszyscy, którzy cię znają wśród narodów, zdumieją się nad tobą. Staniesz się postrachem i nie będzie ciebie już na wieki.
੧੯ਉੱਮਤਾਂ ਦੇ ਵਿੱਚੋਂ ਉਹ ਸਾਰੇ ਜੋ ਤੈਨੂੰ ਜਾਣਦੇ ਹਨ, ਤੈਨੂੰ ਵੇਖ ਕੇ ਹੈਰਾਨ ਹੋਣਗੇ, ਤੂੰ ਹੈਰਾਨੀ ਦਾ ਕਾਰਨ ਹੋਇਆ ਅਤੇ ਤੂੰ ਸਦਾ ਲਈ ਖ਼ਤਮ ਹੋਵੇਂਗਾ।
20 I doszło do mnie słowo PANA mówiące:
੨੦ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
21 Synu człowieczy, zwróć swoją twarz przeciw Sydonowi i prorokuj przeciw niemu;
੨੧ਹੇ ਮਨੁੱਖ ਦੇ ਪੁੱਤਰ, ਤੂੰ ਸੀਦੋਨ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ,
22 Mów: Tak mówi Pan BÓG: Oto [jestem] przeciwko tobie, Sydonie, będę uwielbiony pośród ciebie. I poznają, że ja jestem PANEM, gdy wykonam na niego sądy i będę w nim uświęcony.
੨੨ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਮੈਂ ਤੇਰੇ ਵਿਰੁੱਧ ਹਾਂ, ਹੇ ਸੀਦੋਨ! ਤੇਰੇ ਵਿੱਚ ਮੇਰੀ ਉਸਤਤ ਹੋਵੇਗੀ ਅਤੇ ਜਦ ਮੈਂ ਉਸ ਵਿੱਚ ਨਿਆਂ ਕਰਾਂਗਾ ਅਤੇ ਉਸ ਵਿੱਚ ਪਵਿੱਤਰ ਠਹਿਰਾਂਗਾ, ਤਾਂ ਲੋਕ ਜਾਣਨਗੇ ਕਿ ਮੈਂ ਯਹੋਵਾਹ ਹਾਂ!
23 I ześlę na niego zarazę i krew na jego ulice; zranieni upadną pośród niego od miecza, który [spadnie] na nich ze wszystkich stron. I poznają, że ja jestem PANEM.
੨੩ਮੈਂ ਉਹ ਦੇ ਵਿੱਚ ਬਵਾ ਭੇਜਾਂਗਾ, ਅਤੇ ਉਹ ਦੀਆਂ ਗਲੀਆਂ ਵਿੱਚ ਲਹੂ ਅਤੇ ਵੱਢੇ ਹੋਏ ਲੋਕ ਉਸ ਵਿੱਚ ਉਸ ਤਲਵਾਰ ਨਾਲ ਡਿੱਗਣਗੇ, ਜੋ ਚਾਰੇ ਪਾਸਿਓਂ ਉਸ ਉੱਤੇ ਚੱਲੇਗੀ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
24 I tak dla domu Izraela nie będzie już kłującego ciernia ani bolesnego kolca spośród wszystkich okolicznych mieszkańców, którzy nim wzgardzili. I poznają, że ja jestem Panem BOGIEM.
੨੪ਤਦ ਇਸਰਾਏਲ ਦੇ ਘਰਾਣੇ ਦੇ ਲਈ ਉਹਨਾਂ ਦੇ ਆਲੇ-ਦੁਆਲੇ ਦੇ ਉਹਨਾਂ ਸਾਰੇ ਲੋਕਾਂ ਵਿੱਚੋਂ ਜਿਹੜੇ ਉਹਨਾਂ ਨੂੰ ਤੁੱਛ ਜਾਣਦੇ ਸਨ, ਕੋਈ ਚੁੱਭਣ ਵਾਲੀ ਝਾੜੀ ਜਾਂ ਦੁੱਖ ਦੇਣ ਵਾਲਾ ਕੰਡਾ ਨਾ ਰਹੇਗਾ ਅਤੇ ਉਹ ਜਾਣਨਗੇ ਕਿ ਪ੍ਰਭੂ ਯਹੋਵਾਹ ਮੈਂ ਹਾਂ!
25 Tak mówi Pan BÓG: Gdy zgromadzę dom Izraela spośród narodów, wśród których został rozproszony, i będę w nich uświęcony na oczach pogan, wtedy będą mieszkać w swojej ziemi, którą dałem swemu słudze Jakubowi.
੨੫ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਹਨਾਂ ਵਿੱਚ ਉਹ ਖਿੱਲਰ ਗਏ ਹਨ, ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਹਨਾਂ ਵਿੱਚ ਪਵਿੱਤਰ ਠਹਿਰਾਇਆ ਜਾਂਵਾਂਗਾ ਅਤੇ ਉਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤੀ ਸੀ, ਵੱਸਣਗੇ।
26 I będą w niej mieszkać bezpiecznie, pobudują domy i zasadzą winnice. Będą mieszkać bezpiecznie, gdy wykonam sądy na wszystkich dokoła nich, którzy nimi wzgardzili. I poznają, że ja jestem PANEM, ich Bogiem.
੨੬ਉਹ ਉਸ ਵਿੱਚ ਸੁਰੱਖਿਅਤ ਵੱਸਣਗੇ ਸਗੋਂ ਘਰ ਪਾਉਣਗੇ, ਅੰਗੂਰ ਦੇ ਬਾਗ਼ ਲਾਉਣਗੇ ਅਤੇ ਅਰਾਮ ਨਾਲ ਵੱਸਣਗੇ। ਜਦੋਂ ਮੈਂ ਉਹਨਾਂ ਸਾਰਿਆਂ ਦਾ ਜੋ ਆਲੇ-ਦੁਆਲੇ ਤੋਂ ਉਹਨਾਂ ਨੂੰ ਤੁੱਛ ਸਮਝਦੇ ਸਨ, ਨਿਆਂ ਕਰਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ।